Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚੋ ਕੱਢ ਦਿੱਤਾ ਗਿਆ : ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ

Web Admin

Web Admin

5 Dariya News

ਅੰਮ੍ਰਿਤਸਰ , 12 Mar 2018

Last updated on: Mar 12, 2018, 00:00 IST

ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿਲਾ ਤਰਨ ਤਾਰਨ ਨਾਲ ਸਬੰਧਤ ਇਕਬਾਲ ਸੰਧੂ ਨੂੰ ਪਾਰਟੀ ਵਿਰੋਧੀ ਕਾਰਵਾਈ ਕਾਰਨ ਪਾਰਟੀ ਵਿਚੋ ਕੱਢਿਆ ਜਾਂਦਾ ਹੈ। ਇਸ ਦੀ ਜਾਣਕਾਰੀ ਇਕ ਪ੍ਰੈਸ ਬਿਆਨ ਜਾਰੀ ਕਰਦਿਆ ਅਕਾਲੀ ਦਲ ਜਿਲਾਂ ਪ੍ਰਧਾਨ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਇਕਬਾਲ ਸਿੰਘ ਸੰਧੂ ਪਿਛਲੇ ਕੁਝ ਸਮੇਂ ਤੋ ਕਾਂਗਰਸ ਪਾਰਟੀ ਨਾਲ ਰਲ ਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅੰਦਰ ਪਾਰਟੀ ਵਿਰੋਧੀ ਅਤੇ ਸਾਜੀਸ਼ਾਂ ਕਰ ਰਿਹਾ ਹੈ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੌਰ ਕੀਤਾ ਜਾ ਸਕੇ।ਉਨਾਂ ਨੇ ਦੱਸਿਆ ਕਿ ਇਕਬਾਲ ਸਿੰਘ ਸੰਧੂ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆ ਸਖਤ ਤੋ ਸਖਤ ਕਾਰਵਾਈ ਕਰਕੇ ਪਾਰਟੀ ਵਿਚੋ ਕਢਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਅੱਗੇ ਤੋਂ ਪਾਰਟੀ ਅੰਦਰ ਮਜਬੂਤੀ ਨੂੰ ਕਾਇਮ ਰੱਖਿਆ ਜਾ ਸਕੇ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਡੂਰ ਸਾਹਿਬ ਹਲਕੇ ਤੋ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਜੀ ਨੇ ਲੰਬੇ ਸਮੇ ਤੋਂਂ ਨੁਮਾਇੰਦਗੀ ਕੀਤੀ ਹੈ ਅਤੇ ਅੱਜ ਵੀ ਇਸ ਹਲਕੇ ਦੀ ਜਿੰਮੇਵਾਰੀ ਵੀ ਉਨਾਂ ਦੇ ਕੋਲ ਹੀ ਹੈ ਅਤੇ ਸ੍ਰ ਰਵਿੰਦਰ ਸਿੰਘ ਬ੍ਰਹਮਪੂਰਾ ਇਸ ਹਲਕੇ ਦੇ ਸਾਬਕਾ ਵਿਧਾਇਕ ਵੀ ਹਨ ਅਤੇ ਇਸ ਹਲਕੇ ਦੀ ਜਿੰਮੇਵਾਰੀ ਅੱਜ ਵੀ ਉਨਾਂ ਦੇ ਕੋਲ ਹੈ।ਉਨਾਂ ਨੇ ਕਿਹਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਜੀ ਪਾਰਟੀ ਦੇ ਸੀਨੀਅਰ ਅਤੇ ਸਤਿਕਾਰਯੋਗ ਆਗੂ ਹਨ, ਜਿਨਾਂ ਦੀ ਪਾਰਟੀ ਨੂੰ ਦੇਣ, ਪੰਜਾਬ ਪ੍ਰਤੀ ਕੀਤੀ ਕੁਰਬਾਨੀ ਅਤੇ ਸ੍ਰ ਪ੍ਰਕਾਸ਼ ਸਿੰਘ ਬਾਦਲ ਨਾਲ ਸਾਰੀ ਉਮਰ ਵਫਦਾਰੀ ਨਾਲ ਨਿਭਾਈ ਸਾਂਝ ਦਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਤਿਕਾਰ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ।ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਬਹੁਤ ਵੱਡੀ ਪਾਰਟੀ ਹੈ ਅਤੇ ਪਾਰਟੀ ਦੀ ਮਜਬੂਤੀ ਤੋੜਨ ਦੀ ਕਿਸੇ ਨੂੰ ਵੀ ਦਖਲਅੰਦਾਜੀ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀ ਕਰੇਗਾ। ਉਨਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਤੋਂ ਬਿਨਾਂ ਕਿਸੇ ਵੀ ਆਗੂ ਨੂੰ ਦੂਸਰੇ ਹਲਕੇ ਵਿਚ ਦਖਲਅੰਦਾਜੀ ਕਰਨ ਦੀ ਅਜਿਹੀ ਇਜਾਜਤ ਨਹੀ ਦਿੱਤੀ ਜਾ ਸਕਦੀ । ਇਸ ਕਰਕੇ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ ਜਿਸਦਾ ਸ਼੍ਰੋਮਣੀ ਅਕਾਲੀ ਦਲ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨਾਲ ਕੋਈ ਸਬੰਧ ਨਹੀ ਹੈ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD