Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ

ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੁੱਦਾ ਉਠਾਇਆ

5 Dariya News

ਫ਼ਿਰੋਜ਼ਪੁਰ , 13 Mar 2018

ਸੀਨੀਅਰ ਕਾਂਗਰਸ ਆਗੂ (ਗੁਰੂਹਰਸਹਾਏ) ਤੋ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਸ੍ਰੀ ਅੰਮ੍ਰਿਤਸਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਸਵਾਗਤ ਕੀਤਾ ਅਤੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ। ਵਿਧਾਇਕ ਸ੍ਰ.ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ.ਰਾਜਨਾਥ ਸਿੰਘ ਅੱਜ ਸ੍ਰੀ. ਅੰਮ੍ਰਿਤਸਰ ਵਿਖੇ ਜ਼ਿਲ੍ਹਿਆਂ ਵਾਲਾ ਬਾਗ਼ ਵਿਖੇ ਕੌਮ ਦੇ ਮਹਾਨ ਸ਼ਹੀਦ ਸ਼ਹੀਦੇ-ਏ-ਆਜਮ ਸ੍ਰ.ਊਧਮ ਸਿੰਘ ਦੇ ਜ਼ਿਲ੍ਹਿਆਂ ਵਾਲੇ ਬਾਗ਼ ਵਿਖੇ ਸਥਾਪਿਤ ਕੀਤੇ ਗਏ ਯਾਦਗਾਰੀ ਬੁੱਤ ਨੂੰ ਕੌਮ ਨੂੰ ਸਮਰਪਿਤ ਕਰਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਇਸ ਮੌਕੇ ਉਨ੍ਹਾਂ ਨੇ ਸ੍ਰੀ.ਰਾਜਨਾਥ ਸਿੰਘ ਨੂੰ ਸਰਹੱਦੀ ਜ਼ਿਲਿਆਂ ਤੇ ਖ਼ਾਸ ਕਰ ਫ਼ਿਰੋਜ਼ਪੁਰ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ ਅਤੇ ਉਨ੍ਹਾਂ ਤੋ ਮੰਗ ਕੀਤੀ ਕਿ ਕੇਂਦਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੰਡਿਆਲੀ ਤਾਰ ਤੋ ਪਾਰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਦਿੱਤਾ ਜਾਂਦਾ ਮੁਆਵਜ਼ਾ ਜੋ ਕਿ ਬੰਦ ਕਰ ਦਿੱਤਾ ਗਿਆ ਸੀ, ਉਸ ਨੂੰ ਫਿਰ ਸ਼ੁਰੂ ਕੀਤਾ ਜਾਵੇ ਅਤੇ ਕੰਡਿਆਲੀ ਤਾਰ ਪਾਰ ਕਿਸਾਨਾਂ ਨੂੰ ਪੇਸ਼ ਆਉਂਦੀਆਂ ਹਰ ਦੀਆਂ ਮੁਸ਼ਕਿਲਾਂ ਦਾ ਵੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। 

 

Tags: Rajnath Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD