Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੁਲੀਸ ਵਲੋਂ 17 ਬਲਦਾਂ ਨੂੰ ਮਾਰ ਸੁੱਟਣ ਵਾਲੀ ਪਹੇਲੀ ਸੁਲਝਾਈ, ਇੱਕ ਦੋਸ਼ੀ ਕਾਬੂ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 14 Mar 2018

ਬੀਤੇ ਕੱਲ ਵੱਖ-ਵੱਖ ਪਿੰਡਾਂ ਵਿੱਚ 17 ਬਲਦ ਮਾਰ ਕਿ ਸੁੱਟਣ ਵਾਲੀ ਘਟਨਾ ਦੀ ਪਹੇਲੀ ਸੁਲਝਾਉਂਦਿਆਂ ਅੰਮ੍ਰਿਤਸਰ ਦਿਹਾਤੀ ਦੀ ਪੁਲੀਸ ਨੇ ਇਕ ਦੋਸ਼ੀ ਨੂੰ ਘਟਨਾ ਵਿੱਚ ਵਰਤੀ ਗਈ ਕਾਰ ਸਮੇਤ ਕਾਬੂ ਕਰ ਲਿਆ ਹੈ ਅਤੇ ਤਿੰਨ ਦੋਸ਼ੀ ਅਜੇ ਫਰਾਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜੰਡਿਆਲਾ ਗੁਰੂ ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਕੱਲ ਥਾਣਾ ਤਰਸਿੱਕਾ ਦੇ ਅਧੀਨ ਆਉਂਦੇ ਪਿੰਡ ਮਾਲੋਵਾਲ ਦੇ ਪੁਲ ਨੇੜੇ ਛੇ ਬਲਦਾਂ, ਥਾਣਾ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਦੇਵੀਦਾਸਪੁਰਾ ਦੇ ਫਾਟਕ ਨੇੜੇ ਦੋ ਬਲਦਾਂ, ਚੌਹਾਨ ਪਿੰਡ ਦੀ ਡ੍ਰੇਨ ਨੇੜੇ ਪੰਜ ਬਲਦਾਂ, ਪਿੰਡ ਫਤਿਹਪੁਰ ਰਾਜਪੂਤਾਂ ਕੋਲ ਚਾਰ ਬਲਦਾਂ ਨੂੰ ਮਾਰ ਕਿ ਕੋਈ ਸੁੱਟ ਗਿਆ ਹੈ।ਇਸ ਦੇ ਸਬੰਧ ਵਿੱਚ ਮੁਕਦਮਾ ਨੰਬਰ 20 ਜੁਰਮ 429,3.5.8 ਗਊ ਕਾਸ਼ੀ ਐਕਟ ਥਾਣਾ ਤਰਸਿੱਕਾ ਅਤੇ ਮੁਕਦਮਾ ਨੰਬਰ 36 ਜੁਰਮ 429, 3.5.8 ਗਊ ਕਾਸ਼ੀ ਐਕਟ ਥਾਣਾ ਜੰਡਿਆਲਾ ਗੁਰੂ ਵਿੱਚ ਦਰਜ ਕੀਤੇ ਸਨ।ਐਸਐਸਪੀ ਅੰਮ੍ਰਿਤਸਰ ਦਿਹਾਤੀ ਪਰਮਪਾਲ ਸਿੰਘ ਵਲੋਂ ਬਣਾਈ ਗਈ ਇਕ ਜਾਂਚ ਟੀਮ ਐਸਪੀ ਹਰਪਾਲ ਸਿੰਘ(ਆਈ) 'ਤੇ ਡੀਐਸਪੀ ਸਹੋਤਾ ਦੀ ਦੇਖ-ਰੇਖ ਵਿੱਚ ਬਣਾਈ ਗਈ ਸੀ।ਇਸ ਘਟਨਾ ਦੀ ਤਫਤੀਸ਼ ਵਾਸਤੇ ਵੱਖ-ਵੱਖ ਟੀਮਾਂ ਬਣਾ ਕਿ ਕਾਰਵਾਈ ਕਰਦਿਆਂ ਐਸਐਚਉ ਤਰਸਿੱਕਾ ਬਿਕਰਮਜੀਤ ਸਿੰਘ ਨੂੰ ਖੂਫੀਆ ਜਾਣਕਾਰੀ ਮਿਲੀ ਕਿ ਇਹ ਕਾਰਾ ਕੁਲਦੀਪ ਸਿੰਘ ਉਰਫ ਸਾਗਰ, ਅਮਨਦੀਪ ਸਿੰਘ ਰੈਂਬੋ ਪੁੱਤਰ ਮੇਜਰ ਸਿੰਘ, ਹਰਭਾਲ ਸਿੰਘ ਭਾਲਾ, ਗੁਰਦਿਆਲ ਸਿੰਘ ਕਾਲਾ ਪੁੱਤਰ ਜੁਗਿੰਦਰ ਸਿੰਘ ਵਾਸੀ ਥਾਣਾ ਜੰਡਿਆਲਾ ਗੁਰੂ ਵਲੋਂ ਕੀਤਾ ਗਿਆ ਹੈ।ਇਸ 'ਤੇ ਐਸਐਚਉ ਤਰਸਿੱਕਾ  ਬਿਕਰਮਜੀਤ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਕੁਲਦੀਪ ਸਿੰਘ ਸਾਗਰ ਪੁੱਤਰ ਮੇਜਰ ਸਿੰਘ ਵਾਸੀ ਰਾਏਪੁਰ ਕਲਾਂ ਨੂੰ ਵਾਰਦਾਤ ਵਿੱਚ ਵਰਤੀ ਕਾਰ ਸਵਿਫਟ ਡਿਜ਼ਾਇਰ ਪੀਬੀ 69 ਸੀ 0383 ਸਮੇਤ ਕਾਬੂ ਕਰ ਲਿਆ। ਕੁਲਦੀਪ ਸਿੰਘ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਹ ਅਤੇ ਉਸਦੇ ਸਾਥੀ ਇਨ੍ਹਾਂ 17 ਬਲਦਾਂ ਨੂੰ ਸਰਦੂਲਗੜ ਨੇੜਿਉਂ ਖ੍ਰੀਦ ਕਿ ਇਕ ਕੰਨਟੇਨਰ ਵਿੱਚ ਲੱਦ ਕਿ ਵਾਪਸ ਅੰਮ੍ਰਿਤਸਰ ਲਿਆ ਰਹੇ ਸਨ ਪਰ ਰਸਤੇ ਵਿੱਚ ਬਲਦਾਂ ਦਾ ਕੰਨਟੇਨਰ ਵਿੱਚ ਸਾਹ ਘੁਟ ਜਾਣ ਕਾਰਨ ਸਾਰੇ ਬਲਦ ਮਰ ਗਏ।ਜਿਸ ਕਾਰਨ ਇਨ੍ਹਾਂ ਦੋਸ਼ੀਆਂ ਨੇ ਮਰੇ ਹੋਏ ਬਲਦਾਂ ਨੂੰ ਵੱਖ-ਵੱਖ ਥਾਵਾਂ 'ਤੇ ਸੁੱਟ ਦਿੱਤਾ।ਡੀਐਸਪੀ ਨੇ ਕਿਹਾ ਕਿ ਫਰਾਰ ਹੋਏ ਦੋਸ਼ੀਆਂ ਦੀ ਭਾਲ਼ ਵਿੱਚ ਛਾਪੇ ਮਾਰੀ ਕੀਤੀ ਜਾ ਰਹੀ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD