Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਸ਼ਾ ਰੋਕੂ ਅਫ਼ਸਰ (ਡੇਪੋ ਵਾਲੰਟੀਅਰ) ਬਣ ਕੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਾਥ ਦਿੱਤਾ ਜਾਵੇ

੧੮ ਸਾਲ ਤੋਂ ਉਪਰ ਦੇ ਨੌਜੁਆਨਾਂ, ਵਿਦਿਆਰਥੀਆਂ, ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਤੇ ਸਮਾਜ ਸੇਵੀ ਵਾਲੰਟੀਅਰਾਂ ਨੂੰ ਡੇਪੋ ਵਾਲੰਟੀਅਰ ਬਣਨ ਦੀ ਅਪੀਲ

Web Admin

Web Admin

5 Dariya News

ਰੂਪਨਗਰ , 15 Mar 2018

Last updated on: Mar 15, 2018, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਆਰੰਭੀ ਮੁਹਿੰਮ ਨੂੰ ਮੁਕਾਮ 'ਤੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ 'ਨਸ਼ਾ ਰੋਕੂ ਅਫ਼ਸਰ' (ਡੇਪੋ ਵਾਲੰਟੀਅਰ) ਮੁਹਿੰਮ ਦਾ ਸਾਥ ਦੇ ਕੇ, ਰਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰਮਿਤੀ ਗੁਰਨੀਤ ਤੇਜ ਨੇ ਅੱਜ ਇਥੇ ਮਿਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਡੇਪੋ ਵਾਲੰਟੀਅਰ ਬਣਨ ਦਾ ਕੋਈ ਵੀ  ੧੮ ਸਾਲ ਤੋਂ ਵੱਧ ਉਮਰ ਦਾ ਚਾਹਵਾਨ ਵਿਅਕਤੀ ਜ਼ਿਲ੍ਹੇ ਵਿੱਚ ਸਥਿਤ ਸਮੂਹ ਪੁਲਿਸ ਸਾਂਝ ਕੇਂਦਰਾਂ 'ਤੇ ਫ਼ਾਰਮ ਭਰ ਕੇ ਵੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼ ਦੇਣਾ ਲਾਜ਼ਮੀ ਹੈ। ਉਨ੍ਹਾਂ ਦਸਿਆ ਕਿ ਸਮੂਹ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਇਸ ਦੇ ਨਸ਼ਾ ਰੋਕੂ ਅਫ਼ਸਰ ਵਜੋਂ ਕੰਮ ਕਰਨਗੇ । ਉਨ੍ਹਾਂ ਜਿਲੇ ਦੇ ੧੮ ਸਾਲ ਤੋਂ ਉੱਪਰ ਉਮਰ ਦੇ ਨੌਜੁਆਨਾਂ ਅਤੇ ਵਿਦਿਆਰਥੀਆਂ ਨੂੰ ਸਵੈ-ਇੱਛਾ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰੇਰਣਾ ਵੀ ਕੀਤੀ।ਉਨ੍ਹਾਂ ਕਿਹਾ ਕਿ ਵਾਲੰਟੀਅਰਾਂ ਵੱਲੋਂ ਸਵੈ-ਇੱਛਾ ਨਾਲ ਸੇਵਾ ਕੀਤੀ ਜਾਵੇਗੀ ਅਤੇ ਇਸ ਲਈ ਕੋਈ ਮਾਣ-ਭੱਤਾ ਨਹੀਂ ਮਿਲੇਗਾ।   ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਪੋ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਤੋਂ 'ਯੁਵਾ ਸਸ਼ਕਤੀਕਰਣ ਦਿਵਸ' ਅਤੇ ਰਾਜ ਪੱਧਰੀ ਸ਼ਹੀਦੀ ਦਿਵਸ ਮੌਕੇ ੨੩ ਮਾਰਚ ਨੂੰ ਕਰਨਗੇ ਅਤੇ ਨਾਲ ਹੀ ਸੂਬਾ ਪੱਧਰ 'ਤੇ ਡੇਪੋ ਦੇ ਸਵੈ ਇਛੁਕ ਵਾਲੰਟੀਅਰਾਂ ਅਤੇ ਆਮ ਜਨਤਾ ਨੂੰ ਵੀ ਸਹੁੰ ਚੁਕਾਈ ਜਾਵੇਗੀ ਅਤੇ ਇਸ ਤਹਿਤ ਰੂਪਨਗਰ ਵਿਖੇ ਵੀ ਸਥਾਨਕ ਪੁਲਿਸ ਲਾਈਨ ਵਿਚ ਦੁਪਹਿਰ ੧੨.੦੦ ਵਜੇ ਜਿਲੇ ਦੇ ਸਮੂਹ ਵਾਲੰਟੀਅਰਜ਼ ਨੂੰ ਵੀ ਸੁੰਹ ਚੁਕਾਈ ਜਾਵੇਗੀ ।

ਇਸ ਤੋਂ ਇਲਾਵਾ ਹਰੇਕ ਸਬ ਡਿਵੀਜ਼ਨ ਵਿਚ ਵੀ ਸਬੰਧਤ ਐਸ.ਡੀ.ਐਮਜ਼ ਦੀ ਪ੍ਰਧਾਨਗੀ ਵਿਚ ਇਹ ਸੁੰਹ ਚੁਕਾਈ ਜਾਵੇਗੀ ।ਉਨ੍ਹਾਂ ਇਹ ਵੀ  ਦੱਸਿਆ ਕਿ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ 'ਤੇ ਸੁਚੱਜੇ ਤਰੀਕੇ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਮਿਸ਼ਨ ਟੀਮਾਂ ਵੀ ਬਣਾਈਆਂ ਗਈਆਂ ਹਨ।ਇਸ ਤਰ੍ਹਾਂ ਦੀਆਂ ਹੀ ਟੀਮਾਂ ਅੱਗੇ ਸਬ-ਡਵੀਜ਼ਨ ਅਤੇ ਪਿੰਡ ਪੱਧਰ 'ਤੇ ਵੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਿਆਂ ਨੂੰ ਖ਼ਤਮ ਕਰਨ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਡੇਪੋ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ।ਉਨਾਂ ਕਿਹਾ ਰੋਜਾਨਾ ਜਿਨੇ ਵੀ ਵਿਅਕਤੀਆਂ ਵਲੋਂ ਇਸ ਤਹਿਤ ਰਜਿਸਟ੍ਰੇਸ਼ਨ ਕਰਵਾਈ ਜਾਵੇ ਉਸ ਸਬੰਧੀ ਰੋਜ਼ਾਨਾ ਰਿਪੋਰਟ ਉਨਾਂ ਦੇ ਦਫਤਰ ਵਿਖੇ ਪੁਜਦੀ ਕੀਤੀ ਜਾਵੇ।ਉਨਾਂ ਜਿਲਾ ਯੂਥ ਕੋਆਰਡੀਨੇਟਰ ਸ਼੍ਰੀ ਸੁਰਿੰਦਰ ਸੈਣੀ ਨੂੰ ਕਿਹਾ ਕਿ ਜਿਲੇ ਸਮੂਹ ਯੂਥ ਕਲੱਬਾਂ ਦੇ ਮੈਂਬਰਾਂ ਰਾਂਹੀ ਪਿੰਡ ਪੱਧਰ ਤੇ ਇਸ ਸਬੰਧੀ ਜਾਗਰੂਕਤਾ ਕਰਦੇ ਹੋਏ ਵੱਧ ਤੋਂ ਵੱਧ ਡੇਪੋ ਵਲੰਟੀਅਰ ਬਣਾਉਣ ਦੇ ਉਪਰਾਲੇ ਕੀਤੇ ਜਾਣ ॥ਇਸ ਮੀਟਿੰਗ ਦੌਰਾਨ ਸ਼੍ਰੀ ਰਾਜ ਬਚਨ ਸਿੰਘ ਸੰਧੂ ਜਿਲਾ ਪੁਲਿਸ ਕਪਤਾਨ ਨੇ ਦਸਿਆ ਕਿ ਜਿਨਾਂ ਵਿਅਕਤੀਆਂ ਦੇ ਖਿਲਾਫ ਕੋਈ ਨਸ਼ਿਆਂ ਸਬੰਧੀ ਕੇਸ ਦਰਜ ਹਨ ਉਨਾਂ ਨੂੰ ਡੇਪੋ ਦਾ ਵਾਲੰਟੀਅਰ ਨਹੀਂ ਬਣਾਇਆ ਜਾਵੇਗਾ।ਇਸ ਮੀਟਿੰਗ ਦੌਰਾਨ ਹੋਰਨਾ ਤੋਂ ਇਲਾਵਾ ਜਿਲਾ ਪੁਲਿਸ ਕਪਤਾਨ ਸ਼੍ਰੀ ਰਾਜ ਬਚਨ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਲਖਮੀਰ ਸਿੰਘ, ਐਸ.ਡੀ.ਐਮ .ਸ਼੍ਰੀ ਚਮਕੌਰ ਸਾਹਿਬ ਮੈਡਮ ਰੂਹੀ ਦੁੱਗ,ਐਸ.ਡੀ.ਐਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ,ਸਹਾਇਕ ਕਮਿਸ਼ਨਰ ਸ਼੍ਰੀ ਹਰਬੰਸ ਸਿੰਘ ਸਹਾਇਕ ਕਮਿਸ਼ਨਰ,ਸ਼੍ਰੀ ਰਮਿੰਦਰ ਸਿੰਘ ਪੁਲਿਸ ਪਤਾਨ, ਸ਼੍ਰੀ ਮਨਵੀਰ ਸਿੰਘ ਬਾਜਵਾ ਪੁਲਿਸ ਕਪਤਾਨ ਡਾ: ਹਰਿੰਦਰ ਕੌਰ ਸਿਵਲ ਸਰਜਨ, ਡਾ: ਰੀਤਾ ਸਹਾਇਕ ਸਿਵਲ ਸਰਜਨ , ਸ਼੍ਰੀ ਸੁਰਿੰਦਰ ਸੈਣੀ ਯੂਥ ਕੁਆਡੀਨੇਟਰ ਨਹਿਰੂ ਯੁਵਾ ਕੇਂਦਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ  ਹਾਜਰ ਸਨ।

 

Tags: DC ROPAR , SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD