Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬੈਂਕਾਂ ਰਾਹੀਂ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ : ਬਲਬੀਰ ਸਿੰਘ ਸਿੱਧੂ

ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਵਿਚ ਪ੍ਰਾਈਵੇਟ ਬੈਂਕਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ : ਸੰਜੀਵ ਕੁਮਾਰ ਗਰਗ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Mar 2018

Last updated on: Mar 15, 2018, 00:00 IST

ਬੈਂਕਾਂ ਰਾਂਹੀ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ  ਪੱਧਰੀ ਕੰਸਲਟੇਟਿਵ ਕਮੇਟੀ ਦੀ  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਬੈਂਕ  ਅਧਿਕਾਰੀ ਆਮ ਲੋਕਾਂ ਨੂੰ ਖੱਜਲ ਖੁਆਰ ਕਰਨ ਦੀ ਬਜਾਏ ਉਨ੍ਹਾਂ ਪ੍ਰਤੀ ਹਾਂ ਪੱਖੀ ਰਵੱਈਆ ਅਪਣਾਉਣ ਅਤੇ ਹਰੇਕ ਨੂੰ ਇਨਸਾਫ ਦਿੱਤਾ ਜਾਵੇ ਜਿਸ ਨਾਲ ਉਨ੍ਹਾਂ ਦੇ ਬੈਂਕ ਦੀ ਲੋਕਪ੍ਰਿਯਤਾ ਵੀ ਵੱਧਦੀ ਹੈ। ਉਨ੍ਹਾਂ ਕਿ ਅਜੋਕੇ ਯੁੱਗ ਵਿਚ ਬੈਂਕਾਂ ਦਾ ਮਹੱਤਵਪੂਰਨ ਰੋਲ ਹੈ ਅਤੇ ਬੈਂਕਾਂ ਰਾਹੀਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਂਦਾ ਹੈ ਇਸ ਲਈ ਉਨ੍ਹਾਂ ਦੀ ਵੱਡੀ ਜ਼ਿੰਮੇਵਾਰੀ ਵੀ ਬਣਦੀ ਹੈ। ਉਨ੍ਹਾਂ ਹੋਰ ਕਿਹਾ ਕਿ ਆਰਸੈਟੀ ਰਾਹੀਂ ਪਿੰਡਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦੇਣ ਦੀ ਲੋੜ ਤੇ ਜੋਰ ਦਿੱਤਾ। ਸ੍ਰੀ ਸਿੱਧੂ ਨੇ ਹੋਰ ਕਿਹਾ ਕਿ ਜ਼ਿਲ੍ਹੇ ਚ ਡੇਅਰੀ ਦੀਆਂ ਹੋਰ ਵਧੇਰੇ ਸੰਭਾਵਨਾਵਾਂ ਮੌਜੂਦ ਹਨ ਅਤੇ ਡੇਅਰੀ ਧੰਦੇ ਨੂੰ ਸ਼ੁਰੂ ਕਰਨ ਲਈ ਲੋਕਾਂ ਨੂੰ ਸਬਸਿਡੀ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਕੁਮਾਰ ਗਰਗ ਨੇ ਆਖਿਆ ਕਿ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ  ਮੀਟਿੰਗ  ਵਿਚ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਹੋਰ ਕਿਹਾ ਕਿ ਬੈਂਕ ਅਧਿਕਾਰੀ ਆਪਣੇ ਬੈਂਕਾਂ ਅਤੇ ਏ.ਟੀ.ਐਮਾਂ ਵਿਚ ਸੁਰੱਖਿਆ ਗਾਰਡਾਂ ਨੂੰ ਯਕੀਨੀ ਬਣਾਉਣ ਅਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣ। ਇਸ ਮੌਕੇ ਸਰਕਲ ਹੈੱਡ ਪੰਜਾਬ ਨੈਸ਼ਨਲ ਬੈਂਕ , ਸਰਕਲ ਦਫਤਰ ਪਟਿਆਲਾ ਸ੍ਰੀ ਡੀ.ਐਸ. ਵਰਮਾ ਨੇ ਸਮੂਹ ਬੈਂਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਉਹ ਮਿੱਥੇ ਟਿਚਿਆਂ ਨੂੰ 100 ਫੀਸਦੀ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੇ। ਚੀਫ ਲੀਡ ਬੈਂਕ ਮੈਨੇਜਰ ਸ੍ਰੀ ਸੰਜੀਵ ਅਗਰਵਾਲ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਰਸੈਟੀ ਰਾਹੀਂ 6267 ਵਿਅਕਤੀਆਂ ਨੂੰ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਗਈ ਹੈ ਅਤੇ ਸਟੈਂਡ ਅੱਪ ਇੰਡੀਆ ਪ੍ਰੋਗਰਾਮ ਤਹਿਤ 134 ਵਿਅਕਤੀਆਂ ਨੂੰ 1683 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ। ਮੀਟਿੰਗ ਵਿਚ ਚੇਅਰਪਰਸ਼ਨ ਜ਼ਿਲ੍ਹਾ ਪਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ, ਸ੍ਰ:ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮਛਲੀਕਲਾਂ,  ਡੀ.ਡੀ.ਐਮ ਨਬਾਰਡ ਸ੍ਰੀ ਸੰਜੀਵ ਕੁਮਾਰ ਸ਼ਰਮਾ,ਡੀ.ਐਸ.ਪੀ.ਅਮਰੋਜ ਸਿੰਘ, ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD