Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਤ ਸੀਚੇਵਾਲ ਵੱਲੋਂ ਇਤਿਹਾਸਕ ਨੌ ਲੱਖਾ ਬਾਗ ਦੀ ਵਿਰਾਸਤ ਨੂੰ ਸੰਭਾਲਣ ਦਾ ਸੱਦਾ

ਕੀਰਤਪੁਰ ਸਾਹਿਬ 'ਚ ਮਨਾਇਆ ਸਿੱਖ ਵਾਤਾਵਰਣ ਦਿਵਸ

Web Admin

Web Admin

5 Dariya News (ਕੁਲਜੀਤ ਸਿੰਘ )

ਸੁਲਤਾਨਪੁਰ ਲੋਧੀ , 15 Mar 2018

Last updated on: Mar 15, 2018, 00:00 IST

ਪਾਤਸ਼ਾਹੀ ਛੇਵੀ ਸ੍ਰੀ ਹਰਿਗੋਬਿੰਦ ਸਾਹਿਬ ਵੱਲੋਂ ਕੀਰਤਪੁਰ ਸਾਹਿਬ ਵਿੱਚ ਸਥਾਪਿਤ ਕੀਤੇ ਨੌਲੱਖਾ ਬਾਗ ਦੀ ਵਿਰਾਸਤ ਨੂੰ ਸੰਭਾਲਣ ਦਾ ਸੱਦਾ ਦਿੰਦਿਆ  ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਗੁਰਬਾਣੀ ਦੇ ਆਸ਼ੇ ਮੁਤਾਬਿਕ ਹਰ ਇੱਕ ਨੂੰ ਕੁਦਰਤ ਨਾਲ ਜੋੜਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਗਏ ਸਿੱਖ ਵਾਤਾਵਰਣ ਦਿਵਸ ਮੌਕੇ ਜੁੜੀਆਂ ਸੰਗਤਾਂ ਨੂੰ ਮੁਖਾਤਿਬ ਹੁੰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਅੱਜ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਲਈ ਸਭ ਜੁੰਮੇਵਾਰ ਹਨ।ਸਿੱਖ ਧਰਮ ਦੀਆਂ ਪ੍ਰਮੁੱਖ ਸਖਸ਼ੀਅਤਾਂ ਪੁੱਜੀਆਂ ਹੋਈਆਂ ਸਨ ਜਿੰਨ੍ਹਾਂ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਰਘਬੀਰ ਸਿੰਘ,ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ, ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਪ੍ਰਤੀਨਿਧ ਬਲਬੀਰ ਸਿੰਘ, ਸੰਤ ਲਾਭ ਸਿੰਘ ਸਮੇਤ ਹੋਰ ਆਗੂ ਵੀ ਸ਼ਾਮਿਲ ਸਨ।ਸ੍ਰੀ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਿਤ ਕੀਤੇ ਗਏ ਨੌਲੱਖਾ ਬਾਗ ਵਿੱਚ ਪਿੱਛਲੇ ਸਾਲ ਵੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਮੈਡੀਸ਼ਨਲ ਪਲਾਂਟ ਲਗਾਏ ਸਨ। ਇਸ ਬਾਗ ਨੂੰ ਮੁੜ ਤੋਂ ਪੁਰਾਣੀ ਦਿਖ ਦੇਣ  ਲਈ ਯਤਨਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੀ ਸੇਵਾ ਸੰਭਾਲ ਵਿੱਚ ਲੱਗੀ ਹੋਈ ਹੈ।ਇਹ ਬਾਗ ਭੋਰਾ ਸਾਹਿਬ ਦੇ ਬਿਲਕੁਲ ਨਾਲ ਲੱਗਦਾ ਹੈ। ਇਸ ਭੋਰਾ ਸਾਹਿਬ ਵਿੱਚ ਗੁਰੂ ਸਾਹਿਬ ਜੀ ਨੇ ਲੰਮਾ ਸਮਾਂ ਤੱਪ ਕੀਤਾ ਸੀ।

ਸੰਤ ਸੀਚੇਵਾਲ ਨੇ ਕਿਹਾ ਕਿ ਵਿਰਾਸਤਾਂ ਨੂੰ ਅਗਲੀਆਂ ਪੀੜ੍ਹੀਆਂ ਲਈ ਸੰਭਾਲਣਾ ਬੜਾ ਜਰੂਰੀ ਹੈ।ਉਨ੍ਹਾਂ ਕਿਹਾ ਕਿ ਨੌਲੱਖਾ ਬਾਗ ਦੀ ਸਾਂਭ ਸੰਭਾਲ ਪਹਿਲ ਦੇ ਅਧਾਰ 'ਤੇ ਕੀਤੀ ਜਾਵੇ ਤਾਂ ਜੋ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਕਾਇਮ ਰੱਖੀਆਂ ਜਾ ਸਕਣ।ਖੁੱਲੇ ਸਜਾਏ ਗਏ ਦੀਵਾਨ ਵਿੱਚ ਜੁੜੀਆਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਗੰਰਥ ਸਾਹਿਬ ਜੀ ਦੀ ਸਾਰੀ ਬਾਣੀ ਮਨੁੱਖ ਨੂੰ ਕੁਦਰਤ ਨਾਲ ਜੋੜੀ ਰੱਖਣ ਦਾ ਸੁਨੇਹਾ ਦਿੰਦੀ ਹੈ ।ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਤਾਂ ਗੁਰੂ ਸਾਹਿਬ ਜੀ ਨੇ ਤਾਂ ਰੋਜ਼ਾਨਾ ਬਾਣੀ ਪੜ੍ਹਨ ਸੁਣਨ ਦੀਆਂ ਹਦਾਇਤਾਂ ਕੀਤੀਆਂ ਹਨ ।ਪਰ ਦੁੱਖ ਦੀ ਗੱਲ ਹੈ ਕਿ ਬਾਣੀ ਤੋਂ ਬੇਮੁੱਖ ਹੋ ਕੇ ਅਸੀਂ ਆਪਣਾ ਸਮੁੱਚਾ ਵਾਤਾਵਰਣ ਵਿਗਾੜ ਲਿਆ।ਇਸ ਨੂੰ ਸੁਧਾਰਣ ਲਈ ਵੱਧ ਤੋਂ ਵੱਧ ਬੂਟੇ ਲਾਏ ਜਾਣ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ ੨੦੧੯ ਵਿੱਚ ਆ ਰਹੇ ੫੫੦ ਵੇਂ ਪ੍ਰਕਾਸ਼ ਪੁਰਬ ਤੱਕ ਹਰ ਪਿੰਡ ਵਿੱਚ ੫੫੦ ਬੂਟੇ ਲਾਏ ਜਾਣ। ਇਸ ਨਾਲ ਸਾਡਾ ਚੌਗਿਰਦਾ ਸਾਫ਼ ਸੁਥਰਾ ਹੋਵੇਗਾ ਤੇ ਨਾਲ ਹੀ ਵਾਤਾਵਰਣ ਵਿੱਚ ਸੁਧਾਰ ਹੋਣ ਨਾਲ ਮੀਂਹ ਜ਼ਿਆਦਾ ਪੈਣਗੇ ਜਿਸ ਨਾਲ ਨਦੀਆਂ ਦਰਿਆਵਾਂ ਵਿੱਚਲੇ ਜੀਵਨ ਸੁਰੱਖਿਅਤ ਰਹਿ ਸਕੇਗਾ।ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜੱਥੇਦਾਰ ਸਿੰਘ ਸਾਹਿਬ ਰਘਬੀਰ ਸਿੰਘ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਸਨਮਾਨਿਤ ਕੀਤਾ।

ਨੌ ਲੱਖਾ ਬਾਗ ਦਾ ਇਤਿਹਾਸ

ਇਸ ਅਸਥਾਨ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਕਰ ਕਮਲਾਂ ਨਾਲ ਨੌਲੱਖਾ ਬਾਗ ਲਗਵਾਇਆ ਹੋਇਆ ਹੈ।ਇਸ ਬਾਗ ਵਿੱਚ ਗੁਰੂ ਜੀ ਨੇ ਫਲਾਂ ਫੁੱਲਾਂ ਦੇ ਨਾਲ-ਨਾਲ ਜੜ੍ਹੀਆਂ ਬੂਟੀਆਂ ਵੀ ਲਗਵਾਈਆਂ ਸਨ। ਪਾਤਸ਼ਾਹੀ ੭ ਵੀ ਨੇ ਵੀ ਇੱਥੇ ਦਵਾਖਾਨਾ ਵੀ ਸਥਾਪਿਤ ਕੀਤਾ ਹੋਇਆ ਸੀ। ਇੱਕ ਰਵਾਇਤ ਅਨੁਸਾਰ ਜਦੋਂ ਦਾਰਾ ਸ਼ਿਕੋਹ ਬਿਮਾਰ ਹੋਇਆ ਤਾਂ ਉਸ ਦਾ ਇਲਾਜ਼ ਵੀ ਗੁਰੂ ਸਾਹਿਬ ਨੇ ਨੌਲੱਖਾ ਬਾਗ ਵਿੱਚ ਲੱਗੀਆਂ ਜੜ੍ਹੀਆਂ ਬੂਟੀਆਂ ਨਾਲ ਅਤੇ ਹਰੜਾਂ ਨਾਲ ਕੀਤਾ ਸੀ। ਇੱਥੇ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਨਿਵਾਸ ਵੀ ਸੀ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD