Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਸ਼ ਦੇ ਸੁਨਹਿਰੇ ਭਵਿੱਖ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਲਾਜ਼ਮੀ : ਚਰਨਦੇਵ ਸਿੰਘ ਮਾਨ

ਡੇਪੋ ਪ੍ਰੋਗਰਾਮ ਸਬੰਧੀ ਜ਼ਿਲ੍ਹੇ ਵਿਚਲੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨੁਮਾਇੰਦਿਆਂ ਨੂੰ ਕੀਤਾ ਜਾਗਰੂਕ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Mar 2018

Last updated on: Mar 16, 2018, 00:00 IST

ਬੱਚੇ ਤੇ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਤੇ ਚੰਗੇ ਭਵਿੱਖ ਲਈ ਇਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਜ਼ਰੂਰੀ ਹੈ। ਨਸ਼ੇ ਸਾਡੇ ਦੇਸ਼ ਤੇ ਸਮਾਜ ਲਈ ਵੱਡਾ ਖ਼ਤਰਾ ਹਨ ਤੇ ਇਨ੍ਹਾਂ ਖ਼ਿਲਾਫ਼ ਲੜਾਈ ਵਿੱਚ ਸਾਰਅਿਾ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਗੱਲ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੇ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ਡਰੱਗ ਐਬਿਊਜ਼ ਪ੍ਰੀਵੈਨਸ਼ਨ ਆਫਿਸਰਜ਼ (ਡੇਪੋ) ਸਬੰਧੀ ਜ਼ਿਲ੍ਹੇ ਵਿਚਲੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਦੀ ਸੱਦੀ ਮੀਟਿੰਗ ਦੌਰਾਨ ਆਖੀ। ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਸ਼ੁਰੂ ਕੀਤੇ ਜਾ ਰਹੇ ਇਸ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਹ ਗੱਲ ਯਕੀਨੀ ਬਣਾਉਣੀ ਜ਼ਰੂਰੀ ਹੈ ਕਿ ਹੋਰ ਨੌਜਵਾਨ ਜਾਂ ਕੋਈ ਵੀ ਵਿਅਕਤੀ ਨਸ਼ਿਆਂ ਵੱਲ ਨਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਡੇਪੋ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੋਈ ਵੀ ਵਿਅਕਤੀ, ਜਿਸ ਦੀ ਉਮਰ 18 ਸਾਲ ਤੋਂ ਉਪਰ ਹੋਵੇ ਤੇ ਉਸ 'ਤੇ ਕਿਸੇ ਕਿਸਮ ਦਾ ਅਪਰਾਧਿਕ ਜਾਂ ਡਰੱਗ ਸਬੰਧੀ ਕੇਸ ਦਰਜ ਨਾ ਹੋਵੇ, ਉਹ ਡੇਪੋ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕ ਕਰ ਕੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਡੇਪੋ ਬਣਨ ਲਈ ਪ੍ਰੇਰਿਆ ਜਾਵੇ। ਵਿਦਿਆਰਥੀਆਂ ਜ਼ਰੀਏ ਸਮਾਜ ਦੇ ਵੱਡੇ ਹਿੱਸੇ ਤੱਕ ਪਹੁੰਚ ਕੀਤੀ ਜਾ ਸਕਦੀ ਹੈ। ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਹਾਸਲ ਕਰ ਕੇ ਵਿਦਿਆਰਥੀ ਅੱਗੇ ਆਪਣੇ ਪਰਿਵਾਰਾਂ ਤੇ ਰਿਸ਼ਤੇਦਾਰਾਂ ਨੂੰ ਵੀ ਜਾਗਰੂਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਡੇਪੋਜ਼ ਆਪਣੇ ਨਿਰਧਾਰਤ ਖੇਤਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਵੀ ਪਛਾਣ ਕਰਨਗੇ, ਜਿਹੜੇ ਨਸ਼ਿਆਂ ਦੇ ਆਦੀ ਹਨ ਜਾਂ ਨਸ਼ਿਆਂ ਦੀ ਲਪੇਟ ਵਿੱਚ ਆ ਸਕਦੇ ਹਨ। ਉਹ ਨਸ਼ਾ ਪੀੜਤਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਨਸ਼ਿਆਂ ਦੇ ਇਲਾਜ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਇਲਾਜ ਅਤੇ ਨਸ਼ਾ ਛੁਡਾਊ ਕੇਂਦਰਾਂ ਤੱਕ ਉਨ੍ਹਾਂ ਦੀ ਪਹੁੰਚ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ। ਡੇਪੋ ਵੱਲੋਂ ਪੇਂਡੂ/ਵਾਰਡ ਮਿਸ਼ਨ ਟੀਮ ਅਤੇ ਸਬ ਡਿਵੀਜ਼ਨ ਮਿਸ਼ਨ ਟੀਮਾਂ ਜ਼ਰੀਏ ਨਸ਼ਾ ਛੁਡਾਊ ਕੇਂਦਰਾਂ, ਸਮਾਜਿਕ ਸੰਸਥਾਵਾਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਇੱਕ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫਸਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਇਲਾਕੇ 'ਚ ਖੇਡਾਂ ਜਾਂ ਹੋਰ ਸਾਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਨਿਰਸਵਾਰਥ ਢੰਗ ਨਾਲ ਲੋਕ ਸੇਵਾ ਕਰੇ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਸ. ਜਸਵੀਰ ਸਿੰਘ, ਐਸ.ਪੀ. (ਐੱਚ) ਗੁਰਸੇਵਕ ਸਿੰਘ ਸਮੇਤ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨੁਮਾਇੰਦੇ ਸ਼ਾਮਲ ਸਨ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD