Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਤ ਲਾਲ ਸਿੰਘ ਜੀ ਦੀ ੪੦ ਵੀਂ ਬਰਸੀ ਮੌਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦਾ ਸੱਦਾ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੇਂਡੂ ਇਲਾਕਿਆਂ 'ਚ ਸਿੱਖਿਆ ਦੇ ਪ੍ਰਸਾਰ-ਪ੍ਰਚਾਰ 'ਤੇ ਦਿੱਤਾ ਜ਼ੋਰ

Web Admin

Web Admin

5 Dariya News (ਕੁਲਜੀਤ ਸਿੰਘ)

ਸੁਲਤਾਨਪੁਰ ਲੋਧੀ , 16 Mar 2018

Last updated on: Mar 16, 2018, 00:00 IST

ਨਿਰਮਲ ਕੁਟੀਆ ਸੀਚੇਵਾਲ 'ਚ ਸ਼੍ਰੀਮਾਨ ਸੰਤ ਲਾਲ ਸਿੰਘ ਜੀ ਦੀ ੪੦ਵੀਂ ਬਰਸੀ ਇਲਾਕੇ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾਪੂਰਕ ਢੰਗ ਨਾਲ ਮਨਾਈ ਗਈ। ਇਸ ਮੌਕੇ ਹੋਏ ਸੰਤ ਸਮਾਗਮ ਨੂੰ ਸੰਬੋਧਨ ਕਰਦਿਆ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੱਦਾ ਦਿੱਤਾ ਕਿ ਪੰਜਾਬ ਨੂੰ ਸਾਲ ੨੦੧੯ ਤੱਕ ਹਰਿਆ-ਭਰਿਆ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਾਲ ੨੦੧੯ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ ਤਾਂ ਪੰਜਾਬ ਦੇ ੧੨੫੦੦ ਪਿੰਡਾਂ ਵਿੱਚ ੫੫੦ ਬੂਟੇ ਲਾਏ ਜਾਣ। ਉਨ੍ਹਾਂ ਪੰਜਾਬ ਦੀਆਂ ਸਮੁੱਚੀਆਂ ਧਾਰਮਿਕ ਸ਼ਖਸ਼ੀਅਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੀ ਆਬੋ-ਹਵਾ, ਪਾਣੀ ਤੇ ਜ਼ਹਿਰੀਲੀ ਹੁੰਦੀ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ।ਉਨ੍ਹਾਂ ਇਸ ਮੌਕੇ ਸੰਤ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆ ਕਿਹਾ ਕਿ ਉਨ੍ਹਾ ਨੇ ਸਾਰਾ ਜੀਵਨ ਬੜੀ ਹੀ ਸਾਦਗੀ ਨਾਲ ਬਤੀਤ ਕੀਤਾ ਸੀ ਤੇ ਕੁਦਰਤੀ ਸਾਧਨਾ ਦੀ ਵਰਤੋਂ ਵੀ ਬੜੀ ਸੰਜਮ ਨਾਲ ਕੀਤੀ ਸੀ। ਉਨ੍ਹਾ ਦਾ ਜੀਵਨ ਹੀ ਕੁਦਰਤ ਨਾਲ ਪਿਆਰ ਕਰਨ ਦੀ ਪ੍ਰੇਰਨਾ ਦਿੰਦਾ ਹੈ । ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਬੜੀ ਹੀ ਤੇਜ਼ੀ ਨਾਲ ਗੰਧਲੇ ਹੋ ਰਹੇ ਹਨ ਤੇ ਇੰਨ੍ਹਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਵੀ ਬਣ ਗਈ ਹੈ। ਉਨ੍ਹਾ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਦੀ ਅਪੀਲ ਕਰਦਿਆ ਕਿਹਾ  ਪਿੰਡਾਂ ਦੀਆਂ ਰੂੜੀਆਂ ਨੂੰ ਵੀ ਸਾਫ ਕਰਨ ਦੀ ਮਸ਼ੀਨ ਈਜਾਦ ਕੀਤੀ ਗਈ ਹੈ ਤੇ ਉਸ ਦੀ ਵਰਤੋਂ ਨਾਲ ਸਾਲਿਡ ਵੇਸਟ ਨੂੰ ਵੀ ਸੰਭਾਲਣ ਦਾ ਪ੍ਰਬੰਧ ਹੋ ਜਾਵੇਗਾ।

ਸੰਤ ਸੀਚੇਵਾਲ ਨੇ ਦੋਨਾ ਇਲਾਕੇ ਵਿੱਚ ਸੀਨੀਅਰ ਸੈਕੰਡਰੀ ਸਕੂਲ ਦੀ ਬਣ ਰਹੀ ਨਵੀਂ ਇਮਾਰਤ ਇਸੇ ਵਿਦਿਆਕ ਵਰ੍ਹੇ ਤੋਂ ਇਲਾਕੇ ਦੇ ਬੱਚਿਆਂ ਨੂੰ ਸਮਰਪਿਤ ਕੀਤੀ ਜਾਵੇਗੀ  ਇਸ ਸਕੂਲ 'ਚ ਬੱਚਿਆਂ ਨੂੰ 'ਈ-ਸਿੱਖਿਆ' ਪ੍ਰਦਾਨ ਕਰਵਾਈ ਜਾਵੇਗੀ ।ਇਸ ਸਕੂਲ ਲਈ ਸੰਤ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਨੇ ੨੫ ਪੱਖੇ ਤੇ ਮਾਸਟਰ ਹਰਪ੍ਰੀਤ ਸਿੰਘ ਨੇ ੫ ਕੰਪਿਊਟਰ ਤੇ ੫ ਪੱਖੇ ਦਾਨ ਕਰਨ ਦਾ ਐਲਾਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਬਲਬੀਰ ਸਿੰਘ ( ਰੱਬ ਜੀ) ਜਿਆਣ ਵਾਲਿਆਂ ਨੇ ਵੀ ਸੰਬੋਧਨ ਕਰਦਿਆ ਸੰਤ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੰਤ ਹਰਕਿਸ਼ਨ ਸਿੰਘ ਸੋਢੀ, ਸੰਤ ਗੁਰਮੇਜ਼ ਸਿੰਘ ਗੁਰਦੁਆਰਾ ਸੈਦਰਾਣਾ ਸਾਹਿਬ, ਸੰਤ ਪਰਗਟ ਨਾਥ, ਸੰਤ ਪ੍ਰਦੀਪ ਦਾਸ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਗੁਰਚਰਨ ਸਿੰਘ ਪੰਡਵਾਂ ਵਾਲੇ, ਸੰਤ ਭੁਪਿੰਦਰ ਸਿੰਘ ਪਟਿਆਲੇ ਵਾਲੇ, ਸੰਤ ਕਮਲਜੀਤ ਸਿੰਘ, ਸੰਤ ਗੁਰਦੇਵ ਸਿੰਘ, ਸੰਤ ਸੁਖਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਲਿਆਣ, ਮੈਨੇਜ਼ਰ ਗੁਰਦੁਆਰਾ ਬੇਬੇ ਨਾਨਕੀ, ਸਾਬਕਾ ਮੰਤਰੀ ਮਰਹੂਮ, ਅਜੀਤ ਸਿੰਘ ਕੋਹਾੜ ਦੇ ਪੋਤਰੇ ਬੱਚਿੱਤਰ ਸਿੰਘ ਕੋਹਾੜ, ਸੁਰਜੀਤ ਸਿੰਘ ਸ਼ੰਟੀ, ਅਮਰੀਕ ਸਿੰਘ ਸੰਧੂ, ਸ਼ੋਹਣ ਸਿੰਘ ਸ਼ਾਹ, ਬੂਟਾ ਸਿੰਘ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।ਇਸ ਮੌਕੇ ਕੀਰਤਨੀ ਜੱਥਿਆ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਬਾਖੂਬੀ ਨਿਭਾਈ। ਗੁਰੂ ਕੇ ਅਤੁਟ ਲੰਗਰ ਵਰਤਾਏ ਗਏ। ਸੰਤ ਅਵਤਾਰ ਸਿੰਘ ਯਾਦਗਾਰੀ ਨਰਸਰੀ ਵਿੱਚੋਂ  ਸੰਗਤਾਂ ਨੇ ਬੂਟੇ ਵੀ ਵੱਡੀ ਗਿਣਤੀ 'ਚ  ਲਏ ਤਾਂ ਜੋ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਿਆ ਜਾ ਸਕੇ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD