Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਥਿਤ ਐਸਟੀਐਫ ਰਿਪੋਰਟ ਸਿੱਧੂ ਐਂਡ ਸੰਨਜ਼ ਕੰਪਨੀ ਨੇ ਮੇਰੇ ਨਾਰਾਜ਼ ਰਿਸ਼ਤੇਦਾਰ (ਭਰਾ) ਹਰਪ੍ਰੀਤ ਸਿੱਧੂ ਨਾਲ ਮਿਲ ਕੇ ਘੜੀ ਹੈ : ਬਿਕਰਮ ਸਿੰਘ ਮਜੀਠੀਆ

Web Admin

Web Admin

5 Dariya News

ਚੰਡੀਗੜ੍ਹ , 17 Mar 2018

Last updated on: Mar 17, 2018, 00:00 IST

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਕੱਲ੍ਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਵੱਲੋ ਜਾਰੀ ਕੀਤੀ ਕਥਿਤ ਐਸਟੀਐਫ ਰਿਪੋਰਟ ਸਿੱਧੂ ਐਂਡ ਸੰਨਜ਼ ਕੰਪਨੀ ਨੇ ਆਪਣੇ ਰਸੋਈ ਸਹਾਇਕ ਅਤੇ ਐਸਟੀਐਫ ਦੇ ਮੁਖੀ ਹਰਪ੍ਰੀਤ ਸਿੱਧੂ, ਜੋ ਕਿ ਸਰਦਾਰ ਮਜੀਠੀਆ ਦੇ ਇੱਕ ਨਾਰਾਜ਼ ਰਿਸ਼ਤੇਦਾਰ (ਭਰਾ) ਵੀ ਹਨ, ਨਾਲ ਮਿਲ ਕੇ ਝੂਠੀ ਘੜੀ ਹੈ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਸਿੱਧੂ ਅਤੇ ਉਹਨਾਂ ਦੀ ਪਤਨੀ ਨੂੰ 'ਬੰਟੀ-ਬਬਲੀ ਦੀ ਜੋੜੀ' ਕਰਾਰ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਸ ਜੋੜੀ ਨੇ ਹਾਈ  ਕੋਰਟ ਵੱਲੋਂ ਸੀਲ ਕੀਤੀ ਰਿਪੋਰਟ ਦੀਆਂ ਸੀਲਾਂ ਤੋੜ ਕੇ ਅਦਾਲਤ ਦਾ ਬਹੁਤ ਗੰਭੀਰ ਅਪਮਾਨ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਇਨਸਾਫ ਦੀ ਪ੍ਰਕਿਰਿਆ ਦੇ ਰਾਹ ਵਿਚ ਰੋੜਾ ਅਟਕਾਇਆ ਹੈ।ਇਹ ਟਿੱਪਣੀ ਕਰਦਿਆਂ ਕਿ ਸਿੱਧੂ ਜੋੜੀ ਨੇ ਕੱਲ੍ਹ ਜਾਣ ਬੁੱਝ ਕੇ ਇਹ ਰਿਪੋਰਟ ਲੀਕ ਕੀਤੀ ਸੀ, ਉਹਨਾਂ ਕਿਹਾ ਕਿ ਇਹ ਸਭ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੰਗੀ ਗਈ ਮੁਆਫੀ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕੀਤਾ ਗਿਆ ਸੀ।ਅਕਾਲੀ ਆਗੂ ਨੇ ਕਿਹਾ ਕਿ ਕੱਲ੍ਹ ਇਸ ਰਿਪੋਰਟ ਦਾ ਖੁਲਾਸਾ ਕਰਕੇ ਸਿੱਧੂ ਜੋੜੀ ਨੇ ਐਸਟੀਐਫ ਰਿਪੋਰਟ ਦੇ ਸੱਚ ਦਾ ਪਰਦਾਫਾਸ਼ ਕਰ ਦਿੱਤਾ ਹੈ, ਕਿ ਇਹ ਝੂਠੀ ਰਿਪੋਰਟ ਸੀ, ਜਿਹੜੀ ਐਸਟੀਐਫ ਨੇ ਨਹੀਂ ਸਗੋਂ ਸਿੱਧੂ ਟੀਮ ਵੱਲੋਂ ਤਿਆਰ ਕੀਤੀ ਗਈ ਸੀ। ਉਹਨਾਂ ਕਿਹਾ ਕਿ ਮੈਂ ਉਹਨਾਂ ਦਾ ਧੰਨਵਾਦ ਕਰਦਾ ਹਾਂ ਕਿ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਦਾ ਉਹਨਾਂ ਨੇ ਖੁਦ ਭਾਂਡਾ ਭੰਨ ਦਿੱਤਾ।ਇਸ ਸਾਰੇ ਕੇਸ ਦੇ ਮੁੱਖ ਕਰਤਾ-ਧਰਤਾਵਾਂ ਦਾ ਹਵਾਲਾ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ 'ਸਾਹਿਬ, ਬੀਵੀ ਅਤੇ ਵੋਹ' ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਰਿਪੋਰਟ ਕਦੋਂ ਅਤੇ ਕਿੱਥੇ ਤਿਆਰ ਕੀਤੀ ਗਈ ਸੀ, ਇਸ ਦਾ ਲੇਖਕ ਕੌਣ ਸੀ, ਇਸ ਵਿਚ ਕਿਹੜੇ-ਕਿਹੜੇ ਮਸਾਲੇ ਪਾਏ ਗਏ ਸਨ, ਅਤੇ ਉਹਨਾਂ ਦੇ ਨਾਰਾਜ਼ ਰਿਸ਼ਤੇਦਾਰ (ਭਰਾ) ਦੀ ਕੀ ਭੂਮਿਕਾ ਸੀ, ਜਿਸ ਨੇ ਇਸ ਰਿਪੋਰਟ ਦੀ ਸੀਲ ਤੋੜੀ ਸੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਹਨਾਂ ਕੋਲੋਂ ਮੰਗੀ ਮੁਆਫੀ ਤੋਂ ਤੁਰੰਤ ਮਗਰੋਂ ਇਸ ਨੂੰ ਲੀਕ ਕੀਤਾ ਸੀ।ਇਹ ਗੱਲ ਵੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਸਿੱਧੂ ਦੀ ਟੀਮ ਵੱਲੋਂ ਝੂਠੀ ਰਿਪੋਰਟ ਦਾ ਇਹ ਕਿਹੜਾ ਪ੍ਰਤੀਰੂਪ ਹੈ,-ਰਿਪੋਰਟ ਦਾਖ਼ਲ ਕਰਨ ਤੋਂ ਪਹਿਲਾਂ ਵਾਲਾ ਜਾਂ ਦਖ਼ਲ ਕੀਤੀ ਰਿਪੋਰਟ ਵਾਲਾ। 

ਇਸ ਰਿਪੋਰਟ ਬਾਰੇ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਜੋ ਕੁੱਝ ਸਿੱਧੂ ਜੋੜੀ ਨੇ ਕਿਹਾ ਸੀ, ਉਹ ਸਾਰੀਆਂ ਪੁਰਾਣੀਆਂ ਅਤੇ ਰੱਦ ਕੀਤੀਆਂ ਗੱਲਾਂ ਹਨ, ਜਿਹੜੀਆਂ ਪਹਿਲਾਂ ਹੀ ਅਦਾਲਤੀ ਕਾਰਵਾਈ ਦਾ ਹਿੱਸਾ ਬਣ ਚੁੱਕੀਆਂ ਹਨ ਅਤੇ ਅਦਾਲਤ ਵੱਲੋਂ ਰੱਦ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੌੜੇ ਹਿੱਤਾਂ ਵਾਲੀਆਂ ਸਿਆਸੀ ਧਿਰਾਂ ਵੱਲੋਂ ਕੀਤੀ ਸੀਬੀਆਈ ਰਿਪੋਰਟ ਦੀ ਮੰਗ ਨੂੰ ਮਾਣਯੋਗ ਚੀਫ ਜਸਟਿਸ ਨੇ ਰੱਦ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਇੱਕ ਡਿਵੀਜ਼ਨ ਬੈਂਚ ਦੀਆਂ ਹਦਾਇਤਾਂ ਉੱਤੇ ਬਣਾਈ ਗਈ ਐਸਆਈਟੀ ਵੱਲੋਂ ਆਪਣੀ ਰਿਪੋਰਟ ਬੰਦ ਲਿਫਾਫੇ ਵਿਚ ਅਦਾਲਤ ਵਿਚ ਜਮ੍ਹਾਂ ਕਰਵਾਈ ਗਈ ਸੀ ਅਤੇ ਅਜੇ ਵੀ ਬੰਦ ਪਈ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਆਪ ਨੇ ਮੁਆਫੀ ਮੰਗਣ ਤੋਂ ਪਹਿਲਾਂ  ਸੁਣੀਆਂ-ਸੁਣਾਈਆਂ ਗੱਲਾਂ ਅਤੇ ਰੱਦ ਹੋਏ ਦਸਤਾਵੇਜਾਂ ਦੇ ਆਧਾਰ ਉੱਤੇ ਮੇਰੇ ਖ਼ਿਲਾਫ ਹਾਈ ਕੋਰਟ ਵਿਚ ਕੇਸ ਚਲਾਇਆ ਸੀ, ਜਿਹੜਾ ਕਿ ਖਾਰਿਜ ਹੋ ਗਿਆ ਸੀ। ਇਸ ਤੋਂ ਪਹਿਲਾਂ ਜਦੋਂ 2013 ਵਿਚ ਅਕਾਲੀ ਭਾਜਪਾ ਸਰਕਾਰ ਦੁਆਰਾ ਇਹ ਕੇਸ ਦਰਜ ਕੀਤਾ ਗਿਆ ਸੀ ਤਾਂ ਉਸ ਸਮੇਂ ਜਿਹਨਾਂ ਕੇਂਦਰੀ ਏਜੰਸੀਆਂ ਨੇ ਕੇਸ ਦੀ ਜਾਂਚ ਕੀਤੀ ਸੀ, ਉਹ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਦੇ ਅਧੀਨ ਸਨ।ਇਹ ਪੁੱਛਦਿਆਂ ਕਿ ਕੀ ਸਿੱਧੂ ਜੋੜੀ ਹਾਈ ਕੋਰਟ ਤੋਂ ਵੀ ਉੱਤੇ ਹੈ, ਸਾਬਕਾ ਮੰਤਰੀ ਨੇ ਕਿਹਾ ਕਿ  ਉਹਨਾਂ ਦਾ ਪਰਮਾਤਮਾ ਅਤੇ ਨਿਆਂਪਾਲਿਕਾ ਵਿਚ ਅਟੁੱਟ ਵਿਸ਼ਵਾਸ਼ ਹੈ। ਉਹਨਾਂ ਕਿਹਾ ਕਿ ਸਾਡੀਆਂ ਮਾਣਯੋਗ ਅਦਾਲਤਾਂ ਨੇ ਮੈਨੂੰ ਹਮੇਸ਼ਾ ਇਨਸਾਫ ਦਿੱਤਾ ਹੈ। ਮੈਂ ਕਿਸੇ ਵੀ ਅਜ਼ਾਦ ਅਤੇ ਨਿਰਪੱਖ ਜਾਂਚ ਲਈ ਹਮੇਸ਼ਾਂ ਤਿਆਰ ਰਿਹਾ ਹਾਂ ਅਤੇ ਸੱਚ ਨੂੰ ਸਾਹਮਣੇ ਲਿਆਉਣ ਲਈ ਹਮੇਸ਼ਾਂ ਸਾਰੀਆਂ ਜਾਂਚਾਂ ਵਿਚ ਪੂਰਾ ਸਹਿਯੋਗ ਦਿੱਤਾ ਹੈ।ਇਹ ਟਿੱਪਣੀ ਕਰਦਿਆਂ ਕਿ ਸਿੱਧੂ ਜੋੜੀ ਦੋਗਲੀਆਂ ਗੱਲਾਂ ਕਰਦੀ ਹੈ, ਉਹਨਾਂ ਕਿਹਾ ਕਿ ਇਹ ਦੋਸ਼ ਉਸ ਸਮੇਂ ਨਾਲ ਤਾਅਲੁੱਕ ਰੱਖਦੇ ਹਨ, ਜਦੋਂ ਇਹ ਜੋੜੀ ਰੂਟੀਨ ਵਿਚ ਉਹਨਾਂ ਦੇ ਘਰ ਚੱਕਰ ਮਾਰਦੀ ਸੀ। ਉਹਨਾਂ ਕਿਹਾ ਕਿ ਬੀਬੀ ਨਵਜੋਤ ਸਿੱਧੂ ਮੈਨੂੰ ਆਪਣਾ ਭਰਾ ਕਹਿੰਦੀ ਸੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੀ ਇਹ ਗੱਲ ਰਿਕਾਰਡ ਵਿਚ ਪਈ ਹੈ, ਜਦੋਂ ਉਹਨਾਂ ਲੋਕ ਸਭਾ ਸੀਟ ਜਿੱਤਣ ਵਿਚ ਉਹਨਾਂ ਦੀ ਮਦਦ ਕਰਨ ਲਈ ਮੇਰਾ ਧੰਨਵਾਦ ਕੀਤਾ ਸੀ।ਉਹਨਾਂ ਕਿਹਾ ਕਿ ਇੱਕ ਦੋਸ਼ੀ ਠਹਿਰਾਇਆ ਗਿਆ ਕਾਤਿਲ , ਜਿਸ ਨੇ 2017 ਤਕ ਕਦੇ ਮੇਰੇ ਖ਼ਿਲਾਫ ਮੂੰਹ ਨਹੀਂ ਸੀ ਖੋਲ੍ਹਿਆ, ਹੁਣ ਅਦਾਲਤਾਂ ਦੇ ਫੈਸਲਿਆਂ ਉੱਤੇ ਆਪਣੇ ਫੈਸਲੇ ਸੁਣਾ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਸਿੱਧੂ ਨੂੰ ਚੁਣੌਤੀ ਦਿੰਦਾ ਹਾਂ ਕਿ ਜਿਹੜੀ ਉਸ ਨੇ ਇਹ ਖਿਚੜੀ ਪਕਾਈ ਹੈ, ਇਸ ਨੂੰ ਅਦਾਲਤ ਵਿਚ ਲੈ ਕੇ ਜਾਵੇ ,ਫਿਰ ਉਸ ਨੂੰ ਪਤਾ ਲੱਗੇਗਾ ਕਿ ਸੀਲਾਂ ਤੋੜਣ ਉੱਤੇ ਕਿਵੇਂ ਮਾਣਹਾਨੀ ਦੀਆਂ ਕਾਰਵਾਈਆਂ ਸ਼ੁਰੂ ਹੁੰਦੀਆਂ ਹਨ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD