Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੱਭਿਆਚਾਰ ਵਿੱਚ ਫੈਲੇ ਅੱਤਵਾਦ ਨੂੰ ਖਤਮ ਕਰਨ ਦਾ ਸੱਦਾ– ਸੁਖਦੇਵ ਸਿੰਘ ਪਟਵਾਰੀ

ਗੀਤ ਸੰਗੀਤ ਨੂੰ ਪ੍ਰਦੂਸ਼ਿਤ ਕਰ ਰਹੇ ਕਲਾਕਾਰਾਂ ਦੇ ਖਿਲਾਫ ਵਿਡੀ ਜਾਏਗੀ ਮੁਹਿੰਮ -- ਜਰਨੈਲ ਘੁਮਾਣ ਸੁੱਖੀ ਬਰਾੜ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 Mar 2018

Last updated on: Mar 17, 2018, 00:00 IST

ਵਿਸ਼ਵ ਪੰਜਾਬੀ ਕਲਮਕਾਰ ਪਰਿਵਾਰ ਪੰਜਾਬੀ ਭਾਸ਼ਾ 'ਤੇ ਸੱਭਿਆਚਾਰ ਵਿੱਚ ਪੈਦਾ ਹੋਏ ਪ੍ਰਦੂਸ਼ਣ ਨੂੰ ਖਤਮ ਕਰਨ ਲਈ ਜੋਰਦਾਰ ਮੁਹਿੰਮ ਚਲਾਏਗਾ। ਇਹ ਵਿਚਾਰ ਅੱਜ ਇੱਥੇ ਮੋਹਾਲੀ ਪ੍ਰੈਸ ਕਲੱਬ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਅੱਜ ਪੰਜਾਬੀ ਸੱਭਿਆਚਾਰ ਵਿੱਚ ਵੀ ਸੱਭਿਆਚਾਰਕ ਅੱਤਵਾਦ ਪੈਦਾ ਹੋ ਗਿਆ ਹੈ ਜਿੱਥੇ ਕੁੱਝ ਗੀਤਕਾਰ, ਗਾਇਕ 'ਤੇ ਕੰਪਨੀਆਂ ਰਲ ਕੇ ਗੈਂਗਵਾਦ , ਨਸ਼ਿਆਂ, ਹਥਿਆਰਾਂ , ਨੰਗੇਜ਼ਵਾਦ 'ਤੇ ਕਾਤਲਾਂ ਨੂੰ ਗੀਤਾਂ ਵਿੱਚ ਉਭਾਰ ਰਹੇ ਹਨ ਜੋ ਸਾਡੇ ਵਿਰਸੇ 'ਤੇ ਸੱਭਿਆਚਾਰ ਨਾਲ ਮੇਚ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਸੰਸਥਾ ਨੇ ਪੰਜਾਬ ਭਰ 'ਚ ਚੰਗੇ ਗਾਇਕਾਂ 'ਤੇ ਗੀਤਕਾਰਾਂ ਨੂੰ ਉਭਾਰਨ ਲਈ ਸਾਰੇ ਪੰਜਾਬ 'ਚ ਮੇਲੇ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਜਿੱਥੇ ਨਵੇਂ 'ਤੇ ਚੰਗੇ ਕਲਾਕਾਰਾਂ ਦਾ ਸਨਮਾਨ ਅਤੇ ਉਭਰਵੇਂ ਕਲਾਕਾਰਾਂ ਨੂੰ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ 'ਚ ਮਾੜੇ ਕਲਾਕਾਰਾਂ ਜਿਹੜ੍ਹੇ ਸਾਰੇ ਗੀਤ ਸੰਗੀਤ ਨੂੰ ਪ੍ਰਦੂਸ਼ਿਤ ਕਰ ਰਹੇ ਹਨ ਦੇ ਖਿਲਾਫ ਵੀ ਮੁਹਿੰਮ ਮਿਡੀ ਜਾਏਗੀ। ਇਸ ਮੌਕੇ ਬੋਲਦੇ ਸੰਸਥਾ ਦੇ ਕਨਵੀਨਰ ਸ੍ਰੀ. ਜਰਨੈਲ ਘੁਮਾਣ ਨੇ ਕਿਹਾ ਕਿ ਜਲਦ ਹੀ ਸੰਸਥਾ ਵੱਲੋਂ ਪੰਜਾਬ ਸਰਕਾਰ, ਟੀਵੀ ਚੈਨਲਾਂ, ਡੀਜੇ ਐਸੋਸਿਏਸ਼ਨਾਂ, ਮੈਰਿਜ ਪੈਲਸਾਂ ਦੇ ਮਾਲਿਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਜਿਸ ਵਿੱਚ ਘੱਟਿਆ 'ਤੇ ਲੱਚਰ ਗੀਤ ਨਾ ਗਵਾਉਣ ਦੀ ਮੰਗ ਕੀਤੀ ਜਾਏਗੀ। ਵਿਸ਼ਵ ਪੰਜਾਬੀ ਕਲਮਕਾਰ ਪਰਿਵਾਰ ਦੀ ਕੋ ਕਨਵੀਨਰ ਗਾਇਕਾ ਸੁੱਖੀ ਬਰਾੜ ਨੇ ਕਿਹਾ ਕਿ ਮਾੜਾ ਗਾਉਣ ਵਾਲੀਆਂ ਨੂੰ ਪ੍ਰੇਰ ਕੇ ਚੰਗਾ ਗਾਉਣ ਦੀ ਅਪੀਲ ਕੀਤੀ ਜਾਏਗੀ। ਸੰਸਥਾ ਦੇ ਜਨਰਲ ਸਕਤਰ ਭੱਟੀ ਭੜੀ ਵਾਲਾਂ ਨੇ ਕਿਹਾ ਕਿ ਵਿਸ਼ਵ ਪੰਜਾਬੀ ਕਲਮਕਾਰ ਪਰਿਵਾਰ ਦੇ ਬਣਨ ਨਾਲ ਤਿੰਨ ਮਹੀਨਿਆਂ ਵਿੱਚ ਵੱਡਾ ਮੋੜ ਆਇਆ ਹੈ ਅਤੇ ਲੋਕ ਮਾੜੇ ਕਲਾਕਾਰਾਂ ਨੂੰ ਫਿਟ ਲਾਣਤਾਂ ਪਾਉਣ ਲੱਗੇ ਹਨ। ਸੰਸਥਾ ਦੇ ਖਜ਼ਾਨਚੀ ਗੁਰਜੀਤ ਬਿੱਲਾ ਨੇ ਕਿਹਾ ਕਿ ਮਾੜਾ ਗਾਉਣ ਵਾਲੀਆਂ ਦੀ ਉਮਰ ਬਹੁਤ ਛੋਟੀ ਹੁੰਦੀ ਹੈ ਜਦੋਂਕਿ ਚੰਗੀ ਗਾਇਕੀ ਸਦੀਵੀ ਰਹਿੰਦੀ ਹੈ। ਅੰਤ ਵਿੱਚ ਸੰਸਥਾ ਨੇ ਸਾਰੇ ਕਲਾਕਾਰਾਂ , ਗੀਤਕਾਰਾਂ , ਕੰਪਨੀਆਂ , ਚੈਨਲਾਂ 'ਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੱਭਿਆਚਾਰ ਵਿੱਚ ਆਏ ਇਸ ਨਿਘਾਰ ਨੂੰ ਰੋਕਣ ਲਈ ਸਾਡਾ ਸਾਥ ਦੇਣ। 

 

Tags: MOHALI PRESS CLUB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD