Saturday, 11 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ

 

ਸਿੱਧੂ ਜੋੜੀ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ ਲਿਫਾਫਾ-ਬੰਦ ਐਸਟੀਐਫ ਰਿਪੋਰਟ ਜਾਰੀ ਕਰਨ ਲਈ ਐਫਆਈਅਰ ਦਰਜ ਕੀਤੀ ਜਾਵੇ : ਬਿਕਰਮ ਸਿੰਘ ਮਜੀਠੀਆ

ਆਪਣੇ ਰਿਸ਼ਤੇਦਾਰ ਭਰਾ ਅਤੇ ਐਸਟੀਐਫ ਮੁਖੀ ਹਰਪ੍ਰੀਤ ਸਿੱਧੂ ਨਾਲ ਰਿਸ਼ਤੇਦਾਰੀ ਉੱਤੇ ਚਾਨਣਾ ਪਾਇਆ, ਅਧਿਕਾਰੀ ਨੂੰ ਪੁੱਛਿਆ ਕਿ ਉਹ ਉਸ ਨਾਲ ਨਿੱਜੀ ਕਿੜਾਂ ਕਿਉਂ ਕੱਢ ਰਿਹਾ ਹੈ

Web Admin

Web Admin

5 Dariya News

ਚੰਡੀਗੜ੍ਹ , 19 Mar 2018

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ, ਉਹਨਾਂ ਦੀ ਪਤਨੀ ਬੀਬੀ ਨਵਜੋਤ ਕੌਰ ਸਿੱਧੂ ਅਤੇ ਉਹਨਾਂ ਦੇ ਸਾਥੀਆਂ ਖ਼ਿਥਲਾਫ ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਲਿਫਾਫਾ-ਬੰਦ ਕੀਤੀ ਐਸਟੀਐਫ ਰਿਪੋਰਟ ਨੂੰ ਜਾਰੀ ਕਰਨ ਲਈ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਸਿੱਧੂ ਜੋੜੀ ਦੁਆਰਾ ਕੀਤੀ ਪ੍ਰੈਸ ਕਾਨਫਰੰਸ ਦੀ ਇੱਕ ਵੀਡਿਓ ਵਿਖਾ ਕੇ ਪੁੱਛਿਆ ਕਿ ਬੀਬੀ ਸਿੱਧੂ ਨੇ ਕਿਸ ਹੈਸੀਅਤ ਵਿਚ ਸਿੱਧੂ ਟੀਮ ਵੱਲੋਂ ਬਣਾਈ ਮਨਘੜਤ ਅਤੇ ਝੂਠੀ ਰਿਪੋਰਟ ਫੜੀ ਹੋਈ ਹੈ। ਉਹਨਾਂ ਨੇ ਇਹ ਵੀ ਪੁੱਛਿਆ ਕਿ ਬੀਬੀ ਸਿੱਧੂ ਨੇ ਕਿਸ ਹੈਸੀਅਤ ਵਿਚ ਇਹ ਰਿਪੋਰਟ ਹਾਸਿਲ ਕੀਤੀ ਸੀ। ਉਹਨਾਂ ਕਿਹਾ ਕਿ ਇਸ ਗੱਲ ਦੀ ਕੋਈ ਤੁਕ ਨਹੀਂ ਬਣਦੀ ਕਿ ਇਕ ਲਿਫਾਫਾ-ਬੰਦ ਰਿਪੋਰਟ, ਜਿਸ ਨੂੰ ਹਾਈਕੋਰਟ ਦੀਆਂ ਹਦਾਇਤਾਂ ਉਤੇ ਦੁਬਾਰਾ ਬੰਦ ਕੀਤਾ ਗਿਆ ਹੋਵੇ, ਨੂੰ ਕਿਸੇ ਵੀ ਸਰਕਾਰੀ ਅਹੁਦੇ ਉੱਤੇ ਨਾ ਬੈਠੀ ਔਰਤ ਅਤੇ ਇਸ ਦਸਤਾਵੇਜ ਨੂੰ ਹਾਸਿਲ ਕਰਨ ਦੀ ਤਾਕਤ ਨਾ ਰੱਖਣ ਵਾਲਾ ਬੰਦਾ ਚੁੱਕੀ ਫਿਰਦੇ ਹੋਣ। ਸਿਰਫ ਕੇਸ ਦਰਜ ਕਰਕੇ ਕੀਤੀ ਜਾਂਚ ਹੀ ਇਸ ਸਾਰੀ ਸਾਜ਼ਿਸ਼ ਅਤੇ ਇਸ ਨਾਲ ਜੁੜੇ ਲੋਕਾਂ ਦੇ ਚਿਹਰਿਆਂ ਨੂੰ ਨੰਗਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਜਿੱਥੋਂ ਤਕ ਉਹਨਾਂ ਦਾ ਸੰਬੰਧ ਹੈ , ਸਾਰੇ ਤੱਥ ਬਿਲਕੁੱਲ ਸਪੱਸ਼ਟ ਹਨ। ਮੇਰਾ ਅਕਸ ਖਰਾਬ ਕਰਨ ਲਈ ਸਿੱਧੂ ਐਂਡ ਸੰਨਜ਼ ਦਾ ਟੋਲਾ ਇਕੱਠਾ ਹੋ ਗਿਆ ਹੈ।ਐਸਟੀਐਫ ਦੀ ਰਿਪੋਰਟ ਦੇ ਲੀਕ ਹੋਣ ਦੀ ਘਟਨਾ ਨੂੰ ਇੱਕ ਗੰਭੀਰ ਅਪਰਾਧਿਕ ਮਾਣਹਾਨੀ ਕਰਾਰ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਮਾਮਲਾ ਇੱਕ ਬਹੁਤ ਵੱਡੀ ਸਾਜ਼ਿਸ਼ ਪ੍ਰਤੀਤ ਹੁੰਦਾ ਹੈ, ਜਿਸ ਵਿਚ ਨਿਆਂਇਕ ਪ੍ਰਕਿਰਿਆ ਦਾ ਮਜ਼ਾਕ ਉਡਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਕਦੇ ਨਹੀਂ ਸੁਣਿਆ ਕਿ ਹਾਈ ਕੋਰਟ ਦੇ ਹੁਕਮਾਂ ਉੱਤੇ ਸੀਲ ਕੀਤੀ ਹੋਈ ਇੱਕ ਰਿਪੋਰਟ ਅਣਅਧਿਕਾਰਤ ਵਿਅਕਤੀਆਂ ਦੇ ਹੱਥਾਂ ਵਿਚ ਚਲੀ ਗਈ ਹੈ।

ਐਸਟੀਐਫ ਮੁਖੀ ਹਰਪ੍ਰੀਤ ਸਿੱਧੂ ਬਾਰੇ ਬੋਲਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਉਹ ਇਸ ਅਧਿਕਾਰੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਕਿ ਉਸ ਨੇ ਕਬੂਲ ਕਰ ਲਿਆ ਹੈ ਕਿ ਉਹ ਦੋਵੇਂ ਨਾਰਾਜ਼ ਰਿਸ਼ਤੇਦਾਰ ਹਨ। ਉਹਨਾਂ ਅਧਿਕਾਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਉਹ ਇਹ ਬਿਆਨ ਦੇ ਕੇ ਬਚ ਨਹੀਂ ਸਕਦਾ ਕਿ ਉਸ ਨੇ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਇੱਥੇ ਨੈਤਿਕਤਾ ਅਤੇ ਇਨਸਾਨੀਅਤ ਦੀ ਵੀ ਇੱਕ ਧਾਰਾ ਹੈ। ਤੁਹਾਨੂੰ ਦੱਸਣਾ ਚਾਹੀਦਾ ਹੈ ਕਿ ਕੀ ਇਹ ਧਾਰਾ ਤੁਹਾਡੇ ਉੱਤੇ ਲਾਗੂ ਹੁੰਦੀ ਹੈ ਜਾਂ ਤੁਸੀਂ ਆਪਣੇ ਆਪ ਵਿਚ ਹੀ ਇੱਕ ਕਾਨੂੰਨ ਹੋ।ਇਹ ਟਿੱਪਣੀ ਕਰਦਿਆਂ ਕਿ ਹਰਪ੍ਰੀਤ ਸਿੱਧੂ ਅਤੇ ਉਹ ਦੋਵੇਂ ਕਰੀਬੀ ਰਿਸ਼ਤੇਦਾਰ ਹਨ, ਉਹਨਾਂ ਦੇ ਭੂਆ ਜੀ ਹਰਪ੍ਰੀਤ ਸਿੱਧੂ ਦੇ ਮਾਸੀ ਜੀ ਸਨ, ਅਕਾਲੀ ਆਗੂ ਨੇ ਕਿਹਾ ਕਿ ਐਸਟੀਐਫ ਮੁਖੀ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਉਹਨਾਂ ਨਿੱਜੀ ਕਿੜਾਂ ਕੱਢਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮਜੀਠੀਆ ਪਰਿਵਾਰ ਨਾਲ ਪੰਜ ਸਾਲ ਮਗਰੋਂ ਖੁੰਦਕ ਕੱਢਣ ਲਈ ਇੱਕ ਸਾਜ਼ਿਸ਼ ਰਚੀ ਗਈ ਹੈ।ਸਾਬਕਾ ਮੰਤਰੀ ਨੇ ਕਿਹਾ ਕਿ ਐਸਟੀਐਫ ਮੁਖੀ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹਨਾਂ ਵਿਚਕਾਰ ਨਾਰਾਜ਼ਗੀ ਦੀ ਵਜਾ ਕੀ ਰਹੀ ਸੀ? ਉਹਨਾਂ ਕਿਹਾ ਕਿ ਇਸ ਅਧਿਕਾਰੀ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ  ਜੇਕਰ ਅਜਿਹਾ ਕੋਈ ਟਕਰਾਅ ਨਹੀਂ ਸੀ ਤਾਂ ਰਿਪੋਰਟ ਦੀਆਂ ਸੀਲਾਂ ਕਿਵੇਂ ਟੁੱਟੀਆਂ ਅਤੇ ਇਹ ਸਿੱਧੂ ਜੋੜੀ ਦੇ ਹੱਥਾਂ ਵਿਚ ਕਿਵੇਂ ਪਹੁੰਚੀ?ਸਰਦਾਰ ਮਜੀਠੀਆ ਨੇ ਕਿਹਾ ਕਿ ਇਸ ਨਾਟਕ ਦੇ ਸਾਰੇ ਕਲਾਕਾਰਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਿਸ ਰਿਪੋਰਟ ਦੀ ਨਿਗਰਾਨੀ ਹਾਈ ਕੋਰਟ ਵੱਲੋਂ ਕੀਤੀ ਜਾ ਰਹੀ ਸੀ ਅਤੇ ਜਿਸ ਉੱਤੇ ਸਰਕਾਰ ਨੇ ਆਪਣੀ ਰਿਪੋਰਟ ਅਜੇ ਪੇਸ਼ ਕਰਨੀ ਸੀ, ਉਸ ਨੂੰ ਜਾਰੀ ਕਰਨ ਦੀ ਅਜਿਹੀ ਕਿਹੜੀ ਹੰਗਾਮੀ ਸਥਿਤੀ, ਜਾਂ ਨਿੱਜੀ ਏਜੰਡਾ ਪੈਦਾ ਹੋ ਗਿਆ ਸੀ।  

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD