Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਸਿੱਧੂ ਜੋੜੀ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ ਲਿਫਾਫਾ-ਬੰਦ ਐਸਟੀਐਫ ਰਿਪੋਰਟ ਜਾਰੀ ਕਰਨ ਲਈ ਐਫਆਈਅਰ ਦਰਜ ਕੀਤੀ ਜਾਵੇ : ਬਿਕਰਮ ਸਿੰਘ ਮਜੀਠੀਆ

ਆਪਣੇ ਰਿਸ਼ਤੇਦਾਰ ਭਰਾ ਅਤੇ ਐਸਟੀਐਫ ਮੁਖੀ ਹਰਪ੍ਰੀਤ ਸਿੱਧੂ ਨਾਲ ਰਿਸ਼ਤੇਦਾਰੀ ਉੱਤੇ ਚਾਨਣਾ ਪਾਇਆ, ਅਧਿਕਾਰੀ ਨੂੰ ਪੁੱਛਿਆ ਕਿ ਉਹ ਉਸ ਨਾਲ ਨਿੱਜੀ ਕਿੜਾਂ ਕਿਉਂ ਕੱਢ ਰਿਹਾ ਹੈ

Web Admin

Web Admin

5 Dariya News

ਚੰਡੀਗੜ੍ਹ , 19 Mar 2018

Last updated on: Mar 19, 2018, 00:00 IST

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ, ਉਹਨਾਂ ਦੀ ਪਤਨੀ ਬੀਬੀ ਨਵਜੋਤ ਕੌਰ ਸਿੱਧੂ ਅਤੇ ਉਹਨਾਂ ਦੇ ਸਾਥੀਆਂ ਖ਼ਿਥਲਾਫ ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਲਿਫਾਫਾ-ਬੰਦ ਕੀਤੀ ਐਸਟੀਐਫ ਰਿਪੋਰਟ ਨੂੰ ਜਾਰੀ ਕਰਨ ਲਈ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਸਿੱਧੂ ਜੋੜੀ ਦੁਆਰਾ ਕੀਤੀ ਪ੍ਰੈਸ ਕਾਨਫਰੰਸ ਦੀ ਇੱਕ ਵੀਡਿਓ ਵਿਖਾ ਕੇ ਪੁੱਛਿਆ ਕਿ ਬੀਬੀ ਸਿੱਧੂ ਨੇ ਕਿਸ ਹੈਸੀਅਤ ਵਿਚ ਸਿੱਧੂ ਟੀਮ ਵੱਲੋਂ ਬਣਾਈ ਮਨਘੜਤ ਅਤੇ ਝੂਠੀ ਰਿਪੋਰਟ ਫੜੀ ਹੋਈ ਹੈ। ਉਹਨਾਂ ਨੇ ਇਹ ਵੀ ਪੁੱਛਿਆ ਕਿ ਬੀਬੀ ਸਿੱਧੂ ਨੇ ਕਿਸ ਹੈਸੀਅਤ ਵਿਚ ਇਹ ਰਿਪੋਰਟ ਹਾਸਿਲ ਕੀਤੀ ਸੀ। ਉਹਨਾਂ ਕਿਹਾ ਕਿ ਇਸ ਗੱਲ ਦੀ ਕੋਈ ਤੁਕ ਨਹੀਂ ਬਣਦੀ ਕਿ ਇਕ ਲਿਫਾਫਾ-ਬੰਦ ਰਿਪੋਰਟ, ਜਿਸ ਨੂੰ ਹਾਈਕੋਰਟ ਦੀਆਂ ਹਦਾਇਤਾਂ ਉਤੇ ਦੁਬਾਰਾ ਬੰਦ ਕੀਤਾ ਗਿਆ ਹੋਵੇ, ਨੂੰ ਕਿਸੇ ਵੀ ਸਰਕਾਰੀ ਅਹੁਦੇ ਉੱਤੇ ਨਾ ਬੈਠੀ ਔਰਤ ਅਤੇ ਇਸ ਦਸਤਾਵੇਜ ਨੂੰ ਹਾਸਿਲ ਕਰਨ ਦੀ ਤਾਕਤ ਨਾ ਰੱਖਣ ਵਾਲਾ ਬੰਦਾ ਚੁੱਕੀ ਫਿਰਦੇ ਹੋਣ। ਸਿਰਫ ਕੇਸ ਦਰਜ ਕਰਕੇ ਕੀਤੀ ਜਾਂਚ ਹੀ ਇਸ ਸਾਰੀ ਸਾਜ਼ਿਸ਼ ਅਤੇ ਇਸ ਨਾਲ ਜੁੜੇ ਲੋਕਾਂ ਦੇ ਚਿਹਰਿਆਂ ਨੂੰ ਨੰਗਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਜਿੱਥੋਂ ਤਕ ਉਹਨਾਂ ਦਾ ਸੰਬੰਧ ਹੈ , ਸਾਰੇ ਤੱਥ ਬਿਲਕੁੱਲ ਸਪੱਸ਼ਟ ਹਨ। ਮੇਰਾ ਅਕਸ ਖਰਾਬ ਕਰਨ ਲਈ ਸਿੱਧੂ ਐਂਡ ਸੰਨਜ਼ ਦਾ ਟੋਲਾ ਇਕੱਠਾ ਹੋ ਗਿਆ ਹੈ।ਐਸਟੀਐਫ ਦੀ ਰਿਪੋਰਟ ਦੇ ਲੀਕ ਹੋਣ ਦੀ ਘਟਨਾ ਨੂੰ ਇੱਕ ਗੰਭੀਰ ਅਪਰਾਧਿਕ ਮਾਣਹਾਨੀ ਕਰਾਰ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਮਾਮਲਾ ਇੱਕ ਬਹੁਤ ਵੱਡੀ ਸਾਜ਼ਿਸ਼ ਪ੍ਰਤੀਤ ਹੁੰਦਾ ਹੈ, ਜਿਸ ਵਿਚ ਨਿਆਂਇਕ ਪ੍ਰਕਿਰਿਆ ਦਾ ਮਜ਼ਾਕ ਉਡਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਕਦੇ ਨਹੀਂ ਸੁਣਿਆ ਕਿ ਹਾਈ ਕੋਰਟ ਦੇ ਹੁਕਮਾਂ ਉੱਤੇ ਸੀਲ ਕੀਤੀ ਹੋਈ ਇੱਕ ਰਿਪੋਰਟ ਅਣਅਧਿਕਾਰਤ ਵਿਅਕਤੀਆਂ ਦੇ ਹੱਥਾਂ ਵਿਚ ਚਲੀ ਗਈ ਹੈ।

ਐਸਟੀਐਫ ਮੁਖੀ ਹਰਪ੍ਰੀਤ ਸਿੱਧੂ ਬਾਰੇ ਬੋਲਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਉਹ ਇਸ ਅਧਿਕਾਰੀ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਕਿ ਉਸ ਨੇ ਕਬੂਲ ਕਰ ਲਿਆ ਹੈ ਕਿ ਉਹ ਦੋਵੇਂ ਨਾਰਾਜ਼ ਰਿਸ਼ਤੇਦਾਰ ਹਨ। ਉਹਨਾਂ ਅਧਿਕਾਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਉਹ ਇਹ ਬਿਆਨ ਦੇ ਕੇ ਬਚ ਨਹੀਂ ਸਕਦਾ ਕਿ ਉਸ ਨੇ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਇੱਥੇ ਨੈਤਿਕਤਾ ਅਤੇ ਇਨਸਾਨੀਅਤ ਦੀ ਵੀ ਇੱਕ ਧਾਰਾ ਹੈ। ਤੁਹਾਨੂੰ ਦੱਸਣਾ ਚਾਹੀਦਾ ਹੈ ਕਿ ਕੀ ਇਹ ਧਾਰਾ ਤੁਹਾਡੇ ਉੱਤੇ ਲਾਗੂ ਹੁੰਦੀ ਹੈ ਜਾਂ ਤੁਸੀਂ ਆਪਣੇ ਆਪ ਵਿਚ ਹੀ ਇੱਕ ਕਾਨੂੰਨ ਹੋ।ਇਹ ਟਿੱਪਣੀ ਕਰਦਿਆਂ ਕਿ ਹਰਪ੍ਰੀਤ ਸਿੱਧੂ ਅਤੇ ਉਹ ਦੋਵੇਂ ਕਰੀਬੀ ਰਿਸ਼ਤੇਦਾਰ ਹਨ, ਉਹਨਾਂ ਦੇ ਭੂਆ ਜੀ ਹਰਪ੍ਰੀਤ ਸਿੱਧੂ ਦੇ ਮਾਸੀ ਜੀ ਸਨ, ਅਕਾਲੀ ਆਗੂ ਨੇ ਕਿਹਾ ਕਿ ਐਸਟੀਐਫ ਮੁਖੀ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਉਹਨਾਂ ਨਿੱਜੀ ਕਿੜਾਂ ਕੱਢਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮਜੀਠੀਆ ਪਰਿਵਾਰ ਨਾਲ ਪੰਜ ਸਾਲ ਮਗਰੋਂ ਖੁੰਦਕ ਕੱਢਣ ਲਈ ਇੱਕ ਸਾਜ਼ਿਸ਼ ਰਚੀ ਗਈ ਹੈ।ਸਾਬਕਾ ਮੰਤਰੀ ਨੇ ਕਿਹਾ ਕਿ ਐਸਟੀਐਫ ਮੁਖੀ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹਨਾਂ ਵਿਚਕਾਰ ਨਾਰਾਜ਼ਗੀ ਦੀ ਵਜਾ ਕੀ ਰਹੀ ਸੀ? ਉਹਨਾਂ ਕਿਹਾ ਕਿ ਇਸ ਅਧਿਕਾਰੀ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ  ਜੇਕਰ ਅਜਿਹਾ ਕੋਈ ਟਕਰਾਅ ਨਹੀਂ ਸੀ ਤਾਂ ਰਿਪੋਰਟ ਦੀਆਂ ਸੀਲਾਂ ਕਿਵੇਂ ਟੁੱਟੀਆਂ ਅਤੇ ਇਹ ਸਿੱਧੂ ਜੋੜੀ ਦੇ ਹੱਥਾਂ ਵਿਚ ਕਿਵੇਂ ਪਹੁੰਚੀ?ਸਰਦਾਰ ਮਜੀਠੀਆ ਨੇ ਕਿਹਾ ਕਿ ਇਸ ਨਾਟਕ ਦੇ ਸਾਰੇ ਕਲਾਕਾਰਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਿਸ ਰਿਪੋਰਟ ਦੀ ਨਿਗਰਾਨੀ ਹਾਈ ਕੋਰਟ ਵੱਲੋਂ ਕੀਤੀ ਜਾ ਰਹੀ ਸੀ ਅਤੇ ਜਿਸ ਉੱਤੇ ਸਰਕਾਰ ਨੇ ਆਪਣੀ ਰਿਪੋਰਟ ਅਜੇ ਪੇਸ਼ ਕਰਨੀ ਸੀ, ਉਸ ਨੂੰ ਜਾਰੀ ਕਰਨ ਦੀ ਅਜਿਹੀ ਕਿਹੜੀ ਹੰਗਾਮੀ ਸਥਿਤੀ, ਜਾਂ ਨਿੱਜੀ ਏਜੰਡਾ ਪੈਦਾ ਹੋ ਗਿਆ ਸੀ।  

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD