Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਮੁੱਖ ਮੰਤਰੀ ਜੀ ਦੀਆਂ ਹਦਾਇਤਾਂ ਤੇ ਪਿੰਡ/ਮੁਹੱਲਾ ਪੱਧਰ ਤੇ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਹੋਵੇਗਾ: - ਪ੍ਰੀਤਮ ਸਿੰਘ

ਡੈਪੋ ਅਧੀਨ ਜ਼ਿਲ੍ਹੇ ਵਿਚ ਹੁਣ ਤੱਕ 4 ਹਜ਼ਾਰ ਦੇ ਕਰੀਬ ਮੈਂਬਰਾਂ ਦੀ ਇਨਰੋਲਮੈਂਟ ਹੋਈ

Web Admin

Web Admin

5 Dariya News

ਫ਼ਿਰੋਜ਼ਪੁਰ , 19 Mar 2018

Last updated on: Mar 19, 2018, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਰਾਜ ਵਿਚ ਨਸ਼ਿਆਂ ਦੇ ਜੜ੍ਹ ਤੋਂ ਖ਼ਾਤਮੇ ਅਤੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਣ, ਉਨ੍ਹਾਂ ਦੀ ਕੌਂਸਲਿੰਗ ਅਤੇ ਇਲਾਜ ਆਦਿ ਲਈ ਪਿੰਡ, ਵਾਰਡ, ਸਬ-ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਤੇ ਨਸ਼ਾ ਵਿਰੋਧੀ ਕਮੇਟੀਆਂ (ਡਰੱਗ ਅਬਯੂਸ ਪਰੋਵੈਂਸ਼ਨ ਆਫ਼ੀਸਰ) ਡੈਪੋ ਦਾ ਗਠਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਐੱਸ.ਐੱਸ.ਪੀ. ਫ਼ਿਰੋਜ਼ਪੁਰ ਪ੍ਰੀਤਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।ਐੱਸ.ਐੱਸ. ਪੀ. ਸ੍ਰ. ਪ੍ਰੀਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਮਾਰਚ ਦੇ ਸ਼ਹੀਦੀ ਦਿਹਾੜੇ ਨੂੰ ਯੁਵਾ ਸਸ਼ਕਤੀਕਰਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਇਸ ਦਿਨ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਇੰਨਰੋਲ ਕੀਤੇ ਗਏ ਕਮੇਟੀ ਮੈਂਬਰਾਂ ਨੂੰ ਹੁਸੈਨੀਵਾਲਾ ਵਿਖੇ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਗਠਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਦਾ ਨਤੀਜਾ ਹੈ। ਜਿਸ ਤਹਿਤ ਪਿੰਡ/ਮੁਹੱਲਾ ਪੱਧਰ ਤੇ ਅਜਿਹੇ ਨੌਜਵਾਨਾਂ ਦੀ ਪਹਿਚਾਣ ਕਰਨਾ ਹੈ ਜੋ ਕਿਸੇ ਨਾ ਕਿਸੇ ਕਾਰਨ ਨਸ਼ਿਆਂ ਦੀ ਗ੍ਰਿਫ਼ਤ ਵਿਚ ਹਨ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਇਨ੍ਹਾਂ ਦੀ ਕੌਂਸਲਿੰਗ ਤੋਂ ਇਲਾਵਾ ਇਲਾਜ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪ੍ਰੀਤਮ ਸਿੰਘ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਰੱਖਿਆ ਜਾਵੇਗਾ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਹਿਲਾ ਹੀ ਨਸ਼ਿਆਂ ਦੀ ਸਪਲਾਈ ਨੂੰ ਖ਼ਤਮ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਸਮੂਹ ਥਾਣਾ ਮੁਖੀਆਂ ਨੂੰ ਆਪਣੇ-ਆਪਣੇ ਇਲਾਕਿਆਂ ਦੀਆਂ ਦਿਨ ਤੇ ਰਾਤ ਵੇਲੇ ਪੈਟਰੋਲਿੰਗ ਤੇਜ਼ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਮੌਕੇ ਐੱਸ.ਐੱਸ.ਪੀ ਨੇ ਪੱਤਰਕਾਰਾਂ ਤੋਂ ਜ਼ਿਲ੍ਹੇ ਦੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ ਤੇ ਉਨ੍ਹਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਐੱਸ.ਪੀ.ਐੱਚ ਸ੍ਰ. ਅਮਰਜੀਤ ਸਿੰਘ ਸੰਧੂ, ਐੱਸ.ਪੀ ਸ੍ਰ. ਅਜਮੇਰ ਸਿੰਘ ਬਾਠ ਆਦਿ ਵੀ ਹਾਜ਼ਰ ਸਨ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD