Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਹਿਲੀ ਵਾਰ ਮੌਜੂਦਾ ਸਰਕਾਰ ਨੇ ਰਾਜਪਾਲ ਦੇ ਭਾਸ਼ਣ ਵਿਚ ਪਿਛਲੇ ਸਰਕਾਰ ਦੇ ਕੰਮ ਨੂੰ ਮਾਨਤਾ ਦਿੱਤੀ ਹੈ : ਸੁਖਬੀਰ ਸਿੰਘ ਬਾਦਲ

ਕਾਂਗਰਸ ਸਰਕਾਰ ਨੂੰ ਪੁੱਿਛਆ ਕਿ ਭਾਸ਼ਣ ਵਿਚ ਗਿਣਾਈਆਂ ਪ੍ਰਾਪਤੀਆਂ ਵਿਚੋਂ ਇੱਕ ਪ੍ਰਾਪਤੀ ਅਜਿਹੀ ਦੱਸੇ, ਜਿਸ ਨੂੰ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਲਾਗੂ ਨਹੀਂ ਸੀ ਕੀਤਾ ਗਿਆ

Web Admin

Web Admin

5 Dariya News

ਚੰਡੀਗੜ੍ਹ , 21 Mar 2018

Last updated on: Mar 21, 2018, 00:00 IST

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਇਹ ਗੱਲ ਵਾਪਰੀ ਹੈ ਕਿ ਇੱਕ ਮੌਜੂਦਾ ਸਰਕਾਰ ਨੇ ਪਿਛਲੇ ਸਰਕਾਰ ਦੇ ਕੰਮਾਂ ਨੂੰ ਮਾਨਤਾ ਦਿੱਤੀ ਹੈ। ਕਾਂਗਰਸ ਸਰਕਾਰ ਵੱਲੋਂ ਰਾਜਪਾਲ ਦੇ ਭਾਸ਼ਣ ਵਿਚ ਇਹੀ ਸਭ ਕੁੱਝ ਕੀਤਾ ਗਿਆ ਹੈ।ਵਿਧਾਨ ਸਭਾ ਦੀ ਪ੍ਰੈਸ ਗੈਲਰੀ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਵਿਚ ਗਿਣਾਈਆਂ ਗਈਆਂ ਸਾਰੀਆਂ ਪ੍ਰਾਪਤੀਆਂ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੇਲੇ ਦੀਆਂ ਹਨ। ਉਹਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਧੰਨਵਾਦੀ ਹਾਂ , ਕਿਉਂਕਿ ਇਸ ਸਾਲ ਰਾਜਪਾਲ ਦਾ ਭਾਸ਼ਣ ਪਿਛਲੇ 10 ਸਾਲਾਂ ਦੌਰਾਨ 2007-17 ਤਕ ਰਹੀ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ, ਪ੍ਰੋਗਰਾਮਾਂ, ਫੈਸਲਿਆਂ ਅਤੇ ਪ੍ਰਾਪਤੀਆਂ ਦੀ ਜ਼ੋਰਦਾਰ ਤਸਦੀਕ ਕਰਦਾ ਹੈ।ਕਾਂਗਰਸ ਸਰਕਾਰ ਨੂੰ ਦਸਤਾਵੇਜ਼ ਵਿਚ ਸ਼ਾਮਿਲ ਕੋਈ ਇੱਕ ਪ੍ਰਾਪਤੀ, ਜਿਸ ਨੂੰ ਸਰਦਾਰ ਪਰਕਾਸ਼ ਸਿੰਘ ਬਾਦਲ ਵਲੋਂ ਨਾ ਲਾਗੂ ਕੀਤਾ ਗਿਆ ਹੋਵੇ, ਗਿਣਾਉਣ ਲਈ ਆਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਭਾਸ਼ਣ ਵਿਚ ਦੋ ਚੀਜ਼ਾਂ ਗਲਤ ਜਾਪਦੀਆਂ ਸਨ, ਉਹ ਸਨ ਤਾਰੀਕਾਂ ਅਤੇ ਮੁੱਖ ਮੰਤਰੀ ਦਾ ਨਾਂ, ਜਿਹੜਾ ਕਿ ਕੈਪਟਨ ਅਮਰਿੰਦਰ ਸਿੰਘ ਨਹੀਂ ਸਗੋਂ ਪਰਕਾਸ਼ ਸਿੰਘ ਬਾਦਲ ਹੋਣਾ ਸੀ।ਸਰਦਾਰ ਬਾਦਲ ਨੇ ਇਸ ਭਾਸ਼ਣ ਨੂੰ ਇੱਕ ਦ੍ਰਿਸ਼ਟੀਹੀਣ ਦਸਤਾਵੇਜ਼ ਆਖਦਿਆਂ ਕਿਹਾ ਕਿ ਇਸ ਵਿਚ ਭਵਿੱਖ ਵਾਸਤੇ ਇੱਕ ਵੀ ਯੋਜਨਾ ਦਾ ਜ਼ਿਕਰ ਨਹੀਂ ਸੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰਾਜਪਾਲ ਦੇ ਇਸ ਭਾਸ਼ਣ ਵਿਚ 1984 ਪੀੜਤਾਂ ਲਈ ਇਨਸਾਫ, ਚੰਡੀਗੜ੍ਹ ਅਤੇ ਪੰਜਾਬੀ ਬੋਲਦਿਆਂ ਇਲਾਕਿਆਂ ਦਾ ਤਬਾਦਲਾ ਆਦਿ ਦੇ ਹਵਾਲੇ ਉੱਤੇ ਲੀਕ ਮਾਰ ਕੇ ਇਹਨਾਂ ਅਹਿਮ ਮੁੱਦਿਆਂ ਉੱਤੇ ਪੰਜਾਬ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਛੱਡ ਦਿੱਤਾ ਹੈ।ਰਾਜਪਾਲ ਦੇ ਭਾਸ਼ਣ ਦੇ ਖੋਖਲੇਪਣ ਦਾ ਖੁਲਾਸਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਟਰਾਂਸਪੇਰੈਂਸੀ ਐਂਡ ਆਕਊਂਟਬਿਲਟੀ ਇਨ ਡਿਲੀਵਰੀ ਇਨ ਪਬਲਿਕ ਸਰਵਿਸਜ਼ ਐਕਟ ਨੂੰ ਆਪਣੀ ਪ੍ਰਾਪਤੀ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਇਹ ਅਕਾਲੀ-ਭਾਜਪਾ ਸਰਕਾਰ ਦੁਆਰਾ ਲਾਗੂ ਕੀਤੇ  ਰਾਈਟ ਟੂ ਸਰਵਿਸ ਐਕਟ ਦੀ ਨਾਂ-ਬਦਲੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਅੰਤਰਰਾਜੀ ਦਰਿਆਈ ਪਾਣੀਆਂ ਦੇ ਝਗੜਿਆਂ ਨੂੰ ਕਾਮਯਾਬੀ ਨਾਲ ਨਿਪਟਾਉਣ ਦਾ ਦਾਅਵਾ ਕਰ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ ਐਸਵਾਈਐਲ ਨਹਿਰ ਲਈ ਗ੍ਰਹਿਣ ਕੀਤੀ ਜ਼ਮੀਨ ਕਿਸਾਨਾਂ ਨੂੰ ਮੋੜਣ ਵਾਲਾ ਐਕਟ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਿਛਲੀ ਅਸੰਬਲੀ ਨੇ ਪਾਸ ਕੀਤਾ ਸੀ।ਸਰਦਾਰ ਬਾਦਲ ਨੇ ਕਿਹਾ ਕਿ ਇਸੇ ਤਰ੍ਹਾਂ ਸ਼ਾਹਪੁਰ ਕੰਡੀ ਪ੍ਰਾਜੈਕਟ ਨੂੰ ਕਾਂਗਰਸ ਦੀ ਪ੍ਰਾਪਤੀ ਵਜੋਂ ਦਿਖਾਇਆ ਜਾ ਰਿਹਾ ਹੈ, ਜਦਕਿ ਇਹ ਪ੍ਰਾਜੈਕਟ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਸੀ। 

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਿੰਜਾਈ ਦੇ ਮੋਰਚੇ ਉੱਤੇ ਕੁੱਝ ਨਹੀਂ ਕੀਤਾ ਹੈ, ਪਰ ਭਾਸ਼ਣ ਵਿਚ ਇਸ ਦਾ ਵੀ ਜ਼ਿਕਰ ਸੀ ਜਦਕਿ ਸੱਚਾਈ ਇਹ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੰਜਾਈ ਦੀਆਂ ਸਹੂਲਤਾਂ ਸੁਧਾਰਨ ਲਈ 3070 ਕਰੋੜ ਰੁਪਏ ਖਰਚ ਕੀਤੇ ਸਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦਾ ਵੀ ਸਿਹਰਾ ਲੈਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਸਾਰੇ ਜਾਣਦੇ ਹਨ ਕਿ ਇਹ ਸਕੀਮ ਅਕਾਲੀ-ਭਾਜਪਾ ਸਰਕਾਰ ਵੇਲੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤੁਪਕਾ ਸਿੰਜਾਈ ਵਾਸਤੇ ਸਬਸਿਡੀ ਬਾਰੇ ਵੀ ਗੱਲਾਂ ਕਰ ਰਹੀ ਹੈ ਜਦਕਿ ਸੱਚਾਈ ਇਹ ਹੈ ਕਿ ਇਸ ਨੇ ਕੋਈ ਸਬਸਿਡੀ ਨਹੀਂ ਦਿੱਤੀ ਹੈ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਸਕੀਮ ਤਹਿਤ ਕਿਸਾਨਾਂ ਨੂੰ ਦਿੱਤੇ 300 ਕਰੋੜ ਰੁਪਏ ਦਾ ਜ਼ਿਕਰ ਤਕ ਨਹੀਂ ਕੀਤਾ ਹੈ।ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਭਿੰਨ ਐਕਟਾਂ ਦਾ ਸਿਹਰਾ ਲੈਣ ਲਈ ਇੰਨੀ ਹਤਾਸ਼ ਸੀ ਕਿ ਇਸ ਨੇ ਸਹਿਕਾਰੀ ਸਭਾਵਾਂ ਐਕਟ ਦੀ ਧਾਰਾ 67 ਨੂੰ ਖਤਮ ਕਰਨ ਦਾ ਪੂਰਾ ਢੋਲ ਵਜਾਇਆ ਹੈ ਜਦਕਿ ਸੱਚਾਈ ਇਹ ਹੈ ਕਿ ਪਿਛਲੇ 20 ਸਾਲਾਂ ਦੌਰਾਨ ਕਰਜ਼ੇ ਦੀ ਵਸੂਲੀ ਵਾਸਤੇ ਕਿਸੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਈ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਸਰਕਾਰ ਨੇ 'ਖੇਤੀਬਾੜੀ ਸੈਕਟਰ ਨੂੰ ਮੁਫਤ ਬਿਜਲੀ ਅਤੇ ਐਸਸੀ, ਬੀਸੀ ਅਤੇ ਗਰੀਬੀ ਰੇਖਾ ਤੋਂ ਥੱਲੇ ਰਹਿੰਦੇ ਪਰਿਵਾਰਾਂ ਲਈ ਅੰਸ਼ਿਕ ਮੁਫਤ ਬਿਜਲੀ ਨੂੰ ਜਾਰੀ ਰੱਖਣ' ਨੂੰ ਆਪਣੀ ਇੱਕ ਪ੍ਰਾਪਤੀ ਵਜੋਂ ਗਿਣਾਇਆ ਹੈ। ਇਹ ਟਿੱਪਣੀ ਕਰਦਿਆਂ ਕਿ ਅਜਿਹੀਆਂ ਪ੍ਰਾਪਤੀਆਂ ਨੇ ਭਾਸ਼ਣ ਦਾ ਮਜ਼ਾਕ ਬਣਾ ਦਿੱਤਾ ਹੈ, ਉਹਨਾਂ ਕਿਹਾ ਕਿ ਇਹ ਗੱਲ ਵੀ ਪੂਰੀ ਤਰ੍ਹਾਂ ਸੱਚੀ ਨਹੀਂ ਹੈ, ਕਿਉਂਕਿ ਕਾਂਗਰਸ ਸਰਕਾਰ ਦੁਆਰਾ ਬੀਸੀ ਵਰਗਾਂ ਨੂੰ ਦਿੱਤੀ ਅੰਸ਼ਿਕ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈ ਲਈ ਗਈ ਹੈ।ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਨਵੀਂ ਉਦਯੋਗਿਕ ਅਤੇ ਵਪਾਰ ਨੀਤੀ ਨੂੰ ਵੀ ਆਪਣੀ ਪ੍ਰਾਪਤੀ ਵਜੋਂ ਗਿਣਾਇਆ ਹੈ, ਜਦਕਿ ਇਹ ਭੁੱਲ ਗਈ ਹੈ ਕਿ ਨਿਵੇਸ਼ ਪੰਜਾਬ ਵਿਭਾਗ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਇਆ ਗਿਆ ਸੀ। ਉਹਨਾਂ ਪੰਜਾਬ ਸਰਕਾਰ ਨੂੰ ਇਕ ਅਜਿਹਾ ਪ੍ਰਾਜੈਕਟ ਗਿਣਾਉਣ ਲਈ ਆਖਿਆ ,ਜਿਹੜਾ ਪਿਛਲੇ ਇੱਕ ਸਾਲ ਦੌਰਾਨ ਸ਼ੁਰੂ ਕੀਤਾ ਗਿਆ ਹੋਵੇ। ਉਹਨਾਂ ਕਿਹਾ ਕਿ ਸੋਨਾਲੀਕਾ ਅਤੇ ਆਈਟੀਸੀ ਦੋਵੇਂ ਪ੍ਰਾਜੈਕਟਾਂ ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਮਨਜੂਰੀ ਦਿੱਤੀ ਗਈ ਸੀ।ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਨੂੰ ਕਿਸੇ ਇੱਕ ਲੋਕ ਭਲਾਈ ਸਕੀਮ ਬਾਰੇ ਦੱਸਣਾ ਚਾਹੀਦਾ ਹੈ, ਜਿਹੜੀ ਇਸ ਨੇ ਸ਼ੁਰੂ ਕੀਤੀ ਹੋਵੇ। ਉਹਨਾਂ ਕਿਹਾ ਮੁਫਤ ਬਿਜਲੀ, ਬੁਢਾਪਾ ਪੈਨਸ਼ਨ ਜਾਂ ਸ਼ਗਨ ਸਕੀਮ ਸਾਰੀਆਂ ਹੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਨ।

 

Tags: Parkash Singh Badal , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD