Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਨੂੰ ਆਧੁਨਿਕ ਖੇਤੀਬਾੜ੍ਹੀ ਦੀ ਮਸ਼ੀਨਰੀ ਖਰੀਦਣ ਤੇ 60 ਲੱਖ 08 ਹਜਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ : ਚਰਨਦੇਵ ਸਿੰਘ ਮਾਨ

ਕਿਸਾਨਾਂ ਨੂੰ ਘੱਟ ਕਿਰਾਏ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਾਉਣ ਲਈ 02 ਫਾਰਮਰਜ਼ ਮਸ਼ੀਨਰੀ ਬੈਂਕ ਖੋਲੇ ਜਾਣਗੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Mar 2018

Last updated on: Mar 21, 2018, 00:00 IST

ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਜਿਸ ਵਿਚ ਖਾਸ ਤੌਰ ਤੇ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ  ਸ਼ਾਮਿਲ ਹੈ, ਨੂੰ ਅੱਗ ਲਗਾ ਕੇ ਨਾ ਸਾੜਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉੱਥੇ ਜ਼ਿਲ੍ਹੇ ਦੇ ਕਿਸਾਨਾਂ ਨੂੰ  ਆਧੁਨਿਕ ਖੇਤੀਬਾੜ੍ਹੀ ਮਸ਼ੀਨਰੀ ਜਿਸ ਵਿਚ ਪੈਡੀ ਸਟਰਾਅ ਚੌਪਰ/ਮਲਚਰ ਸਬ-ਸੁਆਇਲਰ, ਸੂਪਰਸਟਰਾਅ ਮਨੇਜਮੈਂਟ ਸਿਸਟਮ, ਹਾਈਡਰੋਲਿਕ ਐਮ.ਬੀ.ਪਲਾਓ, ਹੈਪੀਸੀਡਰ ਆਦਿ ਖਰੀਦਣ ਲਈ 60 ਲੱਖ 08 ਹਜਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਤਾਂ ਜੋ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਪੈਦਾ ਹੋਣ ਵਾਲੇ ਜਹਿਰੀਲੇ ਧੂੰਏ ਅਤੇ ਵਾਤਾਵਰਣ ਨੂੰ ਪ੍ਰਦੁਸਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਨਾਲ ਹੀ ਖੇਤਾਂ ਦੀ ਉਪਜਾਊ ਸ਼ਕਤੀ ਨੂੰ ਬਚਾਇਆ ਅਤੇ ਖਾਦਾਂ ਦੀ ਖਪਤ ਘਟਾਈ ਜਾ ਸਕੇ।  ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ  ਨੇ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਸਕੀਮ ਨੂੰ ਲਾਗੂ ਕਰਨ ਲਈ ਗਠਿਤ ਕੀਤੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕਮੇਟੀ ਵਿਚ ਡਿਪਟੀ ਕਮਿਸ਼ਨਰ ਮੁਹਾਲੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਬਤੌਰ ਪ੍ਰਧਾਨ ਅਤੇ ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਪਰਮਿੰਦਰ ਸਿੰਘ ਮੈਂਬਰ ਸਕੱਤਰ ਹੋਣਗੇ , ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਬਾਗਬਾਨੀ ਸਹਿ ਮੈਂਬਰ ਸਕੱਤਰ ਹੋਣਗੇ। ਪਸ਼ੂ ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਸਹਿਕਾਰੀ ਰਜਿਸਟਰਾਰ ਸਭਾਵਾਂ, ਲੀਡ ਬੈਂਕ ਮੁਹਾਲੀ, ਡਿਪਟੀ ਪ੍ਰੋਜੈਕਟ ਡਾਇਰਕੈਟਰ(ਆਤਮਾ) ਸਫਲ ਕਿਸਾਨ/ਸੈਲਫ ਹੈਲਪ ਗਰੁੱਪ ਦੇ ਨੁਮਾਇੰਦੇ ਬਤੌਰ ਮੈਂਬਰ ਸ਼ਾਮਿਲ ਕੀਤੇ ਗਏ ਹਨ। 

ਇਹ ਕਮੇਟੀ ਸਕੀਮ ਦੀ ਮੋਨਿੰਟਰਿੰਗ ਕਰਨ ਲਈ ਜ਼ਿੰਮੇਵਾਰੀ ਹੋਵੇਗੀ ਅਤੇ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਨੋਡਲ ਏਜੰਸੀ ਦੇ ਤੌਰ ਤੇ ਕੰਮ ਕਰੇਗਾ।  ਵਧੀਕ ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਘੱਟ ਕਿਰਾਏ ਤੇ ਆਧੁਨਿਕ ਮਸੀਨਰੀ ਲਈ ਜ਼ਿਲ੍ਹੇ ਵਿਚ 02 ਫਾਰਮਰ ਮਸ਼ੀਨਰੀ ਬੈਕ ਖੋਲੇ ਜਾਣਗੇ ਜੋ ਕਿ ਵੱਖ ਵੱਖ ਕਿਸਾਨ ਗਰੁੱਪਾਂ ਨੂੰ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਇੱਕ ਬੈਂਕ ਖੋਲਣ ਲਈ 10 ਲੱਖ ਰੁਪਏ ਦੀ ਲਾਗਤ ਵਾਲੀ ਖੇਤੀ ਮਸ਼ੀਨਰੀ ਰੱਖੀ ਜਾਵੇਗੀ ਜਿਸ ਤੇ ਸਰਕਾਰ ਵੱਲੋ 08 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਇੰਨ੍ਹਾਂ ਫਾਰਮਰ ਮਸ਼ੀਨਰੀ ਬੈਂਕਾਂ ਤੋਂ ਕਿਸਾਨ ਘੱਟ ਕਿਰਾਏ ਤੇ ਆਧੁਨਿਕ ਖੇਤੀ ਮਸ਼ੀਨਰੀ ਲੈ ਸਕਣਗੇ। ਜ਼ਿੰਨ੍ਹਾਂ ਦੀ ਮੱਦਦ ਨਾਲ ਆਧੁਨਿਕ ਤਕਨੀਕ ਨਾਲ ਖੇਤੀ ਕਰਕੇ ਵੱਧ ਮੁਨਾਫਾ ਕਮਾ ਸਕਣਗੇ।ਮੀਟਿੰਗ ਵਿਚ ਤਰਸੇਮ ਚੰਦ ਤੇ ਯਸ਼ਪਾਲ ਸ਼ਰਮਾ  ਪੀ.ਸੀ.ਐਸ.(ਅੰਡਰ ਟ੍ਰੇਨਿੰਗ) ਡਿਪਟੀ ਡਾਇਰੈਕਟਰ ਡਾਇਰੀ ਸੇਵਾ ਸਿੰਘ, ਸੀਨੀਅਰ ਮੱਛੀ ਪਾਲਣ ਅਫਸਰ, ਡਿਪਟੀ ਡਾਇਰੈਕਟਰ ਬਾਗਬਾਨੀ ਤ੍ਰਲੋਚਨ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪ੍ਰਮਾਤਮਾ ਸਰੂਪ, ਵੈਟਰਨਰੀ ਅਫਸਰ ਡਾ:ਤੇਜਿੰਦਰ ਚਟਾਨ, ਚੀਫ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਕ ਸ੍ਰੀ ਸੰਜੀਵ ਅਗਰਵਾਲ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਮਰੀਕ ਸਿੰਘ, ਡਿਪਟੀ ਡਾਇਰਕੈਟਰ ਕ੍ਰਿਸੀ ਵਿਗਿਆਨ ਕੇਂਦਰ ਮੁਹਾਲੀ ਡਾ: ਯਸਵੰਤ ਸਿੰਘ, ਅਗਾਂਹਵਧੂ ਕਿਸਾਨ ਅਤੇ ਸੈਲਫ ਹੈਲਪ ਗਰੁੱਪਾਂ ਦੇ ਨੁਮਾਇੰਦੇ ਵੀ ਮੌਜੂਦ ਸਨ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD