Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਬੀਬੀ ਜਗੀਰ ਕੌਰ ਵੱਲੋਂ ਮਹਾਂਰਾਸ਼ਟਰ ਵਿੱਚ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ

23 ਮਾਰਚ ਨੂੰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਮੁੰਬਈ ਦੀਆਂ ਅਹੁਦੇਦਾਰਾਂ ਪੂਰੇ ਜਥੇ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ

Web Admin

Web Admin

5 Dariya News

ਮੁੰਬਈ , 22 Mar 2018

Last updated on: Mar 22, 2018, 00:00 IST

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਦਿਆਂ ਮਹਾਂਰਸ਼ਟਰ ਸਟੇਟ ਵਿੱਚ  ਵੀ ਇਸਤਰੀ ਅਕਾਲੀ ਦਲ ਦੀ ਇਕਾਈ ਦਾ ਗਠਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਪਰਮਜੀਤ ਕੌਰ ਪਿੰਕੀ ਨੂੰ ਮਹਾਂਰਾਸ਼ਟਰ ਸਟੇਟ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਮਨਜੀਤ ਕੌਰ ਘਈ ਅਤੇ ਬੀਬੀ ਗੁਰਿੰਦਰ ਕੌਰ ਮੁਲਤਾਨੀ ਨੂੰ ਮਹਾਂਰਾਸ਼ਟਰ ਸਟੇਟ ਦਾ ਸੀਨੀਅਰ ਮੀਤ ਪ੍ਰਧਾਨ  ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਜੀਤੀ ਭਾਟੀਆ ਅਤੇ ਬੀਬੀ ਹਰਦੀਪ ਕੌਰ ਮੰਨਾ ਨੂੰ ਜੁਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਸਿਮਰਨ ਕੌਰ ਨੂੰ ਜਨਰਲ ਸਕੱਤਰ ਅਤੇ ਡਾ. ਚਰਨਜੀਤ ਕੌਰ ਨੂੰ ਸੰਯੁਕਤ ਸਕੱਤਰ ਬਣਾਇਆ ਹੈ। ਉਹਨਾਂ ਦੱਸਿਆ ਕਿ ਇਸੇ ਤਰਜ ਤੇ ਬਾਕੀ ਰਾਜਾਂ ਵਿੱਚ ਵੀ ਇਸਤਰੀ ਅਕਾਲੀ ਦਲ ਦੀਆਂ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ। ਬੀਬੀ ਜਗੀਰ ਕੌਰ ਨੇ ਅੱਜ ਮੁੰਬਈ ਵਿੱਚ ਹੋਏ ਇੱਕ ਸਾਦੇ ਸਮਾਗਮ ਵਿੱਚ ਉਹਨਾਂ ਬੀਬੀਆਂ ਨੂੰ ਸਨਮਾਨਿਤ ਕੀਤਾ। ਇਸ ਸਮੇ ਉਹਨਾਂ ਦੇ ਨਾਲ ਪ੍ਰੋ. ਕਮਲਜੀਤ ਕੌਰ ਬਟਾਲਾ, ਬੀਬੀ ਅਦੇਤਾ ਤਿਵਾੜੀ, ਬੀਬੀ ਰਜਨੀਤ ਕੌਰ ਅਤੇ ਸ. ਮੁਖਤਿਆਰ ਸਿੰਘ ਵੀ ਸ਼ਾਮਲ ਸਨ। ਉਹਨਾਂ ਦੱਸਿਆ ਕੱਲ 23 ਮਾਰਚ ਨੂੰ ਮਹਾਂਰਾਸ਼ਟਰ ਦੀਆਂ 60 ਬੀਬੀਆਂ ਦੇ ਜਥੇ ਸਮੇਤ ਉਹ ਖੁਦ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ 25 ਮਾਰਚ ਦਿਨ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬੇਬੇ ਨਾਨਕੀ ਗੁਰਮਿਤ ਸਮਾਗਮ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ਼੍ਰੀ ਅੰਮ੍ਰਿਤਸਰ ਵਿਖੇ ਹੋਣਗੇ। ਇਹ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣਗੇ। ਊਹਨਾਂ ਸਮੂਹ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰ ਬੀਬੀਆਂ ਅਤੇ ਹੋਰ ਸਰਗਰਮ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬੀਬੀਆਂ ਨਾਲ ਇਸ ਸਮਾਗਮ ਵਿੱਚ ਹਾਜਰੀ ਭਰਨ। 

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD