Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਰਕਾਰੀ ਕਾਲਜ ਰੋਪੜ ਵਿਖੇ ਯੁਵਾ ਸ਼ਸਕਤੀਕਰਨ ਮੋਕੇ ਜਿਲ੍ਹਾ ਪੱਧਰੀ ਸਮਾਗਮ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਡੇਪੋ ਵਲੰਟੀਅਰਾਂ ਨੂੰ ਚੁਕਵਾਈ ਸਹੁੰ, ਜ਼ਿਲ੍ਹਾ ਅਧਿਕਾਰੀਆਂ , ਸਵੈ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆ ਅਤੇ ਡੇਪੋ ਵਲੰਟੀਅਰਾਂ ਨੇ ਕੀਤੀ ਸ਼ਿਰਕਤ

Web Admin

Web Admin

5 Dariya News

ਰੂਪਨਗਰ , 23 Mar 2018

Last updated on: Mar 23, 2018, 00:00 IST

ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ੁਰੂਆਤ ਅੱਜ ਅੱਜ ਸਥਾਨਕ ਸਰਕਾਰੀ ਕਾਲਜ ਰੂਪਨਗਰ ਵਿਖੇ ਯੁਵਾ ਸ਼ਸ਼ਕਤੀਕਰਨ ਮੌਕੇ ਡਰੱਗ ਅਬਿਊਜ਼ ਪ੍ਰੀਵੇਨਸ਼ਨ ਅਫ਼ਸਰਾਂ (ਡੇਪੋ) ਨੂੰ ਨਸ਼ਿਆਂ ਖਿਲਾਫ਼ ਸਹੁੰ ਚੁੱਕ ਕੇ ਕਰਵਾਈ ਗਈ।ਇਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼੍ਰੀ ਬੀ.ਐਲ.ਮੀਨਾ ਡੀ.ਆਈ.ਜੀ. ਰੂਪਨਗਰ , ਗੁਰਨੀਤ ਤੇਜ ਡਿਪਟੀ ਕਮਿਸ਼ਨਰ ਰੂਪਨਗਰ ਤੇ ਸ਼੍ਰੀ ਰਾਜ ਬਚਨ ਸਿੰਘ ਸੰਧੂ ਸੀਨੀਅਰ ਪੁਲਿਸ ਕਪਤਾਨ ਨੇ ਸਮੇਤ ਸਮੂਹ ਜ਼ਿਲ੍ਹਾ ਅਧਿਕਾਰੀਆਂ ,ਸਵੈ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆ ਅਤੇ ਡੇਪੋ ਵਲੰਟੀਅਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਟਕੜ ਕਲ੍ਹਾਂ ਤੋਂ ਪ੍ਰਸਾਰਤ ਪ੍ਰੋਗਰਾਮ ਤਹਿਤ ਸਹੁੰ ਵੀ ਚੁਕਵਾਈ ।ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਸ਼੍ਰੀ ਬੀ.ਐਲ.ਮੀਨਾ ਡੀ.ਆਈ.ਜੀ. ਰੂਪਨਗਰ ਨੇ ਡੈਪੋ ਦੀ ਭੂਮੀਕਾ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਡੈਪੋ ਵਲੰਟੀਅਰ ਦਾ ਮੁੱਖ ਮੰਤਵ ਆਪਣੇ ਆਸ ਪਾਸ ਅਤੇ ਮੁਹੱਲੇ ਵਿੱਚ ਡਰੱਗ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਦੀ ਸਨਾਖਤ ਕਰਦੇ ਹੋਏ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਹੈ। ਉਨ੍ਹਾਂ ਇਸ ਮੁਹਿੰਮ ਨਾਲ ਤਨ ਮਨ ਨਾਲ ਜੁੜਨ ਲਈ ਆਖਿਆ ਤਾ ਜੋ ਸਮਾਜ ਵਿਚੋਂ ਫੈਲੇ ਡਰਗਜ਼ ਦੀ ਸਮੱਸਿਆ ਨੂੰ ਨਕੇਲ ਪਾਈ ਜਾ ਸਕੇ।ਇਸ ਮੌਕੇ ਸ਼੍ਰੀਮਤੀ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਇੱਕ ਨਵੀ ਤੇ ਨਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਡਰਗਜ਼ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਅਤੇ ਉਨ੍ਹਾਂ ਦਾ ਪੂਨਰਵਾਸ ਕੀਤਾ ਜਾਣਾ ਹੈ ਜਿਸ ਲਈ ਡੈਪੋ ਦੀ ਰਜਿਸ਼ਟਰੇਸ਼ਨ ਕੀਤੀ ਜਾ ਰਹੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ ਲਗਭਗ 7000 ਡੈਪੋ ਵਲੰਟੀਅਰ ਬਣ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਵੀ ਸਮਾਜ ਵਿੱਚ ਫੈਲੀਆਂ ਬੁਰਾਈਆਂ ਵਿਰੁੱਧ ਜ਼ਿਨ੍ਹਾਂ ਵਿੱਚ ਕੰਨਿਆ ਭਰੂਣ ਹੱਤਿਆ , ਸੀਨੀਅਰ ਸਿਟੀਜਨ ਦੀ ਭਲਾਈ ਵਰਗੀਆਂ ਮੁਹਿੰਮਾਂ ਚਲਾਈਆਂ ਜਾਦੀਆਂ ਰਹੀਆਂ ਹਨ ਅਤੇ ਹਰ ਮੁਹਿੰਮ ਦਾ ਆਪਣੀ ਮਹੱਤਤਾ ਹੈ।ਉਨ੍ਹਾਂ ਹਰ ਵਿਅਕਤੀ ਨੂੰ  ਇਸ ਨਿਵੇਕਲੀ ਮੁਹਿੰਮ ਨਾਲ ਤਨ ਮਨ ਨਾਲ ਜੁੜਨ ਲਈ ਆਖਿਆ । ਉਨ੍ਹਾਂ ਕਿਹਾ ਕਿ ਸ਼ਹੀਦਾ ਨੇ ਕੋਈ ਵੀ ਲੜਾਈ ਆਪਣੇ ਨਿੱਜੀ ਸਵਾਰਥ ਲਈ ਨਹੀਂ ਸੀ ਲੜੀ ਬਲਕਿ ਗਰੀਬ /ਆਮ ਲੋਕਾਂ ਤੇ ਲੋੜਵੰਦ ਵਿਅਕਤੀਆਂ ਤੇ ਦੇਸ਼ ਦੇ ਭਵਿੱਖ ਂਨੂੰ ਸਾਹਮਣੇ ਰੱਖਦੇ ਹੋਏ ਲੜੀ ਸੀ।ਉਨ੍ਹਾਂ ਸਮੂਹ ਲੋਕਾਂ ਨੂੰ ਨਿੱਜੀ ਸਵਾਰਥ ਤੋਂ ਉੱਪਰ ਉਠਦੇ ਹੋਏ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆ ਕਿਹਾ ਕਿ ਡਰਗਜ਼ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਅੱਗੇ ਆਉਣ।ਉਨ੍ਹਾਂ ਸਮਾਗਮ  ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਪੰਚਾਂ, ਸਰਪੰਚਾਂ , ਨੰਬਰਦਾਰਾਂ,ਵੱਖ ਵੱਖ ਸਵੈ ਸੇਵੀ ਸੰਸਥਾਵਾਂ ਦੇ ਮੈਬਰਾਂ  ਤੇ ਮੌਹਤਬਰ ਵਿਅਕਤੀਆਂ ਨੂੰ ਇਸ ਮਹਾਨ ਕਾਰਜ ਵਿੱਚ ਅੱਗੇ ਆਉਣ ਦੀ ਅਪੀਲ ਵੀ ਕੀਤੀ।ਉਨ੍ਹਾਂ ਜਿਲ੍ਹੇ ਦੇ 18 ਸਾਲ ਤੋਵੱਧ ਉਮਰ ਦੇ ਵਿਅਕਤੀਆਂ ਨੂੰ ਡੈਪੋ ਵਲੰਟੀਅਰ ਬਣਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਸ਼੍ਰੀ ਰਾਜ ਬਚਨ ਸਿੰਘ ਸੰਧੂ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਾਹਮਣੇ ਜੋ ਵੀ ਚਣੌਤੀ ਆਈ ਉਸ ਦਾ ਦਲੇਰੀ ਨਾਲ ਸਾਹਮਣਾ ਕਰਦੇ ਹੋਏ ਵੱਡੀ ਤੋਂ ਵੱਡੀ ਕੁਰਬਾਨੀ ਵੀ ਦਿੱਤੀ । ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸਭ ਤੋਂ ਵੱਡੀ ਚਣੌਤੀ ਡਰਗਜ਼ ਹੈ ਉਨ੍ਹਾਂ ਡੈਪੋ ਵਲੰਟੀਅਰ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਡਰਗਜ਼ ਦੇ ਸ਼ਕੰਜੇ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਦੇ ਹੋਏ ਵੱਡਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਰੂਪਨਗਰ ਵਿੱਚ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨਾਲ ਜੋੜਦੇ ਹੋਏ ਪੁਲਿਸ ਯੂਥ ਐਡ ਵੈਟਰਨ ਕਲੱਬ ਦਾ ਗਠਨ ਕੀਤਾ ਹੈ ਜਿਸ ਨਾਲ ਹੁਣ ਤੱਕ 5500 ਯੂਥ ਜੁੜ ਚੁੱਕੇ ਹਨ ਅਤੇ ਇਨ੍ਹਾਂ ਨੌਜਵਾਨਾਂ ਵੱਲੋਂ ਬੀਤੇ ਸਮੇਂ ਦੌਰਾਨ  ਹੋਏ ਹੋਲਾ-ਮਹੱਲਾ ਦੇ ਕੌਮੀ ਤਿਊਹਾਰ ਮੌਕੇ ਟ੍ਰੈਫਿਕ ਮੈਨੇਜਮੈਂਟ ਵਿੱਚ ਬੜੀ ਅਹਿਮ ਭੂਮੀਕਾ ਨਿਭਾਈ ਸੀ।ਉਨ੍ਹਾਂ ਇਨ੍ਹਾਂ ਨੌਜਵਾਨਾਂ ਨੂੰ ਵੀ ਡਰਗਜ਼ ਵਿਰੁੱਧ ਖੜਾ ਹੋਣ ਦੀ ਪ੍ਰੇਰਨਾ ਕੀਤੀ।ਉਨ੍ਹਾਂ ਡੈਪੋ ਵਲੰਟੀਅਰਜ਼ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾ ਦੇ ਧਿਆਨ ਵਿੱਚ ਕੋਈ ਡਰਗਜ਼ ਵਿੱਚ ਫਸਿਆ ਵਿਅਕਤੀ ਆਵੇ ਤਾਂ ਉਹ ਪੁਲਿਸ ਨੁੰ ਇਤਲਾਹ ਦੇਣ ਤਾਂ ਜੋ ਉਸਦਾ ਇਲਾਜ ਕਰਾਉਂਦੇ ਹੋਏ ਉਸਦਾ ਪੂਨਰਵਾਸ ਕਰਵਾਇਆ ਜਾ ਸਕੇ।ਇਸ ਮੌਕੇ ਮੇਜਰ ਗੁਰਜਿੰਦਰ ਸਿੰਘ ਬੇਨੀਪਾਲ ਜ਼ਿਲ੍ਹਾ ਮਾਲ ਅਫਸਰ ਨੇ ਆਏ ਪਤਵੰਤੇ ਵਿਅਕਤੀਆਂ ਦਾ ਧੰਨਵਾਦ ਵੀ ਕੀਤਾ।ਇਸ ਤੋਂ ਪਹਿਲਾਂ ਪ੍ਰੋ:ਜਤਿੰਦਰ ਗਿੱਲ ਤੇ ਪ੍ਰੋ: ਬੀ.ਐਸ. ਸਤਿਆਲ ਨੇ ਸਰਕਾਰੀ ਕਾਲਜ ਵੱਲੋਂ ਆਏ ਵਿਅਕਤੀਆਂ ਦਾ ਸਵਾਗਤ ਵੀ ਕੀਤਾ। ਇਸ ਤੋਂ ਪਹਿਲਾਂ ਨਹਿਰੂ ਯੂਵਾ ਕੇਂਦਰ ਵੱਲੋਂ ਸ਼੍ਰੀ ਸੁਰਿੰਦਰ ਸੈਣੀ ਯੂਥ ਕੋਆਡੀਨੇਟਰ ਦੀ ਅਗਵਾਈ ਵਿੱਚ ਨਸ਼ਿਆ ਵਿਰੁੱਧ ਦਮ ਤੋੜਦੇ ਰਿਸ਼ਤੇ ਦਾ ਵੀ ਸਫਲ ਮੰਚਨ ਕੀਤਾ ਗਿਆ। ਇਸ ਮੌਕੇ ਸਾਂਝ ਕੇਂਦਰ ਵੱਲੋਂ ਡੈਪੋ ਵਲੰਟੀਅਰ ਬਣਨ ਲਈ ਹੈਲਪ ਡੇਸਕ ਵੀ ਲਗਾਏ ਗਏ।ਇਸ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ: ਲਖਮੀਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਪਰਮਜੀਤ ਸਿੰਘ, ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ , ਸ਼੍ਰੀ ਐੈਮ.ਐਸ.ਢਿਲੋਂ ਤੇ ਸ਼੍ਰੀ ਰਮਿੰਦਰ ਸਿੰਘ (ਦੋਵੇ ਪੁਲਿਸ ਕਪਤਾਨ), ਡਾਕਟਰ ਕਰਮਜੀਤ ਸਿੰਘ ,ਸ਼੍ਰੀ ਨਵਦੀਪ ਕੁਮਾਰ ਤੇ ਸ਼੍ਰੀ ਸੰਜੀਵ ਕੁਮਾਰ ਸਹਾਇਕ ਕਮਿਸ਼ਨਰ ਸਿਖਲਾਈ ਅਧੀਨ , ਸ਼੍ਰੀ ਮਨਵੀਰ ਸਿੰਘ ਬਾਜਵਾ ਉਪ ਪੁਲਿਸ ਕਪਤਾਨ, ਸਿਵਲ ਸਰਜਨ ਡਾ: ਹਰਿੰਦਰ ਕੌਰ, ਪ੍ਰਿੰਸੀਪਲ ਸਕਰਾਰੀ ਕਾਲਜ ਡਾ: ਸਨੇਹ ਲਤਾ ਬੱਧਵਾਰ , ਡਾ: ਰੀਤਾ ਸਹਾਇਕ ਸਿਵਲ ਸਰਜਨ,ਸ਼੍ਰੀ ਸੁਰਿੰਦਰ ਸੈਣੀ ਜਿਲ੍ਹਾ ਯੂਥ ਕੋਆਡੀਨੇਟਰ, ਸ਼੍ਰੀ ਗੁਰਨੇਤਰ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸਰ, ਸ਼੍ਰੀ ਦਿਨੇਸ਼ ਕੁਮਾਰ ਡੀ.ਈ.ਓੁ, ਡਾ: ਆਰ.ਪੀ.ਸਿੰਘ ਡੀ.ਡੀ.ਐਚ.ਓੁ.,ਸ਼੍ਰੀਮਤੀ ਅਵਤਾਰ ਕੌਰ ਜਿਲਾ ਪ੍ਰੋਗਰਾਮ ਅਫਸਰ, ਸ਼੍ਰੀਮਤੀ ਰਾਜਵਿੰਦਰ ਕੌਰ ਬੀ.ਡੀ.ਪੀ.ਓ, ਸ਼੍ਰੀਮਤੀ ਸੰਤੋਸ਼ ਵਿਰਦੀ ਜ਼ਿਲ੍ਹਾ ਸਮਾਜਿਕ ਸੁਰਖਿਆ ਅਫਸਰ, ਰੋਟਰੀ ਕਲੱਬ ਦੇ ਡਾ: ਭੀਮ ਸੇਨ,ਸ਼੍ਰੀ ਰਾਜੇਸ਼ ਵਾਸੂਦੇਵਾ ਪ੍ਰਧਾਨ ਲਾਈਜ਼ ਕਲੱਬ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ਼੍ਰੀ ਸੁਖਦੀਪ ਸਿੰਘ,ਆਬਕਾਰੀ ਤੇ ਕਰ ਨਿਰਿਖਕ ਸ਼੍ਰੀ ਰਾਜ ਕੁਮਾਰ ,ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼੍ਰੀ ਸੰਜੀਵ ਬੁੱਧੀਰਾਜਾ  ਅਤੇ ਹੋਰ ਅਧਿਕਾਰੀ ਹਾਜਰ ਸਨ।  

 

Tags: DC ROPAR , SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD