Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ ਬਜਟ: ਪਰਕਾਸ਼ ਸਿੰਘ ਬਾਦਲ

ਕਿਹਾ ਕਿ ਮੈਂ ਆਪਣੀ ਜ਼ਿੰਦਗੀ ਵਿਚ ਇਸ ਤੋਂ ਵੱਧ ਗੈਰ-ਸੰਜੀਦਾ ਬਜਟ ਕਦੇ ਨਹੀਂ ਪੜ੍ਹਿਆ

Web Admin

Web Admin

5 Dariya News

ਚੰਡੀਗੜ੍ਹ , 24 Mar 2018

Last updated on: Mar 24, 2018, 00:00 IST

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ' ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ' ਬਜਟ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਵੱਲੋਂ ਕਿਸਾਨਾਂ, ਦਲਿਤਾਂ, ਗਰੀਬਾਂ, ਨੌਜਵਾਨਾਂ, ਕਰਮਚਾਰੀਆਂ ਅਤੇ ਲਾਚਾਰ ਸੀਨੀਅਰ ਨਾਗਰਿਕਾਂ ਨਾਲ ਕੀਤੇ ਵਿਸਵਾਸ਼ਘਾਤ ਦਾ ਦਸਤਾਵੇਜ ਹੈ।ਉਹਨਾਂ ਕਿਹਾ ਕਿ ਇਹ ਕਿਸੇ ਵੀ ਪੱਖ ਤੋਂ ਇੱਕ ਆਰਥਿਕ ਦਸਤਾਵੇਜ਼ ਨਹੀਂ ਲੱਗਦਾ। ਇਸ ਵਿਚ ਸਰਕਾਰ ਦੇ ਅਖੌਤੀ ਇਰਾਦੇ ਬਾਰੇ ਬੇਬੁਨਿਆਦ ਅਤੇ ਖੋਖਲੀ ਬਿਆਨਬਾਜ਼ੀ ਕੀਤੀ ਗਈ ਹੈ। ਇਸ ਤੋਂ ਸਪੱਸ਼ਟ ਹੈ ਕਿ ਇਸ ਵਿਚ ਕੋਈ ਆਰਥਿਕ ਯੋਜਨਾਬੰਦੀ ਕਰਨ ਜਾਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਨੀਤੀਆਂ ਅਤੇ ਪ੍ਰੋਗਰਾਮ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਹਰ ਪੰਜਾਬੀ ਦੀ ਤਰ੍ਹਾਂ ਮੈਂ ਵੀ ਪੂਰੀ ਤਰ੍ਹਾਂ ਨਿਰਾਸ਼ ਹੋਇਆ ਹਾਂ।  ਬਜਟ ਵਾਲਾ ਦਸਤਾਵੇਜ਼ ਪਿਛਲੇ ਇੱਕ ਸਾਲ ਦੌਰਾਨ ਸਰਕਾਰ ਦੇ ਕਾਲੇ ਕਾਰਨਾਮਿਆਂ ਉੱਤੇ ਵਾਈਟ ਪੇਪਰ ਵਾਂਗ ਪੜ੍ਹਿਆ ਗਿਆ ਹੈ। ਸਮਾਜ ਦੇ ਹਰ ਵਰਗ ਕਿਸਾਨਾਂ, ਦਲਿਤਾਂ, ਨੌਜਵਾਨਾਂ, ਸੀਨੀਅਰ ਨਾਗਰਿਕਾਂ ਅਤੇ ਔਰਤਾਂ ਨੂੰ ਧੋਖਾ ਦੇਣਾ ਹੀ ਸਰਕਾਰ ਦੇ ਕਾਲੇ ਕਾਰਨਾਮੇ ਹਨ।ਸਰਦਾਰ ਬਾਦਲ ਨੇ ਕਿਹਾ ਕਿ ਇਹ ਬਜਟ ਇਸ ਗੱਲ ਦਾ ਵੀ ਸਬੂਤ ਹੈ ਕਿ ਸਰਕਾਰ ਨੇ ਸੂਬੇ ਜਾਂ ਇਸ ਦੇ ਲੋਕਾਂ ਦੀ ਭਲਾਈ ਵਾਸਤੇ ਯੋਜਨਾਬੰਦੀ ਕਰਨ ਉੱਤੇ ਬਿਲਕੁੱਲ ਵੀ ਸਮਾਂ ਨਹੀਂ ਖਰਚਿਆ ਹੈ। ਇਸ ਤੋਂ ਸਰਕਾਰ ਦੀ ਪ੍ਰਸਾਸ਼ਨ ਵਰਗੇ ਸੰਵੇਦਨਸ਼ੀਲ ਅਤੇ ਸੰਜੀਦਾ ਕੰਮ ਬਾਰੇ ਸਰਸਰੀ ਅਤੇ ਗੈਰ-ਸੰਜੀਦਾ ਦਾ ਪਹੁੰਚ ਦਾ ਪਤਾ ਚੱਲਦਾ ਹੈ। ਮੈ ਆਪਣੀ ਸਾਰੀ ਜ਼ਿੰਦਗੀ ਵਿਚ ਕਦੇ ਵੀ ਇੰਨਾ ਗੈਰ-ਸੰਜੀਦਾ ਬਜਟ ਨਹੀ ਪੜ੍ਹਿਆ ਹੈ। ਇਹ ਲੋਕਾਂ ਵੱਲੋਂ ਦਿੱਤੇ ਫਤਵੇ ਨਾਲ ਵਿਸ਼ਵਾਸ਼ਘਾਤ ਕਰਨ ਵਾਲੀ ਕਾਰਵਾਈ ਹੈ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD