Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਡੀ.ਪੀ.ਰੈਡੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਕਰਜਾ ਰਾਹਤ ਸਕੀਮ ਦੇ ਲੰਬਿਤ ਪਏ ਕੇਸ ਜਲਦੀ ਨਿਪਟਾਉਣ ਦੇ ਨਿਰਦੇਸ਼

Web Admin

Web Admin

5 Dariya News

ਚੰਡੀਗੜ੍ਹ , 28 Mar 2018

ਕਿਸਾਨਾਂ ਨੂੰ ਕਰਜਾ ਰਾਹਤ ਸਕੀਮ ਦਾ ਤੁਰੰਤ ਲਾਭ ਪੰਹੁਚਾਉਣ ਦੇ ਮਕਸਦ ਨਾਲ ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ.ਰੈਡੀ ਨੇ ਸਾਰੇ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਕਰਜਾ ਰਾਹਤ ਸਕੀਮ ਦੇ ਲਾਭਪਾਤਰੀਆਂ ਦੇ ਲੰਬਿਤ ਪਏ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋੜੀਂਦੀ ਕਰਜਾ ਰਾਹਤ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿਚ ਤਬਦੀਲ ਕੀਤੀ ਜਾ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨਾਲ ਇਸ ਸਕੀਮ ਦਾ ਜਾਇਜਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਦਿਆਂ ਸ਼੍ਰੀ ਰੈਡੀ ਨੇ ਸਾਰੇ ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮ੍ਰਿਤਕ ਕਿਸਾਨਾਂ, ਪ੍ਰਵਾਸੀ ਭਾਰਤੀਆਂ ਅਤੇ ਬਿਨ੍ਹਾਂ ਆਧਾਰ ਕਾਰਡ ਵਾਲੇ ਕਿਸਾਨਾਂ ਦੇ ਕੇਸਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਉਹਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਰਜਾ ਰਾਹਤ ਸਕੀਮ 2017 ਦੇ ਅੰਤਰਗਤ ਹਰੇਕ ਯੋਗ ਲਾਭਪਾਤਰੀ ਕਿਸਾਨ ਨੂੰ ਇਸ ਸਕੀਮ ਹੇਠ ਲਿਆਂਦਾ ਜਾਵੇਗਾ। ਰਾਜ ਸਰਕਾਰ ਵਲੋਂ ਕਿਸਾਨਾਂ ਨੂੰ ਕਰਜਾ ਰਾਹਤ ਦੇਣ ਦੇ ਵਾਅਦੇ ਨੂੰ ਦੁਹਰਾਉਂਦਿਆਂ ਸ਼੍ਰੀ ਰੈਡੀ ਨੇ ਕਿਹਾ ਕਿ ਇਸ ਸਕੀਮ ਵਿਚ ਯੋਗ ਲਾਭਪਾਤਰੀਆਂ ਤੋਂ ਸਵੈ-ਘੋਸ਼ਣਾ ਪੱਤਰ ਪ੍ਰਾਪਤ ਕਰਨ ਲਈ ਸੋਧ ਕੀਤੀ ਗਈ ਹੈ ਜਿਸ ਨਾਲ ਵੰਡ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਗਿਆ ਹੈ।ਇਸ ਮੌਕੇ ਰੈਡੀ ਨੇ ਕਰਜਾ ਰਾਹਤ ਸਰਟੀਫਿਕੇਟ ਵੰਡਣ ਲਈ ਗੁਰਦਾਸਪੁਰ ਵਿਖੇ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਵੀ ਲਿਆ। ਉਹਨਾਂ ਜਾਣਕਾਰੀ ਦਿੱਤੀ ਕਿ ਇਸ ਪੜਾਅ ਵਿਚ 6 ਜਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਕਰੀਬ 50,000 ਯੋਗ ਲਾਭਪਾਤਰੀਆਂ ਨੂੰ 200 ਕਰੋੜ ਰੁਪਏ ਦੀ ਕਰਜਾ ਰਾਹਤ ਦਿੱਤੀ ਜਾਣੀ ਹੈ। ਰੈਡੀ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਯੋਗ ਕਿਸਾਨਾਂ ਦੀ ਤਸਦੀਕ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੇ ਆਦੇਸ਼ ਵੀ ਦਿੱਤੇ। ਵੀਡੀਓ ਕਾਨਫਰੰਸ ਵਿਚ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਸਹਿਕਾਰਤਾ ਸ੍ਰੀ ਗਗਨਦੀਪ ਸਿੰਘ ਬਰਾੜ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਅਰਵਿੰਦਰ ਸਿੰਘ ਬੈਂਸ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ.ਕੇ. ਬਾਤਿਸ਼ ਵੀ ਹਾਜ਼ਰ ਸਨ।

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD