Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜਿਲ੍ਹਾ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਅਸਲਾ ਐਮੂਨੇਸ਼ਨ ਦੀ ਇੱਕ ਵੱਡੀ ਖੇਪ ਬ੍ਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ : ਰਾਜ ਬਚਨ ਸਿੰਘ ਸੰਧੂ

Web Admin

Web Admin

5 Dariya News

ਰੂਪਨਗਰ , 29 Mar 2018

Last updated on: Mar 29, 2018, 00:00 IST

ਰਾਜ ਬਚਨ ਸਿੰਘ ਸੰਧੂ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਅਸਲਾ ਐਮੂਨੇਸ਼ਨ ਦੀ ਇੱਕ ਵੱਡੀ ਖੇਪ ਬ੍ਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਜਿਹਨਾਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰ. 60 ਮਿਤੀ 23.03.2018 ਅ/ਧ 379,34 ਹਿੰ.ਦੰ. ਥਾਣਾ ਸਿਟੀ ਰੂਪਨਗਰ ਦੀ ਤਫਤੀਸ਼ ਇੰਸ. ਅਤੁਲ ਸੋਨੀ ਇੰਚਾਰਜ ਸੀ.ਆਈ.ਏ. ਸਟਾਫ ਰੂਪਨਗਰ ਅਤੇ ਥਾ. ਬਲਵਿੰਦਰ ਕੁਮਾਰ ਸੀ.ਆਈ.ਏ. ਸਟਾਫ ਰੂਪਨਗਰ ਦੀ ਟੀਮ ਵੱਲੋ ਡੂੰਘਾਈ ਨਾਲ ਕੀਤੀ ਜਾ ਰਹੀ ਸੀ, ਜੋ ਇਸ ਮੁਕੱਦਮਾ ਦੇ ਦੋਸ਼ੀ ਸੁਖਬੀਰ ਸਿੰਘ ਪੁੱਤਰ ਗੁਰਿੰਦਰ ਸਿੰਘ ਅਤੇ ਪ੍ਰੇਮ ਮਸੀਹ ਪੱੁਤਰ ਕਸ਼ਮੀਰ ਮਸੀਹ ਵਾਸੀਆਨ ਕੋਟਲਾ ਨਿਹੰਗ ਥਾਣਾ ਸਿੰਘ ਭਗਵੰਤਪੁਰ ਜਿਲ਼੍ਹਾ ਰੂਪਨਗਰ ਨੇ ਇੰਕਸਾਫ ਕੀਤਾ ਕਿ ਉਹਨਾਂ ਨੇ ਚੋਰੀ ਕੀਤੇ ਮੋਟਰਸਾਇਕਲ ਭਾਖੜਾ ਮੇਨ ਲਾਈਨ ਨਹਿਰ ਵਿੱਚ ਸੱੁਟ ਦਿੱਤੇ ਸਨ। ਜੋ ਨਹਿਰ ਵਿੱਚ ਸਰਚ ਅਭਿਆਨ ਤਹਿਤ ਰੰਗੀਲਪੁਰ ਵੱਡੇ ਪੁਲ ਦੇ ਨਜ਼ਦੀਕ ਨਹਿਰ ਵਿਚੋ ਗੋਤਾਖੋਰਾਂ ਦੀ ਮਦਦ ਨਾਲ ਇੱਕ ਥੈਲਾ ਪਲਾਸਟਿਕ ਬ੍ਰਾਮਦ ਹੋਇਆ, ਜੋ ਥੈਲੇ ਵਿੱਚੋ ਇੱਕ ਵਿਦੇਸ਼ੀ ਗੰਨ, ਇੱਕ ਪਿਸਟਲ .38 ਬੌਰ, ਦੇਸੀ ਕੱਟਾ .12 ਬੌਰ ਅਤੇ 02 ਮੈਗਜੀਨ ਵਿਦੇਸ਼ੀ ਗੰਨ ਸਮੇਤ 206 ਕਾਰਤੂਸ (19 ਚਲੇ ਹੋਏ ਅਤੇ 187 ਅਣਚਲੇ ਹੋਏ) ਵੱਖੑਵੱਖ ਬੌਰ ਦੇ ਬ੍ਰਾਮਦ ਹੋਏ। ਇਹ ਅਸਲਾ ਮਾੜੇ ਅਨਸਰਾਂ ਵੱਲੋ ਜਾਂ ਗੈਂਗਸਟਰਾਂ ਵੱਲੋ ਪੁਲਿਸ ਦੇ ਵੱਧਦੇ ਹੋਏ ਦਬਾਅ ਨੂੰ ਦੇਖਦੇ ਹੋਏ ਛੁੱਪਾ ਕੇ ਰੱਖਿਆ ਹੋਇਆ ਹੋ ਸਕਦਾ ਹੈ। ਜਿਸ ਸਬੰਧੀ ਮੁਕੱਦਮਾ ਨੰ. 29 ਮਿਤੀ 28.03.2018 ਅ/ਧ 25—54—59 ਅਸਲਾ ਐਕਟ ਥਾਣਾ ਸਿੰਘ ਭਗਵੰਤਪੁਰ ਦਰਜ਼ ਰਜਿਸਟਰ ਕਰਕੇ ਇਸ ਦੀ ਗਹਿਰਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਕਿ ਇਸ ਅਸਲੇ ਦਾ ਸਬੰਧ ਕਿਸੇ ਮੌਜੂਦਾ ਗੈਂਗਸਟਰ ਗਤੀਵਿਧੀਆਂ ਨਾਲ ਤਾਂ ਨਹੀ ਹੈ। ਇਸ ਅਸਲੇ ਦੇ ਬ੍ਰਾਮਦ ਹੋ ਜਾਣ ਨਾਲ ਕਿਸੇ ਵੱਡੀ ਘਟਨਾ ਦੇ ਵਾਪਰਨ ਤੋ ਪਹਿਲਾਂ ਹੀ ਉਸ ਪਰ ਕਾਬੂ ਪਾ ਲਿਆ ਗਿਆ ਹੈ। ਇਸ ਅਸਲੇ ਨਾਲ ਸਬੰਧਤ ਦੋਸ਼ੀ/ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ, ਜਿਹਨਾਂ ਦੇ ਕਾਬੂ ਆਉਣ ਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ

 

Tags: SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD