Friday, 10 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

 

ਸ਼ਾਵਰ ਟੈਕਸ ਅਤੇ ਸਰਚਾਰਜ ਲਗਾ ਕੇ ਕਾਂਗਰਸ ਸਰਕਾਰ ਵੱਲੋਂ ਸਾਰੇ ਵਰਗਾਂ ਦਾ ਲੱਕ ਤੋੜਣ ਦੀ ਤਿਆਰੀ : ਪਰਮਿੰਦਰ ਸਿੰਘ ਢੀਂਡਸਾ

ਪਰਮਿੰਦਰ ਢੀਂਡਸਾ ਨੇ ਕਿਹਾ ਕਿ ਵਾਧੂ ਟੈਕਸਾਂ ਨਾਲ ਆਮ ਆਦਮੀ ਉੱਤੇ 500 ਕਰੋੜ ਰੁਪਏ ਪ੍ਰਤੀ ਮਹੀਨਾ ਬੋਝ ਪਵੇਗਾ

 ਪਰਮਿੰਦਰ ਸਿੰਘ ਢੀਂਡਸਾ
ਪਰਮਿੰਦਰ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 29 Mar 2018

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਅਤੇ ਦਲਿਤਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣ ਤੋਂ ਇਨਕਾਰ ਕਰਨ ਮਗਰੋਂ ਕਾਂਗਰਸ ਸਰਕਾਰ ਹੁਣ ਸਮਾਜ ਭਲਾਈ ਸਰਚਾਰਜ ਅਤੇ ਪੇਸ਼ੇਵਰ ਟੈਕਸ ਦੇ ਨਾਂ ਉੱਤੇ ਵੱਡੇ ਟੈਕਸ ਲਗਾ ਕੇ ਸਮਾਜ ਦੇ ਸਾਰੇ ਵਰਗਾਂ ਦਾ ਲੱਕ ਤੋੜਣ ਦੀ ਤਿਆਰੀ ਕਰ ਲਈ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੈਟਰੋਲ, ਡੀਜ਼ਥਲ, ਵਾਹਨਾਂ ਦੀ ਰਜਿਸਟਰੇਸ਼ਨ, ਬਿਜਲੀ ਦੇ ਬਿਲਾਂ ਅਤੇ ਸ਼ਰਾਬ ਉੱਤੇ ਸਰਚਾਰਜ ਲਗਾ ਕੇ ਆਮ ਆਦਮੀ ਦੀ ਰੋਜ਼ੀ ਉੱਤੇ ਲੱਤ ਮਾਰ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੇਸ਼ੇਵਰ ਟੈਕਸ ਦੇ ਨਾਂ ਉੱਤੇ ਸਾਰੇ ਆਮਦਨ ਕਰਦਾਤਿਆਂ ਉੱਤੇ 200 ਰੁਪਏ ਪ੍ਰਤੀ ਮਹੀਨਾ ਵਾਧੂ ਟੈਕਸ ਲਗਾਇਆ ਜਾ ਰਿਹਾ ਹੈ।1500 ਕਰੋੜ ਰੁਪਏ ਦੇ ਪਾਏ ਜਾ ਰਹੇ ਨਵੇਂ ਟੈਕਸਾਂ ਦੇ ਬੋਝ ਬਾਰੇ ਬੋਲਦਿਆਂ ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਸਿਰਫ ਪੈਟਰੋਲ ਅਤੇ ਡੀਜ਼ਲ ਉੱਤੇ 2 ਰੁਪਏ ਪ੍ਰਤੀ ਲੀਟਰ ਸਰਚਾਰਜ ਲਗਾਉਣ ਨਾਲ ਦੋ ਪਹੀਆ ਵਾਹਨ ਚਾਲਕਾਂ ਅਤੇ ਚਾਰ ਪਹੀਆ ਵਾਹਨ ਚਾਲਕਾਂ ਉੱਤੇ ਕ੍ਰਮਵਾਰ 100 ਤੋਂ 200 ਕਰੋੜ ਰੁਪਏ ਪ੍ਰਤੀ ਮਹੀਨਾ ਦਾ ਬੋਝ ਪਵੇਗਾ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਤੋਂ ਬਿਜਲੀ ਸਪਲਾਈ ਉੱਤੇ100 ਕਰੋੜ ਰੁਪਏ ਪ੍ਰਤੀ ਮਹੀਨਾ ਵਸੂਲੇ ਜਾਣਗੇ, ਜੋ ਕਿ ਕੁੱਝ ਹੀ ਸਮਾਂ ਪਹਿਲਾਂ ਬਿਜਲੀ ਦਰਾਂ ਵਿਚ ਕੀਤੇ 10 ਫੀਸਦੀ ਵਾਧੇ ਤੋਂ ਵੱਖਰਾ ਹੋਵੇਗਾ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ 200 ਰੁਪਏ ਪ੍ਰਤੀ ਮਹੀਨਾ ਵਸੂਲੇ ਜਾਣ ਵਾਲੇ ਪੇਸ਼ੇਵਰ ਟੈਕਸ ਨਾਲ ਵੀ ਆਮ ਆਦਮੀ ਉੱਤੇ ਘੱਟੋ-ਘੱਟ 500 ਰੁਪਏ ਪ੍ਰਤੀ ਮਹੀਨਾ ਦਾ ਬੋਝ ਪਵੇਗਾ।

ਸਰਦਾਰ ਢੀਂਡਸਾ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਹੈ। ਦੋ ਪਹੀਆ ਅਤੇ ਚਾਰ ਪਹੀਆ ਵਾਹਨ ਖਰੀਦਣ ਦੀ ਇੱਛਾ ਰੱਖਣ ਵਾਲੇ ਵਿਅਕਤੀਆਂ ਨੂੰ ਵਾਹਨ ਦੀ ਕੀਮਤ ਤੋਂ ਇਲਾਵਾ ਘੱਟੋ ਘੱਟ 1000 ਰੁਪਏ ਤੋਂ 10 ਹਜ਼ਾਰ ਰੁਪਏ ਤਕ ਕ੍ਰਮਵਾਰ ਸਰਚਾਰਜ ਦੇਣਾ ਪਵੇਗਾ। ਇਹ ਰਾਸ਼ੀ ਮਹਿੰਗੇ ਵਾਹਨਾਂ ਦੀ ਖਰੀਦ ਉੱਤੇ ਹੋਰ ਵੀ ਵਧ ਜਾਵੇਗੀ। ਉਹਨਾਂ ਕਿਹਾ ਕਿ ਸ਼ਰਾਬ ਉੱਤੇ ਵਸੂਲੀ ਜਾਂਦੀ ਐਕਸਾਈਜ਼ ਅਤੇ ਲਾਇਸੰਸ ਡਿਊਟੀ  ਉੱਤੇ ਵੀ 10 ਫੀਸਦੀ ਸਰਚਾਰਜ ਲਗਾ ਦਿੱਤਾ ਗਿਆ ਹੈ, ਜਿਸ ਨਾਲ ਸ਼ਰਾਬ ਦੀਆਂ ਕੀਮਤਾਂ ਹੋਰ ਵਧ ਜਾਣਗੀਆਂ।ਇਹ ਟਿੱਪਣੀ ਕਰਦਿਆਂ ਕਿ ਇਹ ਵੱਡੇ ਟੈਕਸ ਕਾਂਗਰਸ ਪਾਰਟੀ ਵੱਲੋਂ ਕੀਤੇ ਚੋਣ ਵਾਅਦਿਆਂ ਨਾਲ ਧੋਖਾਧੜੀ ਹੈ, ਜਿਹਨਾਂ ਵਿਚ ਟੈਕਸ ਘਟਾਉਣ ਦਾ ਭਰੋਸਾ ਦਿਵਾਇਆ ਗਿਆ ਸੀ, ਸਰਦਾਰ ਢੀਂਡਸਾ ਨੇ ਕਿਹਾ ਕਿ ਇਸ ਸਰਕਾਰ ਵੱਲੋਂ ਅਜੇ ਹੋਰ ਟੈਕਸ ਲਗਾਉਣ ਦੀ ਤਿਆਰੀ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ 9000 ਕਰੋੜ ਰੁਪਏ ਦੇ ਵਾਧੂ ਸਰੋਤ ਜੁਟਾਏ ਜਾਣਗੇ। ਇਸ ਦਾ ਅਰਥ ਹੈ ਕਿ ਪੰਜਾਬੀਆਂ ਉੱਤੇ ਹੋਰ ਟੈਕਸਾਂ ਦਾ ਬੋਝ ਪਾਇਆ ਜਾਵੇਗਾ, ਕਿਉਂਕਿ ਸਰਕਾਰ ਵੱਲੋਂ ਵਧਾ ਚੜ੍ਹਾ ਕੇ ਦੱਸੇ ਆਮਦਨ ਅਨੁਮਾਨਾਂ ਦੇ ਬਾਵਜੂਦ ਅਜੇ ਵੀ ਆਮਦਨ ਦਾ 13,500 ਕਰੋੜ ਰੁਪਏ ਦਾ ਪਾੜਾ ਹੈ।ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਇਸ ਲੋਕ-ਵਿਰੋਧੀ ਸਰਕਾਰ ਨੂੰ ਟੈਕਸਾਂ ਨਾਲ ਪੰਜਾਬੀਆਂ ਦਾ ਗਲਾ ਘੁਟਣ ਨਹੀਂ ਦੇਵੇਗਾ। ਇਸ ਸਰਕਾਰ ਨੇ ਆਰਥਿਕਤਾ ਨੂੰ ਸੁਧਾਰਨ ਲਈ ਕੋਈ ਯੋਜਨਾਬੰਦੀ ਨਹੀਂ ਕੀਤੀ। ਉਹਨਾਂ ਕਿਹਾ ਕਿ ਅਸੀਂ ਸਰਕਾਰ ਵੱਲੋਂ ਲਾਏ ਇਹਨਾਂ ਬੇਰਹਿਮ ਟੈਕਸਾਂ ਨੂੰ ਵਾਪਸ ਕਰਵਾਉਣ ਲਈ ਇੱਕ ਪ੍ਰੋਗਰਾਮ ਲੈ ਕੇ ਆਵਾਂਗੇ ,ਨਹੀਂ ਤਾਂ ਇਹ ਟੈਕਸ ਪੂਰੇ ਸਮਾਜ ਦਾ ਲੱਕ ਤੋੜ ਦੇਣਗੇ।

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD