Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਉਸਾਰੀ ਜਾਵੇ : ਬਲਬੀਰ ਸਿੰਘ ਸਿੱਧੂ

ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ 20 ਲੱਖ ਰੁਪਏ ਦੀ ਦਿੱਤੀ ਗਰਾਂਟ

Web Admin

Web Admin

5 Dariya News

ਐਸ.ਏ.ਐਸ ਨਗਰ , 31 Mar 2018

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਸੈਦਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਹਲਕਾ ਵਿਧਾਇਕ ਅਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ 20 ਲੱਖ ਰੁਪਏ ਦੀ ਗਰਾਂਟ ਦਾ ਚੈਕ ਪਿੰਡ ਦੀ ਪੰਚਾਇਤ ਨੂੰ ਸੌਪਿਆਂ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.)  ਗੁਰਪ੍ਰੀਤ ਕੌਰ ਧਾਲੀਵਾਲ ਵੀ ਮੌਜੂਦ ਸਨ। ਇਥੇ ਇਹ ਵਰਨਣ ਯੋਗ ਕਿ ਕਰੀਬ ਦੋ ਸਾਲ ਪਹਿਲਾਂ ਇਸ ਸਕੂਲ ਦੀ ਇਮਾਰਤ ਨੂੰ ਸਰਕਾਰ ਵੱਲੋਂ ਅਨਸੇਫ ਕਰਾਰ ਦੇ ਕੇ ਢਹਿ ਢੇਰੀ ਕਰ ਦਿੱਤਾ ਸੀ ਅਤੇ ਉਸ ਸਮੇਂ ਤੋਂ ਹੀ ਸਕੂਲ ਪਿੰਡ ਦੇ ਇਕ ਨਿੱਜੀ ਘਰ ਚ ਚਲ ਰਿਹਾ ਸੀ। ਇਸ ਮੌਕੇ ਪਿੰਡ ਸੈਦਪੁਰ ਵਿਖੇ ਕਰਵਾਏ ਗਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ  ਨੇ ਕਿਹਾ ਕਿ ਪੰਚਾਇਤ ਆਪਣੀ ਪੂਰੀ ਜਿੰਮੇਵਾਰੀ ਨਾਲ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਅਧੁਨਿਕ ਤਕਨੀਕ ਨਾਲ ਕਰਵਾਏ ਅਤੇ ਵਰਤੇ ਜਾਣ ਵਾਲੇ ਮੈਟਰੀਅਲ ਦੀ ਗੁਣਵੰਤਾ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਉਨਾਂਹ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ 20 ਲੱਖ ਰੁਪਏ ਦੀ ਰਕਮ ਯਕਮੁਸ਼ਤ ਦਿੱਤੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਧਾਰਮਿਕ ਸਥਾਨਾਂ ਵਾਂਗ ਸਕੂਲ ਵੀ ਸਾਝਾਂ ਤੇ ਸਿੱਖਿਆ ਦੇਣ ਵਾਲਾ ਸਥਾਨ ਹੈ ਇਥੇ ਵੀ ਆਪਣੇ ਦਸਵੰਧ ਵਿੱਚੋਂ ਕੁਝ ਹਿੱਸਾ ਦਾਨ ਵਜੋਂ ਪਾਉਣਾ ਚਾਹੀਦਾ ਹੈ। ਉਨਾਂਹ ਇਹ ਵੀ ਕਿਹਾ ਕਿ ਹੁਣ ਪੁਰਾਣੇ ਸਮੇਂ ਦੀਆਂ ਗੱਲਾਂ ਨਹੀਂ ਰਹੀਆਂ ਜਿਤਨੀ ਗਰਾਂਟ ਜਾਂ ਪਿੰਡ ਵੱਲੋਂ ਯੋਗਦਾਨ ਦਿੱਤਾ ਜਾਵੇਗਾ ਉਹ ਪੂਰਣ ਵਿੱਚ ਸਕੂਲ ਦੀ ਇਮਾਰਤ ਅਤੇ ਬੁਨਿਆਦੀ ਢਾਂਚੇ ਤੇ ਹੀ ਖਰਚ ਹੋਵੇਗਾ । ਇਸ ਵਿੱਚ ਕਿਸੇ ਨੂੰ ਵੀ ਕਿਸੇ ਕਿਸਮ ਦੀ ਕੁਤਾਹੀ ਨਹੀ ਵਰਤਣ ਦਿੱਤੀ ਜਾਵੇਗੀ। ਉਨਾਂਹ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਵਿਦਿਆ ਪ੍ਰਾਪਤ ਅਤੇ ਤਜਰਬੇਕਾਰ ਅਧਿਆਪਕ ਭਰਤੀ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਲੋੜੀਦੀਆਂ ਸਹੂਲਤਾਂ ਵੀ ਸਕੂਲਾਂ ਵਿੱਚ ਦਿੱਤੀਆਂ ਜਾਣਗੀਆਂ ਪਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਕਰਵਾਉਣਾ ਪਿੰਡ ਵਾਸੀਆਂ ਦੇ ਹੱਥ ਚ ਹੈ। ਇਸ ਮੌਕੇ ਸ. ਸਿੱਧੂ ਨੇ ਪੰਜਾਬ ਸਰਕਾਰ ਦੇ ਨਵੇਂ ਬਜਟ ਵਿੱਚ ਮੋਹਾਲੀ ਵਿਖੇ ਮੈਡੀਕਲ ਕਾਲਜ ਬਣਾਉਣ ਦੀ ਤਜਵੀਜ਼ ਲਈ  ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ । ਉਨ੍ਹਾਂ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮੋਹਾਲੀ ਵਿਖੇ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਇਕ ਆਲਾ ਦਰਜ਼ੇ ਦੀ ਸ਼ੂਟਿੰਗ ਰੇਜ਼ ਬਣਾਉਣ ਦੀ ਤਜਵੀਜ਼ ਹੈ ਅਤੇ ਸਨੇਟਾ ਵਿਖੇ ਆਈ.ਟੀ ਪਾਰਕ ਦੀ ਸਥਾਪਨਾ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ ਸਰਕਾਰ ਉਨ੍ਹਾਂ ਨੂੰ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਪੂਰਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ. ਸਿੱਧੂ ਨੇ ਦੱਸਿਆ ਕਿ  ਆਸ਼ੀਰਵਾਦ ਸਕੀਮ ਤਹਿਤ ਰਾਜ ਸਰਕਾਰ ਨੇ ਯੋਗ ਲਾਭਪਾਤਰੀਆਂ ਦੀ ਗਰਾਂਟ ਨੂੰ 15 ਹਜ਼ਾਰ ਰੁਪਏ ਤੋਂ ਵਧਾਕੇ 21 ਹਜ਼ਾਰ ਰੁਪਏ ਕਰਨ ਦਾ ਫੈਸਲਾ ਕੀਤਾ ਹੈ ਤੇ ਇਸ ਸਕੀਮ ਅਧੀਨ 150 ਕਰੋੜ ਰੁਪਏ ਦੇ ਰਾਖਵੇਕਰਨ ਦੀ ਤਜਵੀਜ਼ ਰੱਖੀ ਹੈ ਜੋ ਕਿ ਪੰਜਾਬ ਦੀ ਬਿਹਤਰੀ ਲਈ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਕੀਤੇ ਵਾਅਦਿਆਂ ਦੀ ਪੂਰਤੀ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਮਹੀਨਾਵਾਰ ਪੈਨਸ਼ਨ ਵਧਾਕੇ 750 ਰੁਪਏ ਮਹੀਨਾ ਕਰ ਦਿੱਤੀ ਹੈ। ਪੈਨਸ਼ਨ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਮਾਂਹ ਹੋਇਆ ਕਰੇਗੀ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਲੋੜੀਦੀਆਂ ਪਾਠ ਪੁਸਤਕਾਂ ਮੁਫ਼ਤ ਮੁੱਹਈਆਂ ਕਰਵਾਈਆਂ ਜਾਣੀਆਂ ਹਨ ਜੋ ਕਿ ਆਪਣੇ-ਆਪ ਵਿੱਚ ਨਿਵੇਕਲਾ ਉਦਮ ਹੈ ਅਤੇ ਸੂਬੇ ਦੀ ਤਕਦੀਰ ਬਦਲਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮੂਹ ਭਾਸ਼ਾ ਸਮੇਤ ਵਿਸ਼ੇਸ਼ ਤੌਰ ਤੇ ਪੰਜਾਬੀ ਦੇ ਪ੍ਰਸਾਰ  ਪ੍ਰਤੀ ਵਚਨਬੱਧਤਾ ਤਹਿਤ 25.01 ਕਰੋੜ ਰੁਪਏ ਰਾਖਵੇ ਰੱਖੇ ਹਨ।ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾ ਸਿਆਸੀ ਸਕੱਤਰ ਐਮ.ਐਲ.ਏ ਬਲਬੀਰ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਨਾਮਧਾਰੀ ਭਗਤ ਸਿੰਘ ਮੋਲੀ ਬੈਦਵਾਨ,ਬਲਾਕ ਕਾਂਗਰਸ ਕਮੇਟੀ  ਦਿਹਾਤੀ ਮੋਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ,ਹਰਚਰਨ ਸਿੰਘ ਸਰਪੰਚ, ਸਰੁਜੀਤ ਸਿੰਘ ਸਾਬਕਾ ਸਰਪੰਚ, ਹਰਜੰਗ ਸਿੰਘ, ਸੂਬੇਦਾਰ ਕਰਮ ਸਿੰਘ, ਧਰਮ ਸਿੰਘ ਸੋਹਲ ਸਾਬਕਾ ਸਰਪੰਚ,ਗੁਰਮੇਲ ਸਿੰਘ ਪੰਚ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸੈਦਪਰ ਸ੍ਰੀਮਤੀ ਜਸਵੀਰ ਕੌਰ, ਮੁੱਖ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਸੈਦਪੁਰ ਸ੍ਰੀਮਤੀ ਗੁਰਪ੍ਰੀਤ ਕੌਰ, ਮਾਸਟਰ ਰਣਧੀਰ ਸਿੰਘ, ਅਵਤਾਰ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD