Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰੂਪਨਗਰ ਵਿਖੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਰਾਜ ਬਚਨ ਸਿੰਘ ਸੰਧੂ ਨੇ ਜਿਲ੍ਹੇ ਦੇ ਐਸ.ਸੀ/ਐਸ.ਟੀ ਵਰਗ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕੀਤੀ

Web Admin

Web Admin

5 Dariya News

ਰੂਪਨਗਰ , 31 Mar 2018

Last updated on: Mar 31, 2018, 00:00 IST

ਅੱਜ ਮਿਤੀ 31.03.2018 ਨੂੰ ਰਾਜ ਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਨਿਮਨਹਸਤਾਖਰ ਵੱਲੋ  ਐਸ.ਸੀ/ਐਸ.ਟੀ ਵਰਗ ਦੀਆਂ ਜਥੇਬੰਦੀਆਂ ਵੱਲੋ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਰੋਸ਼ ਵਜੋਂ ਮਿਤੀ 02 ਅਪ੍ਰੈਲ ਨੂੰ ਭਾਰਤ ਬੰਦ ਦੀ ਦਿੱਤੀ ਕਾਲ ਦੇ ਸਬੰਧ ਵਿੱਚ ਜਿਲ੍ਹਾ ਰੂਪਨਗਰ ਵਿਖੇ ਅਮਨ ਕਾਨੂੰਨ ਦੀ ਸਥਿਤੀ ਹਰ ਹੀਲੇ ਬਰਕਰਾਰ ਰੱਖਣ ਲਈ ਸ਼੍ਰੀ ਰਾਜ ਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ  ਜਿਲ੍ਹੇ ਦੇ ਐਸ.ਸੀ/ਐਸ.ਟੀ ਵਰਗ ਦੀਆਂ ਜਥੇਬੰਦੀਆਂ, ਉਹਨਾਂ ਦੇ ਅਹੁਦੇਦਾਰਾਂ/ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਗੁਰਵਿੰਦਰ ਸਿੰਘ, ਪੀ.ਪੀ.ਐਸ., ਉੱਪ ਕਪਤਾਨ ਪੁਲਿਸ ਸਬ ਡਵੀਜਨ ਰੂਪਨਗਰ ਅਤੇ ਐਡਵੋਕੇਟ ਸ੍ਰੀ ਚਰਨਜੀਤ ਸਿੰਘ ਘਈ ਜਿਲ੍ਹਾ ਇੰਚਾਰਜ ਬਹੁਜਨ ਸਮਾਜ ਪਾਰਟੀ, ਸ੍ਰੀ ਮੰਗਲ ਪ੍ਰਕਾਸ਼ ਭੱਟੀ ਪ੍ਰਧਾਨ ਬਾਲਮੀਕ ਸਭਾ ਰੂਪਨਗਰ, ਸ੍ਰੀ ਰਜੇਸ਼ ਬੱਗਣ, ਸ੍ਰੀ ਬਨਵਾਰੀ ਲਾਲ, ਸ੍ਰੀ ਰਮੇਸ਼ ਕੁਮਾਰ, ਸ੍ਰੀ ਭਾਗ ਸਿੰਘ, ਸ੍ਰੀ ਕਰਮ ਸਿੰਘ, ਸ੍ਰੀ ਰਜੇਸ਼ ਕੁਮਾਰ ਅਤੇ ਸ੍ਰੀ ਲਟੂਰੀਆ ਅਤੇ ਹੋਰ ਅਹੁਦੇਦਾਰ/ਵਰਕਰ ਹਾਜਰ ਸਨ। ਇਸ ਮੋਕੇ ਨੂੰ ਸ਼੍ਰੀ ਰਾਜ ਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਕਿਹਾ  ਕਿ ਇਹ ਰੋਸ ਮਾਰਚ ਸ਼ਾਂਤੀਪੂਰਵਕ ਕੀਤਾ ਜਾਵੇ, ਇਸ ਬੰਦ ਦੇ ਦਿੱਤੇ ਸੱਦੇ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਗੈਰ ਕਾਨੂੰਨੀ ਗਤੀਵਿਧੀ ਜਾ ਕੋਈ ਭੰਨਤੌੜ ਨਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਐਸ.ਸੀ/ਐਸ.ਟੀ ਐਕਟ ਸਬੰਧੀ ਇਹ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਹੈ, ਜੋ ਕਾਨੂੰਨ ਦੇ ਦਾਇਰੇ ਅੰਦਰ ਰਹਿੰਦੇ ਹੋਏ, ਇਸ ਸਬੰਧੀ ਆਪ ਆਪਣਾ ਪੱਖ ਮਾਨਯੋਗ ਕੋਰਟ ਵਿੱਚ ਰੱਖ ਸਕਦੇ ਹੋ। ਇਸ ਮੌਕੇ  ਹਾਜਰ ਜਥੇਬੰਦੀ ਦੇ ਅਹੁਦੇਦਾਰਾਂ/ਵਰਕਰਾਂ ਵੱਲੋ ਪੂਰਨ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਆਪਣਾ ਰੋਸ ਮਾਰਚ ਸ਼ਾਂਤੀਪੂਰਨ ਤਰੀਕੇ ਨਾਲ ਕਰਨਗੇ ਅਤੇ ਕਾਨੂੰਨ ਤੋ ਬਾਹਰ ਨਹੀ ਜਾਣਗੇ।ਇਹ ਮੀਟਿੰਗ ਬਹੁਤ ਹੀ ਸੁਖਾਵੇ ਮਹੌਲ ਵਿੱਚ ਹੋਈ। 

 

Tags: SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD