Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਾਂਗਰਸ ਸਰਕਾਰ ਹਾੜੀ ਦੀ ਸਫਲ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ : ਡਾ. ਦਲਜੀਤ ਸਿੰਘ ਚੀਮਾ

ਸਰਕਾਰ ਨੂੰ ਕਿਸਾਨਾਂ ਦੀ ਦਸ਼ਾ ਦੀ ਕੋਈ ਪਰਵਾਹ ਨਹੀਂ : ਡਾ. ਦਲਜੀਤ ਸਿੰਘ ਚੀਮਾ

ਡਾ. ਦਲਜੀਤ ਸਿੰਘ ਚੀਮਾ
ਡਾ. ਦਲਜੀਤ ਸਿੰਘ ਚੀਮਾ

Web Admin

Web Admin

5 Dariya News

ਚੰਡੀਗੜ੍ਹ , 04 Apr 2018

Last updated on: Apr 04, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਹਾੜੀ ਦੀ ਫਸਲ ਦੀ ਖਰੀਦ ਲਈ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹਿਣ ਦੀ ਜ਼ੋਰਦਾਰ ਆਲੋਚਨਾ ਕੀਤੀ ਹੈ ਤੇ ਆਖਿਆ ਹੈ ਕਿ ਇਸ ਸਰਕਾਰ ਨੂੰ ਕਿਸਾਨਾਂ ਦੀ ਦਸ਼ਾ ਦੀ ਕੋਈ ਪਰਵਾਹ ਨਹੀਂ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਵੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਵੀ ਹੋ ਰਹੀ ਹੈ ਪਰ ਸਰਕਾਰ ਇਸ ਜਿਣਸ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਹਨਾਂ ਹਿਕਾ ਕਿ ਸਰਕਾਰ ਤਾਂ ਮੰਡੀਆਂ ਵਿਚੋਂ ਜਿਣਸ ਦੀ ਲਿਫਟਿੰਗ ਦੀ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਨਹੀਂ ਕਰ ਸਕੀ ਤੇ ਇਹੋ ਹਾਲ ਲੇਬਰ ਦੇ ਠੇਕਿਆਂ ਦਾ ਵੀ ਹੈ।ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਦਫਤਰ ਵੱਲੋਂ  3 ਅਪ੍ਰੈਲ ਨੂੰ ਯਾਨੀ ਖਰੀਦ ਸ਼ੁਰੂ ਹੋਣ ਤੋਂ ਤਿੰਨ ਦਿਨ ਬਾਅਦ ਇਹ ਬਿਆਨ ਜਾਰੀ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਖਰੀਦ ਪ੍ਰਬੰਧ ਮੁਕੰਮਲ ਕਰਨ ਵਾਸਤੇ ਦਿੱਲੀ ਗਏ ਹਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਖਰੀਦ ਦੇ ਮਾਮਲੇ  ਨੂੰ ਗੰਭੀਰਤਾ ਨਾਲ ਲੈਂਦੀ ਤਾਂ ਫਿਰ ਇਸਨੇ ਖਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ  15 ਦਿਨ ਪਹਿਲਾਂ ਹੀ ਕਾਰਵਾਈ ਆਰੰਭ ਦਿੱਤੀ ਹੁੰਦੀ। ਉਹਨਾਂ ਕਿਹਾ ਕਿ ਇਹ ਵੀ ਮੰਦਭਾਗੀ ਗੱਲ ਹੈ ਕਿ ਸਰਕਾਰ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ ਕਰਨ ਵਾਸਤੇ ਵਿੱਤੀ  ਪ੍ਰਬੰਧਾਂ ਬਾਰੇ ਵੀ ਖਾਮੋਸ਼ੀ ਧਾਰਨ ਕਰੀ ਬੈਠੀ ਹੈ।

ਅਕਾਲੀ ਆਗੂ ਨੇ ਹੋਰ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਸੀਜ਼ਨ ਦੀ ਸ਼ੁਰੂਆਤ ਤੋਂ  ਬਾਅਦ ਖਰੀਦ ਪ੍ਰਬੰਧ ਮੁਕੰਮਲ ਕਰਨ ਵਾਲੇ ਪਾਸੇ ਹੋਈ ਹੈ, ਉਸ ਤੋਂ ਇਹ ਵੀ ਸੰਕੇਤ ਮਿਲਦੇ ਹਨ ਕਿ ਉਹ ਅਹਿਮ ਮਾਮਲਿਆਂ 'ਤੇ ਕਿਵੇਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਦੇ ਆਪਣੇ ਵਾਅਦੇ ਤੋਂ ਪਹਿਲਾਂ ਹੀ ਭੱਜ ਗਈ ਹੈ ਤੇ ਹੁਣ ਕਰਜ਼ਿਆਂ ਦਾ ਅੰਸ਼ਕ ਹਿੱਸਾ ਅਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਸਕੀਮ ਦੀ ਸੱਚਾਈ ਵੀ ਇਸ ਤੋਂ ਦਿਸਦੀ ਹੈ ਕਿ ਇਸ ਸਕੀਮ ਦੇ ਚੇਹਰਾ ਡੇਰਾ ਬਾਬਾ ਨਾਨਕ ਦੇ 56 ਸਾਲਾ ਕਿਸਾਨ ਬੁੱਧ ਸਿੰਘ ਜਿਸਦੀ ਤਸਵੀਰ ਸਕੀਮ ਦੇ ਪ੍ਰਚਾਰ ਵਾਸਤੇ ਵਰਤੀ ਗਈ ਨੂੰ ਵੀ ਕਰਜ਼ਾ ਮੁਆਫੀ ਸਕੀਮ ਦਾ ਆਪਣਾ ਹਿੱਸਾ ਹਾਲੇ ਨਸੀਬ ਨਹੀਂ ਹੋਇਆ।ਅਕਾਲੀ ਆਗੂ ਨੇ  ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜ ਦੇ ਕਿਸਾਨਾਂ ਦੇ ਮਾਮਲਿਆਂ ਨੂੰ ਗੰਭੀਰਤਾ ਅਤੇ ਤਰਜੀਹੀ ਆਧਾਰ 'ਤੇ ਲਵੇ ਕਿਉਂਕਿ ਇਹ ਸਿਰਫ ਰਾਜ ਦੇ ਕਿਸਾਨ ਨਹੀਂ ਹਨ ਬਲਕਿ ਦੇਸ਼ ਦੇ ਅੰਨਦਾਤਾ ਹਨ। ਉਹਨਾਂ ਆਸ ਪ੍ਰਗਟਾਈ ਕਿ ਸਰਕਾਰ ਖਰੀਦ ਮਾਮਲੇ 'ਤੇ ਆਪਣੀਆਂ ਗਲਤੀਆਂ ਦਾ ਅਹਿਸਾਸ ਕਰੇਗੀ ਤੇ  ਖਰੀਦ ਨਾ ਹੋਣ ਤੇ ਲਿਫਟਿੰਗ ਦੇ ਮੁੱਦਿਆਂ ਕਾਰਨ ਸਥਿਤੀ ਵਿਗੜਨ ਤੋਂ ਬਚਾਉਣ ਲਈ ਫੁਰਤੀ ਨਾਲ ਕੰਮ ਕਰੇਗੀ। 

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD