Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਇਰਾਕ ਵਿਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ

ਪੰਜਾਬ ਸਰਕਾਰ ਦੁੱਖ ਦੀ ਘੜੀ ਇੰਨਾਂ ਪੀੜਤ ਪਰਿਵਾਰਾਂ ਦੇ ਨਾਲ ਹੈ- ਨਵਜੋਤ ਸਿੰਘ ਸਿੱਧੂ

Web Admin

Web Admin

5 Dariya News

ਅੰਮ੍ਰਿਤਸਰ , 02 Apr 2018

ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ 39 ਭਾਰਤੀਆਂ ਵਿਚੋਂ 38 ਦੀਆਂ ਮ੍ਰਿਤਕ ਦੇਹਾਂ ਅੱਜ ਸਥਾਨਕ ਗੁਰੂ ਰਾਮ ਦਾਸ ਹਵਾਈ ਅੱਡੇ 'ਤੇ ਪਹੁੰਚ ਗਈਆਂ। ਵਿਦੇਸ਼ ਰਾਜ ਮੰਤਰੀ ਸ੍ਰੀ ਵੀ. ਕੇ. ਸਿੰਘ ਇਰਾਕ ਤੋਂ ਹਵਾਈ ਫੌਜ ਦੇ ਜਹਾਜ਼ ਵਿਚ ਇਹ ਮ੍ਰਿਤਕ ਸਰੀਰ ਲੈ ਕੇ ਸਿੱਧੇ ਅੰਮ੍ਰਿਤਸਰ ਪੁਹੰਚੇ। ਜਿੱਥੇ ਪੰਜਾਬ ਸਰਕਾਰ ਦੀ ਤਰਫੋਂ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ 27 ਪੰਜਾਬੀਆਂ ਦੀਆਂ ਮ੍ਰਿਤਕ ਦੇਹਾਂ ਪ੍ਰਾਪਤ ਕੀਤੀਆਂ, ਜਦਕਿ 4 ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਹੋਣ ਕਾਰਨ ਉਨਾਂ ਦੀਆਂ ਦੇਹਾਂ ਹਿਮਾਚਲ ਪ੍ਰਦੇਸ਼ ਦੇ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਕਿਸ਼ਨ ਕਪੂਰ ਲੈ ਕੇ ਹਿਮਾਚਲ ਲਈ ਰਵਾਨਾ ਹੋ ਗਏ। 7 ਨੌਜਵਾਨ ਪੱਛਮੀ ਬੰਗਾਲ ਤੇ ਬਿਹਾਰ ਨਾਲ ਸਬੰਧਤ ਸਨ, ਜਿੰਨਾਂ ਦੀਆਂ ਦੇਹਾਂ ਇਥੋਂ ਦੂਸਰੇ ਹਵਾਈ ਜਹਾਜ਼ ਵਿਚ ਲੈ ਕੇ ਸ੍ਰੀ ਵੀ. ਕੇ. ਸਿੰਘ ਅੰਮ੍ਰਿਤਸਰ ਤੋਂ ਕੋਲਕਾਤਾ ਲਈ ਰਵਾਨਾ ਹੋਏ। ਹਵਾਈ ਅੱਡੇ 'ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਉਕਤ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ਼ ਤੌਰ 'ਤੇ ਭੇਜਿਆ ਹੈ ਅਤੇ ਉਨਾਂ ਦੇ ਹੁੱਕਮ ਮੁਤਾਬਕ ਮੈਂ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਨਗਦ ਦੇਣ ਦਾ ਐਲਾਨ ਕਰ ਰਿਹਾ ਹਾਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਉਕਤ ਪੀੜਤ ਪਰਿਵਾਰਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਦੁੱਖ ਦੀ ਘੜੀ ਇੰਨਾਂ ਪਰਿਵਾਰਾਂ ਦੇ ਨਾਲ ਹੈ। ਉਨਾਂ ਕਿਹਾ ਕਿ ਮੈਨੂੰ ਦੁੱਖ ਹੈ ਕਿ ਸਾਡੇ ਬੱਚੇ ਵਿਦੇਸ਼ ਦੀ ਧਰਤੀ 'ਤੇ ਕਿਰਤ ਕਰਦੇ ਹੋਏ ਅੱਤਵਾਦੀਆਂ ਹੱਥੋਂ ਮਾਰੇ ਗਏ ਹਨ। ਇਸ ਮੌਕੇ ਉਨਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲਕੇ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਵੇਗੀ, ਤਾਂ ਕਿ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੇ ਇੰਨਾਂ ਲੋਕਾਂ ਨੂੰ ਨੱਥ ਪਾਈ ਜਾ ਸਕੇ। ਸ. ਸਿੱਧੂ ਨੇ ਇਸ ਮੌਕੇ ਸ੍ਰੀ ਵੀ. ਕੇ. ਸਿੰਘ ਦਾ ਵਿਸੇਸ਼ ਧੰਨਵਾਦ ਕੀਤਾ, ਜਿੰਨਾਂ ਦੀਆਂ ਕੋਸ਼ਿਸ਼ਾਂ ਸਦਕਾ ਇਨਾਂ ਨੌਜਵਾਨਾਂ ਦੀ ਦੇਹਾਂ ਆਪਣੀ ਧਰਤੀ 'ਤੇ ਪੁੱਜ ਸਕੀਆਂ ਹਨ। 

ਇਸ ਮੌਕੇ ਵਿਦੇਸ਼ ਰਾਜ ਮੰਤਰੀ ਸ੍ਰੀ ਵੀ. ਕੇ. ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਲਤ ਲੋਕਾਂ ਦੇ ਹੱਥਾਂ ਵਿਚ ਆ ਕੇ ਗਲਤ ਢੰਗ ਨਾਲ ਆਪਣੇ ਬੱਚਿਆਂ ਨੂੰ ਵਿਦੇਸ਼ ਨਾ ਭੇਜਣ, ਕਿਉਂਕਿ ਏਜੰਟਾਂ ਵੱਲੋਂ ਵਿਖਾਏ ਸੁਪਨੇ ਅਕਸਰ ਸੱਚ ਨਹੀਂ ਹੁੰਦੇ। ਉਨਾਂ ਦੱਸਿਆ ਕਿ ਵਿਦੇਸ਼ ਵਿਭਾਗ ਨੇ ਇਰਾਕ ਦੀ ਫੌਜ ਨਾਲ ਲਗਾਤਾਰ ਰਾਬਤਾ ਰੱਖ ਕੇ ਇੰਨਾਂ ਨੌਜਵਾਨਾਂ ਦਾ ਪਤਾ ਲਗਾਇਆ ਅਤੇ ਫਿਰ ਮ੍ਰਿਤਕ ਸਰੀਰ ਲੱਭੇ। ਉਸ ਮਗਰੋਂ ਡੀ. ਐਨ. ਏ. ਰਿਪੋਰਟਾਂ ਦੇ ਅਧਾਰ 'ਤੇ ਇੰਨਾਂ ਦੇ ਪਰਿਵਾਰਾਂ ਦੀ ਸ਼ਨਾਖਤ ਕੀਤੀ ਗਈ, ਤਾਂ ਜਾ ਕੇ ਇਹ ਮ੍ਰਿਤਕ ਸਰੀਰ ਭਾਰਤ ਆ ਸਕੇ ਹਨ। ਉਨਾਂ ਦੱਸਿਆ ਕਿ ਇਕ ਭਾਰਤੀ ਦਾ ਡੀ. ਐਨ. ਏ. ਪੂਰਾ ਨਾ ਮਿਲਣ ਕਾਰਨ ਅਜੇ ਉਸਦੀ ਮ੍ਰਿਤਕ ਦੇਹ ਭਾਰਤ ਨਹੀਂ ਲਿਆਂਦੀ ਜਾ ਸਕੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੀ ਰਾਜ ਸਰਕਾਰ ਨਾਲ ਮਿਲਕੇ ਇੰਨਾਂ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਮੌਕੇ ਮ੍ਰਿਤਕ ਦੇਹਾਂ ਉਨਾਂ ਦੇ ਘਰਾਂ ਤੱਕ ਪਹੰਚਾਉਣ ਅਤੇ ਆਏ ਹੋਏ ਮਾਪਿਆਂ ਤੇ ਰਿਸ਼ਤੇਦਾਰਾਂ ਦੀ ਸਹੂਲਤ ਲਈ ਹਰ ਤਰਾਂ ਦੀ ਸਹਾਇਤਾ ਕੀਤੀ ਗਈ। ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਹਰੇਕ ਮ੍ਰਿਤਕ ਦੇਹ ਘਰ ਤੱਕ ਪਹੁੰਚਾਉਣ ਲਈ ਐਬੂਲੈਂਸ ਦੇ ਨਾਲ-ਨਾਲ ਇਕ-ਇਕ ਅਧਿਕਾਰੀ ਦੀ ਡਿਊਟੀ ਲਗਾਈ ਗਈ ਸੀ, ਜੋ ਕਿ ਇਮੀਗਰੇਸ਼ਨ ਅਤੇ ਮੈਡੀਕਲ ਦਸਤਾਵੇਜਾਂ ਦੀ ਕਾਰਵਾਈ ਪੂਰੀ ਕਰਵਾਕੇ ਮ੍ਰਿਤਕ ਦੇਹ ਲੈ ਕੇ ਰਵਾਨਾ ਹੋਏ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ, ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ, ਸ੍ਰੀ ਲਾਲੀ ਮਜੀਠੀਆ ਅਤੇ ਹੋਰ ਹਸਤੀਆਂ ਵੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਪੁੱਜੇ ਹੋਏ ਸਨ। ਜਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਮੁੱਖ ਪ੍ਰਸ਼ਾਸਕ ਏ. ਡੀ. ਏ. ਸ. ਤਜਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਕੁਮਾਰ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ, ਐਸ ਡੀ ਐਮ ਸ੍ਰੀ ਨਿਤੀਸ਼ ਸਿੰਗਲਾ, ਐਸ ਡੀ ਐਮ ਸ੍ਰੀ ਰਜਤ ਉਬਰਾਏ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਐਸ ਡੀ ਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਜੁਇੰਟ ਕਮਿਸ਼ਨਰ ਸ੍ਰੀ ਸੌਰਵ ਅਰੋੜਾ ਅਤੇ ਹੋਰ ਵਿਭਾਗਾਂ ਦੇ  ਸੀਨੀਅਰ ਅਧਿਕਾਰੀ ਵੀ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਸਵੇਰ ਤੋਂ ਹੀ ਹਵਾਈ ਅੱਡੇ 'ਤੇ ਹਾਜ਼ਰ ਰਹੇ। 

 

Tags: VK Singh , Vijay Sampla , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD