Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਸਮਾਜ ਦੇ ਹਰ ਵਰਗ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਲੋੜ : ਗੁਰਪ੍ਰੀਤ ਕੌਰ ਸਪਰਾ

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 05 Apr 2018

Last updated on: Apr 05, 2018, 00:00 IST

ਸਮਾਜ ਦੇ ਹਰ ਵਰਗ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਲੋੜ ਹੈ ਅਤੇ ਮਾਪਿਆਂ ਨੂੰ ਆਪਣੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਦਿਵਾਉਣ ਲਈ ਵਿਸ਼ੇਸ ਤਵੱਜੋਂ ਦੇਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਦੀ ਅਗਵਾਈ ਵਿਚ ਸਿਹਤ ਵਿਭਾਗ ਵੱਲੋਂ ਨਾਈਪਰ ਦੇ ਆਡੀਟੋਰੀਅਮ ਵਿਖੇ 'ਬੇਟੀ ਬਚਾਓ,ਬੇਟੀ ਪੜ੍ਹਾਓ' ਮੁਹਿੰਮ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਸ੍ਰੀਮਤੀ ਸਪਰਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁੱਝ ਵਿਭਾਗਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਜਿਸ ਤਹਿਤ ਆਮ ਲੋਕਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਪ੍ਰਤੀ ਜਾਗਰੂਕ ਕੀਤਾ  ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਇਸ ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਬੀਤੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਪੰਜਾਬ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕਰਨਾ ਪੰਜਾਬ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹੁਣ ਔਰਤਾਂ ਮਰਦਾਂ ਨਾਲੋਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਵਿਚ ਚਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਭਾਰਤ ਦੀ ਵੇਟਲਿਫਟਰ ਸਾਈਖੁਮ ਮੀਰਾ ਬਾਈ ਚਾਨੂੰ ਨੇ ਔਰਤਾਂ ਦੇ ਵੇਟਲਿਫਟਿੰਗ ਮੁਕਾਬਿਲਆਂ ਵਿਚ ਭਾਰਤ ਲਈ ਪਹਿਲਾਂ ਸੋਨ ਤਮਗਾ ਜਿੱਤ ਕੇ ਆਪਣੇ ਦੇਸ਼ ਦਾ ਨਾਂਅ ਦੁਨੀਆ ਭਰ ਵਿਚ ਰੋਸ਼ਨ ਕੀਤਾ ਹੈ। ਸ੍ਰੀਮਤੀ ਸਪਰਾ ਨੇ ਇਸ ਮੌਕੇ ਕਿਹਾ ਕਿ ਇਸ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਲਈ ਸੈਨੇਟਰੀ ਪੈਡ ਬੈਂਕ ਲਾਂਚ ਕੀਤਾ ਗਿਆ ਸੀ। ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਬਸਿਡੀ 'ਤੇ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਸ ਮੌਕੇ ਪੈਡ ਮੁਹੱਈਆ ਕਰਾਉਣ ਦੀ ਰਸਮੀ ਸੁਰੂਆਤ ਵੀ ਕੀਤੀ। ਸ੍ਰੀਮਤੀ ਸਪਰਾ ਨੇ ਹੋਰ ਕਿਹਾ ਕਿ ਜ਼ਿਲ੍ਹੇ 'ਚ ਪ੍ਰੀ ਪ੍ਰਾਇਮਰੀ ਵਿੰਗ 'ਚ ਪੜ੍ਹਦੀਆਂ 2600 ਦੇ ਕਰੀਬ ਲੜਕੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ। 

ਉਨ੍ਹਾਂ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੀਡਿੰਗ ਰੂਮ ਖੋਲਿਆ ਗਿਆ ਹੈ, ਜਿਸ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਅਤੇ ਉਹ ਭਵਿੱਖ ਵਿਚ ਹੋਣ ਵਾਲੇ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਵੀ ਕਰ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅੱਠਵੀਂ ਤੋਂ ਦਸਵੀਂ ਜਮਾਤ ਦੀਆਂ 25 ਵਿਦਿਆਰਥਣਾਂ ਨੂੰ ਬੈਗ ਕਿੱਟਾਂ, ਜਿਸ ਵਿਚ ਕਿਤਾਬਾਂ, ਕਾਪੀਆਂ ਅਤੇ ਹੋਰ ਸਟੇਸ਼ਨਰੀ ਵੀ ਸ਼ਾਮਿਲ ਸੀ, ਮੁਫਤ ਵੰਡੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇੰਨ੍ਹਾਂ ਵਿਦਿਆਰਥਣਾਂ ਵਿਚੋਂ ਘੱਟੋ-ਘੱਟ 24 ਵਿਦਿਆਰਥਣਾਂ ਉਚੇਰੀ ਵਿੱਦਿਆ ਹਾਸਿਲ ਕਰਕੇ ਉੱਚ ਆਹੁਦਿਆਂ 'ਤੇ ਪਹੁੰਚ ਕੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕਰਨਗੀਆਂ। ਉਨ੍ਹਾਂ ਵਿਦਿਆਰਥਣਾਂ ਨੂੰ ਤਨਦੇਹੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਵੀ ਕੀਤਾ। ਸ੍ਰੀਮਤੀ ਸਪਰਾ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਸਰਕਾਰੀ ਸਮਾਗਮਾਂ, ਸਕੂਲਾਂ ਆਦਿ ਵਿਚ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਵਿਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਜਾਂ ਕਿਸੇ ਕਿਸਮ ਦੇ ਲੱਚਰ ਗੀਤ ਪੇਸ਼ ਨਹੀਂ ਕੀਤੇ ਜਾਇਆ ਕਰਨਗੇ ਅਤੇ ਇਨ੍ਹਾਂ 'ਤੇ ਹੁਣ ਪਾਬੰਦੀ ਹੋਵੇਗੀ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਰੀਟਾ ਭਾਰਦਵਾਜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦੇ ਕਰਵਾਏ ਗਏ ਪ੍ਰੋਗਰਾਮ ਦਾ ਮੁੱਖ ਮੰਤਵ ਮਾਪਿਆਂ ਨੂੰ ਆਪਣੀਆਂ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣਾ ਅਤੇ ਲੜਕੀਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਤਵੱਜੋਂ ਦਿਵਾਉਣਾ ਹੈ। ਉਨ੍ਹਾਂ ਹੋਰ ਕਿਹਾ ਕਿ ਮਾਪਿਆਂ ਵੱਲੋਂ ਉਚੇਰੀ ਵਿੱਦਿਆ ਦਿਵਾਉਣ ਕਰ ਕੇ ਹੀ ਅੱਜ ਜ਼ਿਲ੍ਹੇ ਵਿੱਚ ਕਈ ਉਚ ਅਹੁਦਿਆਂ 'ਤੇ ਔਰਤਾਂ ਕੰਮ ਕਰ ਰਹੀਆਂ ਹਨ।  ਇਸ ਮੌਕੇ ਸਰਕਾਰੀ ਕਾਲਜ ਆਫ਼ ਨਰਸਿੰਗ ਘੜੂੰਆਂ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ, ਸਕਿੱਟ ਅਤੇ ਗਿੱਧਾ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ, ਐਸ.ਡੀ.ਐਮ. ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਰਨਜੀਤ ਸਿੰਘ, ਜ਼ਿਲ੍ਹਾ ਬਾਲ ਭਲਾਈ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਊਸ਼ਾ ਸਿੰਗਲਾ, ਡਾ. ਵਨੀਤ ਨਾਗਪਾਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD