Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯਤਨਸ਼ੀਲ- ਪਰਮਿੰਦਰ ਸਿੰਘ ਪਿੰਕੀ

ਖੇਤੀ ਮਾਹਿਰਾਂ ਦੀ ਰਾਇ ਅਨੁਸਾਰ ਫ਼ਸਲਾਂ ਦੀ ਬਿਜਾਈ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ- ਕੰਧਾਰੀ

Web Admin

Web Admin

5 Dariya News

ਫ਼ਿਰੋਜ਼ਪੁਰ , 05 Apr 2018

Last updated on: Apr 05, 2018, 00:00 IST

ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀਬਾੜੀ ਵਿੱਚ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਸਬੰਧੀ ਅੱਜ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ੍ਰ. ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਵੀ ਹਾਜ਼ਰ ਸਨ।ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹੈ ਤੇ  ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਧੀਆ ਖੇਤੀ ਸੰਦਾਂ/ਬੀਜਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।  ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਸ਼ੁਰੂ ਹੋਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਣਕ ਦੀ ਖ਼ਰੀਦ ਮਗਰੋਂ ਲਿਫ਼ਟਿੰਗ/ਭੁਗਤਾਨ ਵੀ ਜਲਦ ਤੋਂ ਜਲਦ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਹੋਰ ਫ਼ਸਲਾਂ ਵੱਲ ਆਪਣਾ ਰੁਝਾਨ ਵਧਾਉਣ ਅਤੇ ਖੇਤੀ ਆਧਾਰਿਤ ਸਹਾਇਕ ਧੰਦੇ ਵੀ ਅਪਣਾਉਣ।  ਜਿਸ ਨਾਲ ਜਿੱਥੇ ਸੂਬੇ ਅਤੇ ਦੇਸ਼ ਵਿੱਚ ਅਨਾਜ ਪਦਾਰਥਾਂ ਦੀ ਮੰਗ ਪੂਰੀ ਹੋਵੇਗੀ ਉੱਥੇ ਹੀ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿਦ ਖੂਹਿੰਦ ਨੂੰ ਅੱਗ ਨਾ ਲਗਾਉਣ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਪੰਜਾਬ ਐਗਰੀਕਲਚਰ, ਬਾਗ਼ਬਾਨੀ, ਸਿਹਤ ਵਿਭਾਗ, ਮਾਰਕਫੈੱਡ, ਭੂਮੀ ਤੇ ਜਲ ਸੰਭਾਲ, ਪਸ਼ੂ-ਪਾਲਣ, ਮੱਛੀ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ  ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਨੇ ਕਿਹਾ ਕਿ ਇਸ ਕਿਸਾਨ ਸਿਖਲਾਈ ਕੈਪ ਦਾ ਮੁੱਖ ਮਕਸਦ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਭਰਪੂਰ ਜਾਣਕਾਰੀ ਦੇਣਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਾਉਣੀ ਸੀਜ਼ਨ ਵਿੱਚ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਯੋਜਨਾ-ਬੱਧ ਢੰਗ ਨਾਲ ਹੀ ਫ਼ਸਲਾਂ ਦੀ ਬਿਜਾਈ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੀਜ਼ਨ ਦੌਰਾਨ ਜਿੱਥੇ ਆਪਣੀ ਫ਼ਸਲ ਨੂੰ ਪੂਰੀ ਤਰਾਂ ਪੱਕ ਜਾਣ ਤੇ ਹੀ ਮੰਡੀ ਵਿਚ ਲੈ ਕੇ ਆਉਣ ਉੱਥੇ ਹੀ ਫ਼ਸਲ ਦੀ ਕਟਾਈ ਤੋਂ ਬਾਅਦ ਬਾਕੀ ਬਚਦੇ ਨਾੜ ਨੂੰ ਵੀ ਅੱਗ ਲਾਉਣ ਤੋਂ ਗੁਰੇਜ਼ ਕਰਨ।ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਟਰੇਨਿੰਗ ਅਤੇ ਵਿਸਥਾਰ) ਡਾ: ਸਰਬਜੀਤ ਸਿੰਘ ਕੰਧਾਰੀ ਨੇ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਖਾਦਾਂ ਦੀ ਵਰਤੋ ਦਾ ਮਹੱਤਵਪੂਰਨ ਰੋਲ ਹੈ, ਇਸ ਲਈ ਕਿਸਾਨ ਵੀਰ ਆਪਣੇ ਖੇਤ ਦੀ ਮਿੱਟੀ ਜ਼ਰੂਰ ਚੈੱਕ ਕਰਵਾਉਣ ਅਤੇ ਪਰਖ ਰਿਪੋਰਟਾਂ ਦੇ ਆਧਾਰ 'ਤੇ ਹੀ ਖਾਦਾਂ ਦੀ ਵਰਤੋ ਕਰਨ।ਇਸ ਤੋਂ ਪਹਿਲਾਂ ਮੁੱਖ ਖੇਤੀਬਾੜੀ ਅਫ਼ਸਰ ਸ੍ਰ: ਬਲਜਿੰਦਰ ਸਿੰਘ ਬਰਾੜ ਅਤੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ: ਸਾਵਨ ਦੀਪ ਸ਼ਰਮਾ ਅਤੇ ਡਾ. ਮੁਖਤਿਆਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਸਟਾਲਾਂ ਲਾ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ ਅਤੇ ਖੇਤੀ ਤੇ ਸਹਾਇਕ ਧੰਦਿਆਂ ਸਬੰਧੀ ਪ੍ਰਚਾਰ ਸਮੱਗਰੀ ਵੀ ਕਿਸਾਨਾਂ ਨੂੰ ਮੁਫ਼ਤ ਵੰਡੀ ਗਈ। ਇਸ ਮੌਕੇ ਸ੍ਰੀ. ਰਣਦੀਪ ਹਾਂਡਾ ਡਿਪਟੀ ਡਾਇਰੈਕਟਰ ਡੇਅਰੀ, ਜੰਗੀਰ ਸਿੰਘ ਖੇਤੀਬਾੜੀ ਅਫਸਰ, ਸੀ੍ਰ. ਰਜਿੰਦਰ ਕਟਾਰੀਆ ਮੱਛੀ ਪਾਲਣ, ਸ੍ਰ. ਬੀਰ ਪ੍ਰਤਾਪ ਸਿੰਘ ਗਿੱਲ ਡੇਅਰੀ ਵਿਭਾਗ, ਡਾ. ਗੁਰਜੰਟ ਸਿੰਘ ਔਲਖ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਸੁਰਿੰਦਰ ਸਿੰਘ ਏ.ਡੀ.ਓ, ਗੁਰਪ੍ਰੀਤ ਸਿੰਘ ਗੋਗੀ ਪਿਆਰੇਆਣਾ, ਸ੍ਰ. ਬਲਵੀਰ ਬਾਠ, ਰਿੰਕੂ ਗਰੋਵਰ, ਜੰਗੀਰ ਸਿੰਘ ਅੱਕੂ ਮਸਤਾ, ਦਲਜੀਤ ਸਿੰਘ ਦੁਲਚੀ ਕੇ, ਸੁਖਵਿੰਦਰ ਸਿੰਘ ਅਟਾਰੀ, ਗੋਰਾ ਵਿਰਕ, ਸੁਖਵਿੰਦਰ ਸਿੰਘ ਆਰਿਫ ਕੇ, ਬਲੀ ਉਸਮਾਨ ਵਾਲਾ, ਮੇਹਰ ਸਿੰਘ ਸੰਧੂ ਬਸਤੀ ਭਾਗ ਸਿੰਘ ਵਾਲਾ, ਐੱਸ.ਪੀ. ਸਿੰਘ, ਰੇਸ਼ਮ ਸਿੰਘ ਸਤੀਆ ਵਾਲਾ, ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਝੋਕ ਹਰੀਹਰ, ਬੂਟਾ ਸਿੰਘ ਅਤੇ ਕਸ਼ਮੀਰ ਸਿੰਘ ਧੀਰਾ ਪੱਤਰਾ ਸਮੇਤ ਵੱਖ-ਵੱਖ ਵਿਭਾਗਾਂ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਵੀ ਹਾਜ਼ਰ ਸਨ। 

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD