Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕਾਂਗਰਸ ਸਰਕਾਰ ਕਰਜ਼ਾ ਮੁਆਫੀ ਦੇ ਨਾਂ ਉੱਤੇ ਕਿਸਾਨਾਂ ਦਾ ਨਿਰਾਦਰ ਕਰ ਰਹੀ ਹੈ : ਬਿਕਰਮ ਸਿੰਘ ਮਜੀਠੀਆ

Web Admin

Web Admin

5 Dariya News

ਚੰਡੀਗੜ੍ਹ , 05 Apr 2018

Last updated on: Apr 05, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੇ ਸ਼ਰਮ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਕਰਜ਼ਾ ਮੁਆਫੀ ਦੇ ਨਾਂ ਉੱਤੇ ਕਿਸਾਨਾਂ ਦਾ ਅਪਮਾਨ ਕਰ ਰਹੀ ਹੈ ਜਦਕਿ ਇਸ ਵੱਲੋਂ ਕਿਸਾਨਾਂ ਜਾਂ ਖੇਤ ਮਜ਼ਦੂਰਾਂ ਲਈ ਕੁੱਝ ਨਹੀਂ ਕੀਤਾ ਜਾ ਰਿਹਾ ਹੈ। ਇੱਥੋਂ ਤਕ ਕਿ ਕਿਸਾਨ ਖੁਦਕੁਸ਼ੀਆਂ ਵੀ ਲਗਾਤਾਰ ਵਧ ਰਹੀਆਂ ਹਨ ਅਤੇ ਪਿਛਲੇ ਇੱਕ ਸਾਲ ਵਿਚ 400 ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੀ ਜਾ ਚੁੱਕੀ ਹੈ।ਇੱਥੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਉੱਘੇ ਗਾਇਕਾਂ ਅਤੇ ਇਸ਼ਤਿਹਾਰਬਾਜ਼ੀ ਰਾਂਹੀ ਪੰਜਾਬੀਆਂ ਅੱਗੇ ਇਹ ਭੁਲੇਖਾ ਖੜ੍ਹਾ ਕਰ ਰਹੀ ਹੈ ਕਿ ਪੰਜਾਬ ਵਿਚ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੱਚਾਈ ਇਹ  ਹੈ ਕਿ ਕਾਂਗਰਸ ਸਰਕਾਰ ਵਾਅਦੇ ਮੁਤਾਬਿਕ ਕਿਸਾਨਾਂ ਦੇ ਰਾਸ਼ਟਰੀ, ਸਹਿਕਾਰੀ ਬੈਂਕਾਂ ਅਤੇ ਆੜ੍ਹਤੀਆਂ ਕੋਲੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਵਿਚ ਨਾਕਾਮ ਹੋ ਚੁੱਕੀ ਹੈ।ਇਹ ਟਿੱਪਣੀ ਕਰਦਿਆਂ ਕਿ ਕਾਂਗਰਸੀ ਆਗੂ ਕਿਸਾਨਾਂ ਦੀਆਂ ਲਾਸ਼ਾਂ ਉੱਤੇ ਜ਼ਸਨ ਮਨਾ ਰਹੇ ਹਨ, ਸਰਦਾਰ ਮਜੀਠੀਆ ਨੇ ਕਿਹਾ ਕਿ ਝੂਠੇ ਤੌਰ ਤੇ ਕਰਜ਼ਾ ਮੁਆਫੀ ਵਜੋਂ ਪ੍ਰਚਾਰੇ ਜਾ ਰਹੇ ਪ੍ਰੋਗਰਾਮਾਂ ਵਿਚ ਚੋਟੀ ਦੇ ਗਾਇਕ ਸੱਦੇ ਜਾਂਦੇ ਹਨ, ਜਿਵੇਂ ਕਿ ਗੁਰਦਾਸਪੁਰ ਵਿਚ  ਹੋਇਆ ਸੀ। ਉਹਨਾਂ ਕਿਹਾ ਕਿ ਕਿਸਾਨਾਂ ਦੀ ਦੁਰਦਸ਼ਾ ਦਾ 'ਇਸ਼ਕ ਦਾ ਗਿੱਧਾ' ਵਰਗੇ ਗੀਤਾਂ ਨਾਲ ਜਸ਼ਨ ਮਨਾਉਣ ਤੋਂ ਇਲਾਵਾ ਕੁੱਝ ਕਿਸਾਨਾਂ ਨੂੰ 6-6 ਫੁੱਟ ਦੇ ਲੰਬੇ ਚੈਕ ਦਿੱਤੇ ਗਏ ਸਨ , ਪਰ ਉਹਨਾਂ ਉੱਤੇ ਲਿਖੀ ਹੋਈ ਰਕਮ ਬਹੁਤ ਥੋੜ੍ਹੀ ਸੀ। ਉਹਨਾਂ ਕਿਹਾ ਕਿ ਕਿਸਾਨਾਂ ਨੇ ਤਦ ਖੁਸ਼ ਹੋਣਾ ਸੀ ਜੇਕਰ ਚੈਕ ਭਾਂਵੇ ਛੋਟੇ ਹੁੰਦੇ ਪਰ ਉੁਹਨਾਂ ਉੱਤੇ ਕਿਸਾਨਾਂ  ਸਿਰ ਚੜ੍ਹੇ ਕਰਜ਼ੇ ਵਾਲੀ ਰਾਸ਼ੀ ਲਿਖੀ ਹੁੰਦੀ। ਮੌਜੂਦਾ ਸੱਭਿਆਚਾਕ ਮੇਲੇ ਨੂੰ ਸੂਬੇ ਦੇ ਇਤਿਹਾਸ ਵਿਚ ਕਿਸਾਨਾਂ ਨਾਲ ਕੀਤਾ ਸਭ ਤੋਂ ਵੱਡਾ ਧੋਖਾ ਕਰਾਰ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਸਰਕਾਰ ਫਸਲੀ ਕਰਜ਼ਾ ਮੁਆਫੀ ਸਕੀਮ ਨੂੰ ਵੀ ਲਾਗੂ ਕਰਨ ਵਿਚ ਨਾਕਾਮ ਸਾਬਿਤ ਹੋਈ ਹੈ। 

ਉਹਨਾਂ ਕਿਹਾ ਕਿ ਮੌਜੂਦਾ ਸਕੀਮ ਸਿਰਫ ਉਹਨਾਂ 5 ਫੀਸਦੀ ਕਿਸਾਨਾਂ ਨੂੰ ਆਪਣੇ ਘੇਰੇ ਵਿਚ ਲੈਂਦੀ ਹੈ, ਜਿਹਨਾਂ ਕੋਲੋਂ ਫਸਲੀ ਕਰਜ਼ਾ ਮੋੜ ਨਹੀਂ ਹੋਇਆ। ਇਸ ਸਕੀਮ ਵਿਚ 2ਥ5 ਏਕੜ ਜ਼ਮੀਨ ਵਾਲੇ ਸੀਮਾਂਤ ਕਿਸਾਨ ਸ਼ਾਮਿਲ ਨਹੀਂ ਹਨ।ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਕਾਂਗਰਸ ਸਰਕਾਰ ਵੱਡੀ ਗਿਣਤੀ ਵਿਚ ਖੁਦਕੁਸ਼ੀਆਂ ਕਰ ਰਹੇ ਖੇਤ ਮਜ਼ਦੂਰਾਂ ਨੂੰ ਕੋਈ ਵੀ ਰਾਹਤ ਦੇਣ ਵਿਚ ਨਾਕਾਮ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਇਰਾਦਿਆਂ ਦੀ ਝਲਕ ਇਸ ਤੱਥ ਤੋਂ ਵੀ ਮਿਲਦੀ ਹੈ ਕਿ ਕਿਸਾਨ ਕਰਜ਼ਾ ਮੁਆਫੀ ਦੇ ਮੁੱਖ ਚਿਹਰੇ ਗੁਰਦਾਸਪੁਰ ਵਾਸੀ ਬੁੱਧ ਸਿੰਘ ਦਾ ਵੀ ਅਜੇ ਕਰਜ਼ਾ ਮੁਆਫ ਨਹੀਂ ਹੋਇਆ ਹੈ। ਬੁੱਧ ਸਿੰਘ ਦੀ ਜ਼ਮੀਨ ਦੀ ਹੁਣ ਨੀਲਾਮੀ ਹੋਣ ਵਾਲੀ ਹੈ, ਜਦਕਿ ਕਾਂਗਰਸੀ ਫਸਲੀ ਕਰਜ਼ਾ ਮੁਆਫੀ ਦੇ ਸਮਾਗਮਾਂ ਉੱਤੇ ਨੱਚਣ-ਗਾਉਣ ਵਿਚ ਮਸਤ ਹਨ। ਸਰਕਾਰ ਨੂੰ ਨਿਰਾਸ਼ ਹੋ ਕੇ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਰਤੀ-ਭਰ ਵੀ ਲਾਹੇਵੰਦ ਨਾ ਸਾਬਿਤ ਹੋਈ ਮੌਜੂਦਾ ਜਾਅਲੀ ਸਕੀਮ ਨੂੰ ਰੱਦ ਕਰਨ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਹਲਫੀਆ ਬਿਆਨ ਦੇ ਕੇ ਕੀਤੇ ਵਾਅਦੇ ਮੁਤਾਬਿਕ ਸਰਕਾਰ ਨੂੰ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਸਕੀਮ ਲਾਗੂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕਰਵਾਉਣ ਲਈ ਇਹ ਲੜਾਈ ਜਾਰੀ ਰੱਖੇਗਾ ਅਤੇ ਜਲਦੀ ਹੀ ਇਸ ਮੁੱਦੇ ਉੱਤੇ ਇਕ ਅੰਦੋਲਨ ਦੀ ਯੋਜਨਾ ਦਾ ਐਲਾਨ ਕਰੇਗਾ।  

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD