Tuesday, 14 May 2024

 

 

ਖ਼ਾਸ ਖਬਰਾਂ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ

 

ਗਿਆਨ ਜੋਤੀ ਗਰੁੱਪ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ

ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਦਿਤੀ ਨਿੱਘੀ ਵਿਦਾਇਗੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 Apr 2018

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ, ਫ਼ੇਜ਼ ੨ ਦੇ ਐਮ.ਬੀ.ਏ, ਐਮ.ਸੀ.ਏ, ਬੀ.ਬੀ.ਏ ਅਤੇ ਬੀ.ਸੀ.ਏ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ.ਬੇਦੀ ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਹਾਜਿਰ ਹੋਏ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਸਭਿਆਚਾਰਕ ਪ੍ਰੋਗਰਾਮ ਦੀ ਰੰਗੀਨ ਸ਼ਾਮ ਵਿਚ  ਵਿਦਿਆਰਥੀਆਂ ਸਟੇਜ ਤੇ ਆਪਣੀਆਂ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ ।ਗਿਆਨ ਜੋਤੀ ਗਰੁੱਪ ਚੇਅਰਮੈਨ ਜੇ ਐੱਸ ਬੇਦੀ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ  ਜੇਕਰ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ  ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਾ ਚਾਹੁੰਦੇ ਹਨ ਤਾਂ ਇਸ ਲਈ ਲਗਾਤਾਰ ਮਿਹਨਤ ਅਤੇ ਲਗਨ ਜ਼ਰੂਰੀ ਹੈ ।  ਉਨ੍ਹਾਂ ਅੱਗੇ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ਤੇ ਲਿਜਾ ਸਕਦੀ ਹੈ । 

ਡਾਇਰੈਕਟਰ ਡਾ. ਅਨੀਤ ਬੇਦੀ ਨੇ  ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅੱਜ ਕਾਰਪੋਰੇਟ ਸੈਕਟਰ ਵਿਚ ਅੱਗੇ ਵਧਣ ਦੇ ਬਹੁਤ ਅਵਸਰ ਹਨ। ਜਦ ਕਿ ਮਿਸਟਰ ਐਂਡ ਮਿਸ ਗਿਆਨ ਜੋਤੀ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਲਿਬਾਸਾਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ। ਜੂਨੀਅਰ ਵਿੰਗ ਵਿਚੋਂ ਇੰਸ਼ਤਾ ਸਾਹੂ ਨੂੰ ਮਿਸ ਫੀਅਰਵੈਲ ਅਤੇ ਅਖਿਲ ਸੈਣੀ ਨੂੰ ਮਿਸਟਰ ਫੀਅਰਵੈਲ ਐਲਾਨਿਆ ਗਿਆ, ਜਦ ਕਿ ਅਵਨੀਤ ਸਿੰਘ ਨੂੰ  ਮਿਸਟਰ ਹੈਂਡਸਮ ਅਤੇ  ਈਸ਼ਾ ਰਾਨੀ ਭਗਤ ਨੂੰ ਮਿਸ ਈਟੈਲੀਜ਼ੈਂਟ ਐਲਾਨਿਆ ਗਿਆ । ਸੀਨੀਅਰ ਵਿੰਗ ਵਿਚ  ਮਾਨਵੀ ਜਾਮਵਾਲ ਨੂੰ   ਮਿਸ ਫੀਅਰਵੈਲ ਅਤੇ ਸ਼ੁਭਮ ਰੈਣਾ  ਨੂੰ  ਮਿਸਟਰ ਫੀਅਰਵੈਲ ਐਲਾਨਿਆ ਗਿਆ। ਜੇਤੂ ਵਿਦਿਆਰਥੀਆਂ ਨੂੰ ਡਾਇਰੈਕਟਰ ਡਾ. ਅਨੀਤ ਬੇਦੀ  ਵੱਲੋਂ ਤਾਜ ਪਹਿਨਾਏ ਗਏ । ਪ੍ਰੋਗਰਾਮ ਦੇ ਅੰਤ ਵਿਚ  ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੇ ਮੈਨੇਜਮੈਂਟ, ਅਧਿਆਪਕਾਂ ਅਤੇ ਜੂਨੀਅਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ। 

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD