Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਰੋਏ ਸਮਾਜ ਦੀ ਸਿਰਜਣਾ ਲਈ ਸਿਹਤ ਪ੍ਰਤੀ ਜਾਗਰੂਕਤਾ ਲਾਜ਼ਮੀ : ਬਲਬੀਰ ਸਿੰਘ ਸਿੱਧੂ

ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਵੱਲੋਂ ਕੱਢੀ ਸਿਹਤ ਜਾਗਰੂਕਤਾ ਰੈਲੀ ਨੂੰ ਦਿਖਾਈ ਹਰੀ ਝੰਡੀ

ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ , ਫੇਜ਼-7 ਵਿਖੇ ਸਿਲਵਰ ਓਕ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਸਿਹਤ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ।
ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ , ਫੇਜ਼-7 ਵਿਖੇ ਸਿਲਵਰ ਓਕ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਸਿਹਤ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ ਨਗਰ , 07 Apr 2018

Last updated on: Apr 07, 2018, 00:00 IST

ਸਿਹਤ ਹੀ ਮਨੁੱਖੀ ਜੀਵਨ ਦਾ ਅਸਲ ਸਰਮਾਇਆ ਹੈ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਸਿਹਤ ਪ੍ਰਤੀ ਜਾਗਰੂਕ ਹੋਣਾ ਲਾਜ਼ਮੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਸ਼ਵ ਸਿਹਤ ਦਿਵਸ ਸਬੰਧੀ ਸਿਲਵਰ ਓਕ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਸਿਹਤ ਜਾਗਰੂਕਤਾ ਰੈਲੀ ਨੂੰ 07 ਫੇਜ਼ ਲਾਈਟ ਪੁਆਇੰਟ ਤੋਂ ਝੰਡੀ ਦਿਖਾ ਕੇ ਰਵਾਨਾ ਕਰਨੇ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਰੁਝੇਵਿਆਂ ਭਰਪੂਰ ਜ਼ਿੰਦਗੀ ਵਿੱਚ ਸਿਹਤ ਵੱਲ ਧਿਆਨ ਨਾ ਦੇਣਾ ਸਿਹਤ ਲਈ ਬਹੁਤ ਘਾਤਕ ਸਿੱਧ ਹੋ ਸਕਦਾ ਹੈ। ਸ. ਸਿੱਧੂ ਨੇ ਕਿਹਾ ਕਿ ਕੋਈ ਸ਼ੱਕ ਨਹੀਂ ਹਰ ਮਨੁੱਖ ਲਈ ਉਸ ਨੂੰ ਮਿਲੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਜ਼ਰੂਰੀ ਹਨ ਪਰ ਸਿਹਤ ਦਾ ਧਿਆਨ ਰੱਖਣਾ ਵੀ ਹਰ ਮਨੁੱਖ ਦੀ ਪਹਿਲੀ ਜ਼ਿੰਮੇਵਾਰੀ ਹੈ।ਸਥਾਨਕ ਵਿਧਾਇਕ ਨੇ ਕਿਹਾ ਕਿ ਕਾਲਜ ਵੱਲੋਂ ਸਮਾਜ ਵਿੱਚ ਜਾਗਰੂਕਤਾ ਲਿਆਉਣ ਲਈ ਰੈਲੀ ਦੇ ਰੂਪ ਵਿੱਚ ਜਿਹੜਾ ਉਪਰਾਲਾ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਕਾਰਜ ਲਈ ਕਾਲਜ ਦੇ ਵਿਦਿਆਰਥੀ ਤੇ ਸਟਾਫ਼ ਦੋਵੇਂ ਹੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਚੰਗੀ ਸਿਹਤ ਸਦਕਾ ਹੀ ਮਨੁੱਖ ਜ਼ਿੰਦਗੀ ਵਿੱਚ ਅੱਗੇ ਵੱਧ ਸਕਦਾ ਹੈ ਤੇ ਉਸ ਦੀ ਜ਼ਿੰਦਗੀ ਖੁਸ਼ਹਾਲ ਹੋ ਸਕਦੀ ਹੈ। ਜੇ ਸਮਾਜ ਦਾ ਹਰ ਇੱਕ ਮੈਂਬਰ ਸਿਹਤ ਦਾ ਧਿਆਨ ਰੱਖੇ ਤਾਂ ਹੀ ਇੱਕ ਚੰਗੇ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਰੈਲੀ ਵਿੱਚ ਸ਼ਾਮਲ ਵਿਦਿਆਰਥੀਆਂ ਨੇ ਸਿਹਤ ਸਬੰਧੀ ਜਾਗਰੂਕ ਕਰਦੇ ਬੈਨਰ ਫੜੇ ਹੋਏ ਸਨ ਤੇ ਰੈਲੀ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵਿਦਿਅਰਥੀਆਂ ਨੇ ਸ਼ਹਿਰ ਵਾਸੀਆਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ। ਇਹ ਰੈਲੀ ਵੱਖ ਵੱਖ ਫੇਜ਼ਾਂ ਵਿੱਚੋਂ ਹੁੰਦੀ ਹੋਈ 3 ਬੀ 2 ਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਈ ਤੇ ਇਸ ਵਿੱਚ 154 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਲਵਰ ਓਕ ਕਾਲਜ ਦੇ ਪਿੰ੍ਰਸੀਪਲ ਡਾ. ਕਿਰਨ ਬੱਤਰਾ, ਵਾਈਸ ਪਿੰਰਸੀਪਲ ਨਵਜੀਤ ਕੌਰ, ਡਾ. ਅਖਿਲ ਭਾਰਦਵਾਜ, ਸਮੇਤ ਵੱਡੀ ਗਿਣਤੀ ਕਾਲਜ ਸਟਾਫ਼ ਮੈਂਬਰ ਹਾਜ਼ਰ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD