Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਆਸੀ ਤਮਾਸ਼ਾ ਕਰਨ ਦੀ ਥਾਂ ਟਾਈਟਲਰ ਅਤੇ ਸੱਜਣ ਨੂੰ ਪਾਰਟੀ 'ਚੋਂ ਕੱਢੇ ਕਾਂਗਰਸ : ਡਾਕਟਰ ਦਲਜੀਤ ਸਿੰਘ ਚੀਮਾ

ਡਾਕਟਰ ਦਲਜੀਤ ਚੀਮਾ ਨੇ ਰਾਹੁਲ ਗਾਂਧੀ ਨੂੰ 1984 ਦੇ ਕਤਲੇਆਮ ਵਿਚ ਉਸ ਦੇ ਪਰਿਵਾਰ ਭੂਮਿਕਾ ਬਾਰੇ ਵੀ ਸੱਚ ਬੋਲਣ ਲਈ ਆਖਿਆ

Web Admin

Web Admin

5 Dariya News

ਚੰਡੀਗੜ੍ਹ , 09 Apr 2018

Last updated on: Apr 09, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਕਿਹਾ ਹੈ ਕਿ ਉਹ 1984 ਕਤਲੇਆਮ ਦੇ ਦੋਸ਼ੀਆਂ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਤੋਂ ਖੁਦ ਨੂੰ ਵੱਖ ਕਰਨ ਦਾ ਸਿਆਸੀ ਡਰਾਮਾ ਨਾ ਕਰੇ ਅਤੇ ਦੋਵੇਂ ਅਪਰਾਧੀਆਂ ਦਾ ਅੰਦਰੂਨੀ ਤੌਰ ਤੇ ਸਮਰਥਨ ਕਰਨ ਦੀ ਥਾਂ ਉਹਨਾਂ ਨੂੰ ਤੁਰੰਤ ਪਾਰਟੀ ਵਿਚੋਂ ਬਾਹਰ ਕੱਢੇ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦਿੱਲੀ ਵਿਚ ਧਰਨੇ ਵਾਲੀ ਥਾਂ ਤੋਂ, ਜਿੱਥੇ ਰਾਹੁਲ ਗਾਂਧੀ ਨੇ ਭੁੱਖ ਹੜਤਾਲ ਉੱਤੇ ਬੈਠਣਾ ਹੈ, ਦੋਵੇਂ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਚਲੇ ਜਾਣ ਲਈ ਦਿੱਤਾ ਗਿਆ ਹੁਕਮ ਕਾਂਗਰਸੀ ਪਾਖੰਡ ਦੀ ਇੱਕ ਹੋਰ ਉੱਘੜਵੀਂ ਮਿਸਾਲ ਹੈ। ਉਹਨਾਂ ਕਿਹਾ ਸੱਚਾਈ ਇਹ ਹੈ ਕਿ ਇਹਨਾਂ ਆਗੂਆਂ ਦਾ ਧਰਨੇ ਵਾਲੀ ਥਾਂ ਉੱਤੇ ਜਾਣਾ ਇਹ ਸਾਬਿਤ ਕਰਦਾ ਹੈ ਕਿ ਉਹ ਕਾਂਗਰਸ ਪਾਰਟੀ ਦੇ ਸਰਗਰਮ ਮੈਂਬਰ ਹਨ। ਇਸ ਤੋਂ ਇਹ ਵੀ ਸਾਬਿਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਵੱਲੋਂ ਗੁਪਤ ਤੌਰ ਤੇ ਇਹਨਾਂ ਦੀ ਪੁਸ਼ਤਪਨਾਹੀ ਕਰਨਾ ਜਾਰੀ ਹੈ।ਡਾਕਟਰ ਚੀਮਾ ਨੇ ਕਿਹਾ ਕਿ ਭਾਂਵੇਂ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਰੀਵੱਸ ਦੋਵੇਂ ਆਗੂਆਂ ਨੂੰ ਧਰਨੇ ਵਾਲੀ ਥਾਂ ਚਲੇ ਜਾਣ ਲਈ ਕਹਿਣਾ ਪਿਆ, ਕਿਉਂਕਿ ਇਹ ਉਹਨਾਂ ਨੂੰ ਜਨਤਕ ਤੌਰ ਤੇ ਪਾਰਟੀ ਪ੍ਰਧਾਨ ਨਾਲ ਵੇਖੇ ਜਾਣਾ ਨਹੀਂ ਚਾਹੁੰਦੀ ਸੀ, ਪਰ ਕਾਂਗਰਸ ਨੇ ਇਹਨਾਂ ਖਿਲਾਫ ਕੋਈ ਵੀ ਕਾਰਵਾਈ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਪਾਰਟੀ ਅਤੇ ਗਾਂਧੀ ਪਰਿਵਾਰ ਨੂੰ ਡਰ ਲੱਗਦਾ ਹੈ ਕਿ ਇਹ ਦੋਵੇਂ ਆਗੂ ਕੁੱਝ ਅਜਿਹੇ ਤੱਥ ਉਜਾਗਰ ਕਰ ਦੇਣਗੇ, ਜਿਸ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਗਾਂਧੀ ਪਰਿਵਾਰ 1984 ਕਤਲੇਆਮ ਦੇ ਕੇਸਾਂ ਵਿਚ  ਲਪੇਟੇ ਜਾਣਗੇ।

ਅਕਾਲੀ ਆਗੂ ਨੇ ਕਿਹਾ ਕਿ ਟਾਈਟਲਰ ਇੱਕ ਟੀਵੀ ਇੰਟਰਵਿਊ ਦੌਰਾਨ ਇਹ ਬਿਆਨ ਦੇ ਕੇ ਕਿ ਨਵੰਬਰ 1984 ਵਿਚ ਜਦੋਂ ਸਿੱਖਾਂ ਦਾ ਕਤਲੇਆਮ ਹੋਇਆ ਸੀ ਤਾਂ ਉਸ ਤੋਂ ਪਹਿਲਾਂ ਉਹ ਰਾਜੀਵ ਗਾਂਧੀ ਨੂੰ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਲੈ ਕੇ ਗਿਆ ਸੀ, ਪਹਿਲਾਂ ਹੀ ਸੰਕੇਤ ਦੇ ਚੁੱਕਿਆ ਹੈ ਕਿ ਜੇਕਰ ਕਾਂਗਰਸ ਪਾਰਟੀ ਉਸ ਖ਼ਿਲਾਫ ਕਾਰਵਾਈ ਕਰਦੀ ਹੈ ਤਾਂ ਉਹ ਹੋਰ ਸਨਸਨੀਖੇਜ਼ ਖੁਲਾਸੇ ਕਰ ਸਕਦਾ  ਹੈ। ਉਹਨਾਂ ਕਿਹਾ ਕਿ ਉਸ ਤੋਂ ਬਾਅਦ ਆਈ ਇੱਕ ਸਟਿੰਗ ਵੀਡਿਓ ਵਿਚ ਟਾਈਟਲਰ ਨੇ ਸਿੱਖਾਂ ਦੇ ਕਤਲੇਆਮ ਦੇ ਘਿਨੌਣੇ ਕਾਰਜ ਨੂੰ ਗਾਂਧੀ ਪਰਿਵਾਰ ਦੀ ਸੇਵਾ ਕਰਾਰ ਦਿੱਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਇਸ ਵਾਸਤੇ ਉਸ ਨੂੰ ਉੱਚਾ ਅਹੁਦਾ ਦਿੱਤੇ ਜਾਣਾ ਦਾ ਭਰੋਸਾ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਨਾ ਕਾਂਗਰਸ ਪਾਰਟੀ ਅਤੇ ਨਾ ਹੀ ਗਾਂਧੀ ਪਰਿਵਾਰ ਨੇ ਟਾਈਟਲਰ ਦੇ ਇਸ ਦਾਅਵੇ ਨੂੰ ਝੁਠਲਾਇਆ ਕਿ ਉਸ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਜਾਂ ਰਾਜ ਸਭਾ ਦੀ ਮੈਂਬਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਤੋਂ ਸਾਬਿਤ ਹੁੰਦਾ ਹੈ ਕਿ ਟਾਈਟਲਰ ਦਾ ਗਾਂਧੀ ਪਰਿਵਾਰ ਉਤੇ ਕਿੰਨਾ ਦਬਦਬਾ ਹੈ।ਸਾਬਕਾ ਮੰਤਰੀ ਨੇ ਕਿਹਾ ਕਿ ਜੇ ਰਾਹੁਲ ਗਾਂਧੀ ਅਤੇ ਉਸ ਦੀ ਪਾਰਟੀ ਸਿੱਖਾਂ ਦੇ ਖੂਨ ਨਾਲ ਹੱਥ ਰੰਗਣ ਵਾਲੇ ਟਾਈਟਲਰ ਅਤੇ ਸੱਜਣ ਤੋਂ ਖੁਦ ਵੱਖ ਕਰਨ ਬਾਰੇ ਸੱਚਮੁੱਚ ਸੰਜੀਦਾ ਹੈ ਤਾਂ ਉਹਨਾਂ ਦੋਵਾਂ ਨੂੰ ਤੁਰੰਤ ਕਾਂਗਰਸ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਰਾਹੁਲ ਨੂੰ ਇਹ ਕਾਰਵਾਈ ਇੰਨੀ ਦੇਰ ਨਾਲ ਕਰਨ ਵਾਸਤੇ ਸਿੱਖ ਭਾਈਚਾਰੇ ਤੋਂ ਮੁਆਫੀ ਵੀ ਮੰਗਣੀ ਚਾਹੀਦੀ ਹੈ ਅਤੇ ਇਸ ਤੋਂ ਇਲਾਵਾ 1984 ਵਿਚ ਸਿੱਖਾਂ ਦੀ ਹੋਈ ਨਸਲਕੁਸ਼ੀ ਵਿਚ ਕਾਂਗਰਸ ਅਤੇ ਉਸ ਦੇ ਆਪਣੇ ਪਰਿਵਾਰ ਦੀ ਭੂਮਿਕਾ ਬਾਰੇ ਵੀ ਸੱਚ ਬੋਲਣਾ ਚਾਹੀਦਾ ਹੈ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD