Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਦਮਦਮੀ ਟਕਸਾਲ ਵੱਲੋਂ ਫਿਲਮ ਨਾਨਕਸ਼ਾਹ ਫਕੀਰ ਦੀ ਰਿਲੀਜ਼ 'ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ

ਫਿਲਮ ਰਿਲੀਜ਼ 'ਤੇ ਸਿੱਖ ਕੌਮ ਦੀਆਂ ਭੜਕ ਸਕਦੀਆਂ ਹਨ ਭਾਵਨਾਵਾਂ, ਅਣ ਸੁਖਾਵੇਂ ਮਾਹੌਲ ਲਈ ਫਿਲਮ ਦੇ ਨਿਰਦੇਸ਼ਕ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ : ਬਾਬਾ ਹਰਨਾਮ ਸਿੰਘ ਖ਼ਾਲਸਾ

Web Admin

Web Admin

5 Dariya News (ਕੁਲਜੀਤ ਸਿੰਘ)

ਅੰਮ੍ਰਿਤਸਰ , 09 Apr 2018

Last updated on: Apr 09, 2018, 00:00 IST

ਦਮਦਮੀ ਟਕਸਾਲ ਨੇ ਵਿਵਾਦਿਤ ਫਿਲਮ ਨਾਨਕਸ਼ਾਹ ਫਕੀਰ ਪ੍ਰਤੀ ਸਖ਼ਤ ਵਿਰੋਧ ਜਤਾਇਆ ਹੈ । ਫਿਲਮ ਪ੍ਰਤੀ ਸਿੱਖ ਕੌਮ ਅੰਦਰ ਪੈਦਾ ਹੋਈ ਰੋਸ ਅਤੇ ਰੋਹ ਨੂੰ ਸਮਝਦਿਆਂ ਉਕਤ ਫਿਲਮ ਨੂੰ ਰਿਲੀਜ਼ ਕਰਨ 'ਤੇ ਤੁਰੰਤ ਪੂਰਨ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਫਿਲਮ ਰਿਲੀਜ਼ ਹੋਈ ਤਾਂ ਸਿੱਖ ਕੌਮ ਦੀਆਂ ਭਾਵਨਾਵਾਂ ਭੜਕ ਸਕਦੀਆਂ ਹਨ। ਜਿਸ ਨਾਲ ਸਿੱਟੇ ਵਜੋਂ ਨਿਕਲਣ ਵਾਲੇ ਸੰਭਾਵੀ ਭੈੜੇ ਨਤੀਜਿਆਂ ਅਤੇ ਅਣ ਸੁਖਾਵੇਂ ਮਾਹੌਲ ਲਈ ਫਿਲਮ ਦੇ ਨਿਰਦੇਸ਼ਕ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ 13 ਅਪ੍ਰੈਲ 1978 ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖੂਨੀ ਸਾਕੇ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿੱਚ 14 ਅਪ੍ਰੈਲ ਨੂੰ ਸਥਾਨਿਕ ਬੀ ਬਲਾਕ ਰੇਲਵੇ ਕਲੋਨੀ ਵਿਖੇ ਦਮਦਮੀ ਟਕਸਾਲ ਵੱਲੋਂ ਮਨਾਏ ਜਾ ਰਹੇ ਚਾਲ੍ਹੀਵਾਂ ਸ਼ਹੀਦੀ ਯਾਦਗਾਰ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸਨ, ਨੇ ਕਿਹਾ ਕਿ ਦਮਦਮੀ ਟਕਸਾਲ ਉਕਤ ਫਿਲਮ ਪ੍ਰਤੀ ਪਹਿਲਾਂ ਵੀ ਸਖ਼ਤ ਇਤਰਾਜ਼ ਜਤਾ ਚੁੱਕੀ ਹੈ।ਗੁਰੂ ਸਾਹਿਬਾਨ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਕਿਰਦਾਰ ਕਿਸੇ ਵੀ ਮਨੁੱਖ ਵੱਲੋਂ ਨਿਭਾਇਆ ਜਾਣਾ ਸਿੱਖੀ ਸਿਧਾਂਤਾਂ ਦੀ ਉਲੰਘਣਾ ਹੈ।ਅਜਿਹਾ ਕਰ ਕੇ ਫਿਲਮ ਦੇ ਨਿਰਦੇਸ਼ਕ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਬਹੁਤ ਗਹਿਰੀ ਠੇਸ ਪਹੁੰਚਾਈ ਹੈ। ਉੱਪਰੋਂ ਫਿਲਮ ਰਿਲੀਜ਼ ਕਰਨ ਲਈ ਨਿਸ਼ਚਿਤ ਮਿਤੀ ਦਾ ਐਲਾਨ ਕਰ ਕੇ ਨਿਰਦੇਸ਼ਕ ਨੇ ਬਲਦੀ 'ਤੇ ਤੇਲ ਪਾ ਦਿਤਾ ਹੈ।

ਉਸ ਵੱਲੋਂ ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਿਰੋਧ ਕਰ ਰਹੀ ਸਿੱਖ ਕੌਮ ਨੂੰ ਹੀ ਚੁਨੌਤੀ ਦਿੰਦਿਆਂ ਟਕਰਾਓ ਦੀ ਸਥਿਤੀ ਪੈਦਾ ਕਰਦਿਤੀ ਗਈ ਹੈ। ਮਾਹੌਲ ਖਰਾਬ ਹੋਇਆ ਜਾਂ ਸ਼ਾਂਤੀ ਭੰਗ ਹੋਈ ਤਾਂ ਇਸ ਦੀ ਜ਼ਿੰਮੇਵਾਰੀ ਫਿਲਮ ਨਿਰਦੇਸ਼ਕ, ਕੇਂਦਰ ਅਤੇ ਪੰਜਾਬ ਸਰਕਾਰ ਸਿਰ ਹੋਵੇਗੀ। ਉਹਨਾਂ ਕੇਂਦਰੀ ਫਿਲਮ ਸੈਂਸਰ ਬੋਰਡ ਨੂੰ ਵੀ ਉਕਤ ਫਿਲਮ ਲਈ ਜਾਰੀ ਸਰਟੀਫਿਕੇਟ ਰੱਦ ਕਰਨ ਅਤੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਫਿਲਮ ਦੀ ਰਿਲੀਜ਼ 'ਤੇ ਪਾਬੰਦੀ ਲਾਉਣ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ '78 ਦੇ ਵਿਸਾਖੀ ਸਾਕੇ ਦੇ 13 ਸ਼ਹੀਦ ਸਿੰਘਾਂ ਦੀ ਯਾਦ 'ਚ ਗੁ: ਸ਼ਹੀਦ ਗੰਜ ਬੀ ਬਲਾਕ ਰੇਲਵੇ ਕਲੋਨੀ ਵਿਖੇ ਦਮਦਮੀ ਟਕਸਾਲ ਵੱਲੋਂ 14 ਅਪ੍ਰੈਲ 2018 ਨੂੰ ਮਨਾਏ ਜਾ ਰਹੇ ਚਾਲ੍ਹੀਵਾਂ ਸ਼ਹੀਦੀ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ।ਇਸ ਮੌਕੇ ਉਹਨਾਂ ਪੂਰੀ ਸ਼ਰਧਾ ਉਤਸ਼ਾਹ ਨਾਲ ਹੁੰਮ੍ਹ ਹੁਮਾ ਕੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੰਗਤ ਨੂੰ ਅਪੀਲ ਕੀਤੀ ਹੈ। ਉਹਨਾਂ ਦੱਸਿਆ ਕਿ 40 ਸਾਲ ਪਹਿਲਾਂ '78 ਦੀ ਵਿਸਾਖੀ 'ਤੇ ਅੰਮ੍ਰਿਤਸਰ ਦੀ ਪਾਵਨ ਧਰਤੀ 'ਤੇ  ਨਰਕਧਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਸੀ। ਜਿਸ ਨੂੰ ਰੋਕਣ ਲਈ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਦਮਦਮੀ ਟਕਸਾਲ ਅਤੇ ਅਖੰਡ ਕੀਰਤਨੀ ਜਥੇ ਦੇ ਸਿੰਘਾਂ ਦਾ ਜਥਾ ਰਵਾਨਾ ਕੀਤਾ ਗਿਆ, ਗੁਰਬਾਣੀ ਅਤੇ ਨਾਮ ਸਿਮਰਨ ਕਰਦਿਆਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੰਘਾਂ ਉੱਤੇ ਨਰਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿਤੀਆਂ ਜਿਸ ਨਾਲ 13 ਸਿੰਘ ਸ਼ਹੀਦ ਅਤੇ ਅਨੇਕਾਂ ਜ਼ਖਮੀ ਹੋ ਗਏ ਸਨ।ਅੱਜ ਦੇ ਇਸ ਮੌਕੇ ਜਥੇਦਾਰ ਬਾਬਾ ਅਜੀਤ ਸਿੰਘ, ਬਾਬਾ ਨਿਰਵੈਰ ਸਿੰਘ, ਜਥੇ: ਜਰਨੈਲ ਸਿੰਘ, ਬਾਬਾ ਕੁੰਦਨ ਸਿੰਘ, ਬਾਬਾ ਜਗੀਰ ਸਿੰਘ, ਭਾਈ ਪ੍ਰਨਾਮ ਸਿੰਘ, ਭਾਈ ਸਤਨਾਮ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਨਿਰਮਲ ਸਿੰਘ, ਭਾਈ ਪ੍ਰਭਜੀਤ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD