Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਰ.ਬੀ.ਆਈ ਵੱਲੋਂ ਹਾੜੀ ਦੇ ਮੌਜੂਦਾ ਸੀਜ਼ਨ ਲਈ ਪੰਜਾਬ ਵਾਸਤੇ 18124.85 ਕਰੋੜ ਰੁਪਏ ਦੀ ਨਗਦ ਹੱਦ ਕਰਜ਼ੇ ਦੀ ਪ੍ਰਵਾਨਗੀ

Web Admin

Web Admin

5 Dariya News

ਚੰਡੀਗੜ੍ਹ , 10 Apr 2018

Last updated on: Apr 10, 2018, 00:00 IST

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਹਾੜੀ ਦੇ ਚਲ ਰਹੇ ਮੌਜੂਦਾ ਸੀਜ਼ਨ ਲਈ ਕਣਕ ਦੀ ਖਰੀਦ ਵਾਸਤੇ ਪੰਜਾਬ ਨੂੰ 18124.85 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ (ਸੀ.ਸੀ.ਐਲ) ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ 130 ਲੱਖ ਟਨ ਕਣਕ ਦੀ ਖਰੀਦ ਦੇ ਵਾਸਤੇ ਕੁੱਲ 21179.60 ਕਰੋੜ ਰੁਪਏ ਦੀ ਸੀ.ਸੀ.ਐਲ ਦੀ ਮੰਗ ਕੀਤੀ ਸੀ ਜਿਸ ਵਿਚੋਂ ਇਸ ਰਾਸ਼ੀ ਨੂੰ ਅੱਜ ਪ੍ਰਵਾਨਗੀ ਦਿੱਤੀ ਗਈ ਹੈ। ਇੱਕ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਕੀਤੇ ਨਿੱਜੀ ਯਤਨਾਂ ਤੋਂ ਬਾਅਦ ਆਰ.ਬੀ.ਆਈ ਨੇ ਇਹ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨੇ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਕੋਲ ਸੀ.ਸੀ.ਐਲ. ਦਾ ਇਹ ਮੁੱਦਾ ਵਾਰ ਵਾਰ ਉਠਾਇਆ ਸੀ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਹਾੜੀ ਦੇ ਸੀਜ਼ਨ ਵਾਸਤੇ ਸੀ.ਸੀ.ਐਲ. ਲਈ ਨਿੱਜੀ ਤੌਰ 'ਤੇ ਆਪਣਾ ਦਖਲ ਦਿੱਤਾ ਜਿਸ ਦੇ ਨਤੀਜੇ ਵਜੋਂ ਆਰ.ਬੀ.ਆਈ ਨੇ ਸੂਬੇ ਵਾਸਤੇ ਸੀ.ਸੀ.ਐਲ 20683 ਕਰੋੜ ਰੁਪਏ ਤੱਕ ਵਧਾ ਦਿੱਤੀ ਹੈ ਜੋ 2017 ਦੇ ਹਾੜੀ ਦੇ ਸੀਜ਼ਨ ਦੌਰਾਨ 17994.21 ਕਰੋੜ ਰੁਪਏ ਪ੍ਰਵਾਨ ਕੀਤੀ ਗਈ ਸੀ। ਬੁਲਾਰੇ ਅਨੁਸਾਰ ਸੀ.ਸੀ.ਐਲ ਜਾਰੀ ਕਰਨ ਦੇ ਨਾਲ ਸੂਬਾ ਸਰਕਾਰ ਨੂੰ ਕਣਕ ਦੀ ਖਰੀਦ ਦੇ ਵਾਸਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕੀਤੇ ਜਾਣ ਵਾਸਤੇ ਮਦਦ ਮਿਲੇਗੀ। ਹਾੜੀ ਦਾ ਚਾਲੂ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਇਆ ਹੈ ਜੋ 31 ਮਈ ਤੱਕ ਚਲੇਗਾ। ਕੇਂਦਰ ਸਰਕਾਰ ਨੇ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 1735 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਜੋ ਕਿ ਪਿਛਲੇ ਸਾਲ ਦੇ 1625 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 110 ਰੁਪਏ ਪ੍ਰਤੀ ਕੁਇੰਟਲ ਵੱਧ ਹੈ। ਸੂਬਾ ਸਰਕਾਰ ਨੇ ਕਣਕ ਦੀ ਖਰੀਦ ਲਈ ਪਹਿਲਾਂ ਹੀ ਵੱਡੀ ਪੱਧਰ 'ਤੇ ਪ੍ਰਬੰਧ ਕਰ ਲਏ ਹਨ। ਮੁੱਖ ਮੰਤਰੀ ਨੇ ਕਣਕ ਦੀ ਨਿਰਵਿਘਣ ਖਰੀਦ ਅਤੇ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕੇ ਜਾਣ ਤੋਂ ਇਲਾਵਾ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਵਾਸਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਕਣਕ ਦੀ ਖਰੀਦ ਅਤੇ ਢੁਆਈ ਦੀ ਪ੍ਰਕ੍ਰਿਆ ਉੱਤੇ ਵੀ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਰੋਜ਼ਮਰਾ ਦੇ ਅਧਾਰ ਨਿਗਰਾਨੀ ਰੱਖਣ ਲਈ ਕਿਹਾ ਹੈ ਤਾਂ ਜੋ ਕਣਕ ਦੀ ਖਰੀਦ ਦਾ ਇਹ ਵਿਸ਼ਾਲ ਕਾਰਜ ਸਮੇਂ ਸੀਮਾ ਵਿਚ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਮੰਤਰੀ ਨੇ ਟਰਾਂਸਪੋਰਟਰਾਂ ਦੀ ਜੁੱਟਬੰਦੀ ਉੱਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਵੀ ਡੀ.ਜੀ.ਪੀ ਨੂੰ ਨਿਰਦੇਸ਼ ਜਾਰੀ ਕੀਤੇ ਹਨ। 

 

Tags: RBI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD