Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਲਿਤ ਭਾਈਚਾਰੇ ਦਾ ਨਿਰਾਦਰ ਕਰਨ ਲਈ ਮਨਪ੍ਰੀਤ ਬਾਦਲ ਅਤੇ ਜੋਜੋ ਮੁਆਫੀ ਮੰਗਣ : ਗੁਲਜ਼ਾਰ ਸਿੰਘ ਰਣੀਕੇ

ਰਣੀਕੇ ਅਤੇ ਟੀਨੂੰ ਨੇ ਕਿਹਾ ਕਿ ਮਨਪ੍ਰੀਤ ਦੀ ਜਾਗੀਰਦਾਰੀ ਸੋਚ ਨੰਗੀ ਹੋ ਗਈ ਹੈ। ਇਹੀ ਕਾਰਣ ਹੈ ਕਿ ਉਹ ਸਰਕਾਰੀ ਕੰਮਾਂ ਵਿਚ ਦਲਿਤਾਂ ਨਾਲ ਵਿਤਕਰਾ ਕਰ ਰਿਹਾ ਹੈ

Web Admin

Web Admin

5 Dariya News

ਚੰਡੀਗੜ੍ਹ , 11 Apr 2018

Last updated on: Apr 11, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਉਹਨਾਂ ਦੇ ਸਾਲੇ ਜੈਜੀਤ ਜੋਜੋ ਨੂੰ ਦਲਿਤ ਭਾਈਚਾਰੇ ਦਾ ਨਿਰਾਦਰ ਕਰਨ ਵਾਸਤੇ ਤੁਰੰਤ ਮੁਆਫੀ ਮੰਗਣ ਲਈ ਆਖਿਆ ਹੈ। ਪਾਰਟੀ ਨੇ ਕਿਹਾ ਹੈ ਕਿ ਜੇਕਰ ਉਹਨਾਂ ਦੋਵੇਂ ਸਾਲੇ-ਭਣੋਈਏ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਦਲਿਤ ਭਾਈਚਾਰੇ ਵੱਲੋਂ ਉਹਨਾਂ ਦਾ ਘਿਰਾਓ ਕੀਤਾ ਜਾਵੇਗਾ।ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਦਲਿਤ ਆਗੂਆਂ ਗੁਲਜ਼ਾਰ ਸਿੰਘ ਰਣੀਕੇ ਅਤੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਵਿੱਤ ਮੰਤਰੀ ਦੀ ਸ਼ਹਿ ਉੱਤੇ ਲਾਏ ਗਏ ਇੱਕ ਧਰਨੇ ਦੌਰਾਨ ਜੋਜੋ ਨੇ ਕੈਮਰੇ ਦੇ ਸਾਹਮਣੇ ਦਲਿਤ ਭਾਈਚਾਰੇ ਬਾਰੇ ਜਾਤੀਸੂਚਕ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਉਹਨਾਂ ਕਿਹਾ ਕਿ ਜੋਜੋ ਨੇ ਦਲਿਤਾਂ ਦੀ ਚਮੜੀ ਦੇ ਰੰਗ ਦਾ ਮਜ਼ਾਕ ਉਡਾਇਆ ਸੀ ਅਤੇ ਇੱਕ ਆਗੂ ਵੱਲ ਸੰਕੇਤ ਕਰਦਿਆਂ ਇਹ ਕਿਹਾ ਸੀ  ਕਿ ਉਸ ਨੂੰ ਮੀਡੀਆ ਦੇ ਸਾਹਮਣੇ ਦਲਿਤਾਂ ਵੱਲੋਂ ਬਿਆਨ ਦੇਣਾ ਚਾਹੀਦਾ ਹੈ, ਕਿਉਂਕਿ ਉਸ ਦਾ ਰੰਗ ਪੱਕਾ ਹੈ।ਵਿੱਤ ਮੰਤਰੀ ਵੱਲੋਂ ਲਗਵਾਏ ਗਏ ਇਸ ਧਰਨੇ ਵਿਚ ਬੈਠੇ ਬਾਕੀ ਕਾਂਗਰਸੀ ਆਗੂਆਂ ਨੇ ਵੀ ਜੋਜੋ ਦੀ ਸੁਰ ਵਿਚ ਸੁਰ ਮਿਲਾ ਕੇ ਦਲਿਤ ਭਾਈਚਾਰੇ ਬਾਰੇ ਭੱਦੀਆਂ ਟਿੱਪਣੀਆਂ ਕੀਤੀਆਂ ਸਨ । ਉਹਨਾਂ ਕਿਹਾ ਕਿ ਇਸ ਧਰਨੇ ਉੱਤੇ ਦਲਿਤ ਭਾਈਚਾਰੇ ਦਾ ਨਿਰਾਦਰ ਕਰਨ ਲਈ ਜੋਜੋ ਅਤੇ ਬਾਕੀ ਕਾਂਗਰਸੀ ਆਗੂਆਂ ਖਿਲਾਫ ਐਸਸੀ ਐਂਡ ਐਸਟੀ ਪ੍ਰਵੈਂਸ਼ਨ ਆਫ ਅਟਰੌਸਿਟੀਜ਼ ਐਕਟ  ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।ਅਕਾਲੀ ਆਗੂਆਂ ਨੇ ਕਿਹਾ ਕਿ ਇਸ ਤੋਂ ਵੀ ਅਣਮਨੁੱਖੀ ਗੱਲ ਇਹ ਹੈ ਕਿ  ਜੋਜੋ ਨੇ ਇਹ ਜਾਣਦੇ ਹੋਏ ਵੀ ਕਿ ਉਸ ਦੀ ਸਾਰੀ ਗੱਲਬਾਤ ਅਤੇ ਦੂਜੇ ਕਾਂਗਰਸੀ ਆਗੂਆਂ ਵੱਲੋਂ ਕੀਤੀਆਂ ਅਪਾਨਜਨਕ ਟਿੱਪਣੀਆਂ ਕੈਮਰੇ ਵਿਚ ਰਿਕਾਰਡ ਹੋ ਚੁੱਕੀਆਂ ਹਨ, ਅਜੇ ਤਕ ਆਪਣੇ ਇਸ ਘਟੀਆ ਵਿਵਹਾਰ ਲਈ ਮੁਆਫੀ ਨਹੀਂ ਮੰਗੀ ਹੈ। ਅਕਾਲੀ ਆਗੂਆਂ ਨੇ ਜੋਜੋ ਨੂੰ ਆਪਣੀਆਂ ਟਿੱਪਣੀਆਂ ਦੀ ਵਿਆਖਿਆ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਉਹ ਸਾਨੂੰ ਦੱਸੇ ਕਿ ਦਲਿਤ ਕਿਸ ਤਰ੍ਹਾਂ ਦੇ ਦਿਸਦੇ ਹਨ ਅਤੇ ਉਹ ਕਿਉਂ ਸੋਚਦਾ ਹੈ ਕਿ ਦਲਿਤ ਦੂਜੇ ਮਨੁੱਖਾਂ ਨਾਲੋਂ ਵੱਖਰੇ ਹਨ।

ਸਰਦਾਰ ਰਣੀਕੇ ਅਤੇ ਸ੍ਰੀ ਟੀਨੂੰ ਨੇ ਕਿਹਾ ਕਿ ਇਸ ਮਾਮਲੇ ਉਤੇ ਵਿੱਤ ਮੰਤਰੀ ਵੱਲੋਂ ਧਾਰੀ ਸੋਚੀ-ਸਮਝੀ ਚੁੱਪ  ਉਸ ਦੇ ਪਰਿਵਾਰ ਦੀ ਜਾਗੀਰਦਾਰੀ ਸੋਚ ਨੂੰ ਨੰਗਾ ਕਰਦੀ ਹੈ। ਉਹਨਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਿਖਾਇਆ ਹੈ ਕਿ ਸਾਰੀ ਮਨੁੱਖ ਜਾਤੀ ਇੱਕ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਜਾਤ ਅਤੇ ਨਸਲ ਨੂੰ ਮਿਟਾ ਦਿੱਤਾ ਸੀ। ਦਸਮ ਪਿਤਾ ਨੇ ਦਲਿਤ ਭਾਈਚਾਰੇ ਨੂੰ 'ਰੰਘਰੇਟਾ ਗੁਰੂ ਕਾ ਬੇਟਾ' ਦਾ ਆਸ਼ੀਰਵਾਦ ਦੇ ਕੇ ਗਲ ਨਾਲ ਲਾਇਆ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਸਾਂਝੇ ਪੰਜਾਬੀ ਸੱਭਿਆਚਾਰ ਦਾ ਹਿੱਸਾ ਹੋਣ ਦੇ ਬਾਵਜੂਦ ਵਿੱਤ ਮੰਤਰੀ ਆਪਣੇ ਸਾਲੇ ਜੋਜੋ ਦੀਆਂ ਮਾੜੀਆਂ ਹਰਕਤਾਂ ਦਾ ਸਮਰਥਨ ਕਰਕੇ ਦਲਿਤਾਂ ਦਾ ਨਿਰਾਦਰ ਅਤੇ ਧੱਕੇਸ਼ਾਹੀ ਕੀਤੇ ਜਾਣ ਨੂੰ ਹੱਲਾਸ਼ੇਰੀ ਦੇ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਮਨਪ੍ਰੀਤ ਬਾਦਲ ਦੀ ਦਲਿਤ ਭਾਈਚਾਰੇ ਵਿਰੁੱਧ ਵਿਤਕਰੇਬਾਜ਼ੀ ਦੀ ਕਹਾਣੀ ਵੀ ਸਪੱਸ਼ਟ ਹੁੰਦੀ ਹੈ। ਵਿੱਤ ਮੰਤਰੀ ਕਿੰਨੀਆਂ ਹੀ ਦਲਿਤ ਸਕੀਮਾਂ ਜਿਵੇਂ ਦਲਿਤ ਵਿਦਿਆਰਥੀਆਂ ਲਈ ਵਜ਼ੀਫੇ ਅਤੇ ਦਲਿਤ ਲੜਕੀਆਂ ਨੂੰ ਵਿਆਹ ਸਮੇਂ ਦਿੱਤੀ ਜਾਣੀ ਵਾਲੀ ਸ਼ਗਨ ਸਕੀਮ ਆਦਿ ਲਈ ਪੈਸੇ ਜਾਰੀ ਕਰਨ ਤੋਂ ਇਨਕਾਰ ਕਰ ਚੁੱਕਿਆ ਹੈ।ਇਹ ਟਿੱਪਣੀ ਕਰਦਿਆਂ ਕਿ ਹੁਣ ਬਹੁਤ ਹੋ ਚੁੱਕਿਆ ਹੈ, ਅਕਾਲੀ ਆਗੂਆਂ ਨੇ ਕਿਹਾ ਕਿ ਹੁਣ ਦਲਿਤ ਭਾਈਚਾਰਾ ਮਨਪ੍ਰੀਤ ਬਾਦਲ ਅਤੇ ਉਸ ਦੇ ਵਿਗੜੇ ਹੋਏ ਸਾਲੇ ਜੋਜੋ ਨੂੰ ਸਿੱਧੇ ਰਾਹ ਉੱਤੇ ਲੈ ਕੇ ਆਵੇਗਾ। ਉਹਨਾਂ ਕਿਹਾ ਕਿ ਜੇਕਰ ਉਹਨਾਂ ਨੇ ਤੁਰੰਤ ਦਲਿਤ ਭਾਈਚਾਰੇ ਤੋਂ ਮੁਆਫੀ ਨਾ ਮੰਗੀ ਤਾਂ ਅਸੀਂ ਉਹਨਾਂ ਖ਼ਿਲਾਫ ਅੰਦੋਲਨ ਸ਼ੁਰੂ ਕਰਾਂਗੇ ਅਤੇ ਉਹ ਜਿੱਥੇ ਜਾਣਗੇ, ਉਹਨਾਂ ਦਾ ਘਿਰਾਓ ਕੀਤਾ ਜਾਵੇਗਾ। ਅਕਾਲੀ ਦਲ ਇਸ ਮਾਮਲੇ ਵਿਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲ ਕੇ ਵੀ ਕਾਰਵਾਈ ਦੀ ਮੰਗ ਕਰੇਗਾ। ਜਦ ਤਕ ਉਹ ਆਪਣੀ ਗਲਤੀ ਨਹੀਂ ਮੰਨਦੇ ਅਸੀਂ ਉਹਨਾਂ ਦਾ ਖਹਿੜਾ ਨਹੀਂ ਛੱਡਾਂਗੇ।   

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD