Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਹਰਸਿਮਰਤ ਕੌਰ ਬਾਦਲ ਨਿਤੀਸ਼ ਕੁਮਾਰ ਨੂੰ ਮਿਲੇ ਅਤੇ ਲੰਗਰ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਸਮਰਥਨ ਦੇਣ ਲਈ ਕਿਹਾ

ਨਿਤੀਸ਼ ਨੇ ਇਹ ਮਾਮਲਾ ਸੈਂਟਰ ਕੋਲ ਉਠਾਉਣ ਸੰਬੰਧੀ ਸਹਿਮਤੀ ਜਤਾਈ, ਉਹਨਾਂ ਆਪਣੇ ਵਿੱਤ ਮੰਤਰੀ ਨੂੰ ਵੀ ਜੀਐਸਟੀ ਕੌਂਸਲ ਵਿਚ ਇਹ ਮਾਮਲਾ ਉਠਾਉਣ ਲਈ ਕਿਹਾ

Web Admin

Web Admin

5 Dariya News

ਨਵੀਂ ਦਿੱਲੀ , 12 Apr 2018

Last updated on: Apr 12, 2018, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਬਿਹਾਰ ਦੇ  ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਮਿਲੇ ਅਤੇ ਉਹਨਾਂ ਨੂੰ ਬੇਨਤੀ ਕੀਤੀ ਕਿ ਦੇਸ਼ ਦੇ ਸਾਰੇ ਗੁਰਦੁਆਰਿਆਂ ਵਿਚ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਕੀਤੀ ਜਾ ਰਹੀ ਉਹਨਾਂ ਦੀ ਮੰਗ ਦਾ ਉਹ ਜੀਐਸਟੀ ਕੌਂਸਲ ਵਿਚ ਸਮਰਥਨ ਕਰਨ।ਬਿਹਾਰ ਦੇ ਮੁੱਖ ਮੰਤਰੀ ਨੂੰ ਦਿੱਲੀ ਵਿਚ ਮਿਲਣ ਮਗਰੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਨਿਤੀਸ਼ ਕੁਮਾਰ ਨੇ ਆਪਣੇ ਵਿੱਤ ਮੰਤਰੀ ਨੂੰ ਕਹਿ ਦਿੱਤਾ ਹੈ ਕਿ ਉਹ ਜੀਐਸਟੀ ਕੌਂਸਲ ਵਿਚ ਇਸ ਮੁੱਦੇ ਨੂੰ ਸਹੀ ਢੰਗ ਨਾਲ ਉਠਾਉਣ। ਉਹਨਾਂ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨੇ ਉਹਨਾਂ ਦੀ ਮੰਗ ਦਾ ਸਮਰਥਨ ਕਰਦੇ ਹੋਏ ਜੀਐਸਟੀ ਤੋਂ ਛੋਟ ਦੀ ਮੰਗ ਕਰਨ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਨਿੱਜੀ ਤੌਰ ਤੇ ਕੇਂਦਰ ਸਰਕਾਰ ਕੋਲ ਇਜ਼ਹਾਰ ਕਰਕੇ  ਇਸ ਮੁੱਦੇ ਉੱਤੇ ਸਹਿਮਤੀ ਬਣਾਉਣ ਵਾਸਤੇ ਕੰਮ ਕਰਨ ਦਾ ਵੀ ਭਰੋਸਾ ਦਿਵਾਇਆ ਹੈ।ਕੇਂਦਰੀ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਤਕ ਪਹੁੰਚ ਕਰਨ ਦਾ ਉਪਰਾਲਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਇਸ ਮੁੱਦੇ ਨੂੰ ਛੇਤੀ ਸੁਲਝਾਇਆ ਜਾ ਸਕੇ। ਉਹਨਾਂ ਕਿਹਾ ਕਿ ਜਲਦੀ ਹੀ ਉਹ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲਣਗੇ ਅਤੇ  ਉਹਨਾਂ ਨੂੰ ਇਸ ਨੇਕ ਕਾਰਜ ਵਾਸਤੇ ਸਮਰਥਨ ਦੇਣ ਲਈ ਬੇਨਤੀ ਕਰਨਗੇ।ਬੀਬੀ ਬਾਦਲ ਨੇ ਕਿਹਾ ਕਿ ਉਹ ਇਹ ਕਦਮ ਇਸ ਲਈ ਚੁੱਕ ਰਹੇ ਹਨ, ਕਿਉਂਕਿ ਪੰਜਾਬ ਵਿਚ ਕਾਂਗਰਸ ਸਰਕਾਰ ਇਹ ਜ਼ਿੰਮੇਵਾਰੀ ਨਿਭਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਤਿੰਨੇ ਤਖ਼ਤਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਾਸਤੇ ਲੰਗਰ ਰਸਦ ਖਰੀਦਣ ਉੱਤੇ ਸ਼੍ਰੋਮਣੀ ਕਮੇਟੀ ਨੂੰ ਵੈਟ ਤੋਂ ਛੋਟ ਦਿੱਤੀ ਸੀ, ਕਾਂਗਰਸ ਸਰਕਾਰ ਨੇ ਨਵੇਂ ਜੀਐਸਟੀ ਪ੍ਰਬੰਧ ਤਹਿਤ ਅਜਿਹੀ ਛੋਟ ਲੈਣ ਲਈ ਕੋਈ ਯਤਨ ਨਹੀਂ ਕੀਤੇ। ਉਹਨਾਂ ਕਿਹਾ ਕਿ ਹੁਣ ਇੱਕ ਸਾਲ ਤੋਂ ਵਧੇਰੇ ਸਮਾਂ ਹੋ ਚੁੱਕਿਆ ਹੈ ਪਰ ਅਜੇ ਵੀ ਪੰਜਾਬ ਦੇ ਵਿੱਤ ਮੰਤਰੀ ਨੇ ਜੀਐਸਟੀ ਕੌਂਸਲ ਵਿਚ ਇਸ ਮੁੱਦੇ ਉੱਤੇ ਕੋਈ ਸਹਿਮਤੀ ਬਣਾਉਣ ਦੀ ਕੋਸ਼ਿਸ਼ ਨਹੀ ਕੀਤੀ ਹੈ। 

ਮੈਂ ਹੁਣ ਇਹ ਕਾਰਜ ਆਪਣੇ ਜ਼ਿੰਮੇ ਲੈ ਲਿਆ ਹੈ , ਕਿਉਂਕਿ ਇਹ ਮਸਲਾ ਪੂਰੀ ਦੁਨੀਆਂ ਵਿਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ , ਇਸ ਲਈ ਇਸ ਨੂੰ ਹੱਲ ਕਰਨਾ ਮੈਨੂੰ ਆਪਣਾ ਫਰਜ਼ ਜਾਪਦਾ ਹੈ।  ਇਸ ਮੌਕੇ ਬਠਿੰਡਾ ਸਾਂਸਦ ਨੇ ਖੁਲਾਸਾ ਕੀਤਾ ਕਿ ਲੰਗਰ ਉੱਤੇ ਜੀਐਸਟੀ ਹਟਾਏ ਜਾਣ ਦੇ ਮਸਲੇ ਨੂੰ ਸਭ ਤੋਂ ਪਹਿਲਾਂ ਉਹਨਾਂ ਨੇ ਹੀ ਉਠਾਇਆ ਸੀ ਅਤੇ ਹਾਲ ਹੀ ਵਿਚ ਸਮਾਪਤ ਹੋਏ ਬਜਟ ਸੈਸ਼ਨ ਦੌਰਾਨ ਉਹਨਾਂ ਨੇ ਇਹ ਮੁੱਦਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਵੀ ਉਠਾਇਆ ਸੀ। ਉਹਨਾਂ ਕਿਹਾ ਕਿ  ਜਿਉਂ ਹੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਠੀਕ ਹੋ ਕੇ ਆਉਂਦੇ ਹਨ, ਮੈਂ ਇਹ ਮੁੱਦਾ ਉਹਨਾਂ ਕੋਲ ਵੀ ਉਠਾਵਾਂਗੀ।ਮੈਂ ਉਹਨਾਂ ਨੂੰ ਦੇਸ਼ ਦੇ ਸਾਰੇ ਗੁਰਦੁਆਰਿਆਂ ਵਿਚ ਲੰਗਰ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਕਹਾਂਗੀ। ਮੈਂ ਪੰਜਾਬ ਸਰਕਾਰ ਨੂੰ ਵੀ ਅਪੀਲ ਕਰਦੀ ਹਾਂ ਕਿ ਉਹ ਪੰਜਾਬ ਵਿਚ ਸਾਰੇ ਗੁਰਦੁਆਰਿਆਂ ਉੱਤੇ ਜੀਐਸਟੀ ਵਿਚੋਂ ਮਿਲਦੇ ਆਪਣੇ ਅੱਧੇ ਹਿੱਸੇ ਨੂੰ ਮੁਆਫ ਕਰ ਦੇਵੇ।ਬੀਬੀ ਬਾਦਲ ਨੇ ਕਿਹਾ ਕਿ ਸਦੀਆਂ ਪਹਿਲਾਂ ਲੰਗਰ ਦੀ ਪ੍ਰਥਾ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਧਰਮ, ਜਾਤ ਅਤੇ ਨਸਲ ਤੋਂ ਰਹਿਤ ਇੱਕ ਬਰਾਬਰੀ ਵਾਲੇ ਸਮਾਜ ਦਾ ਪ੍ਰਚਾਰ ਕਰਨ ਲਈ ਸ਼ੁਰੂ ਕੀਤੀ ਗਈ ਸੀ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਦੀ ਸਭ ਤੋਂ ਵੱਡੀ ਰਸੋਈ ਚੱਲਦੀ ਹੈ, ਜਿੱਥੇ ਸਾਰਾ ਸਾਲ ਇਸ ਪਵਿੱਤਰ ਸਥਾਨ ਦੇ ਦਰਸ਼ਨਾਂ ਲਈ ਆਉਂਦੇ ਲੱਖਾਂ ਲੋਕਾਂ ਨੂੰ ਮੁਫਤ ਲੰਗਰ ਛਕਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇਸੀ ਘਿਓ, ਚੀਨੀ ਅਤੇ ਦਾਲਾਂ ਦੀ ਖਰੀਦ ਉੱਤੇ ਸਾਲਾਨਾ 75 ਕਰੋੜ ਰੁਪਏ ਖਰਚ ਕਰਦੀ ਹੈ। ਹੁਣ ਇਸ ਨੂੰ ਇਸ ਰਸਦ ਦੀ ਖਰੀਦ ਉੱਤੇ ਵਾਧੂ ਵਿੱਤੀ ਬੋਝ ਝੱਲਣਾ ਪਵੇਗਾ, ਕਿਉਂਕਿ ਇਹ ਸਾਰੀਆਂ ਵਸਤਾਂ 5 ਤੋਂ 18 ਫੀਸਦੀ ਜੀਐਸਟੀ ਦੇ ਘੇਰੇ ਵਿਚ ਆਉਂਦੀਆਂ ਹਨ। ਇਸ ਨੂੰ ਜਲਦੀ ਹਟਾਉਣਾ ਚਾਹੀਦਾ ਹੈ। 

 

Tags: Harsimrat Kaur Badal , Nitish Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD