Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਅਕਾਲੀ-ਭਾਜਪਾ ਵਫਦ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ

ਦਲਿਤਾਂ ਦਾ ਨਿਰਾਦਰ ਕਰਨ ਵਾਲੇ ਜੈਜੀਤ ਜੌਹਲ ਅਤੇ ਦੂਜੇ ਕਾਂਗਰਸੀਆਂ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ, ਕਮਿਸ਼ਨ ਡਾਇਰੈਕਟਰ ਨੇ ਬਠਿੰਡਾ ਐਸਐਸਪੀ ਨੂੰ ਨੋਟਿਸ ਜਾਰੀ ਕੀਤਾ ਅਤੇ ਉਹਨਾਂ ਨੂੰ ਤਿੰਨ ਦਿਨਾਂ ਅੰਦਰ ਐਫਆਈਆਰ ਦਰਜ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ

Web Admin

Web Admin

5 Dariya News

ਚੰਡੀਗੜ , 12 Apr 2018

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਇੱਕ ਸਾਂਝੇ ਵਫਦ ਨੇ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਇੱਕ ਸ਼ਿਕਾਇਤ ਦਰਜ ਕਰਵਾਉਂਦਿਆਂ ਮੰਗ ਕੀਤੀ ਹੈ ਕਿ  ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਉਰਫ ਜੋਜੋ ਅਤੇ ਦੂਜੇ ਕਾਂਗਰਸੀ ਆਗੂਆਂ ਖ਼ਿਲਾਫ ਦੋ ਦਿਨ ਪਹਿਲਾਂ ਬਠਿੰਡਾ ਵਿਖੇ ਇੱਕ ਧਰਨੇ ਦੌਰਾਨ ਦਲਿਤ ਭਾਈਚਾਰੇ ਉੱਤੇ ਜਾਤੀਸੂਚਕ ਅਤੇ ਅਪਮਾਨਜਨਕ ਟਿੱਪਣੀਆਂ ਕਰਨ ਵਾਸਤੇ ਐਸਸੀ-ਐਸਟੀ ਜ਼ੁਲਮ ਰੋਕੂ ਸੋਧੇ ਐਕਟ, 2015 ਤਹਿਤ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਡਾਇਰੈਕਟਰ ਰਾਜ ਕੁਮਾਰ ਨੇ ਵਫ਼ਦ ਦੀ ਸ਼ਿਕਾਇਤ ਨੂੰ ਠਰੰਮੇ ਨਾਲ ਸੁਣਨ ਮਗਰੋਂ ਬਠਿੰਡਾ ਐਸਐਸਪੀ ਨੂੰ ਨੋਟਿਸ ਜਾਰੀ ਕਰ ਦਿੱਤਾ ਕਿ ਉਹ ਵੀਡਿਓਗਰਾਫਿਕ ਸਬੂਤ ਦੇ ਆਧਾਰ  ਉੱਤੇ ਤਿੰਨ ਦਿਨਾਂ ਦੇ ਅੰਦਰ ਸਾਰੇ ਦੋਸ਼ੀਆਂ ਖ਼ਿਲਾਫ ਐਫਆਈਆਰ ਦਰਜ ਕਰਨ। ਅਕਾਲੀ-ਭਾਜਪਾ ਦੇ ਇਸ ਸਾਂਝੇ ਵਫਦ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ, ਚਰਨਜੀਤ ਸਿੰਘ ਅਟਵਾਲ, ਪਵਨ ਕੁਮਾਰ ਟੀਨੂੰ ਤੋਂ ਇਲਾਵਾ ਭਾਜਪਾ ਦੇ ਅਵਤਾਰ ਸਿੰਘ ਸਿੱਕਰੀ ਅਤੇ ਜਸਬੀਰ ਸਿੰਘ ਮਹਿਤਾ ਸ਼ਾਮਿਲ ਸਨ। ਵਫਦ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਡਾਇਰੈਕਟਰ ਰਾਜ ਕੁਮਾਰ ਨੂੰ ਲਿਖ਼ਤੀ ਸ਼ਿਕਾਇਤ ਦੇ ਨਾਲ ਵੀਡੀਓਗਰਾਫ਼ਿਕ ਸਬੂਤ ਦਿੰਦਿਆਂ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਇਸ਼ਾਰੇ ਉੱਤੇ ਕਮਜ਼ੋਰ ਤਬਕਿਆਂ ਦੀ ਭਲਾਈ ਲਈ ਰੱਖੇ ਇਸ ਧਰਨੇ ਦੌਰਾਨ ਦਲਿਤ ਭਾਈਚਾਰੇ ਨੂੰ ਜ਼ੁਲਮ ਦਾ ਸ਼ਿਕਾਰ ਬਣਾਇਆ ਗਿਆ। ਆਗੂਆਂ ਨੇ ਕਿਹਾ ਕਿ ਇਸ ਪੂਰੀ ਘਟਨਾ ਦੀ ਵਾਇਰਲ ਹੋ ਚੁੱਕੀ ਵੀਡਿਓ ਦੇ ਮੁਤਾਬਿਕ  ਜੋਜੋ ਦਲਿਤ ਭਾਈਚਾਰੇ ਬਾਰੇ ਚਰਚਾ ਕਰਨ ਦੇ ਮੁੱਦੇ ਦੰਦੀਆਂ ਕੱਢਦਾ ਵਿਖਾਈ ਦੇ ਰਿਹਾ ਸੀ। ਉਹਨਾਂ ਕਿਹਾ ਕਿ ਜੋਜੋ ਸਿਰਫ ਇੱਥੇ ਹੀ ਨਹੀਂ ਰੁਕਿਆ, ਸਗੋਂ ਉਸ ਨੇ ਦਲਿਤ ਭਾਈਚਾਰੇ ਦੇ ਮੈਬਰਾਂ ਦੀ ਚਮੜੀ ਦੇ ਰੰਗ ਨੂੰ ਲੈ ਕੇ ਵੀ ਅਪਮਾਨਜਨਕ ਟਿੱਪਣੀਆਂ ਕੀਤੀਆਂ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਡਾਇਰੈਕਟਰ ਨੂੰ ਘਟਨਾਵਾਂ ਦੀ ਤਫਸੀਲ ਬਾਰੇ ਜਾਣਕਾਰੀ ਦਿੰਦਿਆਂ ਵਫ਼ਦ ਨੇ ਦੱਸਿਆ ਕਿ ਮੀਡੀਆ ਨਾਲ ਗੱਲ ਕਰਦਿਆਂ ਜੋਜੋ ਨੇ ਸਭ ਤੋਂ ਪਹਿਲਾਂ ਹੱਸਦੇ ਹੋਏ ਦਲਿਤ ਆਗੂਆਂ ਨੂੰ ਅੱਗੇ ਆਉਣ ਲਈ ਆਖਿਆ। 

ਇਸ ਮਗਰੋਂ ਜੋਜੋ ਨੇ ਇੱਕ ਸਮਰਥਕ ਨੇ ਧਰਨੇ ਉੱਤੇ ਬੈਠੇ ਇੱਕ ਪੱਕੇ ਰੰਗ ਦੇ ਆਗੂ ਵੱਲ ਉਂਗਲੀ ਕਰਦਿਆਂ ਕਿਹਾ ਕਿ ਇਹ ਐਸਸੀ ਵਰਗਾ ਹੀ ਹੈ। ਇਹ ਸੁਣ ਕੇ ਸਾਰੇ ਠਹਾਕਾ ਮਾਰ ਕੇ ਹੱਸਣ ਲੱਗ ਪਏ।ਵਫ਼ਦ ਨੇ ਦੱਸਿਆ ਕਿ ਜੋਜੋ ਨੇ ਦਲਿਤ ਭਾਈਚਾਰੇ ਪ੍ਰਤੀ ਆਪਣੀ ਅਪਮਾਨਜਨਕ ਵਤੀਰਾ ਜਾਰੀ ਰੱਖਦਿਆਂ ਇੱਕ ਹੋਰ ਆਗੂ ਵੱਲ ਉਂਗਲ ਕਰਦਿਆਂ ਕਿਹਾ ਕਿ ਇਹ ਤੇਰੇ ਤੋਂ ਵੀ ਕਾਲਾ ਹੈ। ਇਹ ਟਿੱਪਣੀ ਕਰਦਿਆਂ ਕਿ ਨਿਰਾਦਰ ਕਰਨ ਵਾਲੀਆਂ ਅਜਿਹੀਆਂ ਟਿੱਪਣੀਆਂ ਲੋਕਾਂ ਦੇ ਸਾਹਮਣੇ ਅਤੇ ਦਲਿਤ ਭਾਈਚਾਰੇ ਦੇ ਮੈਂਬਰਾਂ ਦੀ ਮੌਜੂਦਗੀ ਵਿਚ ਕੀਤੀਆਂ ਗਈਆਂ ਸਨ, ਆਗੂਆਂ ਨੇ ਕਿਹਾ ਕਿ ਇਸ ਨਾਲ ਪੂਰੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜੀ ਹੈ। ਵਫ਼ਦ ਨੇ ਇਹ ਵੀ ਦੱਸਿਆ ਕਿ ਐਸਸੀ-ਐਸਟੀ ਜ਼ੁਲਮ ਰੋਕੂ ਸੋਧੇ ਐਕਟ, 2015 ਦੀਆਂ ਸੋਧੀਆਂ ਮਦਾਂ ਮੁਤਾਬਿਕ ਦਲਿਤ ਭਾਈਚਾਰੇ ਦੀ ਚਮੜੀ ਦੇ ਰੰਗ ਨੂੰ ਆਧਾਰ ਬਣਾ ਕੇ ਉੁਹਨਾਂ ਨਾਲ ਵਿਤਕਰਾ ਕਰਨਾ ਅਤੇ ਪੂਰੇ ਭਾਈਚਾਰੇ ਦਾ ਮਜ਼ਾਕ ਉਡਾਉਣਾ ਇਕ ਬਹੁਤ ਹੀ ਗੰਭੀਰ ਅਪਰਾਧ ਹੈ, ਜਿਸ ਵਾਸਤੇ ਦੋਸ਼ੀਆਂ ਲਈ ਸਖ਼ਤ ਸਜ਼ਾ ਇੰਤਜ਼ਾਮ ਹੈ।ਸ਼ਿਕਾਇਤ ਵਿਚ ਇਹ ਵੀ ਦੱਸਿਆ ਗਿਆ ਕਿ ਇਸ ਸ਼ਰਮਨਾਕ ਘਟਨਾ ਮਗਰੋਂ ਕਾਂਗਰਸ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਰਿਵਾਰ ਦੀ ਜਾਗੀਰਦਾਰੀ ਸੋਚ ਨੰਗੀ ਹੋ ਗਈ ਹੈ। ਉਹਨਾਂ ਕਿਹਾ ਕਿ ਸਭ ਤੋਂ ਦੁੱਖ ਦੀ ਗੱਲ ਇਹ ਹੈ ਕਿ ਇੱਕ ਅਜਿਹੇ ਇੱਕਠ ਵਿਚ ਦਲਿਤਾਂ ਦਾ ਅਪਮਾਨ ਕੀਤਾ ਗਿਆ ਹੈ, ਜਿਹੜਾ ਕਿ ਵਿੱਤ ਮੰਤਰੀ ਦੇ ਇਸ਼ਾਰੇ ਉੱਤੇ ਦਲਿਤਾਂ ਦਾ ਸਮਰਥਨ ਕਰਨ ਲਈ ਆਯੋਜਿਤ ਕੀਤਾ ਗਿਆ ਸੀ। ਵਫਦ ਨੇ ਕਿਹਾ ਕਿ ਇਹ ਮਾਮਲਾ ਇੱਕ ਮਿਸਾਲ ਬਣ ਗਿਆ ਹੈ, ਕਿਉਂਕਿ ਇਹ ਅਪਮਾਨਜਨਕ ਟਿੱਪਣੀਆਂ ਉਹਨਾਂ ਜਨਤਕ ਅਹੁਦੇਦਾਰਾਂ ਵੱਲੋਂ ਕੀਤੀਆਂ ਗਈਆਂ ਸਨ, ਜਿਹਨਾਂ ਤੋਂ ਦਲਿਤ ਭਾਈਚਾਰੇ ਦੀ ਰਾਖੀ ਕੀਤੇ ਜਾਣ ਦੀ ਉਮੀਦ ਸੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ ਗੁਲਸ਼ਨ, ਜਸਟਿਸ ਸੇਵਾ ਮੁਕਤ ਨਿਰਮਲ ਸਿੰਘ, ਦਰਸ਼ਨ ਸਿੰਘ ਸ਼ਿਵਾਲਿਕ, ਡਾਕਟਰ ਸੁਖਵਿੰਦਰ ਕੁਮਾਰ, ਬਲਦੇਵ ਖਹਿਰਾ, ਐਸਆਰ ਕਲੇਰ ਅਤੇ ਦੇਸਰਾਜ ਧੁੱਗਾ ਵੀ ਹਾਜ਼ਿਰ ਸਨ। 

 

Tags: Gulzar Singh Ranike , Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD