Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੇਂਦਰ ਸਰਕਾਰ ਬਿਨਾਂ ਦੇਰੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰੇ : ਬਲਬੀਰ ਸਿੰਘ ਸਿੱਧੂ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 Apr 2018

Last updated on: Apr 11, 2018, 00:00 IST

ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਮੰਗ ਕੀਤੀ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਕੇਂਦਰ ਸਰਕਾਰ ਬਿਨਾਂ ਦੇਰੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰੇ ਤਾਂ ਕਿ ਦੇਸ਼ ਦੀ ਡੁੱਬ ਰਹੀ ਕਿਰਸਾਣੀ ਨੂੰ ਬਚਾਇਆ ਜਾ ਸਕੇ। ਵਿਧਾਇਕ ਸ. ਸਿੱਧੂ ਅੱਜ ਨਜ਼ਦੀਕੀ ਪਿੰਡ ਭਾਗੋਮਾਜਰਾ ਦੇ ਫੋਕਲ ਪੁਆਇੰਟ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮਗਰੋਂ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਮੁੱਖ ਦਫਤਰ ਵਿਖੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ।ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਚਾਰ ਸਾਲ ਤੋਂ ਦੇਸ਼ ਦੀ ਵਾਗਡੋਰ ਸੰਭਾਲ ਰਹੇ ਹਨ, ਪਰ ਹਾਲੇ ਤੱਕ ਵੀ ਭਾਜਪਾ ਨੇ ਕਿਸਾਨਾਂ ਦੀ ਇਸ ਚਿਰਕੋਣੀ ਮੰਗ ਵੱਲ ਧਿਆਨ ਨਹੀਂ ਦਿੱਤਾ। ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਦੇ ਪਹਿਲੇ ਸਾਲ ਦੌਰਾਨ ਹੀ ਕਿਸਾਨਾਂ ਦੀ ਕਰਜਾ ਮੁਆਫੀ ਸ਼ੁਰੂ ਕਰ ਦਿੱਤੀ ਹੈ ਅਤੇ ਕੈਪਟਨ ਸਰਕਾਰ ਨੇ ਆਪਣੇ ਬਜਟ ਵਿਚ ਬਿਆਲੀ ਸੌ ਪੰਜਾਹ ਕਰੋੜ ਰੁਪਏ ਦੀ ਵਿਵਸਥਾ ਸਿਰਫ ਕਿਸਾਨਾਂ ਦਾ ਕਰਜਾ ਮੁਆਫ ਕਰਨ ਲਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿਚੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੰਡੀਆਂ ਵਿਚ ਸਰਕਾਰ ਦੁਆਰਾ ਕਿਸਾਨਾਂ ਲਈ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਹੋਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਆਈ ਕਣਕ ਦਾ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਅਤੇ ਲਿਫਟਿੰਗ ਸਬੰਧੀ ਕੋਈ ਵੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਬੰਧਤ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਸਬੰਧੀ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜੇਕਰ ਕੋਈ ਵੀ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਭਾਗੋ ਮਾਜਰਾ ਫੋਕਲ ਪੁਆਇੰਟ ਅੰਦਰ ਚੱਲ ਰਹੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਉਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜਕਾਲ ਸਮੇਂ ਕਦੇ ਵੀ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕੋਈ ਮੁਸ਼ਕਿਲ ਪੇਸ਼ ਨਹੀਂ ਆਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਜਸਵਿੰਦਰ ਸਿੰਘ ਸਰਪੰਚ ਭਾਗੋਮਾਜਰਾ, ਸੁਦੇਸ਼ ਕੁਮਾਰ ਗੋਗਾ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਚੌ. ਹਰਨੇਕ ਸਿੰਘ ਨੇਕੀ ਸਨੇਟਾ, ਚੌ. ਰਿਸ਼ੀਪਾਲ ਸਨੇਟਾ, ਰਣਧੀਰ ਸਿੰਘ ਧੀਰਾ ਚਾਓ ਮਾਜਰਾ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਜਗਤਾਰ ਸਿੰਘ ਮਨੌਲੀ, ਮਨਜੀਤ ਸਿੰਘ ਸਾਬਕਾ ਸਰਪੰਚ ਮਨੌਲੀ, ਕਰਮਜੀਤ ਸਿੰਘ ਭਾਗੋਮਾਜਰਾ, ਕਿਸਾਨ ਆਗੂ ਟਹਿਲ ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜੀ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਅਮਰੀਕ ਸਿੰਘ ਕੰਬਾਲਾ, ਸੋਮਨਾਥ ਸਾਬਕਾ ਸਰਪੰਚ ਗੁਡਾਣਾ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਕੁਲਬੀਰ ਸਿੰਘ ਸਰਪੰਚ ਗੁਡਾਣਾ, ਨਛੱਤਰ ਸਿੰਘ ਕੰਬਾਲਾ, ਗੁਰਚਰਨ ਸਿੰਘ ਭੰਵਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD