Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 14 ਅਪ੍ਰੈਲ ਤੋਂ 5 ਮਈ ਤੱਕ ਚਲਾਇਆ ਜਾਵੇਗਾ ਗਰਾਮ ਸਵਰਾਜ ਅਭਿਆਨ : ਚਰਨਦੇਵ ਸਿੰਘ ਮਾਨ

ਵੱਖ-ਵੱਖ ਦਿਹਾੜਿਆਂ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Apr 2018

Last updated on: Apr 12, 2018, 00:00 IST

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 14 ਅਪ੍ਰੈਲ ਤੋਂ 5 ਮਈ ਤੱਕ ਗਰਾਮ ਸਵਰਾਜ ਅਭਿਆਨ ਚਲਾਇਆ ਜਾਵੇਗਾ। ਇਸ ਅਭਿਆਨ ਦਾ ਟਿੱਚਾ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ, ਚੱਲ ਰਹੇ ਸਰਕਾਰੀ ਪ੍ਰੋਗਰਾਮਾਂ ਬਾਰੇ ਸੁਝਾਅ ਲੈਣਾ, ਨਵੀਆਂ ਪਹਿਲ ਕਦਮੀਆਂ ਵਿਚ ਲੋਕਾਂ ਦੀ ਸ਼ਮੂਲੀਅਤ ਵਧਾਉਣਾ, ਕਿਸਾਨਾਂ ਦੀ ਆਮਦਨ ਵਧਾਉਣਾ, ਰੋਜ਼ੀ ਰੋਟੀ ਦੇ ਮੌਕਿਆਂ ਵਿਚ ਵਾਧਾ ਕਰਨਾ, ਕੌਮੀ ਤਰਜੀਹਾਂ ਜਿਵੇਂ ਕਿ ਸਵੱਛਤਾ ਅਭਿਆਨ ਉੱਤੇ ਮੁੜ ਜ਼ੋਰ ਦੇਣਾ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਗਰਾਮ ਸਵਰਾਜ ਅਭਿਆਨ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਮੁੱਖ ਤੌਰ 'ਤੇ 7 ਸਕੀਮਾਂ, ਉਜਾਲਾ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਸਹਿਜ ਬਿਜਲੀ ਹਰ ਘਰ ਯੋਜਨਾ -ਸੌਭਾਗਿਆ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਅਤੇ ਮਿਸ਼ਨ ਇੰਦਰਧਨੁਸ਼ ਤਹਿਤ ਕੋਈ ਵੀ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਦੀ ਪਾਤਰਤਾ ਅਤੇ ਲਾਭ ਤੋਂ ਵਾਂਝਾ ਨਾ ਰਹੇ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਇਕ ਖਾਸ ਪੱਖ ਇਹ ਵੀ ਹੋਵੇਗਾ ਕਿ ਗਰਾਮ ਪੰਚਾਇਤਾਂ ਦੇ ਫੰਡਾਂ ਅਤੇ ਗਰਾਮ ਪੰਚਾਇਤਾਂ ਦੁਆਰਾ ਸਬੰਧਤ ਵਿਭਾਗਾਂ ਦੀਆਂ ਸਕੀਮਾਂ ਨੂੰ ਚਲਾਉਣ ਲਈ ਕੀਤੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਜਨਤਕ ਕੀਤੀ ਜਾਵੇਗੀ। ਇਸ ਕੰਮ ਲਈ ਪੰਚਾਇਤੀ ਖੇਤਰ ਵਿਚ ਕੰਧ 'ਤੇ ਪੈਟਿੰਗ ਬਣਾਉਣ ਜਾਂ ਫਲੈਕਸ ਦੀ ਮਦਦ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਗਰਾਮ ਸਵਰਾਜ ਅਭਿਆਨ ਤਹਿਤ ਭਲਾਈ ਵਿਭਾਗ ਵਲੋਂ 14 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਸਮਾਜਿਕ ਨਿਆਂ ਦਿਵਸ ਸਬੰਧੀ ਸਮਾਗਮ ਕਰਵਾਇਆ ਜਾਵੇਗਾ। 18 ਅਪ੍ਰੈਲ ਨੂੰ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਸਾਰੀਆਂ ਗਰਾਮ ਪੰਚਾਇਤਾਂ ਵਿਚ ਵੀ ਸਵੱਛ ਭਾਰਤ ਦਿਵਸ ਮਨਾਇਆ ਜਾਵੇਗਾ ਤੇ ਸਵੱਛਤਾ ਸਬੰਧੀ ਜਾਗਰੂਕ ਕਰਨ ਲਈ ਰੈਲੀਆਂ ਵੀ ਕੱਢੀਆਂ ਜਾਣਗੀਆਂ। ਇਸੇ ਤਰ੍ਹਾਂ 20 ਅਪ੍ਰੈਲ ਨੂੰ ਉਜਵਲਾ ਦਿਵਸ ਮਨਾਇਆ ਜਾਵੇਗਾ, ਜਿਸ ਤਹਿਤ ਪੰਚਾਇਤਾਂ ਦੀਆਂ ਵਿਸ਼ੇਸ਼ ਮੀਟਿੰਗਾਂ ਕਰਵਾਉਣ ਦੇ ਨਾਲ-ਨਾਲ ਉਜਵਲਾ ਲਾਭਪਾਤਰੀਆਂ ਨੂੰ ਐਲ.ਪੀ.ਜੀ. ਗੈਸ ਸਿਲੰਡਰ ਵੰਡਣ ਦੇ ਨਾਲ-ਨਾਲ ਐਲ.ਪੀ.ਜੀ. ਸਬੰਧੀ ਸੁਰੱਖਿਆ ਅਤੇ ਵਰਤੋਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸਵਰਾਜ ਅਭਿਆਨ ਤਹਿਤ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ 2018 ਮਨਾਉਣ ਲਈ ਰਾਸ਼ਟਰੀ ਪੱਧਰ 'ਤੇ ਸਮਾਗਮ ਕਰਵਾਇਆ ਜਾਣਾ ਹੈ। ਉਸ ਦਿਨ ਪ੍ਰਧਾਨ ਮੰਤਰੀ ਵਲੋਂ ਚੰਗੀ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਨੂੰ ਈ-ਪੰਚਾਇਤ ਪੁਰਸਕਾਰ, ਦੀਨ ਦਿਆਲ ਉਪਾਧਿਆ ਪੰਚਾਇਤ ਸਸ਼ਕਤੀਕਰਨ ਪੁਰਸਕਾਰ, ਨਾਨਾ ਜੀ ਦੇਸ਼ਮੁੱਖ ਰਾਸ਼ਟਰੀ ਗੌਰਵ ਸਭਾ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 

 ਇਸ ਦਿਨ ਗਰਾਮ ਪੰਚਾਇਤਾਂ ਵਲੋਂ ਵਿਸ਼ੇਸ਼ ਗਰਾਮ ਸਭਾ ਦਾ ਆਯੋਜਨ ਵੀ ਕੀਤਾ ਜਾਵੇਗਾ, ਜਿਸ ਵਿਚ ਟੀਕਾਕਰਨ ਅਤੇ ਸਿਹਤ , ਔਰਤਾਂ ਦਾ ਸਸ਼ਕਤੀਕਰਨ ਅਤੇ ਸਮਾਜ ਵਿਕਾਸ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬਾਲ ਪੰਚਾਇਤਾਂ ਵਿਚ ਡਰਾਇੰਗ/ਪੇਟਿੰਗ ਅਤੇ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਸ. ਮਾਨ ਨੇ ਦੱਸਿਆ ਕਿ 28 ਅਪ੍ਰੈਲ ਨੂੰ ਗਰਾਮ ਸਵਰਾਜ ਦਿਵਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗਰਾਮੀਣ ਅਤੇ ਪ੍ਰਧਾਨ ਮੰਤਰੀ ਸਹਿਜ ਬਿਜਲੀ ਹਰ ਘਰ ਯੋਜਨਾ-ਸੌਭਾਗਿਆ ਅਤੇ ਸਰਕਾਰ ਦੀਆਂ ਹੋਰ ਸਕੀਮਾਂ ਦੇ ਲਾਭਪਾਤਰੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਪਾਤਰਤਾ ਦਿੱਤੀ ਜਾਵੇਗੀ। ਇਸ ਦੇ ਨਾਲ-ਨਾਲ ਵੱਖੋ-ਵੱਖ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਾਲੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਜਿਹੜੇ ਬਲਾਕ ਜਾਂ ਗਰਾਮ ਪੰਚਾਇਤਾਂ ਨੇ ਵੱਖੋ-ਵੱਖਰੇ ਪ੍ਰੋਗਰਾਮਾਂ ਨੂੰ ਵਧੀਆ ਢੰਗ ਨਾਲ ਲਾਗੂ ਕੀਤਾ ਹੈ, ਉਨ੍ਹਾਂ ਦਾ ਵੀ ਸਨਮਾਨ ਕੀਤਾ ਜਾਵੇਗਾ।ਸ. ਮਾਨ ਨੇ ਦੱਸਿਆ ਕਿ 30 ਅਪ੍ਰੈਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਆਯੂਸ਼ਮਾਨ ਭਾਰਤ ਦਿਵਸ ਮਨਾਇਆ ਜਾਵੇਗਾ ਅਤੇ ਗਰਾਮ ਪੰਚਾਇਤ ਪੱਧਰ 'ਤੇ ਮੈਡੀਕਲ ਬੀਮਾ/ਆਯੂਸ਼ਮਾਨ ਭਾਰਤ ਸਕੀਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ।  2 ਮਈ ਨੂੰ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਕਲਿਆਣ ਦਿਵਸ ਮਨਾਇਆ ਜਾਵੇਗਾ, ਜਿਸ ਤਹਿਤ ਕਿਸਾਨਾਂ ਦੀ ਆਮਦਨ ਵਧਾਉਣ ਸਬੰਧੀ ਉਨ੍ਹਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਟਰੇਨਿੰਗ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸੇ ਤਰ੍ਹਾਂ 5 ਮਈ ਨੂੰ ਆਜੀਵਿਕਾ ਦਿਵਸ ਮਨਾਇਆ ਜਾਵੇਗਾ ਤੇ ਇਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਨੌਕਰੀ ਪੇਸ਼ਕਸ ਪੱਤਰ ਵੰਡੇ ਜਾਣਗੇ ਤੇ ਹੁਨਰ ਵਿਕਾਸ ਬਾਰੇ ਫਿਲਮਾਂ ਦਿਖਾਉਣ ਦੇ ਨਾਲ ਨਾਲ ਆਰਸੈਟੀ ਉਮੀਦਵਾਰਾਂ ਲਈ ਕਰੈਡਿਟ ਕੈਂਪ ਵੀ ਲਾਏ ਜਾਣਗੇ। ਇਸ ਤੋਂ ਇਲਾਵਾ ਆਜੀਵਿਕਾ ਦਿਵਸ ਸਬੰਧੀ ਹੋਰ ਵੀ ਵੱਡੀ ਗਿਣਤੀ ਗਤੀਵਿਧੀਆਂ ਕੀਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਗਰਾਮ ਸਵਰਾਜ ਅਭਿਆਨ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਅਭਿਆਨ ਤਹਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਤਨਦੇਹੀ ਨਾਲ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਡੀ.ਕੇ. ਸਾਲਦੀ, ਡੀ.ਐਫ.ਐਸ.ਈ. ਸੁਖਵਿੰਦਰ ਸਿੰਘ, ਬੀ.ਬੀ.ਪੀ.ਓ. ਡੇਰਾਬੱਸੀ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ. ਖਰੜ ਰਾਣਾ ਪ੍ਰਤਾਪ ਸਿੰਘ, ਬੀ.ਡੀ.ਪੀ.ਓ. ਮਾਜਰੀ ਦਿਲਾਵਰ ਕੌਰ, ਖੇਤੀਬਾੜੀ ਵਿਭਾਗ ਤੋਂ ਗੁਰਦਿਆਲ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD