Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਛੇ ਜ਼ਿਲ੍ਹਿਆਂ ਦੇ 73748 ਕਿਸਾਨਾਂ ਨੂੰ485.69ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫਿਕੇਟ ਤਕਸੀਮ

ਸਥਾਨਕ ਵਿਧਾਇਕ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਮੈਨੂੰ ਆਖਿਆ- ਮਨਪ੍ਰੀਤ ਸਿੰਘ ਬਾਦਲ

Web Admin

Web Admin

5 Dariya News

ਰਾਮਪੁਰਾ (ਸੰਗਰੂਰ) , 12 Apr 2018

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਅੱਜ ਫੇਰ 6 ਜ਼ਿਲ੍ਹਿਆਂ ਦੇ 73748 ਕਿਸਾਨਾਂ ਨੂੰ485.69ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਤਕਸੀਮ ਕੀਤੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਕੈਬਨਿਟ ਸਾਥੀਆਂ ਦੀ ਹਾਜ਼ਰੀ ਵਿਚ 14 ਕਿਸਾਨਾਂ ਨੂੰ ਸੰਕੇਤ ਦੇ ਰੂਪ ਵਿਚ ਕਰਜ਼ਾ ਮੁਆਫੀ ਸਰਟੀਫਿਕੇਟ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਲੋਕ ਨਿਰਮਾਣ ਮੰਤਰੀ ਰਜੀਆ ਸੁਲਤਾਨ ਅਤੇ ਜੰਗਲਾਤ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਹਾਜ਼ਰ ਸਨ।ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਦੇਸ਼ ਮਾਮਲਿਆਂ ਦੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੀ ਇਸ ਕਰਜ਼ਾ ਮੁਕਤੀ ਸਮਾਰੋਹ ਵੇਲੇ ਹਾਜ਼ਰ ਸਨ ਜਦ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹੈਲੀਕਾਪਟਰ ਵਿਚ ਆਖ਼ਰੀ ਮਿੰਟ 'ਤੇ ਖਰਾਬੀ ਆ ਜਾਣ ਕਾਰਨ ਮਜਬੂਰਨ ਇਸ ਸਮਾਗਮ ਵਿਚ ਹਾਜ਼ਰ ਨਹੀਂ ਹੋ ਸਕੇ।ਆਪਣੇ ਪ੍ਰੋਗਰਾਮ ਵਿਚ ਤਬਦੀਲੀ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰ ਕੇ ਇਸ ਮੌਕੇ ਨਿੱਜੀ ਤੌਰ 'ਤੇ ਸ਼ਾਮਲ ਨਾ ਹੋ ਸਕਣ ਕਰਕੇ ਅਫ਼ਸੋਸ ਪ੍ਰਗਟ ਕੀਤਾ ਅਤੇ ਉਨ੍ਹਾਂ ਨੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਇਆ।ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਮਪੁਰਾ ਖੇਡ ਸਟੇਡੀਅਮ ਦਾ ਪੱਧਰ ਉੱਚਾ ਚੁੱਕਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਜਦ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਭਾਸ਼ਨ ਦੌਰਾਨ ਕਿਹਾ ਕਿ ਭਵਾਨੀਗੜ੍ਹ ਹਸਪਤਾਲ ਵਿਚ ਟਰੋਮਾ ਸੈਂਟਰ ਅਤੇ ਸੰਗਰੂਰ ਲਈ ਮੈਡੀਕਲ ਕਾਲਜ ਸਣੇ ਸਥਾਨਕ ਵਿਧਾਇਕ ਵਿਜੇਂਦਰ ਸਿੰਗਲਾ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਮੈਨੂੰ ਨਿਰਦੇਸ਼ ਦਿੱਤੇ ਹਨ।ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐਸ.ਏ.ਐਸ. ਨਗਰ ਦੇ ਕਿਸਾਨ ਲਾਭਪਾਤਰੀਆਂ ਨੂੰ ਅੱਜ ਦੇ ਸਮਾਗਮ ਦੌਰਾਨ ਕਰਜ਼ਾ ਮੁਆਫੀ ਸਕੀਮ ਹੇਠ ਸਰਟੀਫਿਕੇਟ ਵੰਡੇ ਗਏ। ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਲਈ ਚੁੱਕੇ ਗਏ ਇਸ ਇਤਿਹਾਸਕ ਕਦਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਸੂਬੇ ਦੀ ਵਿੱਤੀ ਹਾਲਤ ਮਾੜੀ ਹੋਣ ਦੇ ਬਾਵਜੂਦ ਦੇਸ਼ ਵਿਚ ਪੰਜਾਬ ਦੇ ਕਿਸਾਨਾਂ ਦਾ ਸਭ ਤੋਂ ਵੱਧ ਕਰਜ਼ਾ ਮੁਆਫ ਕੀਤਾ ਗਿਆ ਹੈ।

ਪਿਛਲੇ 10 ਸਾਲਾਂ ਦੇ ਸ਼ਾਸਨ ਦੌਰਾਨ ਕਿਸਾਨਾਂ ਲਈ ਡੱਕਾ ਭੰਨ ਕੇ ਦੋਹਰਾ ਨਾ ਕਰ ਸਕਣ ਵਿਚ ਨਾਕਾਮ ਰਹੀ ਅਕਾਲੀ ਲੀਡਰਸ਼ਿਪ ਵੱਲੋਂ ਝੂਠੇ ਭੰਡੀ ਪ੍ਰਚਾਰ ਰਾਹੀਂ ਕਾਂਗਰਸ ਸਰਕਾਰ ਦੇ ਅਕਸ਼ ਨੂੰ ਢਾਹ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਮਨਪ੍ਰੀਤ ਸਿੰਘ ਬਾਦਲ ਨੇ ਤਿੱਖੀ ਆਲੋਚਨਾ ਕੀਤੀ।ਸ੍ਰੀਮਤੀਰਜ਼ੀਆ ਸੁਲਤਾਨ ਅਤੇ ਸ. ਸਾਧੂ ਸਿੰਘ ਧਰਮਸੋਤ ਨੇ ਵੀ ਅਕਾਲੀਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਕਾਲੀ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਖੇਡ ਵਿਚ ਰੁੱਝੇ ਹੋਏ ਹਨ। ਮੰਤਰੀਆਂ ਨੇ ਸੂਬੇ ਨੂੰ ਤਬਾਹ ਕਰਨ ਦੇ ਲਈ ਅਕਾਲੀਆਂ ਦੀ ਤਿੱਖੀ ਆਲੋਚਣਾ ਕੀਤੀ।ਇਸ ਮੌਕੇ ਬੋਲਦਿਆਂ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਨ ਸ੍ਰੀ ਸੁਨੀਲ ਜਾਖੜ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਦੇ ਖ਼ਜ਼ਾਨੇ ਨੂੰ ਤਬਾਹ ਕਰਕੇ ਆਪਣੇ ਹਿੱਤਾਂ ਦੀ ਪੂਰਤੀ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਅਕਾਲੀ ਦਲ ਵਾਲੇ ਕਰਜ਼ਾ ਮੁਆਫ਼ੀ ਯੋਜਨਾ ਸਬੰਧੀਂ ਤਰ੍ਹਾਂ-ਤਰ੍ਹਾਂ ਦੇ ਸਵਾਲ ਉਠਾ ਰਹੇ ਹਨ ਪਰੰਤੂ ਜਿਆਦਾ ਤਰ ਸਹਿਕਾਰੀ ਸਭਾਵਾਂ ਦੇ ਕਰਜਾ ਨਾ ਮੋੜਨ ਵਾਲੇ ਅਕਾਲੀ ਦਲ ਨਾਲ ਸਬੰਧਤ ਆਗੂ ਹੀ ਹਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਬੇਨਤੀ ਕਰਨਗੇ ਕਿ ਇਨ੍ਹਾਂ ਜਾਣਬੁੱਝ ਕੇ ਕਰਜਾ ਨਾ ਮੋੜਨ ਵਾਲੇ ਵੱਡੇ ਡਿਫ਼ਾਲਟਰਾਂ ਦੀ ਕੁਰਕੀ ਕਰਨ ਦੀ ਪ੍ਰਕ੍ਰਿਆ ਸ਼ੁਰੂ ਕਰਨ।ਇਸ ਮੌਕੇ ਪੁੱਜੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਦੇ ਇਸ ਵੱਡੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਕਿਸਾਨਾਂ ਦੀ ਕਰਜੇ ਦੀ ਸਮੱਸਿਆ ਦਾ ਪੱਕਾ ਹੱਲ ਕੱਢਣ ਦੇ ਮਕਸਦ ਤਹਿਤ ਇੱਕ ਨੀਤੀ ਬਣਾਉਣ ਲਈ ਵਿਧਾਇਕਾਂ ਦੀ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾੜੀ ਮਾਲੀ ਹਾਲਤ ਦੇ ਬਾਵਜੂਦ ਵੀ ਕੈਪਟਨ ਸਰਕਾਰ ਨੇ ਅਕਾਲੀ ਸਰਕਾਰ ਵੱਲੋਂ ਗਿਰਵੀ ਰੱਖੇ ਗਏ ਮੰਡੀ ਬੋਰਡ ਨੂੰ 2000 ਕਰੋੜ ਰੁਪਏ ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਤੇ ਕੁਝ ਨਵੀਆਂ ਲਿੰਕ ਸੜਕਾਂ ਬਣਾਉਣ ਲਈ ਦਿੱਤੇ ਹਨ। ਜਦੋਂਕਿ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਵੀ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।ਇਸ ਦੌਰਾਨ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਅਕਾਲੀ ਦਲ ਵਾਲੇ ਖ਼ੁਦ ਤਾਂ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦੇ ਸਕੇ ਅਤੇ ਨਾ ਹੀ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਕਰਜਾ ਰਾਹਤ ਰਾਸ਼ੀ ਹੀ ਕਿਸਾਨਾਂ ਨੂੰ ਵੰਡ ਸਕੇ।

ਸਮਾਗਮ ਦੌਰਾਨ ਸੰਗਰੂਰ ਦੇ ਵਿਧਾਇਕ ਸ੍ਰੀ ਵਿਜੇਇੰਦਰ ਸਿੰਗਲਾ ਨੇ ਆਏ ਹੋਏ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਅਹਿਮ ਸਮਾਗਮ ਸੰਗਰੂਰ ਜ਼ਿਲ੍ਹੇ 'ਚ ਰੱਖਕੇ ਇਸ ਜ਼ਿਲ੍ਹੇ ਨੂੰ ਜੋ ਮਾਣ ਦਿੱਤਾ ਹੈ, ਉਸ ਲਈ ਸੰਗਰੂਰ ਦੇ ਨਿਵਾਸੀ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਲਈ ਜੋ ਕੁਝ ਕਾਂਗਰਸ ਸਰਕਾਰਾਂ ਨੇ ਕੀਤਾ ਹੈ, ਉਹ ਅਕਾਲੀ ਭਾਜਪਾ ਸਰਕਾਰ ਕਦੇ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਨੇ ਹਮੇਸ਼ਾ ਪੰਥ ਦੀ ਰਾਜਨੀਤੀ ਕੀਤੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਜੋ ਕੁਝ ਕਿਹਾ ਉਹ ਕਰਕੇ ਵਿਖਾਇਆ, ਜਿਸ ਦੀ ਉਦਾਹਰਣ ਸ੍ਰੀ ਹਰਿਮੰਦਿਰ ਸਾਹਿਬ ਤੇ ਦੁਰਗਿਆਣਾ ਮੰਦਿਰ ਤੋਂ ਪੰਜਾਬ ਦੇ ਹਿੱਸੇ ਦਾ ਜੀ.ਐਸ.ਟੀ ਹਟਾਉਣ ਲਈ ਵੀ ਉਹੋ ਹੀ ਅੱਗੇ ਆਏ ਹਨ।ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਵਿਧਾਇਕ ਸ੍ਰੀ ਵਿਜੇਇੰਦਰ ਸਿੰਗਲਾ, ਸ. ਰਣਦੀਪ ਸਿੰਘ, ਸ. ਬਲਬੀਰ ਸਿੰਘ ਸਿੱਧੂ, ਸ. ਸੁਰਜੀਤ ਸਿੰਘ ਧੀਮਾਨ, ਸ. ਨਿਰਮਲ ਸਿੰਘ ਸ਼ੁਤਰਾਣਾ, ਸ. ਹਰਦਿਆਲ ਸਿੰਘ ਕੰਬੋਜ, ਸ੍ਰੀ ਮਦਨ ਲਾਲ ਜਲਾਲਪੁਰ, ਸ. ਕੁਲਜੀਤ ਸਿੰਘ ਨਾਗਰਾ, ਸ. ਦਲਵੀਰ ਸਿੰਘ ਗੋਲਡੀ, ਸ. ਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਜੀ.ਪੀ., ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਸਾਬਕਾ ਵਿਧਾਇਕ ਸ੍ਰੀ ਮੁਹੰਮਦ ਸਦੀਕ, ਸ. ਧਨਵੰਤ ਸਿੰਘ ਧੂਰੀ, ਸ੍ਰੀਮਤੀ ਹਰਚੰਦ ਕੌਰ ਘਨੌਰੀ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ, ਸ੍ਰੀਮਤੀ ਦਮਨ ਬਾਜਵਾ, ਮਾਈ ਰੂਪ ਕੌਰ, ਸ. ਸੁਰਿੰਦਰ ਸਿੰਘ ਘੁੰਮਣ, ਸ. ਬਲਵੰਤ ਸਿੰਘ ਸ਼ੇਰਗਿੱਲ, ਕੈਪਟਨ ਗੁਰਜੀਤ ਸਿੰਘ ਜਵੰਧਾ, ਸ੍ਰੀ ਸੁਭਾਸ਼ ਗਰੋਵਰ, ਸ੍ਰੀ ਅਜੈਬ ਸਿੰਘ ਰਟੌਲ, ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ. ਰੈਡੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਸ. ਗੁਰਕਿਰਤ ਕ੍ਰਿਪਾਲ ਸਿੰਘ, ਰਜਿਸਟ੍ਰਾਰ ਕੋਆਪ੍ਰੇਟਿਵ ਸੋਸਾਇਟੀਜ ਪੰਜਾਬ ਸ੍ਰੀ ਏ.ਐਸ. ਬੈਂਸ, ਮੰਡੀ ਬੋਰਡ ਦੇ ਸਕੱਤਰ ਸ੍ਰੀ ਅਮਿਤ ਢਾਕਾ, ਐਮ.ਡੀ. ਸਟੇਟ ਕੋਆਪ੍ਰੇਟਿਵ ਬੈਂਕ ਡਾ. ਐਸ.ਕੇ. ਬਾਤਿਸ਼, ਪਟਿਆਲਾ ਦੇ ਡਵੀਜਨਲ ਕਮਿਸ਼ਨਰ ਸ੍ਰੀ ਵੀ.ਕੇ. ਮੀਣਾ, ਪਟਿਆਲਾ ਜੋਨ ਦੇ ਆਈ.ਜੀ. ਸ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ, ਐਸ.ਐਸ.ਪੀ. ਸੰਗਰੂਰ ਸ. ਮਨਦੀਪ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ 'ਚ 6 ਜ਼ਿਲ੍ਹਿਆਂ, ਸੰਗਰੂਰ, ਬਰਨਾਲਾ, ਪਟਿਆਲਾ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਰਜਾ ਰਾਹਤ ਸਕੀਮ ਦਾ ਲਾਭ ਲੈਣ ਵਾਲੇ ਲਾਭਪਾਤਰੀ ਕਿਸਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਵੀ ਮੌਜੂਦ ਸਨ।ਸਮਾਗਮ ਦੌਰਾਨ ਸੇਵਾ ਮੁਕਤ ਡਿਪਟੀ ਰਜਿਸਟਰਾਰ ਜਨਾਬ ਸਮਸ਼ਾਦ ਅਲੀ ਨੇ ਮੰਚ ਸੰਚਾਲਣ ਕੀਤਾ। ਇਸ ਸਮੇਂ 6 ਜ਼ਿਲ੍ਹਿਆਂ ਦੇ ਜਿਹੜ੍ਹੇ 14 ਕਿਸਾਨਾਂ ਨੂੰ ਕਰਜਾ ਰਾਹਤ ਮੁਕਤੀ ਸਕੀਮ ਦੇ ਸਰਟੀਫਿਕੇਟ ਸੰਕੇਤਕ ਤੌਰ 'ਤੇ ਵੰਡੇ ਗਏ, ਉਨ੍ਹਾਂ 'ਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਪਨੈਚਾ ਦਾ ਰਜਿੰਦਰ ਸਿੰਘ, ਸੰਗਰੂਰ ਜ਼ਿਲ੍ਹੇ ਦੇ ਸਿਕੰਦਰਪੁਰਾ ਤੋਂ ਲਾਲ ਸਿੰਘ, ਭੱਟੀਵਾਲ ਕਲਾਂ ਤੋਂ ਗੁਰਤੇਜ ਸਿੰਘ, ਅਲੀਪੁਰ ਤੋਂ ਦਰਸ਼ਨ ਸਿੰਘ, ਫ਼ਤਹਿਗੜ੍ਹ ਪੰਜਗਰਾਂਈਆਂ ਤੋਂ ਸੁਖਵਿੰਦਰ ਸਿੰਘ ਤੇ ਪਿੰਡ ਸ਼ਾਹਪੁਰ ਕਲਾਂ ਤੋਂ ਨਛੱਤਰ ਸਿੰਘ, ਜ਼ਿਲ੍ਹਾ ਬਰਨਾਲਾ ਤੋਂ ਅਸਪਾਲ ਕਲਾਂ ਤੋਂ ਪ੍ਰਿਤਪਾਲ ਸਿੰਘ, ਬਿਲਾਸਪੁਰੀਆ ਕੋਠੇ ਤੋਂ ਹਰਪ੍ਰੀਤ ਸਿੰਘ, ਪਟਿਆਲਾ ਜ਼ਿਲ੍ਹੇ ਦੇ ਪਿੰਡ ਭੱਠਲਾਂ ਤੋਂ ਤਰਲੋਚਨ ਸਿੰਘ, ਮੰਡੌੜ ਤੋਂ ਸਤਗੁਰ ਸਿੰਘ, ਰੂਪਨਗਰ ਜ਼ਿਲ੍ਹੇ ਦੇ ਸਜਮੌਰ ਤੋਂ ਪ੍ਰੇਮ ਸਿੰਘ, ਸਲਾਪੁਰ ਤੋਂ ਰਣਧੀਰ ਸਿੰਘ, ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਪਿੰਡ ਗੋਚਰ ਤੋਂ ਕੇਸਰ ਸਿੰਘ ਅਤੇ ਭਾਗੋਮਾਜਰਾ ਤੋਂ ਅਮਰ ਸਿੰਘ ਸ਼ਾਮਲ ਸਨ।

 

Tags: Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD