Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਸਕਾਰਆਤਮਕ ਸੋਚ ਅਤੇ ਸਮਰਪਣ ਦੀ ਭਾਵਨਾਂ ਨਾਲ ਸੁਰੂ ਕੀਤਾ ਕੋਈ ਵੀ ਉਪਰਾਲਾ ਸਾਰਥਕ ਨਤੀਜਾ ਦਿੰਦਾ ਹੈ- ਗੁਰਨੀਤ ਤੇਜ ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਗੁਰਨੀਤ ਤੇਜ,ਐਸ.ਐਸ.ਪੀ.ਰਾਜਬੱਚਨ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਦਾ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਚ ਹੋਇਆ ਸਨਮਾਨ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 12 Apr 2018

ਹੋਲੇ ਮਹੱਲੇ ਮੋਕੇ ਪ੍ਰਬੰਧਾਂ ਨੂੰ ਸੰਚਾਰੂ ਢੰਗ ਨਾਲ ਕਰਨ ਅਤੇ ਸ਼ਰਧਾਲੂਆਂ ਨੂੰ ਬੇਹਤਰ ਸਹੂਲਤਾਂ ਦੇ ਕੇ ਨਿਰਵਿਘਨ ਇਸਤਿਹਾਰ ਨੂੰ ਨੇਪਰੇ ਚਾੜਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਰਜਿ. ਸ੍ਰੀ ਅਨੰਦਪੁਰ ਸਾਹਿਬ ਵੱਲੋ ਅੱਜ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਚ ਡਿਪਟੀ ਕਮਿਸ਼ਨਰ ਗੁਰਨੀਤ ਤੇਜ,ਆਈ.ਏ.ਐਸ., ਜਿਲ੍ਹਾ ਪੁਲਿਸ ਮੁੱਖੀ ਰਾਜਬੱਚਨ ਸਿੰਘ ਸੰਧੂ,ਵਧੀਕ ਡਿਪਟੀ ਕਮਿਸ਼ਨਰ ਲਖਮੀਰ ਸਿੰਘ ਰਾਜਪੂਤ, ਰਕੇਸ਼ ਕੁਮਾਰ ਗਰਗ ਐਸ.ਡੀ.ਐਮ.ਸ੍ਰੀ ਅਨੰਦਪੁਰ ਸਾਹਿਬ, ਰੂਹੀ ਦੁੱਗ ਆਈ.ਏ.ਐਸ. ਐਸ.ਡੀ.ਐਮ.ਸ੍ਰੀ ਚਮਕੌਰ ਸਾਹਿਬ, ਰਮਿੰਦਰ ਸਿੰਘ ਕਾਹਲੋਂ ਡੀ.ਐਸ.ਪੀ.ਸ੍ਰੀ ਅਨੰਦਪੁਰ ਸਾਹਿਬ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੋਕੇ ਸੇਵਾ ਦੇ ਪੂੰਜ ਸੰਤ ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆ ਨੇ ਸਿਰੋਪਾਉ ਪਾ ਕੇ ਉਹਨਾਂ ਦਾ ਸਨਮਾਨ ਕੀਤਾ। ਇਸ ਮੋਕੇ ਡਿਪਟੀ ਕਮਿਸ਼ਨਰ ਗੁਰਨੀਤ ਤੇਜ ਨੇ ਕਿਹਾ ਕਿ ਉਸਾਰੂ ਅਤੇ ਸਾਰਥਕ ਸੋਚ ਰੱਖ ਕੇ ਸੁਰੂ ਕੀਤਾ ਕੋਈ ਵੀ ਕੰਮ ਜਦੋ ਆਪਣੇ ਅਨਜਾਮ ਤੇ ਪੁੱਜਦਾ ਹੈ ਤਾਂ ਉਸਦੇ ਨਤੀਜੇ ਸਕਾਰਆਤਮਕ ਹੀ ਹੁੰਦੇ ਹਨ ਜਦੋਂ ਹੋਲੇ ਮਹੱਲੇ ਦਾ ਤਿਉਹਾਰ ਮਨਾਉਣ ਲਈ ਅਸੀਂ ਪ੍ਰਬੰਧਾ ਦੀ ਰੂਪ ਰੇਖਾ ਤਿਆਰ ਕੀਤੀ ਤਾਂ ਉਸ ਸਮੇਂ ਅਧਿਕਾਰੀਆਂ ਦੇ ਪਿਛਲੇ ਤਜਰਬਿਆਂ ਨੂੰ ਮੱਦੇ ਨਜਰ ਰੱਖਦੇ ਹੋਏ ਪ੍ਰਬੰਧ ਕੀਤੇ। ਅਸੀਂ ਪਿਛਲੇ ਸਮੇਂ ਦੋਰਾਨ ਪ੍ਰਬੰਧਾਂ ਵਿਚ ਰਹੀਆਂ ਖਾਮੀਆਂ ਅਤੇ ਅਲੋਚਨਾਂ ਨੂੰ ਵੀ ਧਿਆਨ ਵਿਚ ਰੱਖਿਆ ਅਤੇ ਪ੍ਰਸਾਸ਼ਨ ਦੇ 3500 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਗਾਤਾਰ 6 ਦਿਨ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਡਿਊਟੀ ਨਿਭਾਈ ਜਿਸਦੇ ਨਤੀਜੇ ਅੱਜ ਸਾਡੇ ਸਾਹਮਣੇ ਹਨ। ਉਹਨਾਂ ਕਿਹਾ ਕਿ ਬੱਸ ਅੱਡੇ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਜਾ ਕੇ ਮੱਥਾ ਟੇਕਣ ਦੀ ਸਮੁੱਚੀ ਪ੍ਰਕੀਰਿਆਂ ਜਿਸਨੂੰ ਇਸ ਵਾਰ ਕੇਵਲ ਅੱਧਾ ਘੰਟਾ ਲੱਗਿਆ ਉਸਨੂੰ ਪਿਛਲੇ ਸਮੇਂ ਦੋਰਾਨ ਪੰਜ ਤੋ ਛੇ ਘੰਟੇ ਲੱਗਦੇ ਸਨ। ਪਾਰਕਿੰਗ ਅਤੇ ਵਾਹਨ ਮੁਕਤ ਹੋਲਾ ਮਹੱਲਾ ਵੀ ਸਾਡਾ ਇਕ ਕਾਰਗਰ ਉਪਰਾਲਾ ਸੀ। 

ਉਹਨਾ ਕਿਹਾ ਕਿ ਪ੍ਰੈਸ ਵਲੋਂ ਵੀ ਉਹਨਾਂ ਦੇ ਇਸ ਉਪਰਾਲੇ ਵਿਚ ਭਰਭੂਰ ਸਹਿਯੋਗ ਦਿੱਤਾ ਗਿਆ।ਐਸ.ਐਸ.ਪੀ. ਰੂਪਨਗਰ ਸ੍ਰੀ ਰਾਜਬੱਚਨ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆ ਨੂੰ ਸਰਧਾਲੂਆਂ ਨਾਲ ਮਿੱਤਰਤਾ ਵਾਲਾ ਵਿਵਹਾਰ ਰੱਖਣ, ਬਜੁਰਗਾ, ਅੋਰਤਾ ਅਤੇ ਬੱਚਿਆਂ ਲਈ ਸੇਵਾ ਦੀ ਭਾਵਨਾਂ ਨਾਲ ਡਿਊਟੀ ਕਰਨ ਦੀ ਪ੍ਰਰੇਨਾ ਦਿੱਤੀ। ਜਿਸਨਾਲ ਲੋਕਾਂ ਵਿਚ ਪੁਲਿਸ ਪ੍ਰਤੀ ਸੋਚ ਬਦਲੀ ਹੈ। ਵਧੀਕ ਡਿਪਟੀ ਕਮਿਸ਼ਨਰ ਲਖਮੀਰ ਸਿੰਘ ਰਾਜਪੂਤ ਨੇ ਕਿਹਾ ਕਿ ਮੇਲਾ ਅਫਸਰ ਅਤੇ ਸਹਾਇਕ ਮੇਲਾ ਅਫਸਰ ਸ੍ਰੀ ਰਕੇਸ਼ ਕੁਮਾਰ ਗਰਗ ਅਤੇ ਰੂਹੀ ਦੁੱਗ ਦੇ ਪਿਛਲੇ ਤਜਰਬਿਆਂ ਨੂੰ ਧਿਆਨ ਵਿਚ ਰੱਖ ਕੇ ਅਸੀਂ ਇਹ ਪ੍ਰਬੰਧ ਕੀਤੇ ਹਨ। ਕਲੱਬ ਦੇ ਪ੍ਰਧਾਨ ਹਕੀਮ ਹਰਮਿੰਦਰ ਪਾਲ ਸਿੰਘ ਮਿਨਹਾਸ ਨੇ ਕਿਹਾ ਕਿ 1999 ਵਿਚ ਹੋਏ ਪ੍ਰਬੰਧਾ ਲਈ ਅਸੀਂ ਉਸਨੂੰ ਦੇ ਅਧਿਕਾਰੀਆਂ ਦਾ ਸਨਮਾਨ ਕੀਤਾ ਸੀ ਅੱਜ ਜਿਲੇ ਦੇ ਪ੍ਰਸਾਸ਼ਨ ਤੇ ਪੁਲਿਸ ਦੇ ਅਧਿਕਾਰੀਆਂ ਨੇ ਜੋ ਹੋਲੇ ਮਹੱਲੇ ਮੋਕੇ ਪ੍ਰਬੰਧ ਕੀਤੇ ਹਨ ਉਹਨਾਂ ਤੋਂ ਲੱਖਾਂ ਸ਼ਰਧਾਲੂ ਅਤੇ ਸੰਗਤਾਂ ਹੀ ਪ੍ਰਭਾਵਿੱਤ ਨਹੀਂ ਹਨ ਸਗੋਂ ਸਥਾਨਕ ਸ਼ਹਿਰ ਵਾਸੀ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕ ਵੀ ਪ੍ਰਸਾਸ਼ਨ ਦੀ ਇਸ ਬੇਹਤਰੀਨ ਕਾਰਗੁਜਾਰੀ ਦੀ ਸ਼ਲਾਘਾ ਕਰ ਰਹੇ ਹਨ।  ਇਸ ਮੋਕੇ ਮੀਡਿਆ ਦੇ ਕਈ ਪੱਤਰਕਾਰਾਂ, ਸਹਾਇਕ ਲੋਕ ਸੰਪਰਕ ਅਫਸਰ ਸ੍ਰੀ ਹਰੀਸ਼ ਕਾਲੜਾ, ਐਸ.ਐਚ.ਉ. ਹਰਕੀਰਤ ਸਿੰਘ ਅਤੇ ਕੁਲਵੀਰ ਸਿੰਘ ਕੰਗ ਦਾ ਵੀ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਅਤੇ ਐਸ.ਐਸ਼.ਪੀ. ਸੀ੍ਰ ਰਾਜਬੱਚਨ ਸਿੰਘ ਸੰਧੂ ਨੇ ਪੰਜ ਪਿਆਰਾ ਪਾਰਕ ਵਿਚ ਪੌਦਾ ਲਗਾਇਆ। ਇਸ ਮੋਕੇ ਇਸ ਆਡੀਟੋਰੀਅਮ ਵਿਚ ਨਗਰ ਦੇ ਪੰਤਵੱਤੇ ਵੱਡੀ ਗਿਣਤੀ ਵਿਚ ਹਾਜਰ ਸਨ।

 

Tags: DC ROPAR , SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD