Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਕੈਪਟਨ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦੇ ਅੱਖ ਤੇ ਕੰਨ ਬਣ ਕੇ ਨਜ਼ਰਸਾਨੀ ਕਰਨਗੇ ਖ਼ੁਸ਼ਹਾਲੀ ਦੇ ਰਾਖੇ-ਲੈਫ.ਜਨ.(ਸੇਵਾਮੁਕਤ) ਟੀ.ਐਸ. ਸ਼ੇਰਗਿੱਲ

ਮੁੱਖ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਦੀ ਇਮਾਨਦਾਰੀ ਅਤੇ ਦੇਸ਼ ਪ੍ਰਤੀ ਨਿਭਾਏ ਫ਼ਰਜ਼ਾਂ ਨੂੰ ਦੇਖਦੇ ਹੋਏ ਸੌਂਪੀ ਇਹ ਵੱਡੀ ਜ਼ਿੰਮੇਂਵਾਰੀ

Web Admin

Web Admin

5 Dariya News

ਰੂਪਨਗਰ , 16 Apr 2018

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵਧੇਰੇ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਮਿਲਣ ਨੂੰ ਯਕੀਨੀ ਬਣਾਉਣ ਲਈ  'ਖੁਸ਼ਹਾਲੀ ਦੇ ਰਾਖੇ' ਪੰਜਾਬ ਸਰਕਾਰ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨਗੇ।ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਸੀਨੀਅਰ ਵਾਈਸ ਚੇਅਰਮੈਨ ਗਾਰਡੀਅਨ ਆਫ਼ ਗਵਰਨੈਸ (ਜੀ.ਓ.ਜੀ) ਅਤੇ ਸੇਵਾਮੁਕਤ ਲੈਫ਼. ਜਨ.ਟੀ.ਐਸ. ਸ਼ੇਰਗਿੱਲ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸਾਬਕਾ ਸੈਨਿਕਾਂ('ਖੁਸ਼ਹਾਲੀ ਦੇ ਰਾਖੇ' ) ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜੀ.ਓ.ਜੀ ਦੇ ਵਾਈਸ ਚੇਅਰਮੈਨ ਮੇਜਰ ਜਨਰਲ ਐਸ.ਪੀ.ਐਸ ਗਰੇਵਾਲ, ਸ਼੍ਰੀਮਤੀ ਗੁਰਨੀਤ ਤੇਜ ਡਿਪਟੀ ਕਮਿਸ਼ਨਰ, ਸ਼੍ਰੀ ਰਾਜਬਚਨ ਸਿੰਘ ਸੰਧੂ ਸੀਨੀਅਰ ਪੁਲਿਸ ਕਪਤਾਨ, ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਅਮਰਦੀਪ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੇਜਰ ਗੁਰਜਿੰਦਰ ਸਿੰਘ ਬੇਨੀਪਾਲ ਜਿਲ੍ਹਾ ਮਾਲ  ਅਫਸਰ, ਸ਼੍ਰੀਮਤੀ  ਸ਼੍ਰੀਮਤੀ ਮਧੂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸ਼੍ਰੀਮਤੀ ਸੰਤੋਸ਼ ਵਿਰਦੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀ ਹਰਜੀਤ ਸਿੰਘ ਕਾਰਜਕਾਰੀ ਇੰਜੀਨੀਅਰ ਜਨ ਸਿਹਤ ਵੀ ਹਾਜਰ ਸਨ। ਲੈਫ਼. ਜਨ. ਟੀ.ਐਸ. ਸ਼ੇਰਗਿੱਲ ਨੇઠਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਅਸਰਦਾਰ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਬਣਾਈ ਗਈ ਇਹ ਸਕੀਮ ਪਿਛਲੇ ਕੁੱਝ ਮਹੀਨਿਆਂ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਜਿਸਦਾ ਆਉਂਦੇ ਕੁੱਝ ਮਹੀਨਿਆਂ 'ਚ ਚੰਗਾ ਅਸਰ ਵੇਖਣ ਨੂੰ ਮਿਲੇਗਾ। ਉਨਾਂ ਸਾਬਕਾ ਸੈਨਿਕਾਂ ਨੂੰ ਬਿਨਾਂ ਕਿਸੇ ਰਾਜਨੀਤੀ ਅਤੇ ਧੜੇਬੰਦੀ ਤੋਂ ਉਪਰ ਉਠ ਕੇ ਇਮਾਨਦਾਰੀ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ, ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾਣ ਵਾਲੀਆਂ ਸਹੂਲਤਾਂ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ ਅਤੇ ਇਨਾਂ ਦਾ ਲਾਭ ਸਿਰਫ਼ ਲੋੜਵੰਦਾਂ ਤੇ ਸਹੀ ਹੱਥਾਂ ਵਿੱਚ ਪੁੱਜੇ। 

ਉਨਾਂ ਕਿਹਾ ਕਿ ਕਿਸੇ ਸਮੇ ਪੰਜਾਬ ਦੇਸ਼ ਵਿਚ ਨੰਬਰ ਇਕ ਦਾ ਸੂਬਾ ਹੁੰਦਾ ਸੀ ਜੋ ਕਿ ਹੁਣ ਘਟ ਕੇ 19 ਨੰਬਰ ਤੇ ਹੋ ਗਿਆ ਹੈ। ਉਨਾਂ ਖੁਸ਼ਹਾਲੀ ਦੇ ਰਾਖਿਆਂ ਨੂੰ ਪ੍ਰੇਰਣਾ ਕੀਤੀ ਕਿ ਉਹ ਸਖਤ ਮਿਹਨਤ ਕਰਦੇ ਹੋਏ ਸਰਕਾਰੀ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾ ਕੇ ਪੰਜਾਬ ਰਾਜ ਨੂੰ ਮੁੜ ਨੰਬਰ ਇਕ ਤੇ ਲਿਆਉਣਗੇ।  ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ 'ਚ 50 ਸੇਵਾ ਮੁਕਤ ਫੌਜੀਆਂ ਨੂੰ ਖ਼ੁਸ਼ਹਾਲੀ ਦਾ ਰਾਖਾ ਬਣਾਇਆ ਗਿਆ ਹੈ। ਤਹਿਸੀਲ ਪੱਧਰ 'ਤੇ ਕੰਮ ਕਰਨ ਵਾਲੇ ਇਹ ਸੇਵਾ ਮੁਕਤ ਫੌਜੀ ਬਿਨਾਂ ਕਿਸੇ ਪੱਖ-ਪਾਤ ਅਤੇ ਧੜੇਬੰਦੀ ਤੋਂ ਉਪਰ ਉਠਕੇ ਇਮਾਨਦਾਰੀ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਦੀ ਸੇਵਾ ਕਰਨਗੇ ਤਾਂ ਜੋઠਸਰਕਾਰ ਵੱਲੋਂ ਦਿੱਤੀ ਜਾਣ ਵਾਲੀਆਂ ਸਹੂਲਤਾਂ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ ਅਤੇ ਇਨ੍ਹਾਂ ਦਾ ਲਾਭ ਸਿਰਫ਼ ਲੋੜਵੰਦਾਂ ਤੇ ਸਹੀ ਹੱਥਾਂ ਵਿੱਚ ਪੁੱਜੇ।ਉਨਾਂ ਜ਼ਿਲ੍ਹੇ ਵਿਚ ਤਾਇਨਾਤ ਖੁਸ਼ਹਾਲੀ ਦੇ ਰਾਖਿਆਂ ਨੂੰ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰਦੇ ਹੋਏ ਪੂਰਾ ਸਹਿਯੋਗ ਦੇਣ ਲਈ ਵੀ ਆਖਿਆ।  ਉਨ੍ਹਾਂ ਸਾਬਕਾ ਸੈਨਿਕਾਂ ਨੂੰઠਕਿਹਾ ਕਿ ਉਹ ਆਪਣੇ ਪੱਧਰ ਤੇ 10-10 ਮੈਂਬਰ ਚੁਨਣ ਜਿਨ੍ਹਾਂ ਵਿਚੋ 5-5 ਨੌਜਵਾਨ ਵਿਅਕਤੀ ਅਤੇ ਔਰਤਾਂ ਸ਼ਾਮਲ ਹੋਣ । ਉਨ੍ਹਾਂ ਵੱਲੋਂ ਚੁਣੇ ਹੋਏ ਮੈਬਰਾਂ ਨੂੰ ਸਰਕਾਰ ਵਲੋਂ ਚਲਾਈਆਂ ਭਲਾਈ ਸਕੀਮਾਂ ਦੀ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇ ਅਤੇ ਫਿਰ ਚੁਣੇ ਹੋਏ ਹਰੇਕ ਮੈਂਬਰ ਅਗੇ 10-10 ਮੈਂਬਰ ਚੁਣਕੇ ਇਕ ਮਜਬੂਤ ਕੜੀ ਵਜੋ ਤਿਆਰ ਕਰਨ ਤਾਂ ਜੋ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੋੜਬੰਦ ਵਿਅਕਤੀਆਂ ਨੂੰ ਹੇਠਲੇ ਪੱਧਰ ਤੱਕ ਮਿਲ ਸਕੇ।ਮੀਟਿੰਗ ਦੌਰਾਨ ઠਲੈਫ਼. ਜਨ.ਟੀ.ਐਸ. ਸ਼ੇਰਗਿੱਲ ਨੇ ਸਮੂਹ ਖੁਸ਼ਹਾਲੀ ਦੇ ਰਾਖਿਆਂ ਲਈ ਜਾਣ-ਪਛਾਣ ਵੀ ਕੀਤੀ।ਇਸ ਤੋਂ ਪਹਿਲਾਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਕੱਤਰੇਤ ਕੰਪਲੈਕਸ ਵਿਖੇ ਪਹੁੰਚਣ ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ।ਸ ਮੌਕੇ ਜੀ.ਓ.ਜੀ ਦੇ ਵਾਈਸ ਚੇਅਰਮੈਨ ਮੇਜਰ ਜਨਰਲ ਐਸ.ਪੀ.ਐਸ ਗਰੇਵਾਲ ਨੇ ਵੀ ਸਾਬਕਾ ਸੈਨਿਕਾਂ ਨੂੰ ਦੱਸਿਆ ਕਿ ਉਹ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣ ਲਈ ਕੰਮ ਕਰਨ। 

 

Tags: DC ROPAR , SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD