Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਰੱਦ ਕੀਤਾ

ਨਵਜੋਤ ਸਿੰਘ ਸਿੱਧੂ ਕੇਸ ਵਿੱਚ ਅਕਾਲੀਆਂ ਨੂੰ ਪਾਸੇ ਰਹਿਣ ਲਈ ਆਖਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Apr 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ ਨਹੀਂ ਅਤੇ ਉਨ੍ਹਾਂ ਨੂੰ ਇਸ ਤੋਂ ਪਾਸੇ ਰਹਿਣਾ ਚਾਹੀਦਾ ਹੈ। ਅੱਜ ਇੱਥੇ 9 ਨਵੀਆਂ ਐਬੂਲੈਂਸਾਂ ਦੀ ਫਲੀਟ ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਵਿੱਚ ਮੁੱਖ ਮੰਤਰੀ ਨੇ ਸੰਸਦ ਮੈਂਬਰ ਅਬਿੰਕਾ ਸੋਨੀ ਵੱਲੋਂ 'ਸੰਸਦ ਮੈਂਬਰ ਸਥਾਨਕ ਏਰੀਆ ਵਿਕਾਸ ਸਕੀਮ' ਤਹਿਤ ਫੰਡਾਂ ਵਿੱਚੋਂ ਇਹ ਐਬੂਲੈਂਸਾਂ ਖਰੀਦਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਕੀ ਸੰਸਦ ਮੈਂਬਰਾਂ ਨੂੰ ਵੀ ਇਹ ਉੱਦਮ ਸ਼ੁਰੂ ਕਰਨ ਦੀ ਅਪੀਲ ਕੀਤੀ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਦਰਮਿਆਨ ਕੋਈ ਸਮੱਸਿਆ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੀਡੀਆ ਦੀ ਉਪਜ ਦੱਸਿਆ ਜਿਸ ਨੇ ਬਿਨਾਂ ਵਜ੍ਹਾ ਬਾਤ ਦਾ ਬਤੰਗੜ ਬਣਾ ਦਿੱਤਾ ਜਦਕਿ ਸ੍ਰੀ ਜਾਖੜ ਨੇ ਉਨ੍ਹਾਂ ਨੂੰ ਇਸ ਕਰਕੇ ਮਿਲੇ ਬਿਨਾਂ ਚਲੇ ਗਏ ਕਿਉਂਕਿ ਉਨ੍ਹਾਂ ਨੇ ਕਿਸੇ ਹੋਰ ਥਾਂ ਜਾਣਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸੜਕ 'ਤੇ ਹੋਏ ਝਗੜੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਹੋ ਰਹੀ ਸੁਣਵਾਈ ਦੇ ਮੁੱਦੇ 'ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਵੱਲੋਂ ਅਸਤੀਫਾ ਦੇਣ ਦੀ ਲੋੜ ਨੂੰ ਇਕ ਵਾਰ ਫੇਰ ਰੱਦ ਕਰਦਿਆਂ ਕਿਹਾ ਕਿ ਇਹ ਸਥਿਤੀ ਸ੍ਰੀ ਸਿੱਧੂ ਦੇ ਅਸਤੀਫੇ ਦੀ ਮੰਗ ਨਹੀਂ ਕਰਦੀ। 

ਸ੍ਰੀ ਸਿੱਧੂ ਦਾ ਅਸਤੀਫਾ ਮੰਗ ਰਹੇ ਅਕਾਲੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਮੁੱਦੇ ਤੋਂ ਪਾਸੇ ਰਹਿਣ ਲਈ ਆਖਿਆ ਜਿਸ ਨਾਲ ਉਨ੍ਹਾਂ ਦਾ ਰੱਤੀ ਭਰ ਵੀ ਸਬੰਧ ਨਹੀਂ ਹੈ।ਫਗਵਾੜਾ ਵਿੱਚ ਹੋਈ ਝੜਪ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਅੰਬੇਦਕਰ ਜੈਅੰਤੀ ਮੌਕੇ ਹਿੰਸਾ ਲਈ ਜ਼ਿੰਮੇਵਾਰ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਕਿਸਮ ਦੀ ਗੜਬੜ ਕਰਨ ਵਾਲੇ ਤੱਤਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਐਬੂਲੈਂਸ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਚੀਨ ਦੀ ਇਕ ਕੰਪਨੀ ਨੇ ਮੁਹਾਲੀ ਵਿੱਚ ਮੋਬਾਈਲ ਹੈਂਡਸੈੱਟ ਬਣਾਉਣ ਦਾ ਯੂਨਿਟ ਸਥਾਪਤ ਕਰਨ ਲਈ ਦਿਲਚਸਪੀ ਜ਼ਾਹਰ ਕੀਤੀ ਹੈ ਅਤੇ ਮੁਹਾਲੀ ਇਸ ਵੇਲੇ ਸਨਅਤ ਅਤੇ ਸੂਚਨਾ ਤਕਨਾਲੋਜੀ ਦਾ ਧੁਰਾ ਬਣ ਕੇ ਉੱਭਰਿਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਇਸ ਵੇਲੇ ਨਾ ਸਿਰਫ ਦੇਸ਼ ਵਿੱਚੋਂ ਸ ਦੁਨੀਆਂ ਦੇ ਹੋਰ ਹਿੱਸਿਆਂ ਵਿੱਚੋਂ ਵੀ ਸਨਅਤਕਾਰਾਂ ਅਤੇ ਨਿਵੇਸ਼ਕਾਂ ਪਾਸੋਂ ਸਰਕਾਰ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD