Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 9 ਅਤਿ ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ

ਸੰਸਦ ਮੈਂਬਰ ਅੰਬਿਕਾ ਸੋਨੀ ਦੇ ਐਮਪੀਲੈਡ ਫੰਡ ਵਿੱਚੋਂ ਖਰੀਦੀਆਂ ਹਨ ਐਂਬੂਲੈਂਸਾਂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Apr 2018

Last updated on: Apr 16, 2018, 00:00 IST

ਸੂਬੇ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰਨ ਬਾਰੇ ਆਪਣੀ ਸਰਕਾਰ ਦੀ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮੁਹਾਲੀ ਤੋਂ ਵਿਸ਼ਵ ਪੱਧਰੀ ਸਾਜ਼ੋ-ਸਾਮਾਨ ਨਾਲ ਲੈਸ 9 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਐਮਪੀਲੈਡ ਫੰਡ ਨਾਲ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਅਧੀਨ ਆਉਂਦੇ 9 ਹਲਕਿਆਂ ਲਈ ਇਹ ਐਂਬੂਲੈਂਸਾਂ ਖਰੀਦੀਆਂ ਹਨ। ਇਸ ਵਿੱਚ ਮੁਹਾਲੀ ਵੀ ਸ਼ਾਮਲ ਹੈ। ਕਾਂਗਰਸ ਦੇ ਹੋਰ ਸੰਸਦ ਮੈਂਬਰਾਂ ਨੂੰ ਅੰਬਿਕਾ ਸੋਨੀ ਵੱਲੋਂ ਕੀਤੀ ਗਈ ਇਸ ਗ਼ਰੀਬ ਪੱਖੀ ਪਹਿਲ ਦੀ ਤਰਜ਼ 'ਤੇ ਕਦਮ ਚੁੱਕਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਸੂਬੇ, ਜਿਸ ਵਿੱਚ ਪਿਛਲੇ ਇਕ ਸਾਲ ਦੌਰਾਨ ਸਿਹਤ ਢਾਂਚਾ ਪ੍ਰਭਾਵਸ਼ਾਲੀ ਢੰਗ ਨਾਲ ਮਜ਼ਬੂਤ ਹੋਇਆ ਹੈ, ਵਿੱਚ ਸਿਹਤ ਸਹੂਲਤਾਂ ਦੇ ਸੁਧਾਰ ਵਿੱਚ ਅਹਿਮ ਯੋਗਦਾਨ ਪਾਉਣਗੇ। ਸੜਕ ਹਾਦਸਿਆਂ ਦੀ ਗਿਣਤੀ ਘਟਣ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਐਂਬੂਲੈਂਸਾਂ ਰਾਹੀਂ ਹਾਦਸਾ ਸਥਾਨ 'ਤੇ ਸਮੇਂ ਸਿਰ ਮੈਡੀਕਲ ਮਦਦ ਮੁਹੱਈਆ ਕਰਾ ਕੇ ਮੌਤਾਂ ਦੀ ਗਿਣਤੀ ਘਟਾਈ ਜਾ ਸਕਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਹਾਲੀ, ਜੋ ਅਹਿਮ ਸਨਅਤੀ ਸ਼ਹਿਰ ਅਤੇ ਆਈਟੀ ਹੱਬ ਵਜੋਂ ਉਭਰਿਆ ਹੈ, ਵਿੱਚ ਸਿਹਤ ਸਹੂਲਤਾਂ ਸੁਧਾਰਨ ਲਈ ਕੰਮ ਕਰ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਅੰਬਿਕਾ ਸੋਨੀ ਨੇ ਇਨ੍ਹਾਂ ਐਂਬੂਲੈਂਸਾਂ ਨੂੰ ਵਾਜਬ ਕੀਮਤ 'ਤੇ ਲੋਕਾਂ ਨੂੰ ਬਿਹਤਰੀਨ ਸਿਹਤ ਤੇ ਮੈਡੀਕਲ ਸੇਵਾਵਾਂ ਮੁਹੱਈਆ ਕਰਾਉਣ ਵਾਲੇ ਮੁੱਖ ਮੰਤਰੀ ਮਿਸ਼ਨ ਵਿੱਚ ਨਿਗੂਣਾ ਯੋਗਦਾਨ ਕਰਾਰ ਦਿੱਤਾ। ਸਾਰਿਆਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਅੰਬਿਕਾ ਸੋਨੀ ਨੇ ਵੀ ਆਪਣੇ ਸਾਥੀ ਸੰਸਦ ਮੈਂਬਰਾਂ ਨੂੰ ਅਜਿਹੇ ਕਦਮ ਚੁੱਕਣ ਦੀ ਅਪੀਲ ਕੀਤੀ।

ਇਨ੍ਹਾਂ ਵਿੱਚੋਂ ਤਿੰਨ ਐਂਬੂਲੈਂਸਾਂ ਰੂਪਨਗਰ, ਦੋ ਐਸਏਐਸ ਨਗਰ, ਤਿੰਨ ਸ਼ਹੀਦ ਭਗਤ ਸਿੰਘ ਨਗਰ ਅਤੇ ਇਕ ਹੁਸ਼ਿਆਰਪੁਰ ਦੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਾਉਣਗੀਆਂ। ਇਹ ਐਂਬੂਲੈਂਸਾਂ ਏਬੀਐਸ ਇੰਟੀਰੀਅਰਜ਼, ਪੈਰ ਨਾਲ ਚੱਲਣ ਵਾਲੇ ਹੱਥ ਥੋਣ ਵਾਲਾ ਸਿਸਟਮ ਅਤੇ ਵਾਸ਼ ਬੇਸਿਨ, ਇਨਵਰਟਰ, ਸਾਇਰਨ ਵਾਲੀਆਂ ਐਮਰਜੈਂਸੀ ਲਾਈਟ ਬਾਰ ਅਤੇ ਲੋਕਾਂ ਨੂੰ ਸੰਬੋਧਨ ਕਰਨ ਵਾਲਾ ਸਿਸਟਮ, ਆਕਸੀਜਨ ਸਿਲੰਡਰ ਟਰਾਲੀ ਅਤੇ ਹੋਰ ਅਤਿ-ਆਧੁਨਿਕ ਲੋੜੀਂਦੇ ਸਾਜ਼ੋ-ਸਮਾਨ ਨਾਲ ਲੈਸ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕੇਂਦਰ ਤੋਂ ਮੁਹਾਲੀ ਸਰਕਾਰੀ ਮੈਡੀਕਲ ਕਾਲਜ ਨੂੰ ਮਨਜ਼ੂਰੀ ਲਈ ਨਿੱਜੀ ਤੌਰ 'ਤੇ ਕੀਤੇ ਯਤਨਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਕਾਲਜ ਦੇ ਪ੍ਰਸਤਾਵ ਦੀ ਅਸਰਦਾਰ ਢੰਗ ਨਾਲ ਪੈਰਵੀ ਨਹੀਂ ਕੀਤੀ ਅਤੇ ਅਸਲ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਤੌਰ 'ਤੇ ਇਸ ਨਾਲ ਸਬੰਧਤ ਫਾਈਲ ਬਾਰੇ ਆਪਣੀ ਅਸਮਰਥਾ ਜ਼ਾਹਿਰ ਕੀਤੀ ਸੀ। ਸੂਬੇ ਵਿੱਚ ਪੰਜ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਬਾਰੇ ਕਾਂਗਰਸ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਦਾ ਆਗ਼ਾਜ਼ ਮੁਹਾਲੀ ਤੋਂ ਕੀਤਾ ਗਿਆ ਹੈ ਅਤੇ ਬਾਕੀ ਚਾਰ ਥਾਵਾਂ ਲਈ ਯੋਜਨਾਵਾਂ ਨੂੰ ਵੀ ਜਲਦੀ ਅਮਲੀਜਾਮਾ ਪਹਿਨਾਇਆ ਜਾਵੇਗਾ। ਇਸ ਦੌਰਾਨ ਸਿਹਤ ਮੰਤਰੀ ਨੇ ਮੁੱਖ ਮੰਤਰੀ ਨਾਲ ਮਿਲ ਕੇ ਮੁਹਾਲੀ ਮੈਡੀਕਲ ਕਾਲਜ ਲਈ ਯੋਜਨਾਵਾਂ ਦੀ ਸਮੀਖਿਆ ਕੀਤੀ। ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ, ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ, ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਰਮੇਸ਼ ਦੱਤ ਸ਼ਰਮਾ, ਪ੍ਰਮੁੱਖ ਸਕੱਤਰ (ਸਿਹਤ) ਅੰਜਲੀ ਭਾਵੜਾ, ਐਨਆਰਐਚਐਮ ਮਿਸ਼ਨ ਡਾਇਰੈਕਟਰ ਵਰੁਣ ਰੂਜਮ ਅਤੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਸ਼ਾਮਲ ਸਨ।   

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD