Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਲੱਮ ਏਰੀਏ ਦੇ ਬੱਚਿਆਂ ਲਈ ਲਗਾਇਆ ਮੁਫ਼ਤ ਮੈਡੀਕਲ ਕੈਂਪ

ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਨੇ ਬੱਚਿਆਂ ਦਾ ਮੁਆਇਨਾ ਕਰਕੇ ਦਿੱਤੀ ਮੁਫ਼ਤ ਦਵਾਈ

Web Admin

Web Admin

5 Dariya News

ਬਟਾਲਾ , 17 Apr 2018

Last updated on: Apr 17, 2018, 00:00 IST

ਜ਼ਿਲਾ ਬਾਲ ਸੁਰੱਖਿਆ ਯੂਨਿਟ ਗੁਰਦਾਸਪੁਰ ਵੱਲੋਂ ਲਾਇਨਸ ਕਲੱਬ ਬਟਾਲਾ (ਸਮਾਈਲ) ਦੇ ਸਹਿਯੋਗ ਨਾਲ ਅੱਜ ਬਟਾਲਾ ਦੇ ਸਲੱਮ ਏਰੀਆ ਖੇਤਰ ਵਿੱਚ ਝੁਗੀ-ਝੌਪੜੀ ਵਾਲਿਆਂ ਦੇ ਬੱਚਿਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐੱਸ.ਐੱਮ.ਓ. ਬਟਾਲਾ ਡਾ. ਸੰਜੀਵ ਭੱਲਾ ਤੇ ਮੈਡੀਕਲ ਸਟਾਫ, ਲਾਇਨਸ ਕਲੱਬ ਬਟਾਲਾ ਦੇ ਪ੍ਰਧਾਨ ਸ੍ਰੀ ਵੀ.ਐੱਮ ਗੋਇਲ, ਸੈਕਟਰੀ ਯਸਪਾਲ ਚੌਹਾਨ ਵਿਸ਼ੇਸ਼ ਤੌਰ ’ਤੇ ਪਹੁੰਚੇ।ਮੈਡੀਕਲ ਕੈਂਪ ਦੀ ਸ਼ੁਰੂਆਤ ਕਰਨ ਮੌਕੇ ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਕਿਹਾ ਕਿ ਬਾਲ ਸੁਰੱਖਿਆ ਯੂਨਿਟ ਵੱਲੋਂ ਸਿਹਤ ਵਿਭਾਗ ਅਤੇ ਲਾਇਨਸ ਕਲੱਬ ਨਾਲ ਮਿਲ ਕੇ ਗਰੀਬ ਬੱਚਿਆਂ ਲਈ ਜੋ ਮੈਡੀਕਲ ਕੈਂਪ ਲਗਾਇਆ ਗਿਆ ਹੈ ਇਹ ਬਹੁਤ ਵਧੀਆ ਉਪਰਾਲਾ ਹੈ। ਉਨਾਂ ਕਿਹਾ ਕਿ ਮਾਹਿਰ ਡਾਕਟਰਾਂ ਵੱਲੋਂ ਜਿਥੇ ਅੱਜ ਬੱਚਿਆਂ ਡਾਕਟਰੀ ਮੁਆਇਨਾ ਕੀਤਾ ਜਾ ਰਿਹਾ ਹੈ ਉਥੇ ਉਨਾਂ ਨੂੰ ਸਾਫ਼-ਸਫ਼ਾਈ ਅਤੇ ਤੰਦਰੁਸਤ ਰਹਿਣ ਦੇ ਨੁਕਤੇ ਵੀ ਦੱਸੇ ਗਏ ਹਨ। ਉਨਾਂ ਕਿਹਾ ਕਿ ਲਾਇਨਸ ਕਲੱਬ ਦਾ ਹਮੇਸ਼ਾਂ ਹੀ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਰਿਹਾ ਹੈ ਅਤੇ ਪ੍ਰਸ਼ਾਸਨ ਵਲੋਂ ਉਹ ਸਮੂਹ ਕਲੱਬ ਮੈਂਬਰਾਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਇਸ ਮੈਡੀਕਲ ਕੈਂਪ ਜਰੀਏ ਕੋਸ਼ਿਸ਼ ਕੀਤੀ ਗਈ ਹੈ ਕਿ ਗਰੀਬ ਬੱਚਿਆਂ ਤੱਕ ਸਿਹਤ ਸੇਵਾਵਾਂ ਪੁੱਜਦੀਆਂ ਕੀਤੀਆਂ ਜਾਣ। 

ਉਨਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ ਬੀਕੋ ਸਲੱਮ ਏਰੀਏ ਦਾ ਸਾਰੇ ਬੱਚਿਆਂ ਦਾ ਮੈਡੀਕਲ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਦੇ ਮਾਹਿਰਾਂ ਵੱਲੋਂ ਉਨਾਂ ਨੂੰ ਮੁਫ਼ਤ ਦਵਾਈਆਂ ਦਿੱਤੀ ਜਾ ਰਹੀਆਂ ਹਨ।ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਭੱਲਾ ਨੇ ਕਿਹਾ ਕਿ ਸਿਵਲ ਹਸਪਤਾਲ ਦੇ ਮਹਿਰ ਡਾਕਟਰਾਂ ਦੀ ਟੀਮ ਵੱਲੋਂ ਬੱਚਿਆਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਨਾਂ ਨੂੰ ਤੰਦਰੁਸਤ ਰਹਿਣ ਬਾਰੇ ਸਲਾਹ ਦਿੱਤੀ ਗਈ ਹੈ। ਉਨਾਂ ਕਿਹਾ ਬੱਚਿਆਂ ਨੂੰ ਆਇਰਨ, ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਅਤੇ ਹੋਰ ਦਵਾਈ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜਾਂਚ ਦੌਰਾਨ ਜੇ ਕਿਸੇ ਬੱਚੇ ਨੂੰ ਇਲਾਜ ਦੀ ਲੋੜ ਹੋਈ ਤਾਂ ਸਿਵਲ ਹਸਪਤਾਲ ਵਿੱਚ ਉਸਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੀਨੇ ਸ਼ੁਰੂ ਹੋ ਰਹੀ ਟੀਕਾਕਰਨ ਮੁਹਿੰਮ ਵਿੱਚ ਆਪਣੇ ਬੱਚਿਆਂ ਨੂੰ ਰੁਬੇਲਾ ਅਤੇ ਖਸਰੇ ਦੇ ਟੀਕੇ ਵੀ ਜਰੂਰ ਲਗਾਉਣ। ਲਾਇਨਸ ਕਲੱਬ ਦੇ ਪ੍ਰਧਾਨ ਸ੍ਰੀ ਵੀ.ਐੱਮ. ਗੋਇਲ ਨੇ ਕਿਹਾ ਕਿ ਉਨਾਂ ਨੂੰ ਬੜੀ ਖੁਸ਼ੀ ਹੋ ਰਹੀ ਹੈ ਕਿ ਲਾਿੲਨਸ ਕਲੱਬ ਵੱਲੋਂ ਬਟਾਲਾ ਦੇ ਸਿਵਲ ਹਸਪਤਾਲ ਨੂੰ ਦਾਨ ਕੀਤੀ ਮੈਡੀਕਲ ਵੈਨ ਲੋਕਾਂ ਕੋਲ ਜਾ ਕੇ ਉਨਾਂ ਨੂੰ ਸਿਹਤ ਸੇਵਾਵਾਂ ਦੇ ਰਹੀ ਹੈ। ਉਨਾਂ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਕਲੱਬ ਵੱਲੋਂ ਭਵਿੱਖ ਵਿੱਚ ਵੀ ਲੋਕ ਭਲਾਈ ਕੰੰਮਾਂ ਵਿੱਚ ਵੱਧ-ਚੜ ਕੇ ਸਾਥ ਦਿੱਤਾ ਜਾਵੇਗਾ।  

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD