Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਸਰਕਾਰ ਫਗਵਾੜਾ ਗੋਲੀਬਾਰੀ ਸੰਬੰਧੀ ਦਲਿਤਾਂ ਵਿਰੁੱਧ ਸਾਰੇ ਕੇਸ ਇੱਕ ਹਫ਼ਤੇ ਅੰਦਰ ਵਾਪਸ ਲਵੇ ਜਾਂ ਰਾਜ ਪੱਧਰੀ ਅੰਦੋਲਨ ਦਾ ਸਾਹਮਣਾ ਕਰਨ ਲਈ ਤਿਆਰ ਰਹੇ : ਅਕਾਲੀ ਦਲ

ਅਕਾਲੀ ਦਲ ਦੇ ਐਸਸੀ ਵਿੰਗ ਨੇ ਹਮਲੇ ਲਈ ਜ਼ਿੰਮੇਵਾਰ ਸਾਰੇ ਸ਼ਿਵ ਸੈਨਾ ਦੇ ਗੁੰਡਿਆਂ ਨੂੰ ਗਿਰਫਤਾਰ ਕਰਨ ਤੋਂ ਇਲਾਵਾ ਉਹਨਾਂ ਦੀ ਸੁਰੱਖਿਆ ਵਾਪਸ ਲੈਣ ਅਤੇ ਲਾਇਸੰਸੀ ਹਥਿਆਰ ਜ਼ਬਤ ਕਰਨ ਦੀ ਮੰਗ ਕੀਤੀ

Web Admin

Web Admin

5 Dariya News

ਚੰਡੀਗੜ੍ਹ , 17 Apr 2018

Last updated on: Apr 17, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਹੈ ਕਿ ਉਹ ਇੱਕ ਹਫਤੇ ਦੇ ਅੰਦਰ ਉਹਨਾਂ ਦਲਿਤਾਂ ਵਿਰੁੱਧ ਦਰਜ ਕੀਤੇ ਕੇਸਾਂ ਨੂੰ ਵਾਪਸ ਲੈ ਲਵੇ, ਜਿਹਨਾਂ ਉੱਤੇ ਸ਼ਿਵ ਸੈਨਾ ਦੇ ਗੁੰਡਿਆਂ ਵੱਲੋਂ ਉਸ ਸਮੇਂ ਗੋਲੀਬਾਰੀ ਅਤੇ ਹਮਲਾ ਕੀਤਾ ਗਿਆ ਸੀ, ਜਦੋਂ ਉਹ ਫਗਵਾੜਾ ਵਿਚ ਗੋਲ ਚੌਂਕ ਦਾ ਨਾਂ ਬਦਲ ਕੇ ਸੰਵਿਧਾਨ ਚੌਂਕ ਰੱਖਣ ਵਾਸਤੇ ਸ਼ਾਂਤਮਈ ਢੰਗ ਨਾਲ ਇਕੱਠੇ ਹੋਏ ਸਨ। ਪਾਰਟੀ ਵੱਲੋਂ ਸਰਕਾਰ ਨੂੰ ਅਜਿਹਾ ਨਾ ਕਰਨ ਦੀ ਸੂਰਤ ਵਿਚ ਰਾਜ ਪੱਧਰੀ ਅੰਦੋਲਨ ਦਾ ਸਾਹਮਣਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਸਮੇਤ ਸੀਨੀਅਰ ਆਗੂਆਂ ਸੋਹਨ ਸਿੰਘ ਠੰਡਲ, ਸਤਵਿੰਦਰ ਕੌਰ ਧਾਲੀਵਾਲ, ਮਹਿੰਦਰ ਕੌਰ ਜੋਸ਼ ਅਤੇ ਪਵਨ ਕੁਮਾਰ ਟੀਨੂੰ ਨੇ ਦਲਿਤਾਂ ਉੱਤੇ 13 ਅਪ੍ਰੈਲ ਨੂੰ ਬਿਨਾਂ ਕਿਸੇ ਭੜਕਾਹਟ ਤੋਂ ਹਮਲਾ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਤੁਰੰਤ ਗਿਰਫਤਾਰ ਕਰਨ ਦੀ ਮੰਗ ਕੀਤੀ ਹੈ। ਸਰਦਾਰ ਰਣੀਕੇ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਵਿਚ 16 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਪਰੰਤੂ ਉਹਨਾਂ ਵਿਚੋਂ ਵੀ ਅਜੇ ਤੀਕ ਸਿਰਫ 4 ਵਿਅਕਤੀਆਂ ਨੂੰ ਹੀ ਗਿਰਫਤਾਰ ਕੀਤਾ ਗਿਆ ਹੈ।ਐਸਸੀ ਵਿੰਗ ਦੇ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਕਾਂਗਰਸ ਸਰਕਾਰ ਸ਼ਿਵ ਸੈਨਾ ਦੇ ਉਹਨਾਂ ਆਗੂਆਂ ਖ਼ਿਲਾਫ ਵੀ ਕਾਰਵਾਈ ਕਰੇ, ਜਿਹਨਾਂ ਨੇ ਦਲਿਤਾਂ ਉੱਤੇ ਇਸ ਹਮਲੇ ਵਾਸਤੇ ਲੋਕਾਂ ਨੂੰ ਭੜਕਾਇਆ ਸੀ ਅਤੇ ਅਜਿਹੇ ਸਾਰੇ  ਆਗੂਆਂ ਨੂੰ ਦਿੱਤੇ ਸਾਰੇ ਗੰਨਮੈਨ ਅਤੇ ਸਰਕਾਰੀ ਵਾਹਨ ਵੀ ਵਾਪਸ ਲੈ ਲਏ ਜਾਣ। ਸਰਦਾਰ ਰਣੀਕੇ ਨੇ ਕਿਹਾ ਕਿ ਸ਼ਿਵ ਸੈਨਾ ਦੇ ਆਗੂਆਂ ਦੇ ਲਾਇਸੰਸ ਰੱਦ ਕਰਕੇ ਉਹਨਾਂ ਦੇ ਹਥਿਆਰ ਪੱਕੇ ਤੌਰ ਤੇ ਜ਼ਬਤ ਕਰ ਲੈਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਬਾਰੇ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੇ ਵਿਅਕਤੀਆਂ ਨੂੰ ਇੰਨੇ ਸਾਰੇ ਗੰਨਮੈਨ ਕਿਉਂ ਦਿੱਤੇ ਗਏ ਹਨ ਅਤੇ ਇਸ ਕਾਰਵਾਈ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਸ ਸਮੁੱਚੇ ਕੇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਇਹ ਗੱਲ ਬਿਲਕੁੱਲ ਸਪੱਸ਼ਟ ਹੈ ਕਿ ਇਹ ਸਾਰੀ ਘਟਨਾ ਯੋਜਨਾਬੱਧ ਸੀ, ਕਿਉਂਕਿ ਸ਼ਿਵ ਸੈਨਾ ਦੇ ਗੁੰਡਿਆਂ ਵਲੋਂ ਦਲਿਤਾਂ ਉੱਤੇ ਅੰਨ੍ਹੇਵਾਹ ਫਾਇਰਿੰਗ ਕਰਨ ਤੋਂ ਪਹਿਲਾਂ ਉਸ ਇਲਾਕੇ ਦੀ ਬਿਜਲੀ ਗੁਲ ਕਰ ਦਿੱਤੀ ਗਈ ਸੀ। 

ਉਹਨਾਂ ਕਿਹਾ ਕਿ ਇਹਨਾਂ ਗੁੰਡਿਆਂ ਵੱਲੋਂ 40 ਗੋਲੀਆਂ ਚਲਾਈਆਂ ਗਈਆਂ, ਪਰ ਉੱਥੇ ਤਾਇਨਾਤ ਪੁਲਿਸ ਕਰਮਚਾਰੀ ਮੂਕ ਦਰਸ਼ਕ ਬਣਕੇ ਸਾਰੀ ਘਟਨਾ ਨੂੰ ਵੇਖਦੇ ਰਹੇ ਅਤੇ ਉੁਹਨਾਂ ਨੇ ਗੁੰਡਿਆਂ ਨੂੰ ਕਾਬੂ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸਭ ਤੋਂ ਦੁੱਖ ਦੀ ਗੱਲ ਤਾਂ ਇਹ ਸੀ ਕਿ ਪੁਲਿਸ ਨੇ ਡਰਾਉਣ ਲਈ ਦਲਿਤਾਂ ਅਤੇ ਉਹਨਾਂ ਦੇ ਬੱਚਿਆਂ ਵਿਰੁੱਧ ਵੀ ਕੇਸ ਦਰਜ ਕਰ ਲਏ ਹਨ। ਉਹਨਾਂ ਕਿਹਾ ਕਿ ਇਸ ਘਟਨਾ ਦੀ ਅਸਲੀ ਸੱਚਾਈ ਇਹ ਹੈ ਕਿ ਫਗਵਾੜਾ ਮਿਉਂਸੀਪਲ ਕਮੇਟੀ ਦੇ 56 ਕੌਂਸਲਰਾਂ ਵਿਚੋਂ 47 ਕੌਂਸਲਰ ਗੋਲ ਚੌਂਕ ਦਾ ਨਾਂ ਬਦਲ ਕੇ ਸੰਵਿਧਾਨ ਚੌਂਕ ਰੱਖਣ ਦੇ ਜਨਤਕ ਪ੍ਰਸਤਾਵ ਉੱਤੇ ਦਸਤਖ਼ਤ ਕਰ ਚੁੱਕੇ ਹਨ।ਸ੍ਰੀ ਟੀਨੂੰ ਨੇ ਇਹ ਵੀ ਖੁਲਾਸਾ ਕੀਤਾ ਕਿ ਇਸ ਘਟਨਾ ਦੌਰਾਨ ਸਿਰ ਵਿਚ ਗੋਲੀ ਲੱਗਣ ਨਾਲ ਇੱਕ ਦਲਿਤ ਕਾਰਕੁਨ ਜਸਵੰਤ ਸੇਠੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ ਅਤੇ ਗੋਲੀਆਂ ਲੱਗਣ ਨਾਲ ਦੋ ਹੋਰ ਵਿਅਕਤੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਉਹਨਾਂ ਸਰਕਾਰ ਨੂੰ ਕਿਹਾ ਕਿ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਜ਼ੇਰੇ-ਇਲਾਜ ਜਸਵੰਤ ਸੇਠੀ, ਜਿਸ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ, ਦੀ ਹਾਲਤ ਵੀ ਜਾਣਕਾਰੀ ਪ੍ਰਦਾਨ ਕਰੇ।ਦਲਿਤ ਆਗੂਆਂ ਵਿਚ ਸ਼ਾਮਿਲ ਸਤਵੰਤ ਕੌਰ ਸੰਧੂ, ਜਸਟਿਸ (ਸੇਵਾ ਮੁਕਤ) ਨਿਰਮਲ ਸਿੰਘ, ਐਸਆਰ ਕਲੇਰ, ਡਾਕਟਰ ਸੁਖਵਿੰਦਰ ਕੁਮਾਰ, ਬਲਦੇਵ ਖਾਰਾ, ਵਿਜੈ ਦਾਨਵ, ਪਰਮਜੀਤ ਸਿੰਘ ਕਪੂਰਥਲਾ, ਸੇਠ ਸਤਪਾਲ ਮੱਲ ਅਤੇ ਮਨਜੀਤ ਮਹਿਤੋਂ ਨੇ ਕਿਹਾ ਕਿ ਦਲਿਤ ਭਾਈਚਾਰੇ ਉੱਤੇ ਹਮਲੇ ਲਗਾਤਾਰ ਵਧ ਰਹੇ ਹਨ। ਪਿਛਲੇ ਦਿਨੀ ਬਠਿੰਡਾ ਵਿਚ ਵੀ ਅਜਿਹੀ ਘਟਨਾ ਵਾਪਰੀ ਸੀ, ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੈਜੀਤ ਜੌਹਲ ਉਰਫ ਜੋਜੋ ਨੇ ਜਨਤਕ ਤੌਰ ਤੇ ਦਲਿਤ ਭਾਈਚਾਰੇ ਦੇ ਰੰਗ ਨੂੰ ਲੈ ਕੇ ਜਾਤੀਸੂਚਕ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਆਗੂਆਂ ਨੇ ਕਿਹਾ ਕਿ ਇੱਕ ਹੋਰ ਘਟਨਾ ਫਿਰੋਜ਼ਪੁਰ ਵਿਖੇ ਵਾਪਰੀ ਜਦੋਂ ਸਰਕਾਰੀ ਹਸਪਤਾਲ ਵਿਚ ਦਵਾਈ ਲੈਣ ਗਈ ਇੱਕ ਦਲਿਤ ਔਰਤ ਨੂੰ ਡਾਕਟਰ ਗਾਲੀਗਲੋਚ ਕਰਦਿਆਂ ਬੁਰੀ ਤਰ੍ਹਾਂ ਕੁੱਟਿਆ ਸੀ। ਉਹਨਾਂ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਕਾਂਗਰਸ ਸਰਕਾਰ ਅਤੇ ਇਸ ਦੇ ਆਗੂਆਂ ਦੀ ਦਲਿਤ-ਵਿਰੋਧੀ ਮਾਨਸਿਕਤਾ ਕਰਕੇ ਵਾਪਰ ਰਹੀਆਂ ਹਨ। ਅਸੀਂ ਇਹਨਾਂ ਸਾਰੇ ਮਾਮਲਿਆਂ ਵਿਚ ਸਰਕਾਰ ਨੂੰ ਠੋਸ ਕਾਰਵਾਈ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦੇ ਰਹੇ ਹਾਂ। ਜੇਕਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਇੱਕ ਰਾਜ ਪੱਧਰੀ ਅੰਦੋਲਨ ਛੇੜਿਆ ਜਾਵੇਗਾ।

 

Tags: Gulzar Singh Ranike , Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD