Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਬਠਿੰਡਾ ਏਮਜ਼ ਪ੍ਰਾਜੈਕਟ ਦੀ ਉਸਾਰੀ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ : ਹਰਸਿਮਰਤ ਕੌਰ ਬਾਦਲ

ਕਿਹਾ ਕਿ ਇਸ ਸੰਬੰਧੀ ਜੇਪੀ ਨੱਡਾ ਵੀ ਪਿਛਲੇ ਮਹੀਨੇ ਮੁੱਖ ਮੰਤਰੀ ਨੂੰ ਲਿਖ ਚੁੱਕੇ ਹਨ ਕਿ ਪ੍ਰਾਜੈਕਟ ਵਿਚ ਹੋਰ ਦੇਰੀ ਮਾਲਵਾ ਖੇਤਰ ਦੇ ਗਰੀਬ ਮਰੀਜ਼ਾਂ ਲਈ ਨੁਕਸਾਨਦਾਇਕ ਹੋਵੇਗੀ

Web Admin

Web Admin

5 Dariya News

ਚੰਡੀਗੜ੍ਹ , 18 Apr 2018

Last updated on: Apr 18, 2018, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਬਠਿੰਡਾ ਵਿਚ ਬਣ ਰਹੇ ਏਮਜ਼ ਪ੍ਰਾਜੈਕਟ ਵੱਲ ਜਾਂਦੀ ਸੜਕ ਬਣਾਉਣ, ਪਾਵਰ ਗਰਿਡ ਸਟੇਸ਼ਨ ਲਗਵਾਉਣ ਅਤੇ ਹੋਰ ਉਸਾਰੀ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਤਾਂ ਕਿ ਇਸ ਵੱਕਾਰੀ ਪ੍ਰਾਜੈਕਟ ਨੂੰ ਮੁਕੰਮਲ ਕਰਨ ਵਿਚ ਹੋਰ ਦੇਰੀ ਨਾ ਹੋਵੇ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਸ੍ਰੀ ਜੇ ਪੀ ਨੱਡਾ ਪਿਛਲੇ ਮਹੀਨੇ ਇਹ ਸਾਰੇ ਮੁੱਦੇ ਮੁੱਖ ਮੰਤਰੀ ਦੇ ਧਿਆਨ ਵਿਚ ਪਹਿਲਾਂ ਹੀ ਲਿਆ ਚੁੱਕੇ ਹਨ। ਉਹਨਾਂ ਕਿਹਾ ਕਿ ਸੂਬੇ ਨੂੰ ਇਹਨਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਦਿਆਂ ਸਮਾਂ ਵਿਅਰਥ ਨਹੀਂ ਗੁਆਉਣਾ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਹਨਾਂ ਪ੍ਰਾਜੈਕਟਾਂ ਵਿਚ ਹੋਰ ਦੇਰੀ ਹੋਣ ਨਾਲ ਮਾਲਵਾ ਖੇਤਰ ਦੇ ਗਰੀਬ ਮਰੀਜ਼ਾਂ ਦਾ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਾਜੈਕਟ ਵਾਲੀ ਥਾਂ ਤੋਂ ਸੂਇਆਂ/ਖਾਲਾਂ ਨੂੰ ਤਬਦੀਲ ਕਰਨ ਵਾਸਤੇ ਦੇਰੀ ਨਾਲ ਦਿੱਤੀਆਂ ਮਨਜ਼ੂਰੀਆਂ ਕਰਕੇ ਇਹ ਪ੍ਰਾਜੈਕਟ ਪਹਿਲਾਂ ਹੀ ਕਾਫੀ ਪਛੜ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਕੀਤੀ ਹੋਰ ਦੇਰੀ ਮਾਲਵਾ ਦੇ ਲੋਕਾਂ ਲਈ ਤਕਲੀਫਦੇਹ ਹੋਵੇਗੀ। ਕੇਂਦਰ ਨੇ ਅਗਲੇ ਸਾਲ ਅਪ੍ਰੈਲ ਤੋਂ ਇੱਥੇ ਡਾਇਗਨੌਸਟਿਕਸ ਅਤੇ ਜੁਲਾਈ 2019 ਵਿਚ ਇੱਥੇ ਮੈਡੀਕਲ ਸੈਸ਼ਨ  ਸ਼ੁਰੂ ਕਰਨ ਦਾ ਖਾਕਾ ਉਲੀਕ ਰੱਖਿਆ ਹੈ। ਇਸ ਨੂੰ ਸੰਭਵ ਬਣਾਉਣ ਲਈ ਸੂਬੇ ਨੂੰ ਵੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ਵਿਚ ਇਹ ਗੱਲ ਲਿਆਂਦੀ ਜਾ ਚੁੱਕੀ ਹੈ ਕਿ ਸੂਬੇ ਨੂੰ ਨੈਸ਼ਨਲ ਹਾਈਵੇਅ ਤੋਂ ਏਮਜ਼ ਦੇ ਗੇਟ ਤਕ ਜਾਂਦੀ ਸੜਕ ਦੀ ਉਸਾਰੀ ਮੁਕੰਮਲ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕੈਂਪਸ ਵਿਚ 66/11 ਕੇਵੀ ਸਬਸਟੇਸ਼ਨ ਸਥਾਪਤ ਕੀਤੇ ਜਾਣ ਦੀ ਲੋੜ ਹੈ। ਇਸ ਤੋਂ ਇਲਾਵਾ ਸੀਵਰੇਜ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਲਈ ਲਾਂਘੇ ਬਣਾਏ ਜਾਣ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਨੂੰ ਸ਼ਹਿਰ ਦੀ ਤਰਫੋਂ ਏਮਜ਼ ਤਕ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਵਾਸਤੇ ਰੇਲਵੇ ਲਾਇਨ ਦੇ ਪੁਲ ਉੱਤੇ ਵੀ ਸੜਕ ਬਣਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਰਿਹਾਇਸ਼ੀ ਇਲਾਕਿਆਂ ਵੱਲ ਵੱਖਰਾ ਰਸਤਾ ਕੱਢਣ ਲਈ ਇੱਕ ਹੋਰ ਦਰਵਾਜ਼ਾ ਬਣਾਏ ਜਾਣ ਦੀ ਲੋੜ ਹੈ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸਾਰੇ ਲੋੜੀਂਦੇ ਸਿਵਲ ਕਾਰਜਾਂ ਨੂੰ ਮੁਕੰਮਲ ਕਰਵਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦੇਣ ਤਾਂ ਬਠਿੰਡਾ ਵਿਚ ਏਮਜ਼ ਨੂੰ ਸਮੇ ਸਿਰ ਤਿਆਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ 925 ਕਰੋੜ ਰੁਪਏ ਦੀ ਲਾਗਤ ਵਾਲੇ 750 ਬਿਸਤਰਿਆਂ ਦੇ ਹਸਪਤਾਲ ਲਈ ਇੱਕ ਕਾਰਜਕਾਰੀ ਏਜੰਸੀ ਵੀ ਨਿਯੁਕਤ ਕੀਤੀ ਜਾ ਚੁੱਕੀ ਹੈ। ਇਸ ਕਾਰਜਕਾਰੀ ਏਜੰਸੀ ਦੁਆਰਾ ਮਾਸਟਰ ਪਲੈਨ ਅਤੇ ਕੰਨਸੈਪਟ ਪਲੈਨ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਕੈਂਪਸ ਇਮਾਰਤ ਦੀ ਉਸਾਰੀ ਦਾ ਠੇਕਾ ਅਗਲੇ ਮਹੀਨੇ ਦਿੱਤੇ ਜਾਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਜਦੋਂ ਕੇਂਦਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਤਾਂ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਹ ਵੀ ਸਾਰੇ ਜਰੂਰੀ ਸਿਵਲ ਕਾਰਜ ਸਮੇਂ ਸਿਰ ਮੁਕੰਮਲ ਕਰਵਾਏ ਤਾਂ ਕਿ ਇਹ ਪ੍ਰਾਜੈਕਟ ਹੋਰ ਨਾ ਪਛੜੇ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD