Monday, 06 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ

 

ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ : ਪਰਕਾਸ਼ ਸਿੰਘ ਬਾਦਲ

ਸਾਬਕਾ ਮੁੱਖ ਮੰਤਰੀ ਨੇ ਮੁਲਕ ਅੰਦਰ ਪਨਪ ਰਹੇ ਫਿਰਕੂ ਮਾਹੌਲ ਉੱਤੇ ਡੂੰਘੀ ਚਿੰਤਾ ਪ੍ਰਗਟ ਕੀਤੀ

Web Admin

Web Admin

5 Dariya News

ਚੰਡੀਗੜ੍ਹ , 18 Apr 2018

ਸਮਾਜ ਵਿਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਾਨੂੰਨ ਦੀ ਮੰਗ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਔਰਤਾਂ ਖਿਲਾਫ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਕੋਈ ਪੱਕਾ ਹੱਲ ਲੱਭਿਆ ਜਾਣਾ ਚਾਹੀਦਾ ਹੈ।ਇੱਥੇ ਹਿੰਦੁਸਤਾਨ ਟਾਈਮਜ਼ ਅਖਬਾਰ ਦੇ ਚੰਡੀਗੜ੍ਹ ਐਡੀਸ਼ਨ ਦੀ 18ਵੀ ਵਰ੍ਹੇ ਗੰਢ ਦੇ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿਚ ਬੋਲਦਿਆਂ ਸਰਦਾਰ ਬਾਦਲ ਨੇ ਦੇਸ਼ ਅੰਦਰ ਵਧ ਰਹੇ ਫਿਰਕੂਪੁਣੇ ਦੀ ਬੀਮਾਰੀ ਉੱਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਰਾਜਾਂ ਅਤੇ ਕੇਂਦਰ ਵਿਚ ਸਾਰੀਆਂ ਸਰਕਾਰਾਂ ਵੱਲੋਂ ਸਭ ਤੋਂ ਵੱਡੀ ਪਹਿਲ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਦਿੱਤੇ ਜਾਣ ਦੀ ਲੋੜ ਹੈ।ਉਨਾਓ ਅਤੇ ਕਠੂਆ ਦੁਖਾਂਤਾਂ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹਨਾਂ ਲੋਕਾਂ ਨੇ ਬਲਾਤਕਾਰੀਆਂ ਦਾ ਸਮਰਥਨ ਕੀਤਾ, ਉਹਨਾਂ ਨਾਲ ਵੀ ਕੋਈ ਨਰਮੀ ਵਰਤੇ ਜਾਣ ਦੀ ਜਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਔਰਤ ਦੀ ਇੱਜ਼ਤ ਕਰਨਾ ਇਕ ਸੱਭਿਅਕ ਮੁਲਕ ਦੀ ਪਹਿਲੀ ਨਿਸ਼ਾਨੀ ਹੈ।  ਸਾਨੂੰ ਰਲ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਖ਼ਿਲਾਫ ਅਣਮਨੁੱਖੀ ਅੱਤਿਆਚਾਰ ਕਰਨ ਵਾਲੇ ਲੋਕਾਂ ਅਤੇ ਅਜਿਹੇ ਅਪਰਾਧੀਆਂ ਦੀ ਮੱਦਦ ਕਰਨ ਵਾਲਿਆਂ ਨੂੰ ਸਖ਼ਤ ਅਤੇ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇ। ਸਾਬਕਾ ਮੁੱਖ ਮੰਤਰੀ ਨੇ ਦੇਸ਼ ਅੰਦਰ ਪੈਦਾ ਹੋ ਰਹੇ ਫਿਰਕੂ ਮਾਹੌਲ ਉੱਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਫਿਰਕੂ ਤਾਣਿਆਂ ਨੂੰ ਤੋੜਣ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਸਰਕਾਰਾਂ ਨੂੰ ਉਹਨਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਦੌਰਾਨ ਉਹ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਅਤੇ ਸਮਾਜ ਵਿਚ ਔਰਤਾਂ ਦੇ ਰੁਤਬੇ ਬਾਰੇ ਰੋਜ਼ਾਨਾ ਸਮੀਖਿਆ ਕਰਦੇ ਸਨ। ਇਸ ਮੌਕੇ ਸਰਦਾਰ ਬਾਦਲ ਨੇ ਸਮਾਜਕ ਇਨਸਾਫ ਨੂੰ ਯਕੀਨੀ ਬਣਾਉਣ ਅਤੇ ਗਰੀਬਾਂ, ਪਛੜੇ ਲੋਕਾਂ ਅਤੇ ਦਲਿਤਾਂ ਖ਼ਿਲਾਫ ਵਿਤਕਰੇ ਨੂੰ ਖਤਮ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ ਉੱਤੇ ਵੀ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਗਰੀਬ ਅਤੇ ਅਮੀਰ ਵਿਚਕਾਰ ਫਾਸਲਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਰੁਜ਼ਗਾਰ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੀ ਲੋੜ ਹੈ।

ਬਾਦਲ ਨੇ ਦੇਸ਼ ਅੰਦਰ ਨੌਜਵਾਨਾਂ ਵਿਚ ਵਧ ਰਹੀ ਬੇਰੁਜ਼ਗਾਰੀ ਦਾ ਵੀ ਹਵਾਲਾ ਦਿੱਤਾ। ਉਹਨਾਂ ਕਿਹਾ ਕਿ ਭਾਵੇਂਕਿ ਸਰਕਾਰਾਂ ਸਾਰਿਆਂ ਨੂੰ ਨੌਕਰੀਆਂ ਨਹੀਂ ਦੇ ਸਕਦੀਆਂ, ਪਰ ਉਹ ਅਜਿਹੇ ਹਾਲਾਤ ਪੈਦਾ ਕਰ ਸਕਦੀਆਂ ਹਨ, ਜਿੱਥੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਹਨਾਂ ਦੀ ਰੁਜ਼ਗਾਰ ਦੀ ਯੋਗਤਾ ਵਧਾਈ ਜਾ ਸਕੇ। ਉਹਨਾਂ ਕਿਹਾ ਕਿ ਬੇਰੁਜ਼ਗਾਰੀ ਖ਼ਿਲਾਫ ਜੰਗੀ ਪੱਧਰ ਉੱਤੇ ਲੜਾਈ ਲੜਣ ਦੀ ਲੋੜ ਹੈ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਨਾਲ ਅਮਨ ਅਤੇ ਕਾਨੂੰਨ ਦੀਆਂ ਸਮੱਸਿਆਵਾਂ ਖੜ੍ਹੀਆਂ ਹੋ ਸਕਦੀਆਂ ਹਨ। ਸਾਬਕਾ ਮੁੱਖ ਮੰਤਰੀ ਨੇ ਖੇਤੀ ਨੂੰ ਇੱਕ ਲਾਹੇਵੰਦ ਧੰਦਾ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਮੁਲਕ ਇੱਕ ਬਹੁਤ ਗੰਭੀਰ ਕਿਸਾਨੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇੱਕ ਔਸਤ ਕਿਸਾਨ ਦੀ ਦਸ਼ਾ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਉਹਨਾਂ ਦਾ ਭਵਿੱਖ ਡਾਵਾਂਡੋਲ ਹੈ। ਇਸ ਖੇਤਰ ਨੂੰ ਸਭ ਤੋਂ ਵੱਡੀ ਪਹਿਲ ਦਿੱਤੇ ਜਾਣ ਦੀ ਲੋੜ ਹੈ।ਆਜ਼ਾਦ ਮੀਡੀਆ ਨੂੰ ਲੋਕਤੰਤਰ ਦੀ ਮੁੱਢਲੀ ਜਰੂਰਤ ਦੱਸਦਿਆਂ ਸਰਦਾਰ ਬਾਦਲ  ਨੇ ਕਿਹਾ ਕਿ ਪ੍ਰੈਸ ਦੀ ਆਜ਼ਾਦੀ ਤੋਂ ਬਿਨਾਂ ਕੋਈ ਵੀ ਲੋਕਤੰਤਰ ਕਾਮਯਾਬ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਲੋਕਤੰਤਰ ਦੇ ਇਸ ਚੌਥੇ ਥੰਮ ਦੀ ਅਜ਼ਾਦੀ ਨੂੰ ਖ਼ਤਰੇ ਖੜ੍ਹੇ ਕੀਤੇ ਜਾ ਰਹੇ ਹਨ। ਇਹ ਚੁਣੌਤੀਆਂ ਮੀਡੀਆ ਦੀ ਜ਼ਮੀਰ ਨੂੰ ਖਰੀਦਣ ਜਾਂ ਡਰਾਉਣ ਦੀਆਂ ਕੋਸ਼ਿਸ਼ਾਂ ਦੇ ਰੂਪ ਵਿਚ ਸਾਹਮਣੇ ਆ ਰਹੀਆਂ ਹਨ। ਉਹਨਾਂ ਕਿਹਾ ਕਿ ਉਹ ਅਤੇ ਉਹਨਾਂ ਦੀ ਪਾਰਟੀ ਪ੍ਰੈਸ ਦੀ ਅਜ਼ਾਦੀ ਦੀ ਲੜਾਈ ਵਿਚ ਹਮੇਸ਼ਾਂ ਹੀ ਮੋਹਰੀ ਰਹੇ ਹਨ। ਸਰਦਾਰ ਬਾਦਲ ਨੇ ਚੰਡੀਗੜ੍ਹ ਐਡੀਸ਼ਨ ਦੇ ਰੈਜੀਡੈਂਟ ਐਡੀਟਰ ਸ੍ਰੀ ਰਮੇਸ਼ ਵਿਨਾਇਕ  ਦੀ ਖੇਤੀ ਦੇ ਮੁੱਦਿਆਂ ਨੂੰ ਵਧੇਰੇ ਅਹਿਮੀਅਤ ਦੇਣ ਲਈ ਪ੍ਰਸੰਸਾ ਕੀਤੀ। ਪਰ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਬਾਕੀਆਂ ਨੂੰ ਰਾਸ਼ਟਰੀ ਪੱਧਰ ਉੱਤੇ ਇਸੇ ਲੀਹ ਉੱਤੇ ਚੱਲਣ ਦੀ ਲੋੜ ਹੈ। ਸਰਦਾਰ ਬਾਦਲ ਨੇ ਸ੍ਰੀ ਵਿਨਾਇਕ ਨੂੰ ਐਗਜ਼ੈਕਟਿਵ ਐਡੀਟਰ ਬਣਾਏ ਜਾਣ ਉੱਤੇ ਵਧਾਈ ਦਿੰਦਿਆਂ ਬੇਨਤੀ ਕੀਤੀ ਕਿ ਸਾਨੂੰ ਛੱਡ ਕੇ ਨਾ ਜਾਣ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD