Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਨਾਥ ਸਿੰਘ ਨੂੰ ਪੰਜਾਬ 'ਚ ਉੱਭਰ ਰਹੇ ਕੱਟੜਵਾਦ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਬਣਾਉਣ ਦੀ ਅਪੀਲ

Web Admin

Web Admin

5 Dariya News

ਨਵੀਂ ਦਿੱਲੀ , 19 Apr 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੰਜਾਬ ਵਿੱਚ ਮੁੜ ਸਿਰ ਚੁੱਕ ਰਹੇ ਕੱਟੜਵਾਦ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਉਲੀਕਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਇਸ ਨਾਲ ਸੂਬੇ ਦੀ ਸ਼ਾਂਤੀ ਅਤੇ ਸਥਿਰਤਾ ਨੂੰ ਮੁੜ ਖ਼ਤਰਾ ਪੈਦਾ ਹੋ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਨਾਲ ਇੱਥੇ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਉੱਭਰ ਰਹੇ ਕੱਟੜਵਾਦ ਨੂੰ ਠੱਲ ਪਾਉਣ ਲਈ ਇਕ ਵਿਆਪਕ ਰਣਨੀਤੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨਾਂ ਨੇ ਕੈਨੇਡਾ, ਇੰਗਲੈਂਡ, ਅਮਰੀਕਾ, ਇਟਲੀ, ਜਰਮਨੀ ਵਿੱਚ ਬੈਠੇ ਗਰਮਖਿਆਲੀਆਂ, ਜੋ ਪੰਜਾਬ 'ਚ ਅਤਿਵਾਦ ਨੂੰ ਮੁੜ ਸੁਰਜੀਤ ਕਰਨ ਲਈ ਸਰਗਰਮ ਹਨ, ਖ਼ਿਲਾਫ਼ ਕਾਰਵਾਈ ਤੋਂ ਇਲਾਵਾ ਖੁਫ਼ੀਆ-ਤੰਤਰ ਨੂੰ ਹੋਰ ਮਜ਼ਬੂਤ ਕਰਨ ਦਾ ਸੁਝਾਅ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਕੀਤੀਆਂ ਜਾਂਦੀਆਂ ਗਤੀਵਿਧੀਆਂ, ਜਿਨਾਂ ਦਾ ਉਦੇਸ਼ ਸੂਬੇ ਦੀ ਸ਼ਾਂਤੀ ਤੇ ਸਥਿਰਤਾ ਭੰਗ ਕਰਨਾ ਹੈ, ਨੂੰ ਵੀ ਨੱਥ ਪਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨਾਂ ਦਾ ਵਿਚਾਰ ਸੀ ਕਿ ਸੂਬਾਈ ਸਰਕਾਰ ਦਾ 'ਆਪਣੀਆਂ ਜੜਾਂ ਨਾਲ ਜੁੜੋ' ਪ੍ਰੋਗਰਾਮ ਦੀ ਮਜ਼ਬੂਤੀ ਵੀ ਅਜਿਹੀਆਂ ਗਤੀਵਿਧੀਆਂ ਨੂੰ ਠੱਲ ਪਾਉਣ ਵਿੱਚ ਮਦਦ ਕਰੇਗੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਮਾਡਰਨਾਈਜੇਸ਼ਨ ਆਫ ਪੁਲੀਸ ਫੋਰਸਿਜ਼ ਸਕੀਮ (ਐਮਪੀਐਫ ਸਕੀਮ) ਤਹਿਤ ਪੰਜਾਬ ਦੀਆਂ ਮੰਗਾਂ 'ਤੇ ਗ਼ੌਰ ਕਰਨ ਲਈ ਵੀ ਸਹਿਮਤੀ ਪ੍ਰਗਟਾਈ ਹੈ। ਸੂਬੇ ਦੀਆਂ ਸੁਰੱਖਿਆ ਚਿੰਤਾਵਾਂ ਦੇ ਹਵਾਲੇ ਨਾਲ ਮੁੱਖ ਮੰਤਰੀ ਨੇ ਪੁਲੀਸ ਫੋਰਸ ਦੇ ਆਧੁਨਿਕੀਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਦੁਹਰਾਈ। ਮੁੱਖ ਮੰਤਰੀ ਨੇ ਕਿਹਾ ਕਿ ਜੰਮੂ ਕਸ਼ਮੀਰ ਅਤੇ ਅੱਠ ਉੱਤਰ-ਪੂਰਬੀ ਰਾਜਾਂ ਦੀ ਤਰਜ਼ 'ਤੇ ਐਮਪੀਐਫ ਤਹਿਤ ਪੰਜਾਬ ਨੂੰ ਏ ਸ਼੍ਰੇਣੀ ਸੂਬੇ ਦਾ ਦਰਜਾ ਦੇ ਕੇ 90:10 ਕੇਂਦਰ-ਸੂਬਾ ਹਿੱਸੇਦਾਰੀ ਦੇ ਆਧਾਰ 'ਤੇ ਵਿੱਤੀ ਮਦਦ ਦਿੱਤੀ ਜਾਣੀ ਚਾਹੀਦੀ ਹੈ। ਉਨਾਂ ਨੇ ਪੰਜਾਬ ਨੂੰ ਦਰਪੇਸ਼ ਲੁਕਵੀਂ ਜੰਗ, ਅਤਿਵਾਦ ਪਾਰਲੇ ਅਤਿਵਾਦ ਅਤੇ ਨਸ਼ਿਆਂ/ਹਥਿਆਰਾਂ/ ਧਮਾਕਾਖੇਜ਼ ਸਮੱਗਰੀ ਦੇ ਵਹਿਣ ਵਰਗੀਆਂ ਕਾਨੂੰਨੀ ਵਿਵਸਥਾਵਾਂ ਸਬੰਧੀ ਚੁਣੌਤੀਆਂ ਲਈ ਸੂਬੇ ਦੀ ਵਿਸ਼ੇਸ਼ ਬਰਾਂਚ ਦੀ ਮਜ਼ਬੂਤੀ ਲਈ ਐਮਪੀਐਫ ਸਕੀਮ ਤਹਿਤ ਸੂਬੇ ਨੂੰ ਵਾਧੂ ਫੰਡ ਦਿੱਤੇ ਜਾਣ ਦੀ ਮੰਗ ਵੀ ਰੱਖੀ।  

 

Tags: Rajnath Singh , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD