Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਧਰਤੀ ਨੂੰ ਮਾਂ ਦਾ ਦਰਜਾ ਦਿੱਤੇ ਬਿਨ੍ਹਾਂ ਮਨੁੱਖ ਦਾ ਭਲਾ ਨਹੀਂ ਹੋ ਸਕਦਾ- ਸੰਤ ਸੀਚੇਵਾਲ

ਬੂਟੇ ਲਾ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦਾ ਦਿੱਤਾ ਸੱਦਾ

Web Admin

Web Admin

5 Dariya News (ਕੁਲਜੀਤ ਸਿੰਘ)

ਸੁਲਤਾਨਪੁਰ ਲੋਧੀ , 22 Apr 2018

Last updated on: Apr 22, 2018, 00:00 IST

ਵਿਸ਼ਵ ਧਰਤੀ ਦਿਵਸ ਮੌਕੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਵਿੱਤਰ ਵੇਈਂ ਕਿਨਾਰੇ ਬੂਟੇ ਲਾ ਕੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਵਿੱਚ ਜਿਹੜੇ ਵਿਗਾੜ ਆ ਰਹੇ ਹਨ ਉਸ ਨਾਲ ਤਪਸ਼ ਏਨੀ ਵੱਧਦੀ ਜਾ ਰਹੀ ਹੈ ਕਿ ਧਰਤੀ ਇੱਕ ਤੱਪਦੀ ਭੱਠੀ ਬਣਦੀ ਜਾ ਰਹੀ ਹੈ। ਅਲਾਮੀ ਪੱਧਰ 'ਤੇ ਗਲੋਬਲ ਵਾਰਮਿੰਗ ਦਾ ਸਭ ਤੋਂ ਵੱਧ ਅਸਰ ਧਰਤੀ 'ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਦਾ ਤਾਪਮਾਨ ਸਥਿਰ ਕਰਨ ਲਈ ਵੱਡੀ ਪੱਧਰ 'ਤੇ ਬੂਟੇ ਲਗਾਏ ਜਾਣ ਜਿਸ ਨਾਲ ਮੀਂਹ ਪੈਣ ਦੀਆਂ ਸੰਭਾਵਨਾਵਾਂ ਵੱਧਣਗੀਆਂ ਤੇ ਧਰਤੀ ਦੀ ਪੈਦਾਵਾਰ ਸ਼ਕਤੀ ਵੀ ਵੱਧੇਗੀ।ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੀ ਜ਼ਰਖੇਜ ਧਰਤੀ ਨੂੰ ਜ਼ਹਿਰਾਂ ਪਾ-ਪਾ ਕੇ ਜ਼ਹਿਰੀਲੀ ਬਣਾ ਦਿੱਤਾ ਹੈ।ਅੰਨ੍ਹੇਵਾਹ ਖਾਦਾਂ ਅਤੇ ਕੀਟਨਸ਼ਾਕ ਦਵਾਈਆਂ ਦੀ ਵਰਤੋਂ ਕਾਰਨ ਮਨੁੱਖੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ। ਗੁਰੁ ਨਾਨਕ ਦੇਵ ਜੀ ਨੇ ਧਰਤੀ ਨੂੰ ਮਾਂ ਵਰਗਾ ਸਤਿਕਾਰ ਦੇਣ ਲਈ ਸਭਨਾ ਨੂੰ ਉਪਦੇਸ਼ ਦਿੱਤਾ ਸੀ ਪਰ ਬੜੇ ਦੁੱਖਦੀ ਗੱਲ ਹੈ ਕਿ ਅਸੀਂ ਬਾਬੇ ਨਾਨਕ ਦੀ ਵੀ ਗੱਲ ਨਹੀਂ ਮੰਨ ਰਹੇ।ਸੰਤ ਸੀਚੇਵਾਲ ਨੇ ਧਰਤੀ ਦਿਵਸ ਮੌਕੇ ਕਿਹਾ ਕਿ ਧਰਤੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ।ਜੇਕਰ ਅਸੀਂ ਅਜਿਹਾ ਨਾ ਕੀਤਾ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖਤਰੇ ਵਿੱਚ ਪੈ ਜਾਵੇਗਾ।ਉਨ੍ਹਾਂ ਕਿਹਾ ਕਿ ਸਾਲ ੨੦੧੯ ਤੱਕ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਕਰਕੇ ਮਨਾਇਆ ਜਾ ਰਿਹਾ ਹੈ। ਪੰਜਾਬ ਦਾ ਹਰ ਪਿੰਡ ਤੇ ਸ਼ਹਿਰ ਹਰਿਆ-ਭਰਿਆ ਹੋਵੇ।ਪਵਿੱਤਰ ਕਾਲੀ ਵੇਈਂ ਕਿਨਾਰੇ  ਸੰਤ ਸੀਚੇਵਾਲ ਜੀ ਦੇ ਬੂਟਾ ਲਾਉਣ ਸਮੇਂ ਬੀ ਕੇ ਸੂਦ ਡਾਇਰੈਕਟਰ ਮੱਛੀ ਪਾਲਣ ਵਿਭਾਗ ਪੰਜਾਬ, ਪ੍ਰਿੰਸੀਪਲ ਸ੍ਰੀਮਤੀ ਮਧੂ ਸੂਦ ਸ਼ਾਹਵਾਲਾ ਅੰਦਰੀਸਾ, ਸਾਹਿਤ ਸਭਾ ਦੇ ਸ੍ਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਡਾ. ਸਵਰਨ ਸਿੰਘ, ਡਾ. ਸੁਨੀਲ ਧੀਰ, ਸ੍ਰੀਮਤੀ ਪੂਜਾ ਧੀਰ, ਮਨੋਜ ਸ਼ਰਮਾਂ, ਅਸ਼ਵਨੀ ਜੋਸ਼ੀ, ਵਰੁਣ ਸ਼ਰਮਾਂ, ਅਮਰੀਕ ਸਿੰਘ ਸੰਧੂ ਆਦਿ ਵੀ ਹਾਜ਼ਰ ਸਨ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD