Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਅਕਾਲੀ ਦਲ ਵੱਲੋਂ ਮੰਡੀਆਂ 'ਚ ਕਿਸਾਨਾਂ ਦੀਆਂ ਤਕਲੀਫਾਂ ਪ੍ਰਤੀ ਅੱਖਾਂ ਮੀਚਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਕਿਹਾ ਕਿ ਪਹਿਲਾਂ ਕਾਂਗਰਸੀ ਦਿੱਲੀ ਡੇਰੇ ਜਮਾਈ ਬੈਠੇ ਸਨ ਅਤੇ ਹੁਣ ਵਧਾਈ ਸਮਾਰੋਹਾਂ 'ਚ ਰੁੱਝੇ ਹਨ

Web Admin

Web Admin

5 Dariya News

ਚੰਡੀਗੜ੍ਹ , 23 Apr 2018

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਦੀ ਕਿਸਾਨਾਂ ਦੀਆਂ ਤਕਲੀਫਾਂ ਪ੍ਰਤੀ ਅੱਖਾਂ ਮੀਚਣ ਲਈ ਨਿਖੇਧੀ ਕਰਦਿਆਂ ਕਿਹਾ ਹੈ ਕਿ ਨਾਕਸ ਪ੍ਰਬੰਧਾਂ ਕਰਕੇ ਕਣਕ ਖਰੀਦ ਦੀ ਸਮੁੱਚੀ ਪ੍ਰਕਿਰਿਆ ਠੱਪ ਹੋ ਕੇ ਰਹਿ ਗਈ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਮੰਡੀਆਂ ਵਿਚੋਂ ਤੁਰੰਤ ਕਣਕ ਚੁਕਾਈ ਜਾਵੇ ਅਤੇ ਜਾਣ ਬੁੱਝ ਕੇ ਹੌਲੀ ਕੀਤੀ ਕਣਕ ਦੀ ਖਰੀਦ ਵਿਚ ਤੇਜ਼ੀ ਲਿਆਂਦੀ ਜਾਵੇ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਮੁਖੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਨਾਲ ਅਣਮਨੁੱਖੀ ਵਿਵਹਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਕਣਕ ਦੀ ਖਰੀਦ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਹਨਾਂ ਦੀ ਕਿਸਮਤ ਉੱਤੇ ਛੱਡ ਕੇ ਪਹਿਲਾਂ ਤਾਂ ਸਾਰੇ ਕਾਂਗਰਸੀ ਆਗੂ ਵਜ਼ੀਰੀਆਂ ਲੈਣ ਵਾਸਤੇ ਦਿੱਲੀ ਡੇਰੇ ਲਾਈ ਬੈਠੇ ਰਹੇ। ਹੁਣ ਕੈਬਟਿਟ ਵਿਚ ਵਾਧਾ ਹੋਣ ਮਗਰੋਂ ਸਾਰੇ ਆਪੋ ਆਪਣੇ ਇਲਾਕਿਆਂ ਵਿਚ ਵੱਡੇ ਸਵਾਗਤੀ ਸਮਾਗਮ ਕਰਵਾਉਣ ਵਿਚ ਰੁੱਝੇ ਹਨ ਅਤੇ ਉਹਨਾਂ ਨੂੰ ਕਿਸਾਨਾਂ ਦੀ ਦੁਰਦਸ਼ਾ ਦੀ ਬਿਲਕੁੱਲ ਵੀ ਚਿੰਤਾ ਨਹੀਂ ਹੈ। ਸਰਦਾਰ ਮਲੂਕਾ ਨੇ ਕਿਹਾ ਕਿ ਮੌਜੂਦਾ ਸਮੇਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਤੋਂ ਲੈ ਕੇ ਰਾਜਪੁਰਾ, ਲੁਧਿਆਣਾ, ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਹੋਰ ਥਾਵਾਂ ਉੱਤੇ ਪੰਜਾਬ ਦੀਆਂ ਲਗਭਗ ਸਾਰੀਆਂ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗ ਚੁੱਕੇ ਹਨ। ਉਹਨਾਂ ਕਿਹਾ ਕਿ ਮੰਡੀਆਂ ਵਿਚ ਨਵੀਂ ਕਣਕ ਲਿਆਉਣ ਵਾਸਤੇ ਜਗ੍ਹਾ ਨਾ ਹੋਣ ਕਰਕੇ ਖਰੀਦ ਏਜੰਸੀਆਂ ਨੇ ਜਾਣਬੁੱਝ ਕੇ  ਖਰੀਦ ਦੀ ਰਫਤਾਰ ਹੌਲੀ ਕਰ ਦਿੱਤੀ ਹੈ। ਜਿਸ ਕਰਕੇ ਪਿਛਲੇ 10-12 ਦਿਨਾਂ ਤੋਂ ਹਜ਼ਾਰਾਂ ਕਿਸਾਨ ਆਪਣੀ ਕਣਕ ਵੇਚਣ ਲਈ ਮੰਡੀਆਂ ਦੇ ਬਾਹਰ ਢੇਰੀਆਂ ਲਾਈ ਬੈਠੇ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਨੂੰ ਬਾਹਰ ਅਸਮਾਨ ਥੱਲੇ ਸੌਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਆਪਣੀ ਕਣਕ ਦੀ ਰਾਖੀ ਚੋਰ ਉਚੱਕਿਆਂ ਅਤੇ ਅਵਾਰਾ ਪਸ਼ੂਆਂ ਤੋਂ ਕਰਨੀ ਪੈ ਰਹੀ ਹੈ।

ਇਸ ਸਾਰੀ ਗੜਬੜ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਖਰੀਦ ਸੀਜਨ ਦੇ ਮੌਕੇ ਕਣਕ ਦੀ ਢੋਅ ਢੁਆਈ ਦੇ ਰੇਟਾਂ ਵਿਚ ਭਾਰੀ ਕਮੀ ਕਰਕੇ ਇਹ ਸਮੱਸਿਆ ਪੈਦਾ ਕੀਤੀ ਹੈ। ਉਹਨਾਂ ਕਿਹਾ ਕਿ ਇਸ ਨਾਲ ਨਾ ਸਿਰਫ ਛੋਟੇ ਟਰਾਂਸਪੋਰਟਰਾਂ ਦੀ ਤਬਾਹੀ ਹੋਈ ਹੈ, ਜਿਹਨਾਂ ਨੂੰ ਮਜ਼ਬੂਰ ਹੋ ਕੇ ਆਪਣੇ ਟਰੱਕ  ਵੇਚਣੇ ਪਏ, ਸਗੋਂ ਇਸ ਨਾਲ ਢੋਅ-ਢੁਆਈ ਵਾਲੇ ਬਹੁਤ ਸਾਰੇ ਟਰੱਕ ਗੁਆਂਢੀ ਰਾਜ ਹਰਿਆਣਾ ਵਿਚ ਵੀ ਚਲੇ ਗਏ। ਹੁਣ ਕਣਕ ਦੀ ਚੁਕਾਈ ਲਈ ਬਹੁਤ ਥੋੜ੍ਹੇ ਟਰੱਕ ਬਚੇ ਹਨ। ਇਸ ਤੋਂ ਇਲਾਵਾ ਕਣਕ ਦੀ ਢੁਆਈ ਲਈ ਸਰਕਾਰ ਵੱਲੋਂ ਨਵੇਂ ਠੇਕੇ ਦੇਣ ਦੇ ਉਪਰਾਲੇ ਬੁਰੀ ਤਰ੍ਹਾਂ ਨਾਕਾਮ ਹੋ ਚੁੱਕੇ ਹਨ। ਸਰਦਾਰ ਮਲੂਕਾ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਹੈ। ਪੰਜਾਬ ਦੀਆਂ ਜ਼ਿਆਦਾਤਰ ਮੰਡੀਆਂ ਵਿਚ ਪਿਛਲੇ ਇੱਕ ਹਫਤੇ ਤੋਂ ਬਾਰਦਾਨਾ ਹੀ ਨਹੀਂ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕਣਕ ਦੀ ਚੁਕਾਈ ਵਾਸਤੇ ਮਜ਼ਦੂਰਾਂ ਦਾ ਵੀ ਪ੍ਰਬੰਧ ਨਹੀਂ ਕੀਤਾ ਗਿਆ ਹੈ। ਇਹ ਮਸਲਾ ਹੱਲ ਹੋਣ ਵਾਲਾ ਵੀ ਨਹੀਂ ਹੈ, ਕਿਉਂਕਿ ਕਾਂਗਰਸੀਆਂ ਨੇ ਮਜ਼ਦੂਰੀ ਦੇ ਠੇਕੇ ਆਪਣੇ ਬੰਦਿਆਂ ਨੂੰ ਦਿੱਤੇ ਹਨ, ਜਿਹੜੇ ਕਿ ਲੋੜੀਂਦੇ ਪ੍ਰਬੰਧ ਕਰਨ ਵਿਚ ਬੁਰੀ ਨਾਕਾਮ ਰਹੇ ਹਨ। ਸਾਬਕਾ ਮੰਤਰੀ ਨੇ ਕਿਹਾ ਕਿ ਉਹ ਇਸ ਸੰਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਖਰੀਦ ਏਜੰਸੀ ਦੇ ਅਧਿਕਾਰੀਆਂ ਨੂੰ ਮਿਲੇ ਸਨ, ਪਰ ਜ਼ਮੀਨੀ ਪੱਧਰ ਉੱਤੇ ਹਾਲਾਤਾਂ ਵਿਚ ਕੋਈ ਸੁਧਾਰ ਨਹੀਂ ਹੋਇਆ। ਉਹਨਾਂ ਕਿਹਾ ਕਿ ਬਠਿੰਡਾ ਵਿਚ ਸਥਿਤੀ ਹੋਰ ਵੀ ਮਾੜੀ ਹੋਣ ਦੀ ਸੰਭਾਵਨਾ ਹੈ, ਕਿਉਂਕਿ ਠੇਕਿਆਂ ਦੇ ਮੁੱਦੇ ਕਰਕੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਨੇ ਅਨਾਜ ਜਮ੍ਹਾਂ ਕਰਨ ਲਈ ਇੱਥੇ ਮੌਜੂਦ 6 ਵੱਡੇ ਮੈਦਾਨ ਠੇਕੇ ਉੱਤੇ ਨਹੀਂ ਲਏ ਹਨ ਅਤੇ ਸਰਕਾਰ ਵੀ ਅਨਾਜ ਭੰਡਾਰਣ ਵਾਸਤੇ ਅਜੇ ਤਕ ਇਸ ਦਾ ਕੋਈ ਵਿਕਲਪ ਨਹੀਂ ਜੁਟਾ ਪਾਈ ਹੈ।

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD